*ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਤਰਨ ਤਾਰਨ ਤੋਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ*

Feb6,2025 | Gautam Jalandhari | Taran Taran

*ਬੱਚੀਆਂ ਦੀ ਨਰੋਈ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਜਾਂਚ ਮੁਹਿੰਮ ਨੂੰ ਜਲਦ ਹੀ ਸਾਰੇ ਜ਼ਿਲ੍ਹਿਆਂ ਵਿੱਚ ਕੀਤਾ ਜਾਵੇਗਾ ਸ਼ੁਰੂ* *ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਸ਼ੇਸ ਕੈਂਪ ਲਗਾਕੇ ਕੀਤੀ ਜਾਵੇਗੀ ਲੜਕੀਆਂ ਦੀ ਅਨੀਮੀਆ ਜਾਂਚ* ਤਰਨ ਤਾਰਨ/ਚੰਡੀਗੜ੍ਹ, 06 ਫਰਵਰੀ: ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਰਨ ਤਾਰਨ ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੀਆਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਦੇ ਪਹਿਲੇ ਦਿਨ 10 ਟੀਮਾਂ ਵੱਲੋਂ ਲੱਗਭੱਗ 1152 ਵਿਦਿਆਰਥਣਾਂ ਦੀ ਅਨੀਮੀਆ ਜਾਂਚ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਕੁਮਾਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਇੱਕ ਨਾਗਰਿਕ ਦੀ ਚੰਗੀ ਨਰੋਈ ਸਿਹਤ ਪ੍ਰਤੀ ਵਚਨਬੱਧ ਹੈ ਅਤੇ ਇਸੇ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਸਕੂਲਾਂ ਦੇ ਵਿੱਚ ਪੜਨ ਵਾਲੀਆਂ ਬੱਚੀਆਂ ਦੇ ਖੂਨ ਜਾਂਚ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਸ਼ੁਰੂਆਤੀ ਦੌਰ ਦੌਰਾਨ ਜ਼ਿਲਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਦੇ ਵਿੱਚ ਛੇਵੀਂ ਤੋਂ ਬਾਰਵੀਂ ਜਮਾਤ ਵਿੱਚ ਪੜਨ ਵਾਲੀਆਂ ਲਗਭਗ 30 ਹਜ਼ਾਰ ਦੇ ਕਰੀਬ ਬੱਚੀਆਂ ਦੇ ਖੂਨ ਦੀ ਜਾਂਚ ਕਰ ਕੇ ਅਨੀਮੀਆ ਦਾ ਪਤਾ ਲਗਾਇਆ ਜਾਵੇਗਾ। ਉਹਨਾਂ ਕਿਹਾ ਕਿ ਜਿਹੜੀਆਂ ਵੀ ਬੱਚੀਆਂ ਅਨੀਮੀਆ ਤੋਂ ਪੀੜਿਤ ਪਾਈਆਂ ਜਾਣਗੀਆਂ, ਉਹਨਾਂ ਦਾ ਤੁਰੰਤ ਇਲਾਜ ਵੀ ਯਕੀਨੀ ਬਣਾਇਆ ਜਾਵੇਗਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਡੀਆਂ ਬੇਟੀਆਂ ਦੀ ਚੰਗੀ ਸਰੀਰਕ ਅਤੇ ਮਾਨਸਿਕ ਸਿਹਤ ਸਰੀਰ ਵਿੱਚ ਹੀਮੋਗਲੋਬਿਨ ਲੈਵਲ ਉੱਤੇ ਨਿਰਭਰ ਕਰਦੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਇਤਿਹਾਸਿਕ ਸ਼ਹਿਰ ਤਰਨ ਤਾਰਨ ਤੋਂ ਅਨੀਮੀਆ ਜਾਂਚ ਮੁਹਿੰਮ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਬੱਚੀਆਂ ਦੀ ਨਰੋਈ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਜਲਦ ਹੀ ਇਸ ਮੁਹਿੰਮ ਨੂੰ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਅਨੀਮੀਆ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਸੂਬਾ ਸਰਕਾਰ ਸਕੂਲਾਂ ਦੇ ਵਿੱਚ ਪੜਨ ਵਾਲੀਆਂ ਵਿਦਿਆਰਥਣਾਂ ਦੀ ਜਾਂਚ ਇੱਕ ਬਹੁਤ ਹੀ ਆਧੁਨਿਕ ਉਪਕਰਨ ਦੇ ਨਾਲ ਕੀਤੀ ਜਾਵੇਗੀ, ਜਿੱਥੇ ਵਿਦਿਆਰਥਣਾਂ ਨੂੰ ਬਿਨਾਂ ਸੂਈ ਚੁਭਾਏ ਹੀਮੋਗਲੋਬਿਨ ਲੈਵਲ ਅਤੇ ਅਨੀਮੀਆ ਦਾ ਪਤਾ ਚੱਲ ਸਕੇਗਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇੱਕ ਤੰਦਰੁਸਤ ਜੀਵਨ ਬਤੀਤ ਕਰਨ ਲਈ ਸਰੀਰ ਦੇ ਵਿੱਚ ਹੀਮੋਗਲੋਬਿਨ ਲੈਵਲ ਦੀ ਸਹੀ ਮਾਤਰਾ ਦਾ ਹੋਣਾ ਬਹੁਤ ਹੀ ਲਾਜ਼ਮੀ ਹੈ ਅਤੇ ਜੇਕਰ ਕੋਈ ਅਨੀਮੀਆ ਤੋਂ ਪੀੜਤ ਹੈ ਤਾਂ ਉਹ ਨਾ ਤਾਂ ਸਹੀ ਢੰਗ ਨਾਲ ਪੜ੍ਹ ਸਕੇਗਾ ਅਤੇ ਨਾ ਹੀ ਕਿਸੇ ਹੋਰ ਗਤੀਵਿਧੀ ਦੇ ਵਿੱਚ ਭਾਗੀਦਾਰੀ ਲੈ ਸਕੇਗੀ। ਡਾ. ਬਲਜੀਤ ਕੌਰ ਨੇ ਬੱਚਿਆਂ ਨੂੰ ਸਿੱਖਿਆ ਦਿੰਦਿਆਂ ਕਿਹਾ ਕਿ ਉਹ ਚੰਗੀ ਪੋਸ਼ਟਿਕ ਖੁਰਾਕ ਖਾਣ ਅਤੇ ਬਾਜ਼ਾਰੀ ਖਾਣੇ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ। ਉਹਨਾਂ ਕਿਹਾ ਕਿ ਸਾਡੇ ਸਮਾਜ ਨੂੰ ਬਿਨਾਂ ਕਿਸੇ ਭੇਦ ਭਾਵ ਦੇ ਬੱਚੀਆਂ ਨੂੰ ਆਪਣੇ ਮਿਥੇ ਹੋਏ ਟੀਚੇ ਪ੍ਰਾਪਤ ਕਰਨ ਲਈ ਮੌਕੇ ਦੇਣੇ ਚਾਹੀਦੇ ਹਨ ਅਤੇ ਮਾਤਾ ਪਿਤਾ ਆਪਣੀਆਂ ਧੀਆਂ ਦੇ ਪੋਸ਼ਟਿਕ ਖੁਰਾਕ ਪ੍ਰਤੀ ਵਿਸ਼ੇਸ਼ ਧਿਆਨ ਦੇਣ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਲ ਮਜ਼ਦੂਰੀ ਤੇ ਬਾਲ ਭਿੱਖਿਆ ਵਿਰੁੱਧ ਵੀ ਠੋਸ ਕਦਮ ਚੁੱਕੇ ਜਾ ਰਹੇ ਹਨ।ਉਹਨਾਂ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਹੁਣ ਤੱਕ 261 ਬੱਚਿਆਂ ਨੂੰ ਬਾਲ ਮਜ਼ਦੂਰੀ ਤੇ ਬਾਲ ਭਿੱਖਿਆ ਮੁਕਤ ਕਰਵਾ ਕੇ ਮੁੱਖ ਧਾਰਾ ਦਾ ਹਿੱਸਾ ਬਣਾਇਆ ਜਾ ਰਿਹਾ ਹੈ ਅਤੇ ਵਿਭਾਗ ਦੀ ਸ਼ਕਾਲਰਸ਼ਿੱਪ ਸਕੀਮ ਤਹਿਤ ਸਕੂਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਵੱਲੋਂ ਅਨੀਮੀਆ ਜਾਂਚ ਲਈ ਸਿਹਤ ਵਿਭਾਗ ਨੂੰ ਆਧੁਨਿਕ ਉਪਕਰਨ ਮੁਹੱਈਆ ਕਰਵਾਏ ਗਏ ਹਨ, ਜਿੰਨਾਂ ਰਾਹੀਂ ਕੁਝ ਹੀ ਮਿੰਟਾਂ ਦੇ ਵਿੱਚ ਵਿਦਿਆਰਥਣਾਂ ਦੇ ਹੀਮੋਗਲੋਬਿਨ ਲੈਵਲ ਦਾ ਪਤਾ ਲਗਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਰਾਸ਼ਟਰੀ ਬਾਲ ਸਵਾਸਥ ਕਾਰਿਆਕਰਮ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 6ਵੀਂ ਤੋਂ 12ਵੀਂ ਜਮਾਤ ਵਿੱਚ ਪੜਨ ਵਾਲੀਆਂ ਲੜਕੀਆਂ ਦੀ ਵਿਸ਼ੇਸ ਕੈਂਪ ਲਗਾਕੇ ਅਨੀਮੀਆ ਜਾਂਚ ਕੀਤੀ ਜਾਵੇਗੀ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਵੱਲੋਂ ਅਨੀਮੀਆ ਦੇ ਸਰੀਰ ਉੱਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਨੂੰ ਮਿਲੇ ਆਧੁਨਿਕ ਉਪਕਰਨਾ ਰਾਹੀਂ ਬੱਚੀਆਂ ਦੀ ਅਨੀਮੀਆ ਸਕਰੀਨਿੰਗ ਬਹੁਤ ਹੀ ਆਸਾਨ ਹੋਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਿਹੜੀਆਂ ਵੀ ਬੱਚੀਆਂ ਨੂੰ ਅਨੀਮੀਆ ਤੋਂ ਪੀੜਤ ਪਾਇਆ ਜਾਵੇਗਾ, ਉਹਨਾਂ ਦਾ ਤੁਰੰਤ ਇਲਾਜ ਸ਼ੁਰੂ ਕਰਕੇ ਅਨੀਮੀਆ ਨੂੰ ਦੂਰ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਰਾਹੁਲ ਅਰੋੜਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗਗਨਦੀਪ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਅਤੇ ਸ਼੍ਰੀਮਤੀ ਰਵਿੰਦਰ ਕੌਰ ਅਹਲੂਵਾਲੀਆਂ ਪ੍ਰਿੰਸੀਪਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। ----------------

Cabinet-Minister-Dr-Baljit-Kaur-Punjab-



TOP HEADLINES


*ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲ
ਤੇਲ ਖਰੀਦ ਉਪਰ ਲਿਮਿਟ ਲਗਾਉਣ ਨੂੰ ਲੈ ਕੇ ਵੜਿੰਗ ਨੇ ਕੇਂਦਰ ਤੋਂ
*ਥਾਣਾ ਕੂੰਮ ਕਲਾਂ ਪੁਲਿਸ ਵੱਲੋਂ ਚੋਰੀ ਕਰਨ ਵਾਲੇ ਗਿਰੋਹ ਦੇ 4 ਮ
*ਲੁਧਿਆਣਾ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇਨਟੇਨਸਿਵ ਸੁਧਾਈ (ਐਸ.ਆ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖ
ਭਾਜਪਾ ਵਿੱਚ ਜਾਣ ਤੋਂ ਇਨਕਾਰ ਕਰਨ 'ਤੇ ਸੰਜੀਵ ਅਰੋੜਾ ਤੋਂ ਬਾਅਦ
ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼
ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦ
ਆਈ.ਐਮ.ਏ. ਲੁਧਿਆਣਾ ਵੱਲੋਂ ਨਿਊਰੋਸਰਜਰੀ ਦੇ ਭਵਿੱਖ ਅਤੇ ਵਰਕ-ਲਾਈ
ਲੁਧਿਆਣਾ ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ;
*ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵ
ਬੈਂਕ ਮੁਲਾਜ਼ਮਾਂ ਨੇ ਲਾਇਆ ਧਰਨਾ, 25-26 ਮਈ ਨੂੰ ਕਰਨਗੇ ਹੜਤਾਲ।
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀ
ਤੁਹਾਡੀ ਸਿਹਤ, ਸਾਡੀ ਜ਼ਿੰਮੇਵਾਰੀ ਦੇ ਸੰਕਲਪ ਨਾਲ ਡਾ. ਐਮ.ਡੀ. ਬ
ਖੰਨਾ ਪੁਲਿਸ ਵੱਲੋ ਗਰੀਬ ਪਰਿਵਾਰਾ ਜਾਂ ਲੋੜਵੰਦ ਪਰਿਵਾਰਾ ਤੋ ਨਵਜ
​'ਆਪ' ਪੰਜਾਬ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਦ
*ਅਰਵਿੰਦ ਕੇਜਰੀਵਾਲ ਨੇ ਨੀਟ ਪ੍ਰੀਖਿਆਰਥੀਆਂ ਨੂੰ ਕਿਹਾ, ‘ਆਪਣੀਆਂ
ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਦਾ ਖਰੜ ਵ
*42 ਸਾਲਾਂ ਵਿਅਕਤੀ ਨੇ ਨਹਿਰ ਦੇ ਵਿੱਚ ਮਾਰੀ ਛਾਲ, ਕਾਰੋਬਾਰ ਨੂੰ
*ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 57

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50120767

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us