ਅਗਲੇ ਛੇ ਮਹੀਨਿਆਂ ਅੰਦਰ ਪੰਜਾਬ ਦੇ 4 ਹੋਰ ਜ਼ਿਲ੍ਹਿਆਂ ਵਿੱਚ ਬਣਨੇ ਸ਼ੁਰੂ ਹੋਣਗੇ ਸਰਕਾਰੀ ਮੈਡੀਕਲ ਕਾਲਜ : ਡਾ. ਬਲਬੀਰ ਸਿੰਘ

Nov7,2024 | Jagsir Longowal | Sangrur




ਸੰਗਰੂਰ,7 ਨਵੰਬਰ (ਜਗਸੀਰ ਲੌਂਗੋਵਾਲ) - ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਸੰਭਾਲ, ਬੁਨਿਆਦੀ ਢਾਂਚੇ ਦੀ ਮਜਬੂਤੀ ਅਤੇ ਸਰਵੋਤਮ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਾ. ਬਲਬੀਰ ਸਿੰਘ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਮੌਜੂਦਗੀ ਵਿੱਚ ਸਿਵਲ ਹਸਪਤਾਲ ਸੰਗਰੂਰ ਵਿਖੇ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਲਈ ਪੁੱਜੇ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 4 ਹੋਰ ਜ਼ਿਲਿਆਂ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਬਣਾਏ ਜਾਣਗੇ ਜਿਨਾਂ ਦੇ ਨਿਰਮਾਣ ਕਾਰਜ ਅਗਲੇ ਛੇ ਮਹੀਨਿਆਂ ਤੱਕ ਸ਼ੁਰੂ ਹੋ ਜਾਣਗੇ। ਉਹਨਾਂ ਦੱਸਿਆ ਕਿ ਹੁਸ਼ਿਆਰਪੁਰ, ਕਪੂਰਥਲਾ , ਸੰਗਰੂਰ ਤੇ ਮਲੇਰਕੋਟਲਾ ਵਿਖੇ ਇਹ ਨਵੇਂ ਸਰਕਾਰੀ ਮੈਡੀਕਲ ਕਾਲਜ ਬਣਾਉਣ ਦੀ ਪ੍ਰਕਿਰਿਆ ਆਰੰਭ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਐਮਰਜੈਸੀ ਵਾਰਡਾਂ ਵਿੱਚ ਮਰੀਜ਼ਾਂ ਦੀ ਸੁਵਿਧਾ ਲਈ  ਫੈਸਿਲੀਟੇਸ਼ਨ ਸੈਂਟਰ ਸਥਾਪਿਤ ਕੀਤੇ ਜਾਣਗੇ ਜਿਸ ਤਹਿਤ ਮਰੀਜ਼ ਨਾਲ ਕੇਵਲ ਇੱਕ ਰਿਸ਼ਤੇਦਾਰ ਹੀ ਸਹਾਇਕ ਦੇ ਤੌਰ ਉੱਤੇ ਐਮਰਜੈਸੀ ਵਾਰਡ ਵਿੱਚ ਦਾਖਲ ਹੋ ਸਕੇਗਾ ਜਦਕਿ ਮਰੀਜ਼ ਦੇ ਸਹਿਯੋਗ ਲਈ ਡਾਕਟਰੀ ਤੇ ਪੈਰਾ ਮੈਡੀਕਲ ਸਟਾਫ ਦੀ ਤਾਇਨਾਤੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅਜਿਹਾ ਐਮਰਜੈਂਸੀ ਵਾਰਡਾਂ ਵਿੱਚ ਵਾਧੂ ਦੇ ਭੀੜ ਭੜੱਕੇ ਨੂੰ ਵਿਵਸਥਤ ਕਰਨ ਲਈ ਕੀਤਾ ਜਾ ਰਿਹਾ ਹੈ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਪੰਜਾਬ ਵਿੱਚ ਇਸ ਸਾਲ ਡੇਂਗੂ ਦੇ ਮਾਮਲਿਆਂ ਵਿੱਚ ਕਮੀ ਆਈ ਹੈ ਕਿਉਂਕਿ ਸਿਹਤ ਵਿਭਾਗ ਨਿਰੰਤਰ ਇਸ ਸਬੰਧੀ ਚੌਕਸੀ ਰੱਖ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਹਸਪਤਾਲਾਂ ਦਾ ਕਾਇਆ ਕਲਪ ਕਰਕੇ ਹਰ ਪੱਖੋਂ ਸਰਵੋਤਮ ਸਿਹਤ ਸੁਵਿਧਾਵਾਂ ਪ੍ਰਦਾਨ ਕਰਦੇ ਹੋਏ ਪ੍ਰਾਈਵੇਟ ਹਸਪਤਾਲਾਂ ਤੋਂ ਵੀ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਸਾਰਥਕ ਕਦਮ ਚੁੱਕੇ ਜਾ ਰਹੇ ਹਨ। ਉਹਨਾਂ ਕਿਹਾ ਕਿ ਫਰਿਸ਼ਤੇ ਸਕੀਮ, ਸੜਕ ਸੁਰੱਖਿਆ ਫੋਰਸ ਅਤੇ 108 ਐਬੂਲੈਂਸ ਸੇਵਾਵਾਂ ਨਾ ਕੇਵਲ ਪੰਜਾਬ ਦੇ ਮਰੀਜ਼ਾਂ ਬਲਕਿ ਪੰਜਾਬ ਦੀ ਹਦੂਦ ਅੰਦਰ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਫੱਟੜ ਹੋਣ ਵਾਲੇ ਕਿਸੇ ਵੀ ਸੂਬੇ ਦੇ ਵਿਅਕਤੀ ਦੀ ਕੀਮਤੀ ਜਾਨ ਨੂੰ ਬਚਾਉਣ ਵਿੱਚ ਲਾਹੇਵੰਦ ਸਾਬਤ ਹੋ ਰਹੀਆਂ ਹਨ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ ਮਰੀਜ਼ਾਂ ਦੀ ਦਵਾਈਆਂ ਸਬੰਧੀ ਜਰੂਰਤ ਨੂੰ ਪੂਰਾ ਕਰਨ ਲਈ ਹਸਪਤਾਲ ਦੇ ਅੰਦਰੋਂ ਹੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਡਾਕਟਰਾਂ ਦੁਆਰਾ ਬਾਹਰੋਂ ਦਵਾਈਆਂ ਲਿਆਉਣ ਦੀਆਂ ਪਰਚੀਆਂ ਲਿਖਣ ਦੀ ਪਿਰਤ ਉੱਤੇ  ਮੁਕੰਮਲ ਤੌਰ ਤੇ ਰੋਕ ਲਗਾਈ ਜਾ ਸਕੇ। ਇਸ ਮੌਕੇ ਕੈਬਨਿਟ ਮੰਤਰੀ ਨੇ ਵਿਧਾਇਕ ਸੰਗਰੂਰ ਸ਼੍ਰੀਮਤੀ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਐਸਡੀਐਮ ਚਰਨਜੋਤ ਸਿੰਘ ਵਾਲੀਆ, ਸਿਵਲ ਸਰਜਨ ਡਾ. ਕਿਰਪਾਲ ਸਿੰਘ ਸਮੇਤ ਸਿਵਲ ਹਸਪਤਾਲ ਦਾ ਦੌਰਾ ਕੀਤਾ ਅਤੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਮਰੀਜ਼ਾਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਨਾਲ ਗੱਲਬਾਤ ਕਰਕੇ ਦਵਾਈਆਂ ਇਲਾਜ ਸੁਵਿਧਾਵਾਂ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਸਬੰਧੀ ਫੀਡਬੈਕ ਹਾਸਿਲ ਕੀਤੀ। ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਇਲਾਜ ਸੁਵਿਧਾਵਾਂ ਅਤੇ ਦਵਾਈਆਂ ਆਦਿ ਪੱਖੋਂ ਮਰੀਜ਼ ਸੰਤੁਸ਼ਟ ਨਜ਼ਰ ਆਏ ਪਰ ਉਹਨਾਂ ਨੂੰ ਆਪਣੇ ਦੋਰੇ ਦੌਰਾਨ ਬਾਥਰੂਮ ਅਤੇ ਸਾਫ ਸਫਾਈ ਵਿਵਸਥਾਵਾਂ ਵਿੱਚ ਹੋਰ ਸੁਧਾਰ ਕੀਤੇ ਜਾਣ ਦੀ ਲੋੜ ਮਹਿਸੂਸ ਹੋਈ ਜਿਸ ਦੇ ਮੱਦੇਨਜ਼ਰ ਜਲਦੀ ਹੀ ਇਸ ਸਬੰਧੀ ਵੱਡੇ ਸੁਧਾਰ ਯਕੀਨੀ ਬਣਾਏ ਜਾਣਗੇ।

Powered by Froala Editor

Health-Minister-Dr-Balbir-Singh-Punjab-



TOP HEADLINES


ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ
ਲੜਕੀ ਨਾਲ ਦੋਸਤੀ ਨੂੰ ਲੈ ਕੇ ਫੇਜ਼ 4 ਵਿੱਚ ਇੱਕ ਨੌਜਵਾਨ ਨੇ ਦੂਜ
ਮੇਰੀ ਦਸਤਾਰ ਮੇਰੀ ਸ਼ਾਨ- ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ
ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ ਦੀ ਨਿਗਰਾਨੀ ਹੇਠ ਨਾਈਟ ਡੋਮੀ
ਲੁਧਿਆਣਾ ਦੇ ਵਾਰਡ ਨੰਬਰ 6 ਤੋਂ ਕਾਂਗਰਸ ਦੇ ਕੌਂਸਲਰ ਜਗਦੀਸ਼ ਲਾਲ
ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰ
ਐਡਵੋਕੇਟ ਧਾਮੀ ਨੇ ਕੇਰਲ ਦੇ ਇੱਕ ਕੇਂਦਰੀ ਵਿਦਿਆਲੇ ’ਚ ਛੋਟੇ ਸਾਹ
ਐਮਪੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਕੌਮੀ ਪੱਧਰ ਦੇ ਸੱਭਿਆਚਾਰਕ
ਕੈਬਨਿਟ ਮੰਤਰੀ ਅਮਨ ਅਰੋੜਾ ਨੇ 61 ਲੱਖ ਰੁਪਏ ਦੀ ਲਾਗਤ ਨਾਲ ਤਿਆਰ
ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚ
ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾ
ਆਪ' ਮੰਤਰੀਆਂ ਅਤੇ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤ
ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ
ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰ
ਮੁੱਖ ਮੰਤਰੀ ਨੇ ਪੰਜਾਬ ਵਿੱਚ ਖਿਡਾਰੀਆਂ ਨੂੰ ਮੁਕਾਬਲੇ ਦੀ ਤਿਆਰੀ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਪਾਕਸਤਾਨੀ ਲੇਖਕ ਜਨਾਬ ਅ
ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪ
*pay Property Tax By December 31 To Avoid 10 Percent P

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari0"XOR(if(now( (Editor)

Subscribe Us


Vists Counter

HITS : 44131286

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us