ਸਿਵਲ ਸਰਜਨ ਨੇ ਜਿਲ੍ਹਾ ਨਿਵਾਸੀਆਂ ਨੂੰ ਵੱਧ ਤੋਂ ਵੱਧ ਖੂਨ ਦਾਨ ਕਰਨ ਕੀਤੀ ਅਪੀਲ
ਸਿਹਤ ਵਿਭਾਗ ਫਾਜਿਲਕਾ ਵੱਲੋਂ 17 ਸਤੰਬਰ ਤੋਂ 17 ਅਕਤੂਬਰ ਤੱਕ ਮਨਾਇਆ ਜਾ ਰਿਹਾ ਹੈ ਸਵੈਇੱਛੁਕ ਖੂਨਦਾਨ ਮਹੀਨਾ: ਡਾ ਐਰਿਕ
ਫਾਜਿਲਕਾ 1 ਅਕਤੂਬਰ
ਪੰਜਾਬ ਸਰਕਾਰ ਜੀ ਦੀਆਂ ਹਦਾਇਤਾਂ ਅਨੁਸਾਰ ਡਾ ਐਰਿਕ ਕਾਰਜਕਾਰੀ ਸਿਵਲ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ 17 ਸਤੰਬਰ ਤੋਂ 17 ਅਕਤੂਬਰ 2024 ਤੱਕ ਸਵੈ ਇੱਛੁਕ ਖੂਨਦਾਨ ਮਹੀਨਾ ਮਨਾਇਆ ਜਾ ਰਿਹਾ ਹੈ। ਨੈਸ਼ਨਲ ਸਵੈ ਇਛੁੱਕ ਖੂਨਦਾਨ ਦਿਵਸ ਦੇ ਸਬੰਧ ਵਿੱਚ ਅੱਜ ਸਿਵਲ ਹਸਪਤਾਲ ਫਾਜਿਲਕਾ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮੇਂ ਡਾ ਐਰਿਕ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਸਿਹਤ ਵਿਭਾਗ ਵੱਲੋਂ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਏ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਸਵੈ—ਇਛੁੱਕ ਖੂਨ ਦਾਨ ਕਰਨ ਲਈ ਪ੍ਰੇਰਿਤ ਕਰਨਾ, ਖੂਨਦਾਨ ਕੈਂਪ ਲਗਾਉਣਾ ਅਤੇ ਖੂਨਦਾਨ ਕਰਨ ਵਾਲੇ ਡੋਨਰਾਂ ਅਤੇ ਸੁਸਾਇਟੀਆਂ ਨੂੰ ਸਨਮਾਨਿਤ ਕਰਨਾ ਹੈ। ਉਹਨਾਂ ਕਿਹਾ ਕਿ ਖੂਨ ਦੀ ਇੱਕ ਯੂਨਿਟ ਨਾਲ ਦੋ ਜਾਂ ਤਿਨ ਵਿਅਕਤੀਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਖੂਨਦਾਨ ਕਰਨਾ ਸਭ ਤੋਂ ਪਵਿੱਤਰ ਸਮਾਜਿਕ ਫਰਜ਼ ਹੈ ਅਤੇ ਹਰ ਵਿਅਕਤੀ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣਾ ਚਾਹੀਦਾ ਹੈ।
ਡਾ ਸੁਖਮਣੀ ਬੀਟੀਓ ਨੇ ਦੱਸਿਆ ਕਿ 18 ਤੋਂ 65 ਸਾਲ ਅਤੇ ਘੱਟੋ ਘੱਟ 50 ਕਿਲੋਗਰਾਮ ਭਾਰ ਦਾ ਕੋਈ ਵੀ ਤੰਦਸਤ ਵਿਅਕਤੀ ਹਰੇਕ 3 ਮਹੀਨਿਆਂ ਬਾਅਦ ਖੂਨ ਦਾਨ ਕਰ ਸਕਦਾ ਹੈ। ਖੂਨਦਾਨ ਕਰਨ ਦਾ ਸਰੀਰ ਤੇ ਕੋਈ ਮਾੜਾ ਪ੍ਰਭਾਵ ਨਹੀਂ ਪੈਂਦਾ ਅਤੇ ਦਾਨ ਕੀਤਾ ਖੂਨ 24 ਘੰਟੇ ਤੋਂ 7 ਦਿਨਾਂ ਤੱਕ ਮਨੁੱਖੀ ਸਰੀਰ ਵਿਚ ਦੁਬਾਰਾ ਪੈਦਾ ਹੋ ਜਾਂਦਾ ਹੈ। ਉਹਨਾਂ ਕਿਹਾ ਕਿ ਖੂਨ ਦਾ ਕੋਈ ਬਦਲ ਨਹੀਂ ਹੋ ਸਕਦਾ।ਉਹਨਾਂ ਕਿਹਾ ਕਿ ਸਵੈ ਸੇਵੀ ਸੰਸਥਾਵਾਂ, ਖੂਨਦਾਨ ਸੋਸਾਇਟੀਆਂ ਅਤੇ ਸਟਾਰ ਡੋਨਰ ਪਹਿਲਾਂ ਵੀ ਸਿਹਤ ਵਿਭਾਗ ਦੇ ਪਹਿਲੇ ਸੱਦੇ ਤੇ ਹਰੇਕ ਤਰ੍ਹਾਂ ਦਾ ਸਹਿਯੋਗ ਦਿੰਦੀਆਂ ਰਹੀਆਂ ਹਨ ਅਤੇ ਅੱਗੇ ਤੋਂ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ। ਉਹਨਾਂ ਦੱਸਿਆ ਕਿ 29 ਸਤੰਬਰ ਨੂੰ ਖੂਨ ਦਾਨ ਕੈਂਪ ਲਗਾਇਆ ਗਿਆ ਸੀ ਅਤੇ ਆਉਣ ਵਾਲੇ ਦਿਨਾਂ ਵਿੱਚ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਏ ਜਾਣਗੇ।
ਇਸ ਸਮੇਂ ਵਿਨੋਦ ਖੁਰਾਣਾ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਵੱਖ ਵੱਖ ਨਾਜ਼ੁਕ ਹਾਲਤਾਂ ਜਿਵੇਂ ਦੁਰਘਟਨਾ, ਬੱਚੇ ਦੀ ਜਨਮ, ਥੈਲੇਸੀਮੀਆ ਅਤੇ ਕੈਂਸਰ ਆਦਿ ਬਿਮਾਰੀਆਂ ਵਿੱਚ ਖੂਨ ਦੀ ਜਰੂਰਤ ਨੂੰ ਗੰਭੀਰਤਾ ਨਾਲ ਮਹਿਸੂਸ ਕੀਤਾ ਜਾਂਦਾ ਹੈ। ਇਸ ਸਮੇਂ ਸੁਖਦੇਵ ਸਿੰਘ ਆਦਿ ਹਾਜ਼ਰ ਸਨ।
Powered by Froala Editor
Health-Department-Punjab-Voluntary-Blood-Donation-Day-2024-Civil-Hospital-Fazilka-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)