ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ’ ਮੁਹਿੰਮ ਕਾਰਨ ਡੇਂਗੂ ਮਾਮਲਿਆਂ ਵਿੱਚ ਆਈ ਕਮੀ - ਡਾਕਟਰ ਸੁਰੇਸ਼ ਕੰਬੋਜ

Sep2,2025 | Jagrati Lahar Bureau | Fazilka

ਅਬੋਹਰ ਸ਼ਹਿਰ ਵਿੱਚ ਇਸ ਸਾਲ ਦੌਰਾਨ ਹੁਣ ਤੱਕ ਨਹੀਂ ਆਇਆ ਡੇਂਗੂ ਦਾ ਕੋਈ ਵੀ ਕੇਸ- ਡਾਕਟਰ ਧਰਮਵੀਰ ਅਰੋੜਾ
ਹਾਈ ਰਿਸਕ ਏਰੀਆ ਦਾ ਲਗਾਤਾਰ ਕੀਤਾ ਜ਼ਾ ਰਹੀ ਹੈ ਵਿਜ਼ਿਟ - ਮ.ਪ.ਹ.ਵ ਟਹਿਲ ਸਿੰਘ

ਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਦੀ ਉਚੇਚੀ ਨਿਗਰਾਨੀ ਵਿੱਚ, ਸਹਾਇਕ ਸਿਵਲ ਸਰਜਨ ਡਾਕਟਰ ਰੋਹਿਤ ਗੋਇਲ ਅਤੇ ਜ਼ਿਲ੍ਹਾ ਐਪੀਡਿਮੈਲੋਜ਼ਿਸਟ ਡਾਕਟਰ ਸੁਨੀਤਾ ਕੰਬੋਜ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸੁਰੇਸ਼ ਕੰਬੋਜ ਦੀ ਅਗਵਾਈ ਵਿੱਚ ਅਬੋਹਰ ਵਿਖੇ ਚਲਾਈ ਜਾ ਰਹੀ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਸਫ਼ਲ ਸਾਬਿਤ ਹੋ ਰਹੀ ਹੈ। ਇਸ ਮੁਹਿੰਮ ਤਹਿਤ ਪਿਛਲੇ ਦੋ ਸਾਲਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਕਮੀ ਦੇਖਣ ਨੂੰ ਮਿਲੀ ਹੈ ਅਤੇ ਅਬੋਹਰ ਵਿੱਚ ਇਸ ਸਾਲ ਹੁਣ ਤੱਕ ਕੋਈ ਵੀ ਡੇਂਗੂ ਦਾ ਕੇਸ ਰਿਪੋਰਟ ਨਹੀਂ ਹੋਇਆ ਹੈ।

ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਰੇਸ਼ ਕੰਬੋਜ ਨੇ ਕਿਹਾ ਕਿ ਇਸ ਮੁਹਿੰਮ ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਵੱਲੋਂ ਸਾਲ 2023 ਵਿੱਚ ਕੀਤੀ ਗਈ ਸੀ, ਜਿਸ ਦਾ ਮੁੱਖ ਉਦੇਸ਼ ਡੇਂਗੂ ਦੇ ਲਾਰਵੇ ਨੂੰ ਪੈਦਾ ਹੋਣ ਤੋਂ ਪਹਿਲਾਂ ਹੀ ਨਸ਼ਟ ਕਰਨਾ ਸੀ। ਇਸ ਮੁਹਿੰਮ ਦੇ ਤਹਿਤ ਹਰ ਸ਼ੁੱਕਰਵਾਰ ਨੂੰ ਸਰਕਾਰੀ ਦਫ਼ਤਰਾਂ, ਹਸਪਤਾਲਾਂ, ਸਲੱਮ ਏਰੀਆ, ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਧਾਰਮਿਕ ਸਥਾਨ, ਹੋਟ ਸਪਾਟ ਏਰੀਆ, ਨਰਸਰੀ, ਕਬਾੜ ਦੀਆਂ ਦੁਕਾਨਾਂ ਅਤੇ ਹੋਰ ਜਨਤਕ ਥਾਵਾਂ 'ਤੇ ਵਿਸ਼ੇਸ਼ ਟੀਮਾਂ ਭੇਜੀਆਂ ਜਾਂਦੀਆਂ ਹਨ।

ਨੋਡਲ ਅਫਸਰ ਡਾਕਟਰ ਧਰਮਵੀਰ ਅਰੋੜਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਅਬੋਹਰ ਅਧੀਨ ਮਲਟੀ ਪਰਪਜ਼ ਹੈਲਥ ਵਰਕਰਾਂ ਦੀ ਨਿਗਰਾਨੀ ਹੇਠ 4 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ਕੂਲਰਾਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ ਅਤੇ ਹੋਰ ਥਾਵਾਂ ਦੀ ਜਾਂਚ ਕਰਦੀਆਂ ਹਨ, ਜਿੱਥੇ ਖੜ੍ਹੇ ਪਾਣੀ ਵਿੱਚ ਮੱਛਰ ਦਾ ਲਾਰਵਾ ਪੈਦਾ ਹੋ ਸਕਦਾ ਹੈ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਅਤੇ ਬਚਾਅ ਦੇ ਤਰੀਕਿਆਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹਨਾਂ ਟੀਮਾਂ ਵੱਲੋਂ ਇੱਕ ਵਾਰ ਸ਼ਹਿਰ ਦੇ ਸਮੂਹ 32750 ਘਰਾਂ ਦਾ ਸਰਵੇ ਅਤੇ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਹਾਈ ਰਿਸਕ ਏਰੀਆ ਦੀ ਵਿਜ਼ਿਟ ਦੋ ਵਾਰ ਮੁਕੰਮਲ ਹੋ ਚੁੱਕੀ ਹੋ ਅਤੇ ਹੁਣ ਵੀ ਜਾਰੀ ਹੈ। ਇਹਨਾਂ ਹਾਈ ਰਿਸਕ ਏਰੀਆ ਵਿੱਚ ਨਾਨਕ ਨਗਰੀ, ਆਨੰਦ ਨਗਰੀ, ਪ੍ਰੇਮ ਨਗਰ, ਗੋਬਿੰਦ ਨਗਰੀ, ਠਾਕਰ ਆਬਾਦੀ, ਮਾਡਲ ਟਾਊਨ, ਸੁਭਾਸ਼ ਨਗਰੀ, ਪੰਜਪੀਰ ਅਤੇ ਸ਼ਹੀਦ ਭਗਤ ਸਿੰਘ ਨਗਰ ਸ਼ਾਮਲ ਹਨ। ਇਹਨਾਂ ਥਾਵਾਂ 'ਤੇ ਪਿਛਲੇ ਸਾਲਾਂ ਵਿੱਚ ਡੇਂਗੂ ਦੇ ਮਾਮਲੇ ਸਾਹਮਣੇ ਆਏ ਸਨ।

ਐਨ.ਵੀ.ਬੀ.ਡੀ.ਸੀ.ਪੀ ਬ੍ਰਾਂਚ ਇੰਚਾਰਜ ਟਹਿਲ ਸਿੰਘ ਨੇ ਕਿਹਾ ਕਿ ਬਰਸਾਤੀ ਮੌਸਮ ਕਾਰਨ ਥਾਂ-ਥਾਂ ਤੇ ਪਾਣੀ ਜਮ੍ਹਾਂ ਹੋਣ ਕਾਰਨ ਮੱਛਰਾਂ ਦੀ ਪੈਦਾਵਾਰ ਦਾ ਖਤਰਾ ਬਣਿਆ ਰਹਿੰਦਾ ਹੈ, ਪਰ ਐਨ.ਵੀ.ਬੀ.ਡੀ.ਸੀ.ਪੀ ਵਿੰਗ ਅਤੇ ਬ੍ਰੀਡਿੰਗ ਚੈਕਰਾਂ ਵੱਲੋਂ ਲਗਾਤਾਰ ਘਰਾਂ ਅਤੇ ਵੱਖ-ਵੱਖ ਏਰੀਆ ਦੀ ਵਿਜ਼ਿਟ ਕਰਕੇ ਜਿੱਥੇ ਵੀ ਲਾਰਵਾ ਮਿਲਦਾ ਹੈ, ਉਸ ਨੂੰ ਉਸ ਸਮੇਂ ਹੀ ਨਸ਼ਟ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਘਰਾਂ ਵਿੱਚ ਪੌਦਿਆਂ ਲਈ ਹੁਣ ਪਲਾਸਟਿਕ ਦੇ ਗਮਲੇ ਵਰਤੇ ਜਾਂਦੇ ਹਨ, ਜਿਨ੍ਹਾਂ ਵਿੱਚ ਪਾਣੀ ਖੜਾ ਰਹਿੰਦਾ ਹੈ ਤੇ ਲਾਰਵਾ ਪੈਦਾ ਹੁੰਦਾ ਹੈ।
ਡਿਪਟੀ ਮਾਸ ਮੀਡੀਆ ਅਫਸਰ ਮਨਬੀਰ ਸਿੰਘ ਨੇ ਕਿਹਾ ਕਿ ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ ਮੁਹਿੰਮ ਤਹਿਤ ਟੀਮਾਂ ਵੱਲੋਂ ਵੱਖ-ਵੱਖ ਥਾਂਵਾਂ ਤੇ ਜਾ ਕੇ ਸਰਵੇ ਦੇ ਨਾਲ-ਨਾਲ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਜਾਗਰੂਕ ਕਰਨ ਅਤੇ ਜਾਂਚ ਕਰਨ ਨਾਲ ਹੁਣ ਤੱਕ ਹਾਲਾਤ ਕਾਬੂ ਵਿੱਚ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਜੇਕਰ ਹਰ ਵਿਅਕਤੀ ਆਪਣਾ ਫ਼ਰਜ਼ ਨਿਭਾਵੇ ਅਤੇ ਪਾਣੀ ਦੇ ਸਰੋਤਾਂ ਨੂੰ ਹਫਤੇ ਵਿੱਚ ਇੱਕ ਵਾਰ ਵੀ ਚੰਗੀ ਤਰ੍ਹਾਂ ਸਾਫ ਕਰਕੇ ਸੁਖਾ ਲਵੇ ਤਾਂ ਪੰਜਾਬ ਨੂੰ ਡੇਂਗੂ ਮੁਕਤ ਬਣਾਉਣ ਵਿੱਚ ਆਪਣੀ ਭਾਗੀਦਾਰੀ ਦੇ ਸਕਦਾ ਹੈ। ਇਸ ਮੌਕੇ ਮ.ਪ.ਹ.ਵ ਪਰਮਜੀਤ ਸਿੰਘ, ਜਗਦੀਸ਼ ਕੁਮਾਰ, ਰਾਜੀਵ ਕੁਮਾਰ, ਭਾਰਤ ਸੇਠੀ ਅਤੇ ਬ੍ਰੀਡਿੰਗ ਚੈਕਰ ਮੌਜੂਦ ਸਨ।

Powered by Froala Editor

Har-Shukarvaar-Dengue-Te-Vaar-Fazilka



TOP HEADLINES


*ਵਿਲੇਜ ਡਿਫੈਂਸ ਕਮੇਟੀਆਂ ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀਆਂ
*ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵ
ਪ੍ਰਵਾਸੀਆਂ ਵਲੋਂ ਚਾਕੂਬਾਜੀ ਕਰਕੇ ਜਖਮੀ ਕੀਤੇ ਨੌਜਵਾਨ ਦੀ ਹਸਪਤਾ
ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਸ਼ਿਕਾਇਤ ਤੇ ਮਾਮਲਾ ਦਰਜ
*ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ
ਪੰਜਾਬ ਚ ਸਾਰੀਆਂ 85 ਮਾਈਨਿੰਗ ਸਾਈਟਾਂ ਤੇ ਲੱਗੀ ਰੋਕ-ਐਨਜੀਟੀ ਵੱ
40 ਦਿਨਾਂ ਦੀ ਪੈਰੋਲ ਖਤਮ ਹੋਣ ਤੋਂ ਬਾਅਦ ਮੁੜ ਜੇਲ੍ਹ ਪਹੁੰਚਿਆ ਡ
ਫੋਰਟਿਸ ਹਸਪਤਾਲ ਮੋਹਾਲੀ ਵੱਲੋਂ Cm ​bhagwant Mann ਦਾ ਸਿਹਤ ਬ
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49196302

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us