ਵਿਸ਼ਵ ਏਡਜ਼ ਦਿਵਸ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਐੱਚ.ਆਈ.ਵੀ. ਤੋਂ ਆਪਣੇ ਆਪ ਨੂੰ ਬਚਾਉਣ ਦੀ ਅਪੀਲ ਕੀਤੀ

Dec1,2025 | Gurvinder Singh Mohali | Khrar

“ਸਮਾਜਿਕ ਕਲੰਕ ਨਾਲ ਨਾ ਜੀਓ - ਇਲਾਜ ਕਰਵਾਓ ਅਤੇ ਸਿਹਤਮੰਦ ਜੀਵਨ ਜੀਓ,” ਸਿਹਤ ਮੰਤਰੀ ਵੱਲੋਂ ਐੱਚ.ਆਈ.ਵੀ. ਨਾਲ ਰਹਿ ਰਹੇ ਲੋਕਾਂ ਨੂੰ ਸਲਾਹ 
ਡਾ. ਬਲਬੀਰ ਸਿੰਘ ਨੇ ਨੌਜਵਾਨਾਂ ਨੂੰ ਐੱਚ.ਆਈ.ਵੀ. ਦੇ ਸੰਚਾਰ ਨੂੰ ਰੋਕਣ ਲਈ ਸੂਈਆਂ ਸਾਂਝੀਆਂ ਕਰਨੀਆਂ ਬੰਦ ਕਰਨ ਦੀ ਅਪੀਲ ਕੀਤੀ
ਪੰਜਾਬ ਨੇ 2030 ਤੱਕ ਐੱਚ.ਆਈ.ਵੀ. ਨੂੰ ਕੰਟਰੋਲ ਕਰਨ ਦਾ ਟੀਚਾ ਰੱਖਿਆ
ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਨੇ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ
ਐੱਚ.ਆਈ.ਵੀ./ਏਡਜ਼ ਦੀ ਰੋਕਥਾਮ ਵਿੱਚ ਸ਼ਾਨਦਾਰ ਕੰਮ ਲਈ 14 ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ


ਰਾਜ ਪੱਧਰੀ ਵਿਸ਼ਵ ਏਡਜ਼ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਐੱਚ.ਆਈ.ਵੀ. ਤੋਂ ਆਪਣੇ ਆਪ ਨੂੰ ਬਚਾਉਣ ਅਤੇ ਸੂਈਆਂ ਸਾਂਝੀਆਂ ਕਰਨ ਦੀ ਮਾੜੀ ਆਦਤ ਨੂੰ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਐੱਚ.ਆਈ.ਵੀ. ਨਾਲ ਪੀੜਤ ਲੋਕਾਂ ਨੂੰ ਅੱਗੇ ਅਪੀਲ ਕੀਤੀ ਕਿ ਉਹ ਇਸ ਨੂੰ ਸਮਾਜਿਕ ਕਲੰਕ ਸਮਝ ਕੇ ਚੁੱਪ-ਚਾਪ ਦੁੱਖ ਨਾ ਝੱਲਣ ਸਗੋਂ ਸਮੇਂ ਸਿਰ ਇਲਾਜ ਲੈਣ ਜੋ ਉਨ੍ਹਾਂ ਨੂੰ ਲੰਬੀ, ਸਿਹਤਮੰਦ ਅਤੇ ਵਿਹਾਰਕ ਜ਼ਿੰਦਗੀ ਜਿਉਣ ਦੇ ਯੋਗ ਬਣਾਉਂਦਾ ਹੈ। ਉਨ੍ਹਾਂ ਕਿਹਾ,  "ਐੱਚਆਈਵੀ ਦਾ ਇਲਾਜ ਸੰਭਵ ਹੈ। ਕਿਸੇ ਨੂੰ ਵੀ ਟੈਸਟਿੰਗ ਜਾਂ ਇਲਾਜ ਤੋਂ ਡਰਨਾ ਨਹੀਂ ਚਾਹੀਦਾ। ਸਾਨੂੰ ਸਮਾਜਿਕ ਕਲੰਕ ਦੇ ਅੰਦਰਲੇ ਅਹਿਸਾਸ ਨੂੰ ਖਤਮ ਕਰਨਾ ਚਾਹੀਦਾ ਹੈ, ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ ਅਤੇ ਪੰਜਾਬ ਨੂੰ ਐੱਚ ਆਈ ਵੀ ਮੁਕਤ ਬਣਾਉਣ ਲਈ ਸਮੂਹਿਕ ਤੌਰ 'ਤੇ ਕੰਮ ਕਰਨਾ ਚਾਹੀਦਾ ਹੈ।"  ਸਿਹਤ ਮੰਤਰੀ ਨੇ 2030 ਤੱਕ ਐੱਚ ਆਈ ਵੀ ਨੂੰ ਕੰਟਰੋਲ ਕਰਨ ਲਈ ਪੰਜਾਬ ਦੀ ਵਚਨਬੱਧਤਾ ਨੂੰ ਦੁਹਰਾਇਆ।

ਇਹ ਸਮਾਗਮ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ (ਪੀ ਐਸ ਏ ਸੀ ਐਸ) ਦੁਆਰਾ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਅਧੀਨ ਰਿਆਤ ਬਾਹਰਾ ਯੂਨੀਵਰਸਿਟੀ, ਖਰੜ ਵਿਖੇ ਆਯੋਜਿਤ ਕੀਤਾ ਗਿਆ ਸੀ। ਡਾ. ਬਲਬੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦੋਂ ਕਿ ਵਿਸ਼ੇਸ਼ ਸਕੱਤਰ ਸਿਹਤ-ਕਮ-ਪ੍ਰੋਜੈਕਟ ਡਾਇਰੈਕਟਰ ਪੀ ਐਸ ਏ ਸੀ ਐਸ, ਸ਼੍ਰੀ ਘਣਸ਼ਿਆਮ ਥੋਰੀ, ਆਈ ਏ ਐਸ; ਰਿਆਤ ਬਾਹਰਾ ਯੂਨੀਵਰਸਿਟੀ ਦੇ ਚੇਅਰਮੈਨ-ਕਮ-ਚਾਂਸਲਰ, ਸ. ਗੁਰਵਿੰਦਰ ਸਿੰਘ; ਵਾਈਸ-ਚਾਂਸਲਰ, ਪ੍ਰੋ. ਡਾ. ਸੰਜੇ ਕੁਮਾਰ; ਅਤੇ ਸਾਬਕਾ ਵਿਧਾਇਕ, ਸ. ਗੁਰਪ੍ਰੀਤ ਸਿੰਘ ਜੀ ਪੀ, ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ।

ਸਮਾਰੋਹ ਦੌਰਾਨ, ਐੱਚ ਆਈ ਵੀ/ਏਡਜ਼ ਦੀ ਰੋਕਥਾਮ ਅਤੇ ਨਿਯੰਤਰਣ ਵਿੱਚ ਉਸਾਰੂ ਯੋਗਦਾਨ ਪਾਉਣ ਵਾਲੀਆਂ 14 ਸੰਸਥਾਵਾਂ ਅਤੇ ਸੈਂਟਰਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਸਾਲ ਦੇ ਥੀਮ, "ਰੁਕਾਵਟ ਨੂੰ ਦੂਰ ਕਰਨਾ, ਏਡਜ਼ ਪ੍ਰਤੀ ਆਪਣੀ ਪ੍ਰਤੀਕਿਰਿਆ ਨੂੰ ਬਦਲਣਾ" ਨੂੰ ਉਜਾਗਰ ਕਰਦੇ ਹੋਏ, ਡਾ. ਬਲਬੀਰ ਸਿੰਘ ਨੇ ਐਚ ਆਈ ਵੀ/ਏਡਜ਼ ਵਿਰੁੱਧ ਲੜਾਈ ਵਿੱਚ ਲਚਕੀਲੇਪਣ, ਨਵੀਨਤਾ ਅਤੇ ਭਾਈਚਾਰਕ ਭਾਗੀਦਾਰੀ ਦੀ ਲੋੜ 'ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ 2022 ਵਿੱਚ ਸ਼ੁਰੂ ਕੀਤੇ ਗਏ ਰਾਸ਼ਟਰੀ ਏਡਜ਼ ਕੰਟਰੋਲ ਪ੍ਰੋਗਰਾਮ (ਐਨ ਏ ਸੀ ਪੀ) ਦਾ ਪੰਜਵਾਂ ਪੜਾਅ, ਐਚ ਆਈ ਵੀ, ਐਸ ਟੀ ਆਈ ਅਤੇ ਆਰ ਟੀ ਆਈ ਦੇ ਵਿਆਪਕ ਪ੍ਰਬੰਧਨ 'ਤੇ ਕੇਂਦ੍ਰਤ ਕਰਦਾ ਹੈ, ਜਿਸਦਾ ਉਦੇਸ਼ "ਤਿੰਨ 95" ਨੂੰ ਪੂਰਾ ਕਰਨਾ ਹੈ, ਜਿਸ ਵਿੱਚ 95% ਐਚ.ਆਈ.ਵੀ. ਨਾਲ ਜੀ ਰਹੇ ਲੋਕਾਂ ਨੂੰ ਆਪਣਾ ਐਚ.ਆਈ.ਵੀ. ਦਾ ਸਟੇਟਸ ਪਤਾ ਕਰਨਾ ਹੈ, 95% ਐਚ.ਆਈ.ਵੀ. ਪ੍ਰਭਾਵਿਤ ਲੋਕਾਂ ਨੂੰ ਇਲਾਜ ਅਧੀਨ ਰੱਖਣਾ ਹੈ ਅਤੇ 95% ਐਚ.ਆਈ.ਵੀ. ਪ੍ਰਭਾਵਿਤ ਲੋਕਾਂ ਦਾ ਵਾਇਰਲ ਲੋਡ ਘੱਟ ਕਰਨਾ ਹੈ। ਭਾਰਤ ਵਿੱਚ ਇਸ ਸਮੇਂ ਲਗਭਗ 24.67 ਲੱਖ ਐਚਆਈਵੀ ਸੰਕ੍ਰਮਿਤ ਲੋਕ ਹਨ। 

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਐਚ.ਆਈ.ਵੀ. ਨੂੰ ਕੰਟਰੋਲ ਕਰਨ ਲਈ ਕਈ ਸਿਹਤ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। ਐਚ.ਆਈ.ਵੀ. ਦੀ ਮੁਫ਼ਤ ਟੈਸਟਿੰਗ ਲਈ ਪੰਜਾਬ ਵਿੱਚ 115 ਆਈ.ਸੀ.ਟੀ.ਸੀ. ਕੇਂਦਰਾਂ ਚਲਾਏ ਜਾ ਰਹੇ ਹਨ।  ਜਦੋਂ ਕਿ ਐਚ.ਆਈ.ਵੀ. ਦੇ ਇਲਾਜ ਅਤੇ ਰੋਕਥਾਮ 25 ਏ ਆਰ ਟੀ ਸੈਂਟਰਾਂ ਰਾਹੀਂ ਐਂਟੀਰੈਟਰੋਵਾਇਰਲ ਥੈਰਪੀ (ਏ ਆਰ ਟੀ) ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ, ਜਿਨ੍ਹਾ ਵਿੱਚ ਲਗਭਗ 68 ਹਜਾਰ ਐਚ.ਆਈ.ਵੀ. ਪ੍ਰਭਾਵਿਤ ਲੋਕ ਮੁਫ਼ਤ ਏ ਆਰ ਟੀ ਦਵਾਈਆਂ ਲੈ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ ਐਨ.ਜੀ.ਓਜ਼ ਦੇ ਸਹਿਯੋਗ ਨਾਲ 71 ਪ੍ਰੀਵੈਂਸ਼ਨ ਯੂਨਿਟਾਂ ਰਾਹੀਂ ਉੱਚ-ਜ਼ੋਖਮ ਵਾਲੇ ਲੋਕਾਂ ਨੂੰ ਮੁੱਖ ਰੱਖਦੇ ਹੋਏ ਖਾਸ ਪ੍ਰੋਗਰਾਮ ਲਾਗੂ ਕੀਤੇ ਹਨ। ਸੂਈਆਂ ਸਰਿੰਜਾਂ ਸਾਂਝੀਆਂ ਕਰਕੇ ਨਸ਼ੇ ਨੂੰ ਰੋਕਣ ਲਈ ਪੰਜਾਬ ਨੇ ਸਰਕਾਰੀ ਹਸਪਤਾਲਾਂ ਅਤੇ ਐਨ.ਜੀ.ਓਜ਼. ਰਾਹੀਂ 43 ਔਪੀਓਇਡ ਸਬਸਟੀਟਿਊਸ਼ਨ ਥੈਰਪੀ (ਓ ਐਸ ਟੀ) ਕੇਂਦਰ ਚਲਾਏ ਜਾ ਰਹੇ ਹਨ। ਇਨ੍ਹਾਂ ਕੇਂਦਰਾਂ ਵਿੱਚ ਨਸ਼ਾ ਛੁਡਾਉ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ, ਨਸ਼ਿਆਂ ਦੀ ਦੁਰਵਰਤੋਂ ਨੂੰ ਘਟਾਇਆ ਜਾ ਸਕੇ ਅਤੇ ਦੂਜੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।  

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਐਚ.ਆਈ.ਵੀ. ਦੇ ਵਿਤਕਰੇ ਨੂੰ ਖਤਮ ਕਰਨ ਲਈ ਪੰਜਾਬ ਵਿੱਚ ਐਚ.ਆਈ.ਵੀ./ਏਡਜ਼ ਪ੍ਰੀਵੇਂਸ਼ਨ ਐਂਡ ਕੰਟਰੋਲ ਐਕਟ ਲਾਗੂ ਕੀਤਾ ਗਿਆ ਹੈ। ਇਸ ਅਧੀਨ ਸਟੇਟ ਰੂਲਜ਼ ਲਾਗੂ ਕੀਤੇ ਗਏ ਹਨ ਅਤੇ ਐਚ.ਆਈ.ਵੀ. ਪ੍ਰਭਾਵਿਤਾਂ ਨਾਲ ਹੋ ਰਹੇ ਭੇਦਭਾਵ ਸੰਬੰਧੀ ਸ਼ਿਕਾਇਤਾਂ ਦੇ ਹੱਲ ਜਲੰਧਰ, ਪਟਿਆਲਾ, ਫਰੀਦਕੋਟ, ਫਿਰੋਜ਼ਪੁਰ ਅਤੇ ਰੋਪੜ ਦੇ ਸਿਵਿਲ ਸਰਜਨ ਨੂੰ ਰਾਜ ਪੱਧਰ 'ਤੇ ਓੰਮਬਡਸਮੈਨ ਨਿਯੁਕਤ ਕੀਤਾ ਗਿਆ ਹੈ ਅਤੇ ਵੱਖ ਵੱਖ ਸੰਗਠਨਾਂ ਤੇ ਸੰਸਥਾਵਾਂ 'ਤੇ ਸ਼ਿਕਾਇਤ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਇਸ ਮੌਕੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਏਡਜ਼ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਾਟਕ ਵੀ ਪੇਸ਼ ਕੀਤਾ ਗਿਆ।

ਇਸ ਮੌਕੇ ਤੇ ਐਡੀਸ਼ਨਲ ਪ੍ਰੋਜੈਕਟ ਡਾਇਰੈਕਟਰ ਡਾ. ਵਿਸ਼ਾਲ ਗਰਗ, ਜੁਆਇੰਟ ਡਾਇਰੈਕਟਰ (ਆਈ.ਈ.ਸੀ.) ਸ਼੍ਰੀਮਤੀ ਪਵਨ ਰੇਖਾ ਬੇਰੀ ਤੇ ਹੋਰ ਅਧਿਕਾਰੀ ਮੌਜੂਦ ਸਨ।

Powered by Froala Editor

Health-Minister-Dr-Balbir-Singh-Punjab-



TOP HEADLINES


*ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦ
ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜ
ਜੈਤੋ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ: ਏਐਸਆਈ 73,500 ਦੀ ਰਿਸ਼
*ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵ
*ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ
ਸੋਹਾਣਾ ਪੁਲੀਸ ਵਲੋਂ 2 ਕਿਲੋ 680 ਗ੍ਰਾਮ ਅਫੀਮ ਸਮੇਤ 2 ਵਿਅਕਤੀ
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾ
*ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂ
ਮੋਹਾਲੀ ਪੁਲੀਸ ਵਲੋਂ ਦੋ ਵਾਹਨ ਚੋਰ ਕਾਬੂ, ਚੋਰੀ ਦੇ ਦੋ ਮੋਟਰ ਸਾ
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍
*ਗੈਂਗਸਟਰਾਂ 'ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466
*ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਸ਼ੀ ਯ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ
*ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ
ਇੰਨੋਸੈਂਟ ਹਾਰਟਸ, ਲੁਹਾਰਾਂ ਵੱਲੋਂ Avgc ਬਾਰੇ ਜਾਣਕਾਰੀ ਭਰਪੂਰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ
*ਗੈਂਗਸਟਰਾਂ ‘ਤੇ ਵਾਰ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀ
*ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਬਾਵਜੂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49868529

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us