ਐਚ.ਆਈ.ਵੀ./ਏਡਜ਼ ਅਤੇ ਨਸ਼ਿਆਂ ਦੇ ਵਿਰੁੱਧ ਇੱਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ

Mar23,2026 | Jagrati Lahar Bureau | Ludhiana

ਲੁਧਿਆਣਾ: ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਦੇ ਸਹਿਯੋਗ ਨਾਲ ਖੰਨਾ ਵਿੱਚ ਚਲ ਰਹੇ ਟੀ ਪ੍ਰੋਜੈਕਟ ਫਾਰ ਕੰਪੋਜ਼ਿਟ ਤਹਿਤ ਡਾ. ਕੋਟਨੀਸ ਐਕਿਊਪੰਕਚਰ ਹਸਪਤਾਲ ਅਤੇ ਸਿੱਖਿਆ ਕੇਂਦਰ ਵੱਲੋਂ ਐਚ.ਆਈ.ਵੀ./ਏਡਜ਼ ਅਤੇ ਨਸ਼ਿਆਂ ਦੇ ਵਿਰੁੱਧ ਇੱਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਦੀ ਅਧਿਆਕਸ਼ਤਾ ਸਾਬਕਾ ਕੈਬਿਨੇਟ ਮੰਤਰੀ ਸ. ਗੁਰਕੀਰਤ ਸਿੰਘ ਕੋਟਲੀ, ਸਰਦਾਰ ਜਸਵੰਤ ਸਿੰਘ ਛੱਪਾ (ਪ੍ਰਧਾਨ, ਸਰਬੱਤ ਦਾ ਭਲਾ ਚੈਰਿਟੇਬਲ ਟਰਸਟ, ਲੁਧਿਆਣਾ) ਅਤੇ ਹਸਪਤਾਲ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਢੀੰਗਰਾ ਨੇ ਕੀਤੀ। ਇਸ ਮੌਕੇ ਸ. ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਅੱਜ  ਸਰਦਾਰ  ਭਗਤ ਸਿੰਘ ਸ਼ਹੀਦੀ ਦਿਵਸ ਦੇ ਉਪਲੱਖ ਵਿੱਚ ਕਰਵਾਇਆ ਗਿਆ ਇਹ ਪ੍ਰੋਗਰਾਮ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਚੰਗਲ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਜਾਗਰੂਕ ਕਰਨ ਵੱਲ ਇੱਕ ਸਰਾਹਣਯੋਗ ਕਦਮ ਹੈ ਅਤੇ ਉਹ ਸੰਸਥਾ ਦੀ ਦਿਲੋਂ ਪ੍ਰਸ਼ੰਸਾ ਕਰਦੇ ਹਨ ਅਤੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮਾਜ ਦੇ ਸਾਰੇ ਵਰਗ ਮਿਲ ਕੇ ਇਸ ਦਿਸ਼ਾ ਵਿੱਚ ਕੰਮ ਕਰਨ ਤਾਂ ਨਸ਼ਾ ਮੁਕਤ ਸਮਾਜ ਦਾ ਲਕਸ਼ ਅਵਸ਼੍ਯ ਪ੍ਰਾਪਤ ਕੀਤਾ ਜਾ ਸਕਦਾ ਹੈ। ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਨਸ਼ਾ ਪੀੜਤਾਂ ਨੂੰ ਇੱਕੋ ਸਿਰਿੰਜ ਦੇ ਇਸਤੇਮਾਲ ਨਾਲ ਫੈਲਣ ਵਾਲੀ ਏਡਜ਼ ਵਰਗੀ ਗੰਭੀਰ ਬੀਮਾਰੀ ਤੋਂ ਬਚਾਉਣ ਲਈ ਨਿਰਧਾਰਿਤ ਕੇਂਦਰਾਂ ’ਤੇ ਸਿਰਿੰਜ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਸੰਕਰਮਣ ਦਾ ਖਤਰਾ ਘਟਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਅਜੇਹੇ ਸਰਕਾਰੀ ਪ੍ਰੋਜੈਕਟ ਕਈ ਵਾਰ ਲੰਮੇ ਸਮੇਂ ਤੱਕ ਨਹੀਂ ਚੱਲਦੇ, ਇਸ ਲਈ ਪੀੜਤਾਂ ਨੂੰ ਖੁਦ ਹੌਲੀ-ਹੌਲੀ ਨਸ਼ਾ ਮੁਕਤੀ ਵੱਲ ਵਧਣਾ ਚਾਹੀਦਾ ਹੈ ਅਤੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਤੈਨਾਤ ਕਾਉਂਸਲਰਾਂ ਦੀ ਸਲਾਹ ਨੂੰ ਧਿਆਨ ਨਾਲ ਸੁਣ ਕੇ ਉਸ ’ਤੇ ਅਮਲ ਕਰਨਾ ਚਾਹੀਦਾ ਹੈ, ਜਿਸ ਨਾਲ ਵਿਅਕਤੀ ਨਸ਼ਿਆਂ ਦੀ ਦਲਦਲ ਤੋਂ ਬਾਹਰ ਨਿਕਲ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ, ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸ. ਜਸਵੰਤ ਸਿੰਘ ਛੱਪਾ ਨੇ ਕਿਹਾ ਕਿ ਭਟਕੇ ਹੋਏ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਮਾਤਾ-ਪਿਤਾ, ਅਧਿਆਪਕਾਂ, ਪੁਲਿਸ ਪ੍ਰਸ਼ਾਸਨ, ਆਮ ਪ੍ਰਸ਼ਾਸਨ ਅਤੇ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸੰਸਥਾਵਾਂ ਨੂੰ ਮਿਲ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ। ਭਗਤ ਸਿੰਘ ਦੀ ਸ਼ਹਾਦਤ ਨੂੰ ਨਮਨ ਕਰਦੇ ਹੋਏ ਗਗਨ ਭਾਟੀਆ (ਸੀ.ਪੀ.ਐਲ.ਆਈ. ਕੋਆਰਡੀਨੇਟਰ) ਨੇ ਸਭ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸ਼ਪਥ ਦਿਵਾਈ, ਜਿਸ ਵਿੱਚ ਇਹ ਸੰਕਲਪ ਲਿਆ ਗਿਆ ਕਿ ਉਹ ਖੁਦ ਵੀ ਨਸ਼ਿਆਂ ਤੋਂ ਦੂਰ ਰਹਿਣਗੇ ਅਤੇ ਕਿਸੇ ਨਵੇਂ ਵਿਅਕਤੀ ਨੂੰ ਨਸ਼ਿਆਂ ਵੱਲ ਨਹੀਂ ਲੈ ਜਾਣਗੇ। ਇਸ ਦੌਰਾਨ ਮੌਜੂਦ ਲੋਕਾਂ ਨੂੰ ਐਚ.ਆਈ.ਵੀ./ਏਡਜ਼ ਤੋਂ ਬਚਾਅ ਦੇ ਤਰੀਕਿਆਂ, ਸੁਰੱਖਿਅਤ ਜੀਵਨਸ਼ੈਲੀ, ਨਿਯਮਿਤ ਜਾਂਚ ਅਤੇ ਸਮੇਂ ਸਿਰ ਇਲਾਜ ਦੀ ਮਹੱਤਤਾ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਦੇ ਅੰਤ ਵਿੱਚ ਆਯੋਜਕਾਂ ਵੱਲੋਂ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਅਜੇਹੇ ਜਨਹਿਤ ਕਾਰਜ ਕਰਦੇ ਰਹਿਣ ਦਾ ਸੰਕਲਪ ਲਿਆ ਗਿਆ ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਅਤੇ ਸਿਹਤਮੰਦ ਬਣਾਇਆ ਜਾ ਸਕੇ। ਪ੍ਰੋਗਰਾਮ ਵਿੱਚ ਪ੍ਰੋਜੈਕਟ ਮੈਨੇਜਰ ਮਨਪ੍ਰੀਤ ਸਿੰਘ, ਮੈਡੀਕਲ ਅਫਸਰ ਡਾ. ਕੇ. ਐਲ. ਪ੍ਰਣਾਮੀ, ਮਨਪ੍ਰੀਤ ਕਪਿਲੇਸ਼, ਗਗਨਦੀਪ ਸ਼ਰਮਾ, ਰਵਦੀਪ ਕੌਰ, ਤਰਸੇਮ ਲਾਲ, ਇੰਦਰਜੀਤ ਕੌਰ, ਅਲੀਸ਼ਾ, ਦਲਜੀਤ ਸਿੰਘ, ਕਮਲਜੀਤ ਸਿੰਘ ਲੱਦਰ (ਪ੍ਰਧਾਨ ਖੰਨਾ ਨਿਗਮ), ਹਰਜਿੰਦਰ ਸਿੰਘ ਅਕਲਾਹਾ ਅਤੇ ਲਕਸ਼ਮਣ ਸਿੰਘ ਗਰੇਵਾਲ ਸਮੇਤ ਹੋਰ ਵੀ ਹਾਜ਼ਰ ਸਨ।

Dr-Dn-Kotnis-Hospital-Ludhiana-Acupunture-Treatment-Painless-Therapy-



TOP HEADLINES


*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ
ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ
ਆਪ ਦੇ ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਮੁਹਿੰਮ: ਮੰਤਰੀਆਂ
*ਘਰੇਲੂ ਐਲ.ਪੀ.ਜੀ ਦੀ ਕੋਈ ਕਮੀ ਨਹੀਂ, ਜਮ੍ਹਾਂਖੋਰਾਂ ਖ਼ਿਲਾਫ਼ ਸ
*ਡੀਜਲ ਤੇ ਪੈਟਰੋਲ ਤੇ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ: ਆਮ
ਭਾਜਪਾ ਦੇ ਜ਼ੁਲਮ ਵਿਰੁੱਧ 'ਆਪ' ਨਾਲ ਪੂਰਾ ਗੁਜਰਾਤ, ਹੋਣ ਜਾ ਰਿਹ
*ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀ
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੁੱਕਿਆ ਦੇਸ਼ ਅੰਦਰ ਫਰਟੀਲਾਈਜ਼ਰ
ਮਹਿਲਾ ਕਮਿਸ਼ਨ ਔਰਤਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਨਿਰਪੱਖ ਜਾਂਚ
*ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ
ਫੂਡ ਸਪਲਾਈ ਵਿਭਾਗ ਦੀ ਜਗਰਾਉਂ ਵਿੱਚ ਵੱਡੀ ਕਾਰਵਾਈ, ਢਾਬਿਆਂ ਤੇ
ਖੰਨਾ ਪੁਲਿਸ ਨੇ 02 ਵਿਅਕਤੀਆਂ ਨੂੰ ਇੱਕ .32 ਬੋਰ ਦੇਸੀ ਪਿਸਟਲ ਸ
ਪੁਲਿਸ ਵਿਭਾਗ ਫਾਜ਼ਿਲਕਾ ਵੱਲੋਂ ਪੈਚਾ ਵਾਲੀ ਦੇ ਦੋਸ਼ੀ ਵਿਜੈ ਕੁਮਾ
ਬਿੱਟੂ ਅਤੇ ਹਰਸਿਮਰਤ ਬੰਦੀ ਸਿੰਘਾਂ ਦੀ ਰਿਹਾਈ ਰੋਕ ਰਹੇ ਹਨ: ਵੜਿ
*ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ, ਆਪ ਨੇ ਭਗਵੰਤ ਮਾਨ ਸਰਕਾਰ
*ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ -
*ਪੰਜਾਬ ਦੀਆਂ ਸ਼ਹਿਰੀ ਸੜਕਾਂ ਦੇ ਨਵੀਨੀਕਰਨ ਵਿੱਚ ਤੇਜ਼ੀ ਨਾਲ ਵਾ
*ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49617308

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us