ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਜਿਲੇ ਭਰ ਵਿੱਚ ਆਮ ਜਨਤਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਡੇਂਗੂ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ।ਇਸ ਸਬੰਧੀ
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਲਗਾਤਾਰ ਜਾਂਚ ਵੀ ਕੀਤੀ ਜਾ ਰਹੀ ਹੈ, ਤਾਂ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਡੇਂਗੂ ਮੁਕਤ ਬਣਾਉਣ ਲਈ ਜਾਂਚ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ ਵੱਖ-ਵੱਖ ਖੇਤਰਾਂ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਟੀਮਾਂ ਵੱਲੋਂ ਘਰ ਘਰ ਜਾ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ।ਉਨ੍ਹਾਂ ਲੁਧਿਆਣਾ ਵਾਸੀਆਂ ਨੂੰ ਅਪੀਲ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ ਅਤੇ ਆਲੇ ਦੁਆਲੇ ਨੂੰ ਸਾਫ਼ ਰੱਖਣ।ਕੂਲਰਾਂ,ਡਰੰਮਾਂ,ਫਰਿੱਜਾਂ ਦੀਆਂ ਟ੍ਰੇਆਂ,ਟਾਇਰਾਂ ਅਤੇ ਗਮਲਿਆਂ ਵਿੱਚ ਖੜ੍ਹੇ ਹੋਏ ਪਾਣੀ ਨੂੰ ਖੜਾ ਨਾ ਹੋਣ ਦੇਣ। ਮੱਛਰਾਂ ਦੇ ਕੱਟਣ ਤੋਂ ਬਚਣ ਲਈ ਪੂਰੇ ਸਰੀਰ ਢੱਕਣ ਵਾਲੇ ਕੱਪੜੇ ਪਾਏ ਜਾਣ,ਮੱਛਰ ਭਜਾਉ ਕ੍ਰੀਮਾਂ ਤੇ ਯੰਤਰਾਂ ਦੀ ਵਰਤੋਂ ਕੀਤੀ ਜਾਵੇ ,ਘਰਾਂ ਦੇ ਜਾਲੀਦਾਰ ਦਰਵਾਜ਼ੇ ਲਗਾ ਕੇ ਰੱਖਣ ਅਤੇ ਮੱਛਰਦਾਨੀਆਂ ਦੀ ਵਰਤੋਂ ਕੀਤੀ ਕਰਨ।ਤੇਜ ਬੁਖਾਰ ,ਸਿਰ ਦਰਦ,ਮਾਸਪੇਸ਼ੀਆਂ ਤੇ ਜੋੜਾਂ ਵਿੱਚ ਦਰਦ,ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਹੋਣਾ ਆਦਿ ਡੇਂਗੂ ਬੁਖਾਰ ਦੇ ਲੱਛਣ ਹਨ। ਜੇਕਰ ਕਿਸੇ ਵੀ ਇਨਸਾਨ ਵਿੱਚ ਅਜਿਹੇ ਲੱਛਣ ਪਾਏ ਜਾਂਦੇ ਹਨ ਤਾਂ ਉਹ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਜਾਂ ਹਸਪਤਾਲ ਵਿੱਚ ਜਾ ਕੇ ਡੇਂਗੂ ਦੀ ਜਾਂਚ ਕਰਵਾਉਣ ਡੇਂਗੂ ਦਾ ਟੈਸਟ ਅਤੇ ਇਲਾਜ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ ।ਇਸ ਮੁਹਿੰਮ ਤਹਿਤ ਅੱਜ ਜਿਲ੍ਹਾ ਮਾਸ ਮੀਡੀਆ ਦੇ ਜਿਲ੍ਹਾ ਬੀਸੀਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਸਿੰਘ ਸਭਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ
ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਹਰਵਿੰਦਰ ਕੌਰ ਤੋਂ ਇਲਾਵਾ ਹੋਰ ਸਟਾਫ ਵੀ ਹਾਜ਼ਰ ਸੀ ।