*ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ*

Mar12,2026 | Jagrati Lahar Bureau | Chandigarh


*ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਵੱਡੇ ਯਤਨਾਂ ਦੇ ਹਿੱਸੇ ਵਜੋਂ 672 ਸਟਾਫ਼ ਨਰਸਾਂ ਦੀ ਕੀਤੀ ਜਾਵੇਗੀ ਭਰਤੀ*

*ਇਨ੍ਹਾਂ 672 ਸਟਾਫ਼ ਨਰਸਾਂ ਦੀ ਭਰਤੀ ਸਿਹਤ ਸੰਭਾਲ ਸਟਾਫ਼ ਨੂੰ ਹੋਰ ਸਮਰਥ ਕਰੇਗੀ: ਡਾ. ਬਲਬੀਰ ਸਿੰਘ*

*ਪੰਜਾਬ ਸਰਕਾਰ ਨੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਹੋਰ ਬਿਹਤਰ ਬਣਾਉਣ ਲਈ 672 ਨਵੀਆਂ ਸਟਾਫ਼ ਨਰਸਾਂ ਦੀਆਂ ਅਸਾਮੀਆਂ ਨਾਲ ਸਿਹਤ ਸੰਭਾਲ ਸਟਾਫ਼ ਵਿੱਚ ਕੀਤਾ ਅਹਿਮ ਵਾਧਾ*

ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਹਤਰ ਸੇਵਾਵਾਂ ਮੁਹੱਈਆ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਭਰਤੀ ਸਬੰਧੀ ਇਹ ਇਸ਼ਤਿਹਾਰ ਪ੍ਰਮੁੱਖ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ, ਜਿਸ ਵਿੱਚ ਯੋਗ ਉਮੀਦਵਾਰਾਂ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੇ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਅਰਜ਼ੀ ਦੇਣੀ ਹੋਵੇਗੀ।

ਇਹ ਆਨਲਾਈਨ ਅਰਜ਼ੀ ਪੋਰਟਲ 13 ਮਾਰਚ 2026 ਤੋਂ 02 ਅਪ੍ਰੈਲ 2026 ਤੱਕ ਖੁੱਲ੍ਹਾ ਰਹੇਗਾ। ਇਹਨਾਂ ਅਸਾਮੀਆਂ ਲਈ ਉਮੀਦਵਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਧੀਨ ਆਪਣੀਆਂ ਅਰਜ਼ੀਆਂ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਜਮ੍ਹਾਂ ਕਰਵਾ ਸਕਦੇ ਹਨ।

ਇਹ ਭਰਤੀ ਪਹਿਲਾਂ ਮਨਜ਼ੂਰ ਕੀਤੀਆਂ ਗਈਆਂ 406 ਸਟਾਫ ਨਰਸ ਅਸਾਮੀਆਂ, ਜਿਨ੍ਹਾਂ ਵਿੱਚੋਂ 275 ਅਸਾਮੀਆਂ ਲਈ ਅਪੁਆਇੰਟਮੈਂਟ ਆਰਡਰਜ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਤੋਂ ਵੱਖਰੀ ਹੈ। ਨਿਯੁਕਤ ਕੀਤੀਆਂ ਗਈਆਂ ਇਨ੍ਹਾਂ ਨਰਸਾਂ ਨੂੰ ਪੰਜਾਬ ਭਰ ਦੇ ਵੱਖ-ਵੱਖ ਸਬ ਡਿਵੀਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲਾਂ ਵਿੱਚ ਤਾਇਨਾਤ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਸਾਲ ਜਨਵਰੀ ਵਿੱਚ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਰਤੀ ਕੀਤੀਆਂ ਨਵੀਆਂ 282 ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ। ਇਹ ਕਦਮ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਨਤਕ ਸਿਹਤ ਖੇਤਰ ਵਿੱਚ ਸੁਚੱਜੇ ਪ੍ਰਸ਼ਾਸਨ ਅਤੇ ਸਮੇਂ ਸਿਰ ਭਰਤੀ 'ਤੇ ਧਿਆਨ ਕੇਂਦਰਿਤ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਦੱਸਣਯੋਗ ਹੈ ਕਿ 672 ਨਰਸਾਂ ਦੀ ਭਰਤੀ ਨਰਸਿੰਗ ਵਰਕਫੋਰਸ, ਖਾਸ ਕਰਕੇ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੰਭਾਲ ਪੱਧਰਾਂ 'ਤੇ, ਨੂੰ ਹੋਰ ਮਜ਼ਬੂਤ ਕਰੇਗੀ। ਇਸ ਕਦਮ ਨਾਲ ਮਰੀਜ਼ਾਂ ਦੀ ਦੇਖਭਾਲ ਵਿੱਚ ਸੁਧਾਰ ਹੋਣ ਅਤੇ ਸਰਕਾਰੀ ਹਸਪਤਾਲਾਂ ਵਿੱਚ ਕੰਮ ਦੇ ਬੋਝ ਨੂੰ ਘਟਾਉਣ ਵਿੱਚ ਸਹਾਇਤਾ ਮਿਲੇਗੀ।
ਸਿਹਤ ਸੰਭਾਲ ਵਰਕਫੋਰਸ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਭਰ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਅਤੇ ਵਰਕਫੋਰਸ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪਹਿਲਾਂ ਹੀ ਡਾਕਟਰਾਂ, ਮਾਹਿਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਆਪਣੇ ਸਿਹਤ ਸੰਭਾਲ ਵਰਕਫੋਰਸ ਨੂੰ ਹੋਰ ਮਜ਼ਬੂਤ ਕਰਨ ਅਤੇ ਮਰੀਜ਼ਾਂ ਦੀ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਅਸੀਂ ਹੁਣ 672 ਵਾਧੂ ਸਟਾਫ ਨਰਸਾਂ ਦੀ ਭਰਤੀ ਕਰ ਰਹੇ ਹਾਂ। ਇਹ ਕਦਮ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੰਭਾਲ ਸੇਵਾਵਾਂ ਨੂੰ ਮਜ਼ਬੂਤੀ ਪ੍ਰਦਾਨ ਕਰਨ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਲਈ ਬਿਹਤਰ ਗੁਣਵੱਤਾ ਵਾਲਾ ਇਲਾਜ ਯਕੀਨੀ ਬਣਾਏਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਸਿਹਤ ਸੰਭਾਲ ਸਟਾਫ਼ ਅਤੇ ਬੁਨਿਆਦੀ ਢਾਂਚੇ ਦਾ ਲਗਾਤਾਰ ਵਿਸਥਾਰ ਕੀਤਾ ਹੈ।

ਹਾਲ ਹੀ ਦੇ ਸਾਲਾਂ ਵਿੱਚ 1500 ਤੋਂ ਵੱਧ ਡਾਕਟਰਾਂ ਦੀ ਨਿਯੁਕਤੀ ਕੀਤੀ ਗਈ ਹੈ, ਜਿਨ੍ਹਾਂ ਵਿੱਚ 600 ਤੋਂ ਵੱਧ ਮਾਹਰ ਅਤੇ 948 ਜਨਰਲ ਡਾਕਟਰ ਸ਼ਾਮਲ ਹਨ। ਇਹ ਨਿਯੁਕਤੀਆਂ ਪੰਜਾਬ ਵਿੱਚ ਮੌਜੂਦਾ ਸਮੇਂ ਸੇਵਾ ਨਿਭਾ ਰਹੇ ਕੁੱਲ ਡਾਕਟਰਾਂ ਦਾ ਲਗਭਗ 35 ਫ਼ੀਸਦ ਹੈ ਅਤੇ ਇਨ੍ਹਾਂ ਨੇ ਪੰਜਾਬ ਭਰ ਵਿੱਚ ਡਾਕਟਰੀ ਸੇਵਾਵਾਂ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ।

ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੇ ਨੈੱਟਵਰਕ ਦਾ ਵਿਸਥਾਰ ਕਰਨ ਦੇ ਨਾਲ-ਨਾਲ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਨੂੰ ਮਜ਼ਬੂਤ ਕਰਨ 'ਤੇ ਵੀ ਧਿਆਨ ਕੇਂਦਰਿਤ ਕੀਤਾ ਹੈ ਤਾਂ ਜੋ ਮਿਆਰੀ ਪ੍ਰਾਇਮਰੀ ਸਿਹਤ ਸੰਭਾਲ ਸੇਵਾਵਾਂ ਨੂੰ ਹਰੇਕ ਨਿਵਾਸੀ ਤੱਕ ਪਹੁੰਚਾਇਆ ਜਾ ਸਕੇ।

ਇਸ ਤੋਂ ਇਲਾਵਾ ਸਿਹਤ ਸਹੂਲਤਾਂ ਵਿੱਚ 300 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਮੁਫ਼ਤ ਦਵਾਈਆਂ ਅਤੇ ਆਧੁਨਿਕ ਡਾਕਟਰੀ ਉਪਕਰਣਾਂ ਦੀ ਉਪਲਬਧਤਾ ਵਧਾਈ ਗਈ ਹੈ, ਜਿਸ ਨਾਲ ਮਰੀਜ਼ਾਂ ਦੀ ਦੇਖਭਾਲ ਅਤੇ ਇਲਾਜ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਇਆ ਜਾ ਸਕਿਆ ਹੈ।

ਪੰਜਾਬ ਭਰ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਸਿਹਤ ਕਵਰੇਜ ਰਾਹੀਂ ਵਿੱਤੀ ਸੁਰੱਖਿਆ ਵੀ ਦਿੱਤੀ ਜਾ ਰਹੀ ਹੈ, ਜਿਸ ਨਾਲ ਸੂਬੇ ਦੇ ਨਾਗਰਿਕਾਂ ਲਈ ਬਿਨਾਂ ਕਿਸੇ ਵਿੱਤੀ ਬੋਝ ਦੇ ਗੁਣਵੱਤਾ ਵਾਲੀ ਸਿਹਤ ਸੰਭਾਲ ਤੱਕ ਪਹੁੰਚ ਯਕੀਨੀ ਬਣਾਈ ਜਾ ਰਹੀ ਹੈ।

ਸਟਾਫ਼ ਨਰਸਾਂ ਵਿੱਚ 672 ਹੋਰ ਨਰਸਾਂ ਦੇ ਵਾਧੇ ਨਾਲ ਪੰਜਾਬ ਭਰ ਵਿੱਚ ਸਿਹਤ ਸੰਭਾਲ ਸੇਵਾਵਾਂ ਨੂੰ ਮਹੱਤਵਪੂਰਨ ਤੌਰ 'ਤੇ ਮਜ਼ਬੂਤੀ ਮਿਲੇਗੀ। ਇਹ ਭਰਤੀ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਵਿਖੇ ਮਰੀਜ਼ਾਂ ਦੀ ਦੇਖਭਾਲ ਨੂੰ ਹੋਰ ਬਿਹਤਰ ਬਣਾਉਣ, ਸਰਕਾਰੀ ਹਸਪਤਾਲਾਂ ਵਿੱਚ ਵੱਧ ਰਹੇ ਓਪੀਡੀ ਅਤੇ ਆਈਪੀਡੀ ਲੋਡ ਨੂੰ ਸਮਰਥਨ ਦੇਣ, ਜੱਚਾ ਅਤੇ ਬੱਚਾ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਕੌਮੀ ਤੇ ਪੰਜਾਬ ਸਰਕਾਰ ਦੇ ਸਿਹਤ ਪ੍ਰੋਗਰਾਮਾਂ ਦੇ ਲਾਗੂਕਰਨ ਵਿੱਚ ਸਹਾਈ ਸਿੱਧ ਹੋਵੇਗੀ।

ਇਹ ਪਹਿਲ ਤੀਜੇ ਦਰਜੇ ਦੇ ਦੇਖਭਾਲ ਹਸਪਤਾਲਾਂ 'ਤੇ ਰੈਫਰਲ ਬੋਝ ਨੂੰ ਘਟਾਉਣ ਅਤੇ ਕਮਿਊਨਿਟੀ ਪੱਧਰ 'ਤੇ ਬਿਹਤਰ ਨਿਰੰਤਰ ਦੇਖਭਾਲ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਵਿੱਚ ਵੀ ਮਦਦਗਾਰ ਹੋਵੇਗੀ।

ਇਹ ਭਰਤੀ ਮੁਹਿੰਮ ਪੰਜਾਬ ਸਰਕਾਰ ਦੀ ਇੱਕ ਮਜ਼ਬੂਤ, ਪਹੁੰਚਯੋਗ ਅਤੇ ਮਰੀਜ਼-ਕੇਂਦ੍ਰਿਤ ਸਿਹਤ ਸੰਭਾਲ ਪ੍ਰਣਾਲੀ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਨਰਸਿੰਗ ਕਾਡਰ ਦਾ ਵਿਸਥਾਰ ਅਤੇ ਮਾਹਰ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਕੇ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਲਈ ਵਿਆਪਕ ਸਿਹਤ ਸੰਭਾਲ ਸੁਧਾਰਾਂ ਨੂੰ ਯਕੀਨੀ ਬਣਾ ਰਹੀ ਹੈ।

Bhagwant-Mann-Govt-Announces-Recruitment-Of-672-Staff-Nurses-To-Strengthen-Public-Healthcare-System-



TOP HEADLINES


*ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ
Live : ਇਨਫੋਸਿਸ ਲਿਮਿਟਿਡ ਦਾ ਨੀਂਹ ਪੱਥਰ ਰੱਖਣ ਮੌਕੇ Cm ਭਗਵੰ
Lpg Gas ਨੂੰ ਲੈ ਕੇ Cm Bhagwant Mann ਦਾ ਵੱਡਾ ਬਿਆਨ
ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ
ਸੁਖਪਾਲ ਖਹਿਰਾ ਦੀ ਵਿਵਾਦਿਤ ਟਿੱਪਣੀ ਤੋਂ ਬਾਅਦ ‘ਆਪ’ ਮਹਿਲਾ ਵਲੰ
ਚੱਪੜਚਿੜੀ ਤੋਂ ਮੋਹਾਲੀ ਕੋਰਟ ਕੰਪਲੈਕਸ ਤੱਕ ਸੜਕ ਉੱਪਰ ਟਰੈਕਟਰਾਂ
*ਜ਼ਿਲ੍ਹਾ ਲੁਧਿਆਣਾ ਵਿੱਚ ਐਲ.ਪੀ.ਜੀ, ਡੀਜ਼ਲ ਤੇ ਪੈਟਰੋਲ ਦੀ ਕੋਈ
*ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵ
ਚੰਡੀਗੜ੍ਹ ਵਿੱਚ ਏ ਐਸ ਆਈ ਨੂੰ ਮਾਰਿਆ ਥੱਪੜ, ਪੱਗ ਉਤਰੀ
ਸੈਕਟਰ-89 ਫਾਇਰਿੰਗ ਮਾਮਲੇ ‘ਚ ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬ
*ਥਾਣਾ ਜਮਾਲਪੁਰ ਪੁਲਿਸ ਵੱਲੋਂ 260 ਗ੍ਰਾਮ ਹੈਰੋਇਨ ਸਮੇਤ ਇੱਕ ਨਸ
*ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬ
*ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇ
​live :11.03.2026_16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ _
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮ
*ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਜਾਇਜ਼ ਅਸਲੇ ਸਮੇਤ ਇੱਕ ਦੋ
*ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ
*ਪੰਜਾਬ ਵਿੱਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸ
*ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭ
*we’ve Fulfilled Every Promise Made To People Of Punja

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49425291

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us