ਸਿਵਲ ਹਸਪਤਾਲ ਖੰਨਾ ਨੂੰ ਮਿਲੀ ਨਵੀਂ ਕੰਪਿਊਟਰ ਰੇਡੀਓਗ੍ਰਾਫੀ ਮਸ਼ੀਨ, ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਉਦਘਾਟਨ ਟਰੋਮਾ ਸੈਂਟਰ ਖੰਨਾ ਵਿੱਚ ਆਧੁਨਿਕ ਐਕਸ-ਰੇ ਸਹੂਲਤ, ਮਰੀਜ਼ਾਂ ਨੂੰ ਮਿਲੇਗਾ ਹੋਰ ਬਿਹਤਰ ਇਲਾਜ

Dec24,2025 | Ravinder Singh Dhillon | Khanna (ludhiana)


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਸੇਵਾਵਾਂ ਹੋਈਆਂ ਮਜ਼ਬੂਤ: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਖੰਨਾ ਸਿਵਲ ਹਸਪਤਾਲ ਵਿੱਚ ਡਿਜੀਟਲ ਐਕਸ-ਰੇ ਦੀ ਸੁਵਿਧਾ, ਰੋਜ਼ਾਨਾ ਹਜ਼ਾਰਾਂ ਮਰੀਜ਼ਾਂ ਨੂੰ ਮਿਲੇਗਾ ਲਾਭ


ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੁੱਧਵਾਰ ਨੂੰ ਸਿਵਲ ਹਸਪਤਾਲ ਖੰਨਾ ਵਿਖੇ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਲਗਾਈ ਗਈ ਨਵੀਂ ਕੰਪਿਊਟਰ ਰੇਡੀਓਗ੍ਰਾਫੀ ਮਸ਼ੀਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।

ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਅੱਜ ਖੰਨਾ ਲਈ ਬਹੁਤ ਵੱਡਾ ਦਿਨ ਹੈ। ਸਿਵਲ ਹਸਪਤਾਲ ਖੰਨਾ ਵਿੱਚ ਨਵੀਂ ਕੰਪਿਊਟਰ ਰੇਡੀਓਗ੍ਰਾਫੀ ਮਸ਼ੀਨ ਆਈ ਹੈ। ਇਹ ਕੰਪਿਊਟਰ ਰੇਡੀਓਗ੍ਰਾਫੀ ਮਸ਼ੀਨ ਐਕਸ-ਰੇ ਕਰਨ ਤੋਂ ਬਾਅਦ ਡਿਜੀਟਲ ਪ੍ਰਿੰਟ ਕੱਢਦੀ ਹੈ ਜੋ ਕਿ ਸਿਵਲ ਹਸਪਤਾਲ ਖੰਨਾ ਵਿੱਚ ਲਿਆਂਦੀ ਗਈ ਹੈ। ਇਹ ਅਲਫਾ ਕੰਪਨੀ ਦੀ ਮਸ਼ੀਨ ਹੈ। ਇਸ ਮਸ਼ੀਨ ਉੱਤੇ ਐਕਸ-ਰੇ ਨੂੰ ਵੱਡਾ ਕਰਕੇ ਵੀ ਹੱਡੀ ਦੀ ਟੁੱਟ ਭੱਜ ਨੂੰ ਦੇਖ ਸਕਦੇ ਹਾਂ ਅਤੇ ਬਰੀਕੀ ਵਿੱਚ ਜਾ ਕੇ ਚੈੱਕ ਕਰ ਸਕਦੇ ਹਾਂ ਅਤੇ ਇਸ ਮਸ਼ੀਨ ਉੱਤੇ ਡਿਜੀਟਲ ਪ੍ਰਿੰਟ ਵੀ ਲੈ ਸਕਦਾ ਹਾਂ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਖੰਨਾ ਦਾ ਸਿਵਲ ਹਸਪਤਾਲ ਟਰੋਮਾ ਸੈਂਟਰ ਵੀ ਹੈ। ਰਾਜਪੁਰੇ ਤੋਂ ਲੈ ਕੇ ਜਲੰਧਰ ਤੱਕ ਸਰਕਾਰ ਵੱਲੋਂ ਪ੍ਰਮਾਣਿਤ ਇੱਕੋ ਟਰੋਮਾ ਸੈਂਟਰ ਖੰਨੇ ਦਾ ਸਿਵਲ ਹਸਪਤਾਲ ਹੈ। ਇਸ ਟਰੋਮਾ ਸੈਂਟਰ ਵਿੱਚ ਜਿਆਦਾਤਰ ਐਕਸੀਡੈਂਟ ਨਾਲ ਸਬੰਧਤ ਘਟਨਾਵਾਂ ਤੋਂ ਪੀੜਿਤ ਲੋਕ ਆਉਂਦੇ ਹਨ ਜਿਨਾਂ ਵਿੱਚੋਂ ਕਿਸੇ ਦੀ ਹੱਡੀ ਟੁੱਟੀ ਹੈ ਜਾਂ ਕਿਸੇ ਹੋਰ ਕਿਸਮ ਦੀ ਸੱਟ ਹੁੰਦੀ ਹੈ। ਉਸ ਦੇ ਸਬੰਧ ਵਿੱਚ ਪਹਿਲੀ ਐਕਸ-ਰੇ ਮਸ਼ੀਨ 12 ਸਾਲ ਪੁਰਾਣੀ ਸੀ। ਉਸ ਮਸ਼ੀਨ ਵਿੱਚ ਟੁੱਟ ਭੱਜ ਬਹੁਤ ਸੀ। ਪਿਛਲੀਆਂ ਸਰਕਾਰਾਂ ਨੇ ਇਸ ਗੱਲ ਵੱਲ ਕੋਈ ਧਿਆਨ ਹੀ ਨਹੀਂ ਦਿੱਤਾ ਸੀ।

ਉਨ੍ਹਾਂ ਦੱਸਿਆ ਕਿ ਜਦੋ ਐਸ.ਐਮ.ਓ ਖੰਨਾ ਡਾ. ਮਨਿੰਦਰ ਸਿੰਘ ਭਸੀਨ ਨੇ ਮੇਰੇ ਧਿਆਨ ਵਿੱਚ ਇਹ ਗੱਲ ਲਿਆਂਦੀ ਕਿ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਦੀ ਗਿਣਤੀ ਬਹੁਤ ਜਿਆਦਾ ਹੁੰਦੀ ਹੈ ਜਿਸ ਨੂੰ ਤੁਸੀਂ ਓ.ਪੀ.ਡੀ ਤੋ ਚੈੱਕ ਕਰ ਸਕਦੇ ਹੋ। ਰੋਜ਼ਾਨਾ 2500 ਮਰੀਜ਼ਾਂ ਦਾ ਚੈੱਕ ਅੱਪ ਕੀਤਾ ਜਾਂਦਾ ਹੈ ਜਿਸ ਵਿੱਚ 1500 ਮਰੀਜ਼ ਸਿਵਲ ਹਸਪਤਾਲ ਖੰਨਾ ਅਤੇ 1000 ਮਰੀਜ਼ ਮੁਹੱਲਾ ਕਲੀਨਿਕ ਤੋਂ ਚੈੱਕ ਅੱਪ ਕੀਤਾ ਜਾਂਦਾ ਹੈ। ਜਿਹੜਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਖੰਨਾ ਦੇ ਸਿਵਲ ਹਸਪਤਾਲ ਵਿੱਚ 300-400 ਮਰੀਜ਼ਾਂ ਦਾ ਹੀ ਚੈੱਕ ਅੱਪ ਹੁੰਦਾ ਸੀ।

ਸੌਂਦ ਨੇ ਕਿਹਾ ਖੰਨਾ ਦਾ ਸਿਵਲ ਹਸਪਤਾਲ ਹਰ ਰੋਜ਼ ਤਰੱਕੀ ਕਰ ਰਿਹਾ ਹੈ। ਇਥੇ ਆਧੁਨਿਕ ਮਸ਼ੀਨਾਂ ਲਿਆਂਦੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪਰੇਸ਼ਾਨੀਆਂ ਨਾਲ ਘਿਰੇ ਲੋਕ ਇਥੇ ਆਉਂਦੇ ਹਨ, ਉਹ ਨਿਰਾਸ਼ ਹੋ ਕੇ ਨਾ ਜਾਣ। ਉਨ੍ਹਾਂ ਨੂੰ ਚੰਗਾ ਇਲਾਜ ਵੀ ਮਿਲੇ। ਮੰਤਰੀ ਨੇ ਡਾਕਟਰਾਂ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਡਾਕਟਰਾਂ ਦੀ ਡਿਊਟੀ ਬਹੁਤ ਸਖਤ ਹੈ। ਇਥੇ ਡਾਕਟਰ, ਨਰਸ, ਸਫਾਈ ਸੇਵਕ ਪੂਰੀ ਤਨਦੇਹੀ ਨਾਲ ਕੰਮ ਕਰਦੇ ਹਨ।

ਕੈਬਨਟ ਮੰਤਰੀ ਨੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਸਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਸਿੱਖਿਆ ਅਤੇ ਸਿਹਤ ਜੋ ਕਿ ਬਹੁਤ ਮਹੱਤਵਪੂਰਨ ਖੇਤਰ ਹੈ ਉਸ ਉੱਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਦੇ ਸਰਕਾਰੀ ਹਸਪਤਾਲ ਅਤੇ ਮੁਹੱਲਾ ਕਲੀਨਿਕ ਵਿੱਚ ਇਲਾਜ ਪੂਰੀ ਤਰ੍ਹਾ ਮੁਫਤ ਹੈ। ਦਵਾਈਆਂ ਜੋ ਅੰਦਰੋਂ ਮਿਲਦੀਆਂ ਹਨ ਉਹ ਵੀ ਮੁਫਤ ਹਨ। ਡਾਕਟਰਾਂ ਦੀ ਕੋਈ ਫੀਸ ਨਹੀਂ ਹੈ ਅਤੇ ਮੈਡੀਕਲ ਟੈਸਟ ਵੀ ਫਰੀ ਕੀਤੇ ਜਾ ਰਹੇ ਹਨ।

ਸੌਂਦ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ ਜੋ ਸੂਬੇ ਦੇ 65 ਲੱਖ ਪਰਿਵਾਰਾਂ ਲਈ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਲੋਕ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਮ.ਓ ਖੰਨਾ ਡਾ. ਮਨਿੰਦਰ ਸਿੰਘ ਭਸੀਨ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Powered by Froala Editor

Tarunpreet-Singh-Sondh-Minister-Punjab-Visited-Civil-Hospital-Khanna-



TOP HEADLINES


*ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦ
ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜ
ਜੈਤੋ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ: ਏਐਸਆਈ 73,500 ਦੀ ਰਿਸ਼
*ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵ
*ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ
ਸੋਹਾਣਾ ਪੁਲੀਸ ਵਲੋਂ 2 ਕਿਲੋ 680 ਗ੍ਰਾਮ ਅਫੀਮ ਸਮੇਤ 2 ਵਿਅਕਤੀ
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾ
*ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂ
ਮੋਹਾਲੀ ਪੁਲੀਸ ਵਲੋਂ ਦੋ ਵਾਹਨ ਚੋਰ ਕਾਬੂ, ਚੋਰੀ ਦੇ ਦੋ ਮੋਟਰ ਸਾ
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍
*ਗੈਂਗਸਟਰਾਂ 'ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466
*ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਸ਼ੀ ਯ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ
*ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ
ਇੰਨੋਸੈਂਟ ਹਾਰਟਸ, ਲੁਹਾਰਾਂ ਵੱਲੋਂ Avgc ਬਾਰੇ ਜਾਣਕਾਰੀ ਭਰਪੂਰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ
*ਗੈਂਗਸਟਰਾਂ ‘ਤੇ ਵਾਰ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀ
*ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਬਾਵਜੂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49869542

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us