*ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ਮੁੱਖ ਮੰਤਰੀ ਸਿਹਤ ਯੋਜਨਾ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ*

Apr15,2026 | Jagrati Lahar Bureau | Chandigarh


*ਲਗਭਗ 39 ਲੱਖ ਸਿਹਤ ਕਾਰਡ ਜਾਰੀ, ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਮੁਫ਼ਤ ਅਤੇ ਨਕਦ ਰਹਿਤ ਇਲਾਜ ਦਾ ਤੇਜ਼ੀ ਨਾਲ ਵਿਸਥਾਰ: ਡਾ. ਬਲਬੀਰ ਸਿੰਘ*

*ਐਮਰਜੈਂਸੀ ਦੀ ਉਡੀਕ ਨਾ ਕਰੋ, ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਓ: ਭਗਵੰਤ ਮਾਨ ਸਰਕਾਰ ਵੱਲੋਂ ਅਪੀਲ*


ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਭਾਰਤ ਦੀ ਸਭ ਤੋਂ ਵਿਆਪਕ ਜਨਤਕ ਸਿਹਤ ਸੰਭਾਲ ਸੁਰੱਖਿਆ ਯੋਜਨਾਵਾਂ ਵਿੱਚੋਂ ਇੱਕ ਵਜੋਂ ਉਭਰੀ ਹੈ। ਇਸ ਯੋਜਨਾ ਤਹਿਤ ਪੰਜਾਬ ਭਰ ਵਿੱਚ ਪ੍ਰਤੀ ਪਰਿਵਾਰ ਸਲਾਨਾ  10 ਲੱਖ ਰੁਪਏ ਤੱਕ ਦਾ ਨਕਦ ਰਹਿਤ ਮੈਡੀਕਲ ਕਵਰੇਜ ਪ੍ਰਦਾਨ ਕੀਤਾ ਜਾਂਦਾ ਹੈ।

ਯੋਜਨਾ ਦੇ ਸ਼ੁਰੂ ਹੋਣ ਤੋਂ ਬਾਅਦ ਇਸਦਾ ਤੇਜ਼ੀ ਨਾਲ ਵਿਸਥਾਰ ਹੋਇਆ ਹੈ। ਹੁਣ ਤੱਕ ਲਗਭਗ 39 ਲੱਖ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੈਂਪਾਂ, ਕਮਿਊਨਿਟੀ ਸਰਵਿਸ ਸੈਂਟਰਾਂ, ਸੁਵਿਧਾ ਕੇਂਦਰਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਰਾਹੀਂ ਰਜਿਸਟ੍ਰੇਸ਼ਨ ਜਾਰੀ ਹੈ। ਮੌਜੂਦਾ ਸਰਕਾਰੀ ਅਪਡੇਟਾਂ ਮੁਤਾਬਕ, ਇਸ ਯੋਜਨਾ ਦਾ ਮਕਸਦ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕਰਨਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ ਲਾਭ ਮਿਲੇਗਾ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ,“ਮੁੱਖ ਮੰਤਰੀ ਸਿਹਤ ਯੋਜਨਾ ਆਰਥਿਕ ਤੌਰ ‘ਤੇ ਸੁਰੱਖਿਅਤ ਸਿਹਤ ਸੇਵਾਵਾਂ ਵੱਲ ਇੱਕ ਵੱਡਾ ਕਦਮ ਹੈ, ਜਿਸ ਨਾਲ ਪਰਿਵਾਰ ਬਿਨਾਂ ਕਿਸੇ ਭੁਗਤਾਨ ਦੇ ਜੀਵਨ-ਰੱਖਿਅਕ ਅਤੇ ਮਹੱਤਵਪੂਰਨ ਇਲਾਜ ਪ੍ਰਾਪਤ ਕਰ ਸਕਦੇ ਹਨ। ਸੂਬਾ ਵਾਸੀਆਂ ਨੂੰ ਸਮੇਂ ਸਿਰ ਰਜਿਸਟ੍ਰੇਸ਼ਨ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਲੋੜ ਪੈਣ ‘ਤੇ ਨਕਦ ਰਹਿਤ ਸਿਹਤ ਸੇਵਾਵਾਂ ਦਾ ਲਾਭ ਬਿਨਾ ਰੁਕਾਵਟ ਮਿਲ ਸਕੇ।”

ਉਨ੍ਹਾਂ ਅੱਗੇ ਕਿਹਾ, “ਇਸ ਯੋਜਨਾ ਦਾ ਉਦੇਸ਼ ਪੰਜਾਬ ਨੂੰ ਇੱਕ ਅਜਿਹੀ ਨਕਦ ਰਹਿਤ ਅਤੇ ਡਿਜ਼ਿਟਲ ਏਕੀਕ੍ਰਿਤ ਸਿਹਤ ਪ੍ਰਣਾਲੀ ਵੱਲ ਲੈ ਜਾਣਾ ਹੈ, ਜਿੱਥੇ ਹਰ ਵਿਅਕਤੀ ਲਈ ਇਲਾਜ ਉਪਲੱਬਧ ਹੋਵੇ ਅਤੇ ਆਰਥਿਕ ਕਾਰਨਾਂ ਕਰਕੇ ਇਲਾਜ ਵਿੱਚ ਦੇਰੀ ਨਾ ਹੋਵੇ।”

ਇਸ ਯੋਜਨਾ ਤਹਿਤ 2,300 ਤੋਂ ਵੱਧ ਇਲਾਜ ਪ੍ਰਕਿਰਿਆਵਾਂ ਸ਼ਾਮਲ ਹਨ ਅਤੇ ਪੰਜਾਬ ਤੇ ਚੰਡੀਗੜ੍ਹ ਦੇ 850 ਤੋਂ ਵੱਧ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਇਲਾਜ ਦੀ ਸਹੂਲਤ ਉਪਲੱਬਧ ਹੈ, ਜਿਸ ਨਾਲ ਉੱਨਤ ਚਿਕਿਤਸਾ ਸੇਵਾਵਾਂ ਤੱਕ ਵਿਆਪਕ ਪਹੁੰਚ ਯਕੀਨੀ ਬਣਾਈ ਜਾਂਦੀ ਹੈ। ਇਸ ਵਿੱਚ ਦਿਲ ਦੀਆਂ ਬੀਮਾਰੀਆਂ ਦਾ ਇਲਾਜ, ਕੈਂਸਰ ਦੇਖਭਾਲ, ਡਾਇਲਿਸਿਸ, ਆਰਥੋਪੀਡਿਕ ਸਰਜਰੀਆਂ ਜਿਵੇਂ ਕਿ ਗੋਡੇ ਬਦਲਣ, ਨਵਜੰਮੇ ਬੱਚੇ ਦੀ ਦੇਖਭਾਲ ਅਤੇ ਲੰਬੇ ਸਮੇਂ ਦੀਆਂ ਬੀਮਾਰੀਆਂ ਦਾ ਪ੍ਰਬੰਧਨ ਸ਼ਾਮਲ ਹੈ, ਜੋ ਸਾਰੇ ਮਨਜ਼ੂਰਸ਼ੁਦਾ ਪੈਕੇਜ ਦਰਾਂ ਅਧੀਨ ਪੂਰੀ ਤਰ੍ਹਾਂ ਨਕਦ ਰਹਿਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ।

ਅਧਿਕਾਰਕ ਅੰਕੜਿਆਂ ਮੁਤਾਬਕ, ਸਾਲ 2026 ਪਾਲਿਸੀ ਵਰ੍ਹੇ ਵਿੱਚ ਹੁਣ ਤੱਕ 1.09 ਲੱਖ ਤੋਂ ਵੱਧ ਲਾਭਪਾਤਰੀ ਲਗਭਗ 340 ਕਰੋੜ ਰੁਪਏ ਦੇ ਇਲਾਜ ਦਾ ਲਾਭ ਲੈ ਚੁੱਕੇ ਹਨ, ਜੋ ਇਹ ਦਰਸਾਉਂਦਾ ਹੈ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਯੋਜਨਾ ਨੂੰ ਸ਼ੁਰੂਆਤੀ ਪੜਾਅ ਵਿੱਚ ਹੀ ਵਿਆਪਕ ਤੌਰ ‘ਤੇ ਅਪਣਾਇਆ ਅਤੇ ਸ਼ੁਰੂ ਕੀਤਾ ਜਾ ਰਿਹਾ ਹੈ।

ਸਿਹਤ ਕਾਰਡ ਦਾ ਲਾਭ ਪੰਜਾਬ ਦੇ ਹਰ ਪਰਿਵਾਰ ਨੂੰ  ਜਾਤ, ਧਰਮ, ਲਿੰਗ ਜਾਂ ਆਮਦਨ ਨੂੰ ਨਜ਼ਰਅੰਦਾਜ ਕਰਕੇ ਦਿੱਤਾ ਜਾ ਰਿਹਾ ਹੈ। ਹਾਲਾਂਕਿ ਇਸ ਸੰਬੰਧੀ ਕੁਝ ਗ਼ਲਤਫ਼ਹਿਮੀਆਂ ਅਜੇ ਵੀ ਮੌਜੂਦ ਹਨ, ਜਿਨ੍ਹਾਂ ਨੂੰ ਸਪੱਸ਼ਟ ਕਰਨਾ ਲਾਜ਼ਮੀ ਹੈ।

ਗ਼ਲਤਫ਼ਹਿਮੀ 1: ਇਹ ਸਿਰਫ਼ ਪੁਰਾਣੀਆਂ ਯੋਜਨਾਵਾਂ ਦਾ ਵਿਸਥਾਰ ਹੈ।
ਤੱਥ: ਇਹ ਇੱਕ ਵਿਆਪਕ ਕਵਰੇਜ ਮਾਡਲ ਹੈ, ਜਿਸ ਵਿੱਚ ਲਾਭ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਪ੍ਰਤੀ ਪਰਿਵਾਰ ਪ੍ਰਤੀ ਵਰ੍ਹੇ ਕੀਤਾ ਗਿਆ ਹੈ ਅਤੇ ਯੋਗਤਾ ਦਾ ਦਾਇਰਾ ਵੀ ਵਧਾਇਆ ਗਿਆ ਹੈ।

 ਗ਼ਲਤਫ਼ਹਿਮੀ 2: ਸਿਰਫ਼ ਗਰੀਬ ਪਰਿਵਾਰ ਹੀ ਯੋਗ ਹਨ।
ਤੱਥ: ਇਹ ਸਿਹਤ ਯੋਜਨਾ ਸਾਰੇ ਯੋਗ ਨਿਵਾਸੀਆਂ ਲਈ ਉਪਲੱਬਧ ਹੈ, ਜਿਸਦਾ ਲਾਭ ਹਰ ਕੋਈ ਲੈ ਸਕਦਾ ਹੈ।

ਗ਼ਲਤਫ਼ਹਿਮੀ 3 : ਕੈਸ਼ਲੈੱਸ ਇਲਾਜ ਵਿੱਚ ਛੁਪੇ ਖਰਚੇ ਹੁੰਦੇ ਹਨ।
ਤੱਥ: ਇਲਾਜ ਪੂਰੀ ਤਰ੍ਹਾਂ ਨਕਦ ਰਹਿਤ ਹੈ। ਮਨਜ਼ੂਰਸ਼ੁਦਾ ਸਰਕਾਰੀ ਪੈਕੇਜ ਦਰਾਂ ਅਧੀਨ ਸੂਚੀਬੱਧ ਹਸਪਤਾਲਾਂ ਵਿੱਚ ਸਰਜਰੀ, ਜਾਂਚ, ਦਾਖ਼ਲਾ, ਦਵਾਈਆਂ ਅਤੇ ਇਲਾਜ ਬਾਅਦ ਦੀ ਦੇਖਭਾਲ—ਸਭ ਕੁਝ ਪੂਰੀ ਤਰ੍ਹਾਂ ਨਕਦ ਰਹਿਤ ਹੈ।

ਗ਼ਲਤਫ਼ਹਿਮੀ 4: ਇਹ ਸਿਰਫ਼ ਸੀਮਿਤ ਹਸਪਤਾਲਾਂ ਵਿੱਚ ਲਾਗੂ ਹੈ l
ਤੱਥ: ਇਹ ਪੰਜਾਬ ਅਤੇ ਚੰਡੀਗੜ੍ਹ ਦੇ ਸੈਂਕੜੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਵੈਧ ਹੈ।

ਗ਼ਲਤਫ਼ਹਿਮੀ 5: ਕਵਰੇਜ ਸਿਰਫ਼ ਪ੍ਰਤੀਕਾਤਮਕ ਹੈ l
ਤੱਥ: ਇਹ ਯੋਜਨਾ 2,300 ਤੋਂ ਵੱਧ ਇਲਾਜ ਪੈਕੇਜਾਂ ਨਾਲ 10 ਲੱਖ ਰੁਪਏ ਤੱਕ ਦਾ ਸਾਲਾਨਾ ਕਵਰੇਜ ਪ੍ਰਦਾਨ ਕਰਦੀ ਹੈ।

ਗ਼ਲਤਫ਼ਹਿਮੀ 6: ਰਜਿਸਟ੍ਰੇਸ਼ਨ ਸਿਰਫ਼ ਐਮਰਜੈਂਸੀ ਲਈ ਹੈ l
ਤੱਥ: ਤਸਦੀਕ ਪ੍ਰਕਿਰਿਆ ਅਤੇ ਕਾਰਡ ਜਾਰੀ ਕਰਨ ਵਿੱਚ ਸਮਾਂ ਲੱਗਦਾ ਹੈ, ਇਸ ਲਈ ਭਗਵੰਤ ਮਾਨ ਸਰਕਾਰ ਸਮੇਂ ਸਿਰ ਰਜਿਸਟ੍ਰੇਸ਼ਨ ‘ਤੇ ਜ਼ੋਰ ਦਿੰਦੀ ਹੈ, ਤਾਂ ਜੋ ਐਮਰਜੈਂਸੀ ਦੇ ਸਮੇਂ ਕਿਸੇ ਵੀ ਦੇਰੀ ਤੋਂ ਬਚਿਆ ਜਾ ਸਕੇ।

ਪੰਜਾਬ ਦੇ ਸਾਰੇ ਪਰਿਵਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੀ ਯੋਗਤਾ ਦੀ ਪੁਸ਼ਟੀ ਕਰਨ ਅਤੇ ਜਲਦ ਤੋਂ ਜਲਦ ਰਜਿਸਟ੍ਰੇਸ਼ਨ ਪ੍ਰਕਿਰਿਆ ਮੁਕੰਮਲ ਕਰਨ।
------------

Mukhmantri-Sehat-Yozna-Bhagwant-Mann-registration-Start-



TOP HEADLINES


ਖੰਨਾ ਵਿੱਚ 70 ਫੁੱਟ ਡੂੰਘੇ ਖੂਹ ‘ਚ ਡਿੱਗੇ ਵਿਅਕਤੀ ਦੀ ਬਚਾਈ ਜਾ
70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾ
ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕ
*ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ
ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ ਸ
*ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅ
ਆਪ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ 'ਤੇ ਈਡੀ ਦੀ ਰੇਡ 'ਤੇ ਕੇ
ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ
*ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅ
ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ ਸ
44 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਅਤੇ 4 ਕਿਲੋਗ੍ਰਾਮ ਅਫੀਮ ਬ੍ਰ
*ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀ
ਦੋਰਾਹਾ ਪੁਲਿਸ ਨੇ ਦੋ ਵਿਅਕਤੀਆਂ ਨੂੰ 6 ਗ੍ਰਾਮ ਹੈਰੋਇਨ ਅਤੇ ਇੱਕ
ਪੰਜਾਬ ਦੌਰੇ 'ਤੇ ਕੇਂਦਰੀ ਟੀਮਾਂ, ਹਾਲੇ ਰਾਹਤ ਦੀ ਕੋਈ ਉਮੀਦ ਨਹੀ
ਕੇਂਦਰ ਸਰਕਾਰ ਦੀ ਕੈਸ਼ਲੈਸ ਟੋਲ ਪ੍ਰਣਾਲੀ ਦੇ ਖਿਲਾਫ਼ ਸੂਬਾ ਭਰ ਦ
ਇੰਨੋਸੈਂਟ ਹਾਰਟਸ ਵੱਲੋਂ ਰਚਨਾਤਮਕ ਕੋਲਾਜ ਗਤੀਵਿਧੀ ਨਾਲ ਮਨਾਇਆ ਵ
ਨਸ਼ਾ ਤਸਕਰੀ ਖ਼ਿਲਾਫ਼ ਪੁਲਿਸ ਦੀ
*ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ
ਮਸ਼ਹੂਰ ਕਾਰੋਬਾਰੀ ਦੀ ਆੜਤ ਦੁਕਾਨ ਤੇ ਕੁਝ ਅਣਪਛਾਤੇ ਵਿਅਕਤੀ ਗੋਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49821618

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us