ਬਜੁਰਗਾਂ, ਕੰਮਜੋਰ ਵਿਅਕਤੀਆਂ, ਬੱਚੇ, ਗਰਭਵਤੀ ਮਾਵਾਂ ਅਤੇ ਸਾਹ ਦਮੇ ਦੇ ਮਰੀਜਾਂ ਲਈ ਘਾਤਕ ਸਿੱਧ ਹੋ ਸਕਦੀ ਹੈ ਸਵਾਇਨ ਫਲੂ
ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਐਰਿਕ ਅਤੇ ਡਾ ਕਵਿਤਾ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਵੱਖ ਵੱਖ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਜਿਲ੍ਹਾ ਫਾਜਿਲਕਾ ਨੂੰ ਸਵਾਇਨ ਫਲੂ ਤੋਂ ਬਚਾਉਣ ਸਬੰਧੀ ਅਡਵਾਈਜ਼ਰੀ ਜਾਰੀ ਕੀਤੀ ਅਤੇ ਸਿਹਤ ਵਿਭਾਗ ਦਾ ਸਹਿਯੋਗ ਦੇਣ ਲਈ ਅਪੀਲ ਕੀਤੀ।
ਉਹਨਾਂ ਦੱਸਿਆ ਕਿ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਹਸਪਤਾਲ ਫਾਜਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਸਵਾਇਨ ਫਲੂ ਦੇ ਸ਼ੱਕੀ ਅਤੇ ਕਨਫਰਮ ਮਰੀਜਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸਵਾਇਨ ਫਲੂ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਿਹਤ ਸੰਸਥਾਵਾਂ, ਸਕੂਲਾਂ, ਕਾਲਜਾਂ, ਪਬਲਿਕ ਥਾਵਾਂ ਵਿਖੇ ਜਾਗਰੂਕਤਾ ਸਮਾਗਮ ਕੀਤੇ ਜਾਣ।
ਉਹਨਾਂ ਦੱਸਿਆ ਕਿ ਸਵਾਇਨ ਫਲੂ ਇੰਫਲੂਐਂਜਾਂ ਵਾਇਰਸ (ਐਚ1ਐਨ1) ਨਾਲ ਹੁੰਦੀ ਹੈ। ਸਵਾਇਨ ਫਲੂ ਇੱਕ ਮਨੁੱਖ ਤੋਂ ਦੂਜੇ ਮਨੁੱਖ ਨੂੰ ਖੰਘ ਨਾਲ, ਛਿੱਕਾਂ, ਵਗਦੀ ਨੱਕ, ਹੱਥ ਮਿਲਾਉਣ ਨਾਲ, ਛੂਹਣ ਨਾਲ, ਖੁੱਲੇ੍ਹ ਵਿੱਚ ਥੁੱਕਣ ਨਾਲ ਫੈਲਦੀ ਹੈ। ਇਹ ਬਜੁਰਗਾਂ, ਕੰਮਜੋਰ ਵਿਅਕਤੀਆਂ, ਬੱਚੇ, ਗਰਭਵਤੀ ਮਾਵਾਂ ਅਤੇ ਸਾਹ ਦਮੇ ਦੇ ਮਰੀਜਾਂ ਨੂੰ ਛੇਤੀ ਹੁੰਦੀ ਹੈ ਅਤੇ ਉਹਨਾਂ ਲਈ ਘਾਤਕ ਸਿੱਧ ਹੋ ਸਕਦੀ ਹੈ, ਕਿਉਂਕਿ ਉਹਨਾਂ ਵਿੱਚ ਬਿਮਾਰੀਆਂ ਵਿਰੁੱਧ ਲੜਨ ਦੀ ਸ਼ਕਤੀ ਘੱਟ ਹੁੰਦੀ ਹੈ। ਪਰ ਜੇਕਰ ਬੰਦਾ ਤੰਦਰੁਸਤ ਹੈ ਤਾਂ ਘਬਰਾਉਣ ਦੀ ਲੋੜ ਨਹੀਂ, ਕਿਉਕਿ ਇਹ ਬਿਮਾਰੀ 10 ਦਿਨਾਂ ਵਿੱਚ ਆਪਣੇ ਆਪ ਠੀਕ ਹੋ ਜਾਂਦੀ ਹੈ। ਜਿਨ੍ਹਾਂ ਵਿਅਕਤੀਆਂ ਨੂੰ ਬੁਖਾਰ, ਖਾਂਸੀ, ਦੁਖਦਾ ਗਲਾ, ਡਾਇਰੀਆ, ਉਲਟੀਆਂ ਅਤੇ ਸਾਹ ਆਉਣ ਵਿੱਚ ਤਕਲੀਫ ਨਜ਼ਰ ਆਵੇ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਦੇ ਮਾਹਿਰ ਡਾਕਟਰ ਤੋਂ ਸਲਾਹ ਲਵੋ।
ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਨੇ ਸਮੂਹ ਸਿਹਤ ਸਟਾਫ਼, ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਨੂੰ ਜਾਗਰੂਕ ਕਰਨ ਕਿ ਉਹ ਭੀੜ ਵਾਲੀਆਂ ਥਾਵਾਂ ਤੇ ਨਾ ਜਾਣ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਪਾਣੀ ਨਾਲ ਚੰਗੀ ਤਰ੍ਹਾਂ ਸਾਫ਼ ਕਰਨੇ ਚਾਹੀਦੇ ਹਨ। ਖੰਘ, ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੋ। ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖੋ। ਨੀਂਦ ਪੂਰੀ ਲਵੋ ਅਤੇ ਸਰੀਰਕ ਤੌਰ ਤੇ ਤੰਦਰੁਸਤ ਰਹੋ, ਜ਼ਿਆਦਾ ਮਾਤਰਾ ਵਿੱਚ ਪਾਣੀ ਪੀਓ ਅਤੇ ਪੌਸ਼ਟਿਕ ਭੋਜਨ ਖਾਓ। ਆਲੇ ਦੁਆਲੇ ਦੀ ਸਫਾਈ ਰੱਖੋ। ਇਸ ਸਮੇਂ ਵਿਨੋਦ ਖੁਰਾਣਾ, ਦਿਵੇਸ਼ ਕੁਮਾਰ, ਹਰਮੀਤ ਸਿੰਘ ਹਾਜ਼ਰ ਸਨ।
Powered by Froala Editor
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)