-ਸਿਵਲ ਡਿਫੈਂਸ ਸਬੰਧੀ ਤਿਆਰੀ ਅਤੇ ਐਮਰਜੈਂਸੀ ਪ੍ਰਕਿਰਿਆ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾਣਗੀਆਂ ਮੌਕ ਡਰਿੱਲਜ਼
ਸੂਬੇ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਪੰਜਾਬ ਵਿੱਚ 24 ਅਪ੍ਰੈਲ, 2026 ਨੂੰ ਸ਼ਾਮ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ।
ਇਹ ਐਕਸਰਸਾਈਜ਼ , ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿੱਚ ਕਰਵਾਈ ਜਾ ਰਹੀ ਹੈ।
ਇਹ ਮੌਕ ਐਕਸਰਸਾਈਜ਼ ਇੱਕ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਦੀ ਮਿਆਦ ਲਈ ਹਾਈ-ਲੋਅ ਪਿੱਚ ਸਾਇਰਨ ਵਜਾਏ ਜਾਣਗੇ। ਇਸ ਅਭਿਆਸ ਦੌਰਾਨ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਪਛਾਣੇ ਗਏ ਖਾਸ ਖੇਤਰਾਂ ਵਿੱਚ ਇੱਕ ਸਿਮੂਲੇਟਿਡ ਬਲੈਕਆਉਟ ਲਾਗੂ ਕੀਤਾ ਜਾਵੇਗਾ। ਇਹਨਾਂ ਪਛਾਣੇ ਗਏ ਖੇਤਰਾਂ ਵਿੱਚ ਆਮ ਲੋਕਾਂ ਨੂੰ ਬਲੈਕਆਉਟ ਪੀਰੀਅਡ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਕਰਨ ਦੀ ਹਦਾਇਤ ਹੋਵੇਗੀ। ਜਦਕਿ ਡ੍ਰਿਲ ਦੌਰਾਨ ਸਾਰੀਆਂ ਜ਼ਰੂਰੀ ਸੇਵਾਵਾਂ ਪੂਰੀ ਤਰ੍ਹਾਂ ਕਾਰਜਸ਼ੀਲ ਰਹਿਣਗੀਆਂ।
ਇਹ ਐਕਸਰਸਾਈਜ਼ ਇੱਕ ‘‘ਆਲ ਕਲੀਅਰ’’ ਸਿਗਨਲ ਨਾਲ ਸਮਾਪਤ ਹੋਵੇਗੀ, ਜਿਸ ਤਹਿਤ ਹਾਈ-ਪਿਚ ਸਾਇਰਨ ਲਗਾਤਾਰ ਦੋ ਮਿੰਟ ਲਈ ਵਜਾਇਆ ਜਾਵੇਗਾ, ਜੋ ਐਕਸਰਸਾਈਜ਼ ਦੀ ਰਸਮੀ ਸਮਾਪਤੀ ਨੂੰ ਦਰਸਾਏਗਾ।
ਇਸ ਮੌਕ ਅਭਿਆਸ ਦੌਰਾਨ, ਵੱਖ-ਵੱਖ ਐਮਰਜੈਂਸੀ ਕਾਰਜਾਂ ਜਿਵੇਂ ਫਾਇਰ ਰਿਸਪਾਂਸ ਆਪ੍ਰੇਸ਼ਨ, ਖੋਜ ਅਤੇ ਬਚਾਅ ਕਾਰਜ, ਫਸਟ-ਏਡ ਅਤੇ ਡਾਕਟਰੀ ਸਹਾਇਤਾ, ਜ਼ਖਮੀ ਵਿਅਕਤੀਆਂ ਨੂੰ ਸੁਰੱਖਿਅਤ ਕੱਢਣ ਦੇ ਨਾਲ-ਨਾਲ ਟ੍ਰੈਫਿਕ ਅਤੇ ਭੀੜ ਕੰਟਰੋਲ ਉਪਾਅ ਸ਼ਾਮਲ ਹਨ,ਰਾਹੀਂ ਫੀਲਡ ਤਾਲਮੇਲ ਦੀ ਜਾਂਚ ਕੀਤੀ ਜਾਵੇਗੀ।
ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਦੌਰਾਨ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ ਕਿਉਂਕਿ ਇਹ ਇੱਕ ਰੁਟੀਨ ਪ੍ਰਕਿਰਿਆਤਮਕ ਅਭਿਆਸ ਹੈ, ਜੋ ਸੂਬੇ ਵਿੱਚ ਸਿਵਲ ਡਿਫੈਂਸ ਤਿਆਰੀ ਦਾ ਮੁਲਾਂਕਣ ਕਰਨ ਅਤੇ ਵਧਾਉਣ ਲਈ ਤਿਆਰ ਕੀਤਾ ਗਿਆ ਹੈ।
Punjab-State-To-Conduct-Civil-Defence-Air-Raid-blackout-Mock-Exercises-Across-State-On-April-24
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)