ਗੁਰੂਦੁਆਰਾ ਮੰਜ਼ੀ ਸਾਹਿਬ ਪਾਤਸ਼ਾਹੀ ਨੌਵੀਂ, ਗੁੱਜਰਵਾਲ ਵਿਖੇ ਲਗਾਇਆ ਗਿਆ 2 ਦਿਨਾਂ ਦਾ ਮੁਫ਼ਤ ਐਕਿਊਪੰਕਚਰ ਕੈਂਪ ਸਫਲਤਾਪੂਰਵਕ ਸੰਪੰਨ
Mar19,2026
| Balraj Khanna | Ludhiana
ਡਾ. ਕੋਟਨਿਸ ਐਕਿਊਪੰਕਚਰ ਚੈਰੀਟੇਬਲ ਹਸਪਤਾਲ, ਸਲੇਮ ਟਾਬਰੀ, ਲੁਧਿਆਣਾ ਵੱਲੋਂ ਗੁਰੂਦੁਆਰਾ ਮੰਜ਼ੀ ਸਾਹਿਬ ਪਾਤਸ਼ਾਹੀ ਨੌਵੀਂ, ਗੁੱਜਰਵਾਲ ਵਿਖੇ ਲਗਾਇਆ ਗਿਆ 2 ਦਿਨਾਂ ਦਾ ਮੁਫ਼ਤ ਐਕਿਊਪੰਕਚਰ ਕੈਂਪ ਸਫਲਤਾਪੂਰਵਕ ਸੰਪੰਨ ਹੋ ਗਿਆ। ਇਸ ਕੈਂਪ ਦਾ ਉਦਘਾਟਨ ਸ੍ਰੀ ਜਗਦੀਸ਼ ਗਰਚਾ (ਪੂਰਵ ਕੈਬਿਨੇਟ ਮੰਤਰੀ) ਵੱਲੋਂ ਕੀਤਾ ਗਿਆ ਸੀ। ਇਸ ਮੌਕੇ ਸ. ਜਸਵੰਤ ਸਿੰਘ ਛਾਪਾ, ਪ੍ਰਧਾਨ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ, ਲੁਧਿਆਣਾ ਅਤੇ ਜਥੇਦਾਰ ਜਗਰੂਪ ਸਿੰਘ ਗੁੱਜਰਵਾਲ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੇ ਸ਼ਮੂਲੀਅਤ ਕੀਤੀ ਅਤੇ ਕੁੱਲ 78 ਮਰੀਜ਼ਾਂ ਦਾ ਸਫਲਤਾਪੂਰਵਕ ਇਲਾਜ ਕੀਤਾ ਗਿਆ। ਕੈਂਪ ਦੌਰਾਨ ਬਿਨਾਂ ਦਵਾਈ, ਬਿਨਾਂ ਸਰਜਰੀ ਅਤੇ ਬਿਨਾਂ ਦਰਦ ਵਾਲੀ ਪ੍ਰਮਾਣਿਤ ਐਕਿਊਪੰਕਚਰ ਪੱਧਤੀ ਰਾਹੀਂ ਕਮਰ ਦਰਦ, ਸਰਵਾਈਕਲ, ਸਪਾਂਡਿਲਾਈਟਿਸ, ਡਿਸਕ ਪ੍ਰੋਲੈਪਸ, ਜੋੜਾਂ ਅਤੇ ਗੋਡਿਆਂ ਦਾ ਦਰਦ, ਨਸਾਂ ਦੀ ਕਮਜ਼ੋਰੀ, ਨਿਊਰੋਪੈਥੀ, ਮਾਈਗ੍ਰੇਨ, ਅਨਿੰਦਰਾ, ਮਾਨਸਿਕ ਤਣਾਅ, ਲਕਵਾ, ਅਧਰੰਗ, ਪੁਰਾਣਾ ਜੁਕਾਮ, ਐਲਰਜੀ, ਸ਼ੂਗਰ ਨਾਲ ਸੰਬੰਧਿਤ ਸਮੱਸਿਆਵਾਂ, ਅੱਖਾਂ ਦੀ ਕਮਜ਼ੋਰੀ, ਸਪੋਰਟਸ ਇੰਜਰੀ ਅਤੇ ਨਸ਼ਾ ਮੁਕਤੀ ਸੰਬੰਧੀ ਬਿਮਾਰੀਆਂ ਲਈ ਇਲਾਜ ਅਤੇ ਮੁਫ਼ਤ ਸਲਾਹ ਪ੍ਰਦਾਨ ਕੀਤੀ ਗਈ ਅਤੇ ਮਰੀਜ਼ਾਂ ਦੀ ਵਿਸਥਾਰ ਨਾਲ ਜਾਂਚ ਕਰਕੇ ਉਨ੍ਹਾਂ ਨੂੰ ਯੋਗ ਮਾਰਗਦਰਸ਼ਨ ਦਿੱਤਾ ਗਿਆ। ਮਰੀਜ਼ਾਂ ਵੱਲੋਂ ਇਲਾਜ ਪ੍ਰਤੀ ਕਾਫ਼ੀ ਸੰਤੁਸ਼ਟੀ ਪ੍ਰਗਟ ਕੀਤੀ ਗਈ ਅਤੇ ਕਈ ਮਰੀਜ਼ਾਂ ਨੂੰ ਤੁਰੰਤ ਰਾਹਤ ਵੀ ਮਹਿਸੂਸ ਹੋਈ। ਇਸ ਮੌਕੇ ਹਸਪਤਾਲ ਦੇ ਡਾਇਰੈਕਟਰ ਡਾਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਸਾਡੀ ਸੰਸਥਾ ਪਿਛਲੇ 50 ਵਰਿਆਂ ਤੋਂ ਐਕਿਊਪੰਕਚਰ ਰਾਹੀਂ ਕਈ ਲਾਇਲਾਜ ਬਿਮਾਰੀਆਂ ਦਾ ਇਲਾਜ ਕਰਕੇ ਮਨੁੱਖਤਾ ਦੀ ਸੇਵਾ ਕਰ ਰਹੀ ਹੈ ਅਤੇ ਐਕਿਊਪੰਕਚਰ ਇੱਕ ਐਸੀ ਚਿਕਿਤਸਾ ਪ੍ਰਣਾਲੀ ਹੈ ਜਿਸ ਦਾ ਸਰੀਰ ਉੱਪਰ ਕੋਈ ਵੀ ਬੁਰਾ ਪ੍ਰਭਾਵ ਨਹੀਂ ਪੈਂਦਾ ਅਤੇ ਇਹ ਪੂਰੀ ਤਰ੍ਹਾਂ ਸੁਰੱਖਿਅਤ ਤੇ ਪ੍ਰਭਾਵਸ਼ਾਲੀ ਹੈ। ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀ ਵਿਸਥਾਰ ਨਾਲ ਜਾਂਚ ਕਰਕੇ ਉਨ੍ਹਾਂ ਨੂੰ ਵਿਅਕਤੀਗਤ ਢੰਗ ਨਾਲ ਇਲਾਜ ਦਿੱਤਾ ਗਿਆ ਅਤੇ ਨਾਲ ਹੀ ਸਿਹਤ ਸੰਬੰਧੀ ਜਾਗਰੂਕਤਾ ਵੀ ਪ੍ਰਦਾਨ ਕੀਤੀ ਗਈ। ਹਸਪਤਾਲ ਪ੍ਰਬੰਧਕਾਂ ਵੱਲੋਂ ਦੱਸਿਆ ਗਿਆ ਕਿ ਇਸ ਤਰ੍ਹਾਂ ਦੇ ਮੁਫ਼ਤ ਕੈਂਪ ਆਗਾਮੀ ਸਮੇਂ ਵਿੱਚ ਵੀ ਲਗਾਏ ਜਾਂਦੇ ਰਹਿਣਗੇ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਪ੍ਰਾਕ੍ਰਿਤਿਕ ਅਤੇ ਪ੍ਰਭਾਵਸ਼ਾਲੀ ਇਲਾਜ ਪੱਧਤੀ ਦਾ ਲਾਭ ਲੈ ਸਕਣ। ਇਸ ਮੌਕੇ ਡਾਕਟਰ ਬਲਜਿੰਦਰ ਸਿੰਘ ਢਿੱਲੋਂ ਅਤੇ ਡਾਕਟਰ ਰਘਵੀਰ ਸਿੰਘ ਵੱਲੋਂ ਕੈਂਪ ਵਿੱਚ ਆਪਣੀਆਂ ਮੁਫਤ ਸੇਵਾਵਾਂ ਦਿੱਤੀਆਂ ਗਈਆਂ। ਇਸ ਮੌਕੇ ਮਨੀਸ਼ਾ, ਗਗਨ ਭਾਟੀਆ, ਤਰਸੇਮ ਲਾਲ, ਤਾਨੀਆ ਸਹਲ, ਮੀਨੂ ਆਦਿ ਨੇ ਵੀ ਵਿਸ਼ੇਸ਼ ਰੂਪ ਵਿੱਚ ਇਸ ਕੈਂਪ ਨੂੰ ਸਫਲ ਬਣਾਉਣ ਲਈ ਆਪਣਾ ਯੋਗਦਾਨ ਦਿੱਤਾ।
Dr-Dn-Kotnis-Hospital-Ludhiana-Accupunture-Treatment-Painless-Therapy-