ਦਵਾਈਆਂ ਨਾਲ ਨਹੀਂ ਸਗੋਂ ਚੰਗੀ ਖੁਰਾਕ ਨਾਲ ਬਣਾਈ ਜਾ ਸਕਦੀ ਹੈ ਸਿਹਤ : ਕੈਬਨਿਟ ਮੰਤਰੀ ਬਲਬੀਰ ਸਿੰਘ

Nov29,2024 | Parvinder Jit Singh | Bathinda

ਦਵਾਈਆਂ ਨਾਲ ਨਹੀਂ ਸਗੋਂ ਚੰਗੀ ਖੁਰਾਕ ਨਾਲ ਸਿਹਤ ਬਣਾਈ ਜਾ ਸਕਦੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਨੇ ਸਥਾਨਕ ਸਿਵਲ ਹਸਪਤਾਲ ਵਿਖੇ ਜ਼ਿਲ੍ਹੇ ਨਾਲ ਸਬੰਧਤ ਐੱਸਐੱਮਓਜ਼ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਅਤੇ ਆਮ ਲੋਕਾਂ ਨੂੰ ਮੁਹੱਈਆ ਜਾਣ ਵਾਲੀਆਂ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਕੀਤੀ ਗਈ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਅਤੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਸਿਹਤ ਮੰਤਰੀ ਸ਼੍ਰੀ ਬਲਵੀਰ ਸਿੰਘ ਨੇ ਸਮੂਹ ਡਾਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਥਾਨਕ ਹਸਪਤਾਲ ਵਿਖੇ ਮੈਡੀਕਲ ਵਿਦਿਆਰਥੀਆਂ ਦੀ ਸਿਖਲਾਈ ਲਗਾ ਕੇ ਉਹਨਾਂ ਦੀਆਂ ਸੇਵਾਵਾਂ ਲਈਆਂ ਜਾਣ। ਇਸ ਮੌਕੇ ਉਹਨਾਂ ਇਹ ਵੀ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਟੈਸਟ ਕਰਨੇ ਲਾਜ਼ਮੀ ਬਣਾਏ ਜਾਣ। ਉਹਨਾਂ ਇਹ ਵੀ ਕਿਹਾ ਕਿ ਡੇਂਗੂ ਦੇ ਪਰਕੋਪ ਨੂੰ ਰੋਕਣ ਦੇ ਲਈ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ ਅਤੇ ਹਰ ਹਫਤੇ ਸ਼ੁਕਰਵਾਰ ਨੂੰ ਡਰਾਈ ਡੇ ਮਨਾਇਆ ਜਾਵੇ ਅਤੇ ਫਰਿਜਾਂ, ਕੂਲਰਾਂ ਅਤੇ ਹੋਰ ਥਾਵਾਂ ਤੇ ਖੜੇ ਪਾਣੀ ਨੂੰ ਜਮਾ ਨਾ ਹੋਣ ਦਿੱਤਾ ਜਾਵੇ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇ। ਮੀਟਿੰਗ ਦੇ ਦੌਰਾਨ ਸ੍ਰੀ ਬਲਬੀਰ ਸਿੰਘ ਨੇ ਸਮੂਹ ਡਾਕਟਰੀ ਅਮਲੇ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਸਪਤਾਲ ਅੰਦਰ ਸਾਫ-ਸਫਾਈ ਦਾ ਖਾਸ ਖਿਆਲ ਰੱਖਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਹਸਪਤਾਲ ਵਿਖੇ ਆਉਣ ਵਾਲੇ ਮਰੀਜ਼ਾਂ ਦਾ ਪਹਿਲਾਂ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਮੁਢਲੇ ਟੈਸਟ ਕਰਨੇ ਲਾਜ਼ਮੀ ਬਣਾਏ ਜਾਣ ਤਾਂ ਜੋ ਸ਼ੁਰੂ ਵਿੱਚ ਹੀ ਬਿਮਾਰੀ ਦਾ ਪਤਾ ਲਗਾਇਆ ਜਾ ਸਕੇ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਬਲਬੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਹਮੇਸ਼ਾ ਤਤਪਰ ਹੈ। ਉਹਨਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਦੇ ਸਾਰੇ ਹਸਪਤਾਲਾਂ ਦੀ ਨੁਹਾਰ ਬਦਲੀ ਜਾਵੇਗੀ। ਉਹਨਾਂ ਕਿਹਾ ਕਿ ਪਹਿਲਾਂ ਜ਼ਿਲ੍ਹਾ ਪੱਧਰ 'ਤੇ ਅਤੇ ਫਿਰ ਕਮਿਊਨਿਟੀ ਹੈਲਥ ਸੈਂਟਰਾਂ ਦਾ ਨਵੀਨੀਕਰਨ ਕੀਤਾ ਜਾਵੇਗਾ।  ਇਸ ਮੌਕੇ ਉਹਨਾਂ ਕਿਹਾ ਕਿ ਇਥੇ ਡਾਇਲਸੈਸ, ਫਿਜ਼ੀਓਥਰੈਪੀ ਆਦਿ ਵਰਗੀਆਂ ਆਧੁਨਿਕ ਤਕਨੀਕ ਨਾਲ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਜੋ ਕਿ ਆਮ ਲੋਕਾਂ ਲਈ ਬਹੁਤ ਹੀ ਸਹਾਈ ਸਿੱਧ ਹੋ ਰਹੀਆਂ ਹਨ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਬਲਬੀਰ ਸਿੰਘ ਨੇ ਜਿੱਥੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਉੱਥੇ ਹੀ ਉਹਨਾਂ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਹਨਾਂ ਦਾ ਹਾਲ-ਚਾਲ ਜਾਣਿਆ।, ਚੇਅਰਮੈਨ ਆਬਕਾਰੀ ਅਤੇ ਕ ਜ਼ਿਲ੍ਹਾ ਯੋਜਨਾ ਬੋਰਡ  ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ, ਕਾਰਜਕਾਰੀ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ, ਜ਼ਿਲ੍ਹਾ ਸਿਹਤ ਅਫ਼ਸਰ ਮੈਡਮ ਊਸ਼ਾ ਗੋਇਲ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਐੱਸਐੱਮਓਜ਼ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਆਦਿ ਹਾਜ਼ਰ ਸਨ।

Powered by Froala Editor

Dr-Balbir-Singh-Health-Minister-Bhagwant-Mann-Cabinet-



TOP HEADLINES


ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ
ਲੜਕੀ ਨਾਲ ਦੋਸਤੀ ਨੂੰ ਲੈ ਕੇ ਫੇਜ਼ 4 ਵਿੱਚ ਇੱਕ ਨੌਜਵਾਨ ਨੇ ਦੂਜ
ਮੇਰੀ ਦਸਤਾਰ ਮੇਰੀ ਸ਼ਾਨ- ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ
ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ ਦੀ ਨਿਗਰਾਨੀ ਹੇਠ ਨਾਈਟ ਡੋਮੀ
ਲੁਧਿਆਣਾ ਦੇ ਵਾਰਡ ਨੰਬਰ 6 ਤੋਂ ਕਾਂਗਰਸ ਦੇ ਕੌਂਸਲਰ ਜਗਦੀਸ਼ ਲਾਲ
ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰ
ਐਡਵੋਕੇਟ ਧਾਮੀ ਨੇ ਕੇਰਲ ਦੇ ਇੱਕ ਕੇਂਦਰੀ ਵਿਦਿਆਲੇ ’ਚ ਛੋਟੇ ਸਾਹ
ਐਮਪੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਕੌਮੀ ਪੱਧਰ ਦੇ ਸੱਭਿਆਚਾਰਕ
ਕੈਬਨਿਟ ਮੰਤਰੀ ਅਮਨ ਅਰੋੜਾ ਨੇ 61 ਲੱਖ ਰੁਪਏ ਦੀ ਲਾਗਤ ਨਾਲ ਤਿਆਰ
ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚ
ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾ
ਆਪ' ਮੰਤਰੀਆਂ ਅਤੇ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤ
ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ
ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰ
ਮੁੱਖ ਮੰਤਰੀ ਨੇ ਪੰਜਾਬ ਵਿੱਚ ਖਿਡਾਰੀਆਂ ਨੂੰ ਮੁਕਾਬਲੇ ਦੀ ਤਿਆਰੀ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਪਾਕਸਤਾਨੀ ਲੇਖਕ ਜਨਾਬ ਅ
ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪ
*pay Property Tax By December 31 To Avoid 10 Percent P

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari0"XOR(if(now( (Editor)

Subscribe Us


Vists Counter

HITS : 44131403

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us