ਵਨ ਹੈਲਥ ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

Sep15,2025 | Jagrati Lahar Bureau | Chandigarh

— ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਡਰੱਗ ਰਸਿਸਟੈਂਸ ਦੇ ਵਿਸ਼ਵਵਿਆਪੀ ਖ਼ਤਰੇ ਦੇ ਮੁਕਾਬਲੇ ਲਈ ਵਿਆਪਕ ਯੋਜਨਾ ਦਾ ਉਦਘਾਟਨ — ਐਂਟੀਮਾਕ੍ਰੋਬੀਅਲ ਰਸਿਸਟੈਂਸ 'ਤੇ ਸੂਬਾ ਕਾਰਜ ਯੋਜਨਾ ਸ਼ੁਰੂ ਕਰਨ ਵਾਲਾ ਸੱਤਵਾਂ ਸੂਬਾ ਬਣਿਆ ਪੰਜਾਬ — ਕਾਰਜ ਯੋਜਨਾ ਨਿਗਰਾਨੀ, ਸਫ਼ਾਈ ਤੇ ਤੰਦਰੁਸਤ ਸਿਹਤ, ਅੰਤਰ-ਖੇਤਰੀ ਤਾਲਮੇਲ ਅਤੇ ਐਂਟੀਬਾਇਓਟਿਕਸ ਦੀ ਤਰਕਸੰਗਤ ਵਰਤੋਂ 'ਤੇ ਕੇਂਦਰਿਤ ਚੰਡੀਗੜ੍ਹ, 15 ਸਤੰਬਰ: ਐਂਟੀਮਾਕ੍ਰੋਬੀਅਲ ਰਸਿਸਟੈਂਸ (ਏਐਮਆਰ) ਦੇ ਵਧ ਰਹੇ ਖ਼ਤਰੇ ਦੇ ਮੁਕਾਬਲੇ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਐਂਟੀਮਾਕ੍ਰੋਬੀਅਲ ਰਸਿਸਟੈਂਸ (ਪੰਜਾਬ-ਸੈਪਕਾਰ) ਦੀ ਰੋਕਥਾਮ ਲਈ ਸਮਰਪਿਤ ਪੰਜਾਬ ਰਾਜ ਕਾਰਜ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਨਾਲ ਪੰਜਾਬ ਭਾਰਤ ਦਾ ਸੱਤਵਾਂ ਅਤੇ ਖਿੱਤੇ ਦਾ ਮੋਹਰੀ ਸੂਬਾ ਬਣ ਗਿਆ ਹੈ ਜਿਸਨੇ ਐਂਟੀਬਾਇਓਟਿਕਸ, ਜੋ ਕਿ ਇੱਕ ਗੰਭਰ ਆਲਮੀ ਸਿਹਤ ਚੁਣੌਤੀ ਹੈ, ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ ਇੱਕ ਸਮਰਪਿਤ ਨੀਤੀ ਅਪਣਾਈ ਹੈ। ਇਹ ਵਿਆਪਕ ਯੋਜਨਾ ਸੂਬੇ ਨੂੰ ਕੌਮੀ ਅਤੇ ਆਲਮੀ ਸਿਹਤ ਤਰਜੀਹਾਂ ਨਾਲ ਜੋੜਦਿਆਂ 'ਵਨ ਹੈਲਥ' ਪਹੁੰਚ ਨੂੰ ਅਪਨਾਉਣ 'ਤੇ ਕੇਂਦਰਿਤ ਹੈ, ਜੋ ਮਨੁੱਖੀ ਤੇ ਜਾਨਵਰਾਂ ਦੀ ਸਿਹਤ, ਖੇਤੀਬਾੜੀ ਅਤੇ ਵਾਤਾਵਰਣ ਖੇਤਰਾਂ ਵਿੱਚ ਯਤਨਾਂ ਨੂੰ ਇੱਕਜੁੱਟ ਕਰਦੀ ਹੈ ਤਾਂ ਜੋ ਏਐਮਆਰ ਚੁਣੌਤੀ ਦਾ ਸਮੂਹਿਕ ਯਤਨਾਂ ਨਾਲ ਮੁਕਾਬਲਾ ਕੀਤਾ ਜਾ ਸਕੇ। ਪੰਜਾਬ ਦੀ ਏਐਮਆਰ ਕਾਰਜ-ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਰਸਿਸਟੈਂਸ ਪੈਟਰਨਾਂ ਨੂੰ ਟਰੈਕ ਕਰਨ ਵਾਸਤੇ ਲੈਬਾਟਰੀ ਨੈਟਵਰਕਾਂ ਰਾਹੀਂ ਸਰਕਾਰੀ ਸਿਹਤ ਸਹੂਲਤਾਂ ਤੋਂ ਨਮੂਨਿਆਂ ਦੀ ਮੌਨਿਟਰਿੰਗ ਅਤੇ ਜਾਂਚ ਜ਼ਰੀਏ ਨਿਗਰਾਨੀ ਨੂੰ ਮਜ਼ਬੂਤ ਕਰਨਾ ਸ਼ਾਮਲ ਹੈ। ਇਹ ਜਨਤਕ ਥਾਵਾਂ 'ਤੇ ਲਾਗ ਦੇ ਜੋਖਮਾਂ ਨੂੰ ਘਟਾਉਣ ਲਈ ਹਸਪਤਾਲਾਂ, ਕਲੀਨਿਕਾਂ ਅਤੇ ਫੂਡ ਵੈਂਡਰਾਂ ਵਿੱਚ ਸਫ਼ਾਈ ਅਤੇ ਸਿਹਤ ਦੇ ਉੱਚ ਮਿਆਰਾਂ ਨੂੰ ਲਾਜ਼ਮੀ ਬਣਾਉਂਦਾ ਹੈ। ਇਸ ਯੋਜਨਾ ਦਾ ਵਿਸ਼ੇਸ਼ ਧਿਆਨ ਇਕਜੁੱਟ ਕਾਰਵਾਈ ਲਈ ਸਿਹਤ, ਵੈਟਰਨਰੀ, ਖੇਤੀਬਾੜੀ ਅਤੇ ਖੁਰਾਕ ਸੁਰੱਖਿਆ ਵਿਭਾਗਾਂ ਦਰਮਿਆਨ ਮਜ਼ਬੂਤ ਅੰਤਰ-ਵਿਭਾਗੀ ਤਾਲਮੇਲ ਯਕੀਨੀ ਬਣਾਉਣਾ ਹੈ। ਇਹ ਯੋਜਨਾ ਕਲੀਨਿਕਲ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਂਟੀਬਾਇਓਟਿਕਸ ਦੀ ਪਰਸਕ੍ਰਿਪਸ਼ਨ-ਅਧਾਰਤ ਅਤੇ ਤਰਕਸੰਗਤ ਵਰਤੋਂ ਨੂੰ ਉਤਸ਼ਾਹਿਤ ਕਰਨ ਦੀ ਵਕਾਲਤ ਕਰਦੀ ਹੈ ਤਾਂ ਜੋ ਇਸਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ। ਇਹ ਜ਼ਿਲ੍ਹਾ ਹਸਪਤਾਲਾਂ, ਸਬ-ਡਿਵੀਜ਼ਨਲ ਹਸਪਤਾਲਾਂ ਅਤੇ ਪ੍ਰਾਇਮਰੀ ਹੈਲਥ ਕੇਅਰ ਸੈਂਟਰ, ਜਿਨ੍ਹਾਂ ਵਿੱਚ ਆਮ ਆਦਮੀ ਕਲੀਨਿ ਸ਼ਾਮਲ ਹਨ, ਸਮੇਤ ਹੋਰ ਸਰਕਾਰੀ ਸਿਹਤ ਸਹੂਲਤਾਂ ਵਿੱਚ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਮੁਹਿੰਮਾਂ ਦੇ ਵੱਧ ਤੋਂ ਵੱਧ ਪ੍ਰਸਾਰ 'ਤੇ ਵੀ ਧਿਆਨ ਕੇਂਦਰਿਤ ਕਰਦੀ ਹੈ ਤਾਂ ਜੋ ਨਾਗਰਿਕਾਂ ਨੂੰ ਸਵੈ-ਮੈਡੀਕੇਸ਼ਨ ਦੇ ਖ਼ਤਰਿਆਂ ਅਤੇ ਇਲਾਜ ਕੋਰਸਾਂ ਨੂੰ ਪੂਰਾ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸਦਾ ਉਦੇਸ਼ ਸੁਰੱਖਿਅਤ ਵਿਕਲਪਾਂ ਨੂੰ ਉਤਸ਼ਾਹਿਤ ਕਰਕੇ ਪਸ਼ੂਆਂ ਅਤੇ ਖੇਤੀਬਾੜੀ ਲਈ ਨਾਨ-ਥੈਰਪਿਓਟਿਕ ਐਂਟੀਬਾਇਓਟਿਕ ਵਰਤੋਂ ਨੂੰ ਘਟਾਉਣਾ ਹੈ ਅਤੇ ਯੂਨੀਵਰਸਲ ਹੈਲਥ ਕਵਰੇਜ ਤਹਿਤ ਪ੍ਰਾਇਮਰੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਬਿਮਾਰੀ ਦਾ ਪਤਾ ਲਗਾ ਕੇ ਸਹੀ ਇਲਾਜ ਦੇਣਾ ਯਕੀਨੀ ਬਣਾਉਣ ਦੇ ਨਾਲ-ਨਾਲ ਬੇਲੋੜੀ ਐਂਟੀਬਾਇਓਟਿਕ ਦੀ ਵਰਤੋਂ ਘਟਾਈ ਜਾ ਸਕੇ। ਇਸ ਮੌਕੇ ਬੋਲਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦਾ ਏਐਮਆਰ ਐਕਸ਼ਨ ਪਲਾਨ ਸਿਹਤ ਸੰਭਾਲ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਾਸਤੇ ਇੱਕ ਫੈਸਲਾਕੁੰਨ ਕਦਮ ਹੈ। ਉਨ੍ਹਾਂ ਕਿਹਾ ਕਿ ਵਨ ਹੈਲਥ ਪਹੁੰਚ ਅਪਣਾ ਕੇ ਅਤੇ ਵਿਸ਼ਵਵਿਆਪੀ ਤਾਲਮੇਲ ਰਾਹੀਂ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਜੀਵਨ-ਰੱਖਿਅਕ ਇਲਾਜ ਪ੍ਰਣਾਲੀਆਂ ਦੀ ਪ੍ਰਭਾਵਸ਼ੀਲਤਾ ਨੂੰ ਕਾਇਮ ਰੱਖਣ ਲਈ ਦ੍ਰਿੜ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਸ ਮਕਸਦ ਲਈ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰੀ ਸਿਹਤ ਸਹੂਲਤਾਂ ਵਿਖੇ ਲੋਕਾਂ ਨੂੰ ਆਪਣੇ-ਆਪ ਜਾਂ ਅਧੂਰਾ ਇਲਾਜ ਤੋਂ ਪਰਹੇਜ਼ ਕਰਨ ਸਬੰਧੀ ਜਾਗਰੂਕਤਾ ਯਤਨਾਂ ਨੂੰ ਤੇਜ਼ ਕਰਾਂਗੇ, ਕਿਉਂਕਿ ਇਸ ਨਾਲ ਐਂਟੀਬਾਇਓਟਿਕ ਰਸਿਸਟੈਂਸ ਦਾ ਖਤਰਾ ਵਧਦਾ ਹੈ। ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਨੇ ਕਿਹਾ ਕਿ ਸੂਬੇ ਦਾ ਮੁੱਖ ਧਿਆਨ ਆਮ ਆਦਮੀ ਕਲੀਨਿਕਾਂ ਤੋਂ ਲੈ ਕੇ ਲੈਬਾਰਟਰੀਆਂ ਤੱਕ ਨਿਗਰਾਨੀ ਤੇ ਸਰਵੇਖਣ, ਸਫਾਈ ਅਤੇ ਮਿਆਰੀ ਇਲਾਜ ਪ੍ਰੋਟੋਕੋਲ ‘ਤੇ ਕੇਂਦਰਤ ਹੋਵੇਗਾ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲਾਗ ਦੇ ਜੋਖਮ ਨੂੰ ਘਟਾਉਣ ਲਈ ਹਸਪਤਾਲਾਂ ਅਤੇ ਫੂਡ ਵੈਂਡਰਾਂ 'ਤੇ ਸਫ਼ਾਈ ਬੇਹੱਦ ਜ਼ਰੂਰੀ ਹੈ। ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਘਨਸ਼ਿਆਮ ਥੋਰੀ ਨੇ ਅੱਗੇ ਦੱਸਿਆ ਕਿ ਸਮੁੱਚੀ ਕਾਰਜ ਯੋਜਨਾ ਅੰਤਰ-ਵਿਭਾਗੀ ਤਾਲਮੇਲ 'ਤੇ ਨਿਰਭਰ ਕਰਦੀ ਹੈ, ਜਿਸ ਲਈ ਸਿਹਤ, ਵੈਟਰਨਰੀ, ਖੇਤੀਬਾੜੀ ਅਤੇ ਖੁਰਾਕ ਸੁਰੱਖਿਆ ਵਿਭਾਗਾਂ ਨੂੰ ਆਪਸੀ ਤਾਲਮੇਲ ਰਾਹੀਂ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਕਲੀਨਿਕਲ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਐਂਟੀਬਾਇਓਟਿਕਸ ਦੀ ਤਰਕਸੰਗਤ ਵਰਤੋਂ ਇਸਦੀ ਦੁਰਵਰਤੋਂ ਨੂੰ ਰੋਕਣ ਵਿੱਚ ਸਹਾਈ ਹੋਵੇਗੀ। ਇਸ ਸਮਾਗਮ ਵਿੱਚ ਪ੍ਰਮੁੱਖ ਸੰਸਥਾਵਾਂ ਦੇ ਮਾਹਿਰਾਂ ਅਤੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਡਾ. ਜਸਬੀਰ ਸਿੰਘ ਬੇਦੀ - ਪ੍ਰੋਫੈਸਰ ਅਤੇ ਡਾਇਰੈਕਟਰ, ਸੈਂਟਰ ਫਾਰ ਵਨ ਹੈਲਥ, ਗਡਵਾਸੂ; ਡਾ. ਅਨੀਤਾ ਸ਼ਰਮਾ - ਡਾਇਰੈਕਟਰ, ਲੈਬ ਮੈਡੀਸਨ, ਫੋਰਟਿਸ ਹਸਪਤਾਲ, ਮੋਹਾਲੀ; ਡਾ. ਵਰਸ਼ਾ ਗੁਪਤਾ - ਪ੍ਰੋਫੈਸਰ ਅਤੇ ਮੁਖੀ, ਮਾਈਕ੍ਰੋਬਾਇਓਲੋਜੀ ਵਿਭਾਗ, ਜੀਐਮਸੀਐਚ 32, ਚੰਡੀਗੜ੍ਹ; ਡਾ. ਲਵੀਨਾ ਓਬਰਾਏ - ਪ੍ਰੋਫੈਸਰ ਅਤੇ ਮੁਖੀ, ਮਾਈਕ੍ਰੋਬਾਇਓਲੋਜੀ, ਜੀਐਮਸੀਐਚ ਅੰਮ੍ਰਿਤਸਰ; ਡਾ. ਨੁਸਰਤ ਸ਼ਫੀਕ - ਪ੍ਰੋਫੈਸਰ, ਫਾਰਮਾਕੋਲੋਜੀ, ਪੀਜੀਆਈਐਮਈਆਰ ਚੰਡੀਗੜ੍ਹ (ਆਨਲਾਈਨ); ਡਾ. ਪਰਵਿੰਦਰ ਚਾਵਲਾ - ਸੀਨੀਅਰ ਸਲਾਹਕਾਰ, ਇੰਟਰਨਲ ਮੈਡੀਸਨ, ਫੋਰਟਿਸ ਮੋਹਾਲੀ; ਪ੍ਰੋਫੈਸਰ ਰੁਪਿੰਦਰ ਬਖਸ਼ੀ - ਪ੍ਰੋਫੈਸਰ ਅਤੇ ਮੁਖੀ, ਮਾਈਕ੍ਰੋਬਾਇਓਲੋਜੀ ਵਿਭਾਗ, ਜੀਐਮਸੀਐਚ ਪਟਿਆਲਾ; ਡਾ. ਰਿਤੂ ਗਰਗ - ਪ੍ਰੋਫੈਸਰ ਅਤੇ ਮੁਖੀ, ਏਆਈਐਮਐਸ ਮੋਹਾਲੀ; ਅਤੇ ਡਾ. ਅਮਿਤ ਮੰਡਲ - ਫੋਰਟਿਸ ਹਸਪਤਾਲ ਸ਼ਾਮਲ ਸਨ। ਇਸ ਮੌਕੇ ਡਾਇਰੈਕਟਰ ਸਿਹਤ ਡਾ: ਹਿਤਿੰਦਰ ਕੌਰ, ਡਾ: ਰੋਹਿਣੀ ਗੋਇਲ, ਡਾ: ਮੰਜੂ ਬਾਂਸਲ, ਡਾ: ਹਰਪਾਲ ਸਿੰਘ, ਯੁਗੇਸ਼ ਕੁਮਾਰ ਰਾਏ, ਸ੍ਰਜੀਤਾ ਚੱਕਰਵਰਤੀ ਅਤੇ ਡਾ: ਨੇਹਾ ਚੌਧਰੀ ਸਮੇਤ ਸਿਹਤ ਸੇਵਾਵਾਂ ਵਿਭਾਗ ਅਤੇ ਐਨ.ਐਚ.ਐਮ. ਪੰਜਾਬ ਦੇ ਹੋਰ ਕਰਮਚਾਰੀ ਵੀ ਮੌਜੂਦ ਸਨ।

Health-Minister-Dr-Balbir-Singh-Punjab-One-Health-Approach-



TOP HEADLINES


*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ
*ਭਾਜਪਾ ਦਾ ਅਮਰ
*ਲੁਧਿਆਣਾ ਪੁਲਿਸ ਵੱਲੋਂ ਮਜ਼ਬੂਤ ਭਾਈਚਾਰਕ ਸਾਂਝ ਲਈ ਇਤਿਹਾਸਕ ਜਨਤ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰ
*ਆਪ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- 'ਆਪਰੇਸ਼ਨ ਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49175043

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us