ਪੰਜਾਬ ਸਰਕਾਰ ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਪੰਜਾਬ ਦੇ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹਨ। ਸਿਹਤ ਸੰਸਥਾਵਾਂ ਵਿੱਚ ਵਧੀਆਂ ਇਲਾਜ ਦੇਣ ਦੇ ਨਾਲ ਨਾਲ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਵੀ ਕਰ ਰਹੇ ਹਨ ਤਾਂ ਕਿ ਬਿਮਾਰੀ ਹੋਣ ਹੀ ਨਾ ਦਿੱਤੀ ਜਾਵੇ ਜਾਂ ਬਿਮਾਰੀ ਦੀ ਜਲਦੀ ਪਹਿਚਾਣ ਕਰਕੇ ਇਸ ਦਾ ਇਲਾਜ ਕੀਤਾ ਜਾ ਸਕੇ। ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਨੇ ਅੱਜ ਨੈਸ਼ਨਲ ਕੈਂਸਰ ਜਾਗਰੂਕਤਾ ਦਿਵਸ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰੇਕ ਸਾਲ 7 ਨਵੰਬਰ ਨੂੰ ਨੈਸ਼ਨਲ ਕੈਂਸਰ ਜਾਗਰੂਕਤਾ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ। ਅੱਜ ਜਿਲ੍ਹੇ ਦੇ ਸਾਰੇ ਸਿਹਤ ਸਟਾਫ਼ ਵੱਲੋਂ ਵੱਖ ਵੱਖ ਜਗ੍ਹਾ ਤੇ ਸਮਾਗਮ ਕਰਕੇ ਕੈਂਸਰ ਦੀ ਬਿਮਾਰੀ ਤੋਂ ਬਚਣ, ਇਲਾਜ ਅਤੇ ਪ੍ਰਹੇਜ਼ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਜੇਕਰ ਅਸੀਂ ਕੈਂਸਰ ਦੀ ਜਲਦੀ ਪਹਿਚਾਣ ਕਰ ਲੈਂਦੇ ਹਾਂ ਤਾਂ ਇਸ ਦਾ ਇਲਾਜ ਸੰਭਵ ਹੈ। ਉਹਨਾਂ ਕਿਹਾ ਕਿ ਜੇਕਰ ਕੈਂਸਰ ਸਬੰਧੀ ਕੋਈ ਵੀ ਨਿਸ਼ਾਨੀਆਂ ਨਜ਼ਰ ਆਉਂਦੀਆਂ ਹਨ ਤਾਂ ਜਲਦੀ ਤੋਂ ਜਲਦੀ ਮਾਹਿਰ ਡਾਕਟਰ ਦੀ ਸਲਾਹ ਲਵੋ।
ਅੱਜ ਜਿਲ੍ਹਾ ਸਿਹਤ ਵਿਭਾਗ ਵੱਲੋਂ ਡਾ ਨੀਰਜਾ ਗੁਪਤਾ ਸੀਨੀਅਰ ਮੈਡੀਕਲ ਅਫ਼ਸਰ ਦੀ ਦੇਖ ਰੇਖ ਵਿੱਚ ਮੀਰਾ ਨਰਸਿੰਗ ਕਾਲਜ ਅਬੋਹਰ ਵਿਖੇ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿੱਚ ਡਾ ਸੁਰੇਸ਼ ਕੰਬੋਜ਼ (ਐਮ ਡੀ ਮੈਡੀਸਨ)ਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਛਾਤੀ ਵਿੱਚ ਗਿਲਟੀ, ਲਗਾਤਾਰ ਖੰਘ ਅਤੇ ਅਵਾਜ਼ ਵਿੱਚ ਭਾਰੀਪਣ, ਮਾਹਮਾਰੀ ਵਿੱਚ ਜ਼ਿਆਦਾ ਖੂਨ ਆਉਣਾ, ਮੂੰਹ ਦੇ ਛਾਲੇ ਠੀਕ ਨਾ ਹੋਣਾ, ਭੁੱਖ ਘੱਟ ਲੱਗਣਾ, ਬਿਨ੍ਹਾਂ ਕਿਸੇ ਕਾਰਣ ਭਾਰ ਘਟਣਾ ਆਦਿ ਕੈਂਸਰ ਦੇ ਲੱਛਣ ਹੋ ਸਕਦੇ ਹਨ। ਸਾਨੂੰ ਕੈਂਸਰ ਦੇ ਮੁੱਢਲੇ ਲੱਛਣਾਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ, ਫਸਲਾਂ ਉਪਰ ਜ਼ਿਆਦਾ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਸ਼ਰਾਬ, ਤੰਬਾਕੂ, ਹੋਰ ਨਸ਼ੇ ਅਤੇ ਬੀੜੀ ਸਿਗਰੇਟ ਦੀ ਬਿਲਕੁਲ ਵਰਤੋਂ ਨਾ ਕਰੋ, ਸਮੇਂ ਸਿਰ ਮਾਹਿਰ ਡਾਕਟਰਾਂ ਤੋਂ ਚੈਕਅੱਪ ਕਰਵਾਉਣਾ ਚਾਹੀਦਾ ਹੈ। ਰੋਜ਼ਾਨਾ ਸੰਤੁਲਿਤ ਖੁਰਾਕ ਦੀ ਵਰਤੋਂ ਕਰੋ, ਸਰੀਰ ਦੇ ਕਿਸੇ ਵੀ ਹਿੱਸੇ ਦੀ ਗਿਲਟੀ ਜਾਂ ਰਸੋਲੀ ਨੂੰ ਸਧਾਰਣ ਨਹੀਂ ਲੈਣਾ ਚਾਹੀਦਾ ਹੈ ਬਲਕਿ ਮਾਹਿਰ ਡਾਕਟਰ ਤੋਂ ਸਲਾਹ ਲਵੋ, ਔਰਤਾਂ ਵਿੱਚ ਮਾਂਹਵਾਰੀ ਦੇ ਲੱਛਣ ਬਦਲਣ ਤੇ ਡਾਕਟਰ ਦੀ ਸਲਾਹ ਲਵੋ। ਆਪਣੇ ਆਲੇ ਦੁਆਲੇ ਦੀ ਸਫ਼ਾਈ ਰੱਖੋ। ਫਸਲਾਂ ਉਤੇ ਜਿ਼ਆਦਾ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਜਿ਼ਆਦਾ ਚਰਬੀ ਵਾਲੇ ਭੋਜਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਤੰਬਾਕੂ ਅਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੀ ਵਰਤੋਂ ਕਰਨ ਨਾਲ ਸਰੀਰ ਦੇ ਕਿਸੇ ਵੀ ਅੰਗ ਦਾ ਕੈਂਸਰ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਕੈਂਸਰ ਨਾਲ ਹੋਣ ਵਾਲੀਆਂ ਮੌਤਾਂ ਵਿੱਚੋਂ ਲੱਗਭੱਗ 40 ਪ੍ਰਤੀਸ਼ਤ ਮੌਤਾਂ ਦਾ ਕਾਰਣ ਤੰਬਾਕੂ ਦੀ ਵਰਤੋਂ ਕਰਨਾ ਹੈ।
ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਇਸ ਬਿਮਾਰੀ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਤਹਿਤ ਸਾਰੇ ਮੈਡੀਕਲ ਕਾਲਜਾਂ (ਅੰਮ੍ਰਿਤਸਰ,ਫਰੀਦਕੋਟ,ਪਟਿਆਲਾ), ਪੰਜਾਬ ਸਾਰੇ ਸਰਕਾਰੀ ਹਸਪਤਾਲ, ਮੈਕਸ ਹਸਪਤਾਲ ਅਤੇ ਅਡਵਾਂਸ ਕੈਂਸਰ ਹਸਪਤਾਲ ਬਠਿੰਡਾ, ਹੋਮੀ ਭਾਬਾ ਕੈਂਸਰ ਹਸਪਤਾਲ ਸੰਗਰੂਰ, ਏਮਜ਼ ਦਿੱਲੀ, ਪੀ.ਜੀ. ਆਈ. ਚੰਡੀਗੜ੍ਹ, ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ 32 ਡੀ, ਅਚਾਰੀਆ ਤੁਲਸੀ ਰੀਜ਼ਨਲ ਕੈਂਸਰ ਸੈਂਟਰ ਬੀਕਾਨੇਰ ਤੋਂ ਇਲਾਵਾ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲਾਂ ਡੀ ਐਮ ਸੀ ਅਤੇ ਸੀ ਐਮ ਸੀ ਲੁਧਿਆਣਾ, ਮੈਕਸ ਹਸਪਤਾਲ ਬਠਿੰਡਾ, ਓਸਵਾਲ ਹਸਪਤਾਲ ਲੁਧਿਆਣਾ, ਮੈਕਸ ਹਸਪਤਾਲ ਮੋਹਾਲੀ, ਆਈ ਵੀ ਵਾਈ ਮੋਹਾਲੀ, ਸ੍ਰੀ ਗੁਰੂ ਰਾਮ ਦਾਸ ਹਸਪਤਾਲ ਅੰਮ੍ਰਿ੍ਰਤਸਰ, ਪਟੇਲ ਹਸਪਤਾਲ ਜਲੰਧਰ, ਕੈਪੀਟਲ ਹਸਪਤਾਲ ਜਲੰਧਰ, ਸਹਿਗਲ ਇੰਸੀਚਿਊਟ ਸਾਹਿਬਜਾਦਾ ਅਜੀਤ ਸਿੰਘ ਨਗਰ ਵਿੱਚ ਵੀ ਡੇਢ ਲੱਖ ਰੁਪਏ ਤੱਕ ਮੁਫਤ ਇਲਾਜ ਕਰਾਉਣ ਲਈ ਸਬੰਧਤ ਹਸਪਤਾਲਾਂ ਨੂੰ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਉਹਨਾਂ ਕਿਹਾ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਰਕਾਰੀ ਅਤੇ ਅਪੈਂਲਡ ਹਸਪਤਾਲਾਂ ਵਿੱਚ ਕੈਂਸਰ ਦੇ ਮਰੀਜ਼ਾਂ ਦਾ 5 ਲੱਖ ਤੱਕ ਦਾ ਇਲਾਜ ਮੁਫ਼ਤ ਕੀਤਾ ਜ਼ਾਦਾ ਹੈ। ਐਨ ਸੀ ਡੀ ਸਕੀਮ ਅਧੀਨ ਵੀ ਸਰਕਾਰੀ ਹਸਪਤਾਲਾਂ ਵਿੱਚ ਕੈਂਸਰ ਦੇ ਮਰੀਜਾਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਇਸ ਸਮੇਂ ਰਾਜੇਸ਼ ਕੁਮਾਰ ਡੀ ਪੀ ਐਮ, ਰੋਹਿਤ ਸਟੈਨੋ, ਈਸ਼ਵਰ ਸਿੰਘ ਸੁਖਦੇਵ ਸਿੰਘ, ਹਰਮੀਤ ਸਿੰਘ, ਡਾ ਜੀ ਐਸ ਮਿੱਤਲ ਚੇਅਰਮੈਨ, ਡਾ ਰਾਮਸਵਰੂਪ ਸ਼ਰਮਾ ਪ੍ਰਿੰਸੀਪਲ, ਪ੍ਰੋ ਰਹੀਸ਼ ਚੰਦ ਵਾਈਸ ਪ੍ਰਿੰਸੀਪਲ, ਜਗਮਿੰਦਰ ਕੌਰ, ਸਰੋਜ ਰਾਣੀ, ਅਮਨਦੀਪ ਕੌਰ ਹਾਜ਼ਰ ਸਨ।
Powered by Froala Editor
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)