ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਖ਼ੁਦ ਕੀਤੀ ਅਗਵਾਈ
‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ 12 ਟੀਮਾਂ ਨੇ ਸਵੇਰੇ ਘਰ-ਘਰ ਜਾ ਕੇ ਕੀਤੀ ਜਾਂਚ
ਸੂਬੇ ਨੂੰ ਡੇਂਗੂ-ਮੁਕਤ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਹਿਤਿੰਦਰ ਕੌਰ
ਮੋਹਾਲੀ, 18 ਅਕਤੂਬਰ: ਗੁਰਵਿੰਦਰ ਸਿੰਘ
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਵੱਡੇ ਪੱਧਰ ’ਤੇ ਘਰੋਂ-ਘਰੀਂ ਕੰਟੇਨਰ ਜਾਂਚ ਕੀਤੀ ਗਈ, ਜਿਸ ਦੀ ਅਗਵਾਈ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਖ਼ੁਦ ਕੀਤੀ। ਵਿਭਾਗ ਵਲੋਂ ਸੂਬਾਈ ਸਿਹਤ ਅਧਿਕਾਰੀਆਂ ਦੀਆਂ 12 ਟੀਮਾਂ ਬਣਾ ਕੇ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਭੇਜੀਆਂ ਗਈਆਂ, ਜਿਨ੍ਹਾਂ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਨਿਰੀਖਣ ਕੀਤਾ। ਡਾ. ਹਿਤਿੰਦਰ ਕੌਰ ਨੇ ਮੋਹਾਲੀ ਦੇ ਫ਼ੇਜ਼ 6 ਵਿਖੇ ਵਿਖੇ ਘਰ-ਘਰ ਜਾ ਕੇ ਮੱਛਰ ਦੇ ਲਾਰਵੇ ਦੀ ਪੈਦਾਇਸ਼ ਵਾਲੀਆਂ ਸੰਭਾਵੀ ਥਾਵਾਂ ਨੂੰ ਜਾਂਚਿਆ ਅਤੇ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਵੀ ਦਿਤੀ।
ਇਸੇ ਦੌਰਾਨ ਫ਼ੇਜ਼ 6 ਦੇ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਡਾ. ਹਿਤਿੰਦਰ ਕੌਰ ਨੇ ਦਸਿਆ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਉਨ੍ਹਾਂ ਬੱਚਿਆਂ ਕੋਲੋਂ ਵਾਅਦਾ ਲਿਆ ਕਿ ਉਹ ਹਰ ਸ਼ੁੱਕਰਵਾਰ ਆਪੋ-ਅਪਣੇ ਘਰਾਂ ਵਿਚ ਜਾਂਚ ਕਰਨਗੇ ਅਤੇ ਯਕੀਨੀ ਬਣਾਉਣਗੇ ਕਿ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਦਲਜੀਤ ਸਿੰਘ ਪ੍ਰਦੇਸੀ, ਸਿਵਲ ਸਰਜਨ ਡਾ. ਰੇਨੂੰ ਸਿੰਘ, ਸਹਾਇਕ ਡਾਇਰੈਕਟਰ ਡਾ. ਜਸਲੀਨ ਵਿਰਕ, ਸਟੇਟ ਪ੍ਰੋਗਰਾਮ ਅਫ਼ਸਰ ਡਾ. ਅਰਸ਼ਦੀਪ ਕੌਰ, ਡਾ. ਅੰਮ੍ਰਿਤਪਾਲ ਵੜਿੰਗ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ, ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਹਰਚਰਨ ਸਿੰਘ ਬਰਾੜ ਤੋਂ ਇਲਾਵਾ ਹੋਰ ਸਿਹਤ ਅਧਿਕਾਰੀ ਮੌਜੂਦ ਸਨ।
Powered by Froala Editor
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)