ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ

Apr24,2026 | Jagrati Lahar Bureau | Chandigarh

 ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ*

*‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ 40 ਲੱਖ ਤੋਂ ਵੱਧ ਲਾਭਪਾਤਰੀ ਕਵਰ, ਭਗਵੰਤ ਮਾਨ ਸਰਕਾਰ ਨੇ ਜੀਵਨ-ਰੱਖਿਅਕ ਇਲਾਜ ਲਈ ਆਰਥਿਕ ਰੁਕਾਵਟਾਂ ਦੂਰ ਕੀਤੀਆਂ: ਡਾ. ਬਲਬੀਰ ਸਿੰਘ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿਹਤ ਪ੍ਰਣਾਲੀ ਦੇ ਜ਼ਮੀਨੀ ਪੱਧਰ ‘ਤੇ ਸਾਕਾਰਾਤਮਕ ਅਤੇ ਜੀਵਨ-ਰੱਖਿਅਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਫੈਸਲਾਕੁੰਨ ਕਦਮ ਸਾਬਿਤ ਹੋ ਰਹੀ ਹੈ। ਜਿਸ ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹੁਣ ਆਰਥਿਕ ਤੰਗੀ ਕਿਸੇ ਵੀ ਮਰੀਜ਼ ਦੇ ਇਲਾਜ ਦਰਮਿਆਨ ਰੁਕਾਵਟ ਨਾ ਬਣੇ।

ਹੁਸ਼ਿਆਰਪੁਰ ਦਾ ਇੱਕ ਹਾਲੀਆ ਮਾਮਲਾ ਇਸ ਬਦਲਾਅ ਨੂੰ ਦੀ ਪ੍ਰਤੱਖ ਸਬੂਤ ਹੈ। ਸੰਦੀਪ ਸਿੰਘ, ਜਿਸਨੂੰ ਤੀਵਰ ਇਸਕੀਮਿਕ ਸਟਰੋਕ ਹੋਇਆ ਸੀ, ਨੂੰ  ਏਮਸ ਬਠਿੰਡਾ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦਾ 32,300 ਰੁਪਏ ਦਾ ਇਲਾਜ ਪੂਰੀ ਤਰ੍ਹਾਂ ਯੋਜਨਾ ਹੇਠ ਕਵਰ ਕੀਤਾ ਗਿਆ। ਉਸਦੇ ਪਿਤਾ ਜਗਜੀਤ ਸਿੰਘ ਨੇ ਕਿਹਾ, “ਖੁਸ਼ਕਿਸਮਤੀ ਨਾਲ ਅਸੀਂ ਪਹਿਲਾਂ ਹੀ ਸਿਹਤ ਕਾਰਡ ਬਣਵਾ ਲਿਆ ਸੀ। ਇਸ ਨਾਲ ਇਲਾਜ ਦਾ ਸਾਰਾ ਖਰਚਾ ਕਵਰ ਹੋ ਗਿਆ।”ਇਹ ਮਾਮਲਾ ਦਰਸਾਉਂਦਾ ਹੈ ਕਿ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਕਿਸ ਤਰ੍ਹਾਂ ਮੈਡੀਕਲ ਐਮਰਜੈਂਸੀ   ਦੌਰਾਨ ਪਰਿਵਾਰਾਂ ਨੂੰ ਅਣ-ਕਿਆਸੇ ਆਰਥਿਕ ਬੋਝ ਤੋਂ ਬਚਾ ਰਹੀਆਂ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਜ਼ਬੂਤ ਸਿਹਤ ਪ੍ਰਣਾਲੀ ਦੇ ਸੁਪਨੇ ਤੋਂ ਪ੍ਰੇਰਿਤ ਹੋ ਕੇ, ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਹੁਣ ਤੱਕ 40 ਲੱਖ ਤੋਂ ਵੱਧ ਲੋਕਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਇਹ ਯੋਜਨਾ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਇਲਾਜ ਪ੍ਰਦਾਨ ਕਰਦੀ ਹੈ, ਜਿਸ ਵਿੱਚ ਸਟ੍ਰੋਕ, ਸਿਰ ਦੀ ਸੱਟ, ਦੌਰੇ ਅਤੇ ਰੀੜ੍ਹ ਦੀ ਹੱਡੀ ਦੀ ਚੋਟ ਵਰਗੀਆਂ ਗੰਭੀਰ ਨਿਊਰੋਲੋਜੀਕਲ ਸਥਿਤੀਆਂ ਸ਼ਾਮਲ ਹਨ। ਉੱਚ ਪੱਧਰੀ ਮੈਡੀਕਲ ਸੇਵਾਵਾਂ ਤੱਕ ਪਹੁੰਚ ਵਧਾ ਕੇ, ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਮਿਆਰੀ ਸਿਹਤ ਸੇਵਾ ਕਿਸੇ ਰਸੂਖ਼ਦਾਰ ਦਾ ਕੋਈ ਵਿਸ਼ੇਸ਼ ਅਧਿਕਾਰ ਨਹੀਂ ਸਗੋਂ ਪੰਜਾਬ ਦੇ ਹਰੇਕ ਨਾਗਰਿਕ ਦਾ ਹੱਕ ਬਣੇ।

ਪੰਜਾਬ ਭਰ ਦੇ ਮੈਡੀਕਲ ਮਾਹਿਰ ਮੰਨਦੇ ਹਨ ਕਿ ਉੱਚ ਰਕਤਚਾਪ (ਹਾਈਪਰਟੈਂਸ਼ਨ), ਡਾਇਬੀਟੀਜ਼ ਵਰਗੀਆਂ ਜੀਵਨਸ਼ੈਲੀ ਨਾਲ ਸਬੰਧਿਤ ਬੀਮਾਰੀਆਂ ਦੇ ਨਾਲ-ਨਾਲ ਸੜਕ ਹਾਦਸਿਆਂ ਅਤੇ ਵਧਦੀ ਉਮਰ ਵਾਲੀ ਆਬਾਦੀ ਕਾਰਨ ਨਿਊਰੋਲੋਜੀਕਲ ਐਮਰਜੈਂਸੀਆਂ ਦੇ ਮਾਮਲੇ ਵਧ ਰਹੇ ਹਨ। ਅਜਿਹੇ ਹਾਲਾਤਾਂ ਵਿੱਚ, ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਹੇਠ ਮਿਲ ਰਹੀ ਤੁਰੰਤ ਮੈਡੀਕਲ ਸਹਾਇਤਾ ਬਹੁਤ ਮਹੱਤਵਪੂਰਨ ਸਾਬਤ ਹੋ ਰਹੀ ਹੈ, ਖ਼ਾਸ ਕਰਕੇ ਸਟ੍ਰੋਕ ਦੇ ਮਾਮਲਿਆਂ ਵਿੱਚ, ਜਿੱਥੇ ਇੱਕ-ਇੱਕ ਮਿੰਟ ਜਿੰਦਗੀ ਅਤੇ ਮੌਤ ਤੈਅ ਕਰਦਾ ਹੈ।

ਰਾਜਿੰਦਰਾ ਹਸਪਤਾਲ ਵਿੱਚ ਡਾ. ਹਰੀਸ਼ ਕੁਮਾਰ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਦਾ ਨਕਦ-ਰਹਿਤ ਸਿਹਤ ਮਾਡਲ ਐਮਰਜੈਂਸੀ ਵਿੱਚ ਕੀਮਤੀ ਸਮਾਂ ਬਚਾ ਰਿਹਾ ਹੈ। ਉਨ੍ਹਾਂ ਕਿਹਾ, “ਕਈ ਮਾਮਲਿਆਂ ਵਿੱਚ ਸਰਜਰੀ ਤੁਰੰਤ ਸ਼ੁਰੂ ਕਰ ਦਿੱਤੀ ਜਾਂਦੀ ਹੈ, ਜਦਕਿ ਕਾਗਜ਼ੀ ਕਾਰਵਾਈ ਬਾਅਦ ਵਿੱਚ ਪੂਰੀ ਕੀਤੀ ਜਾਂਦੀ ਹੈ। ਇਹ ਯਕੀਨੀ ਬਣਇਆ ਜਾਂਦਾ ਹੈ ਕਿ ਪੈਸਿਆਂ ਦੀ ਵਿਵਸਥਾ ਕਰਨ ਵਿੱਚ  ਸਮਾਂ ਖ਼ਰਾਬ ਨਾ ਹੋਵੇ।”ਇਹ ਬਦਲਾਅ ਇੱਕ ਅਜਿਹੇ ਪ੍ਰਸ਼ਾਸਨ ਮਾਡਲ ਨੂੰ ਦਰਸਾਉਂਦਾ ਹੈ ਜੋ ਪ੍ਰਕਿਰਿਆਤਮਕ ਦੇਰੀ ਦੀ ਬਜਾਏ ਮਨੁੱਖੀ ਜੀਵਨ ਨੂੰ ਤਰਜੀਹ ਦਿੰਦਾ ਹੈ।

ਲੁਧਿਆਣਾ ਦੇ ਡਾਕਟਰਾਂ ਨੇ ਵੀ ਮਰੀਜ਼ਾਂ ਦੇ ਵਿਵਹਾਰ ਵਿੱਚ ਬਦਲਾਅ ਦੀ ਪੁਸ਼ਟੀ ਕੀਤੀ ਹੈ, ਜਿਸਨੂੰ ਉਹ ਸਰਕਾਰੀ ਸਿਹਤ ਗਾਰੰਟੀ ਤੋਂ ਪੈਦਾ ਹੋਏ ਭਰੋਸੇ ਦਾ ਨਤੀਜਾ ਮੰਨਦੇ ਹਨ। ਡਾ. ਹਰਮਨ ਸੋਬਤੀ, ਸੀਨੀਅਰ ਕਨਸਲਟੈਂਟ ਨਿਊਰੋਸਰਜਨ ਅਤੇ ਸਪਾਈਨ ਸਰਜਨ, ਨੇ ਕਿਹਾ, “ਅਚਾਨਕ ਕਮਜ਼ੋਰੀ, ਚਿਹਰੇ ਦਾ ਢਿੱਲਾ ਪੈ ਜਾਣਾ ਜਾਂ ਬੋਲਣ ਵਿੱਚ ਦਿੱਕਤ ਵਰਗੇ ਸ਼ੁਰੂਆਤੀ ਲੱਛਣਾਂ ‘ਤੇ ਤੁਰੰਤ ਧਿਆਨ ਦੇਣਾ ਲਾਜ਼ਮੀ ਹੈ। ਜਲਦੀ ਹਸਪਤਾਲ ਪਹੁੰਚਣ ਨਾਲ ਇਲਾਜ ਦੇ ਸਾਕਾਰਾਤਮਕ ਨਤੀਜੇ  ਮਿਲਦੇ ਹਨ।” ਇਲਾਜ ਤੇ ਪੈਸਾ ਖਰਚਣ ਦੀ ਝਿਜਕ ਵਿੱਚ ਕਮੀ ਆਉਣ ਕਾਰਨ ਮਰੀਜ਼ ਸਮੇਂ ‘ਤੇ ਇਲਾਜ ਲਈ ਅੱਗੇ ਆ ਰਹੇ ਹਨ, ਜੋ ਭਗਵੰਤ ਮਾਨ ਸਰਕਾਰ ਦੀ ਨੀਤੀ ਦਾ ਸਿੱਧਾ ਪ੍ਰਭਾਵ ਹੈ।

ਹਸਪਤਾਲਾਂ ਦੇ  ਅੰਕੜੇ ਨਕਦ-ਰਹਿਤ ਨਿਊਰੋਸਰਜੀਕਲ ਦਾਖ਼ਲਿਆਂ ਵਿੱਚ ਲਗਾਤਾਰ ਵਾਧਾ ਦਰਸਾਉਂਦਾ ਹੈ, ਜੋ ਇਸ ਯੋਜਨਾ ‘ਤੇ ਵਧਦੇ ਭਰੋਸੇ ਅਤੇ ਪੰਜਾਬ ਸਰਕਾਰ ਵੱਲੋਂ ਇਸਦੇ ਪ੍ਰਭਾਵੀ ਲਾਗੂਕਰਨ ਨੂੰ ਦਰਸਾਉਂਦਾ ਹੈ। ਹਾਲਾਂਕਿ ਵਿਸਥਾਰਤ ਡਾਟਾ ਹਾਲੇ ਜਨਤਕ ਤੌਰ ‘ਤੇ ਉਪਲੱਬਧ ਨਹੀਂ ਹੈ, ਪਰ ਇਹ ਰੁਝਾਨ ਇਸਦੀ ਵਧਦੀ ਵਰਤੋਂ ਅਤੇ ਪ੍ਰਭਾਵ ਨੂੰ ਸਪੱਸ਼ਟ ਕਰਦਾ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕ-ਕੇਂਦ੍ਰਿਤ ਸਿਹਤ ਸੇਵਾਵਾਂ ਪ੍ਰਤੀ ਸਰਕਾਰ ਦੀ ਅਟੱਲ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ, “ਹੁਣ ਪੈਸਿਆਂ ਦੀ ਕਮੀ ਕਾਰਨ ਕਿਸੇ ਵੀ ਮਰੀਜ਼ ਨੂੰ ਆਪਣੀ ਜਾਨ ਜਾਂ ਕੀਮਤੀ ਸਮਾਂ ਗੁਆਉਣ ਦੀ ਲੋੜ ਨਹੀਂ।”ਇਸ ਨਾਲ ਭਗਵੰਤ ਮਾਨ ਸਰਕਾਰ ਵੱਲੋਂ ਸਭ ਲਈ ਆਸਾਨ ਅਤੇ ਸਮੇਂ-ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਸੰਕਲਪ ਨੂੰ ਹੋਰ ਮਜ਼ਬੂਤੀ ਮਿਲਦੀ ਹੈ।

ਜਿੱਥੇ ਸਿਹਤ ਮਾਹਿਰ ਨਿਊਰੋਲੋਜੀਕਲ ਬੀਮਾਰੀਆਂ ਦੇ ਲੰਮੇ ਸਮੇਂ ਦੇ ਬੋਝ ਨੂੰ ਘਟਾਉਣ ਲਈ ਮਜ਼ਬੂਤ ਰੋਕਥਾਮੀ ਸੇਵਾਵਾਂ ਅਤੇ ਸਮੇਂ-ਸਿਰ ਪਛਾਣ ਦੀ ਲੋੜ ‘ਤੇ ਜ਼ੋਰ ਦਿੰਦੇ ਹਨ, ਉੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਰੱਖੀ ਗਈ ਨੀਂਹ , ਤੰਦਰੁਸਤ ਅਤੇ ਸੁਰੱਖਿਅਤ ਪੰਜਾਬ ਵੱਲ ਇੱਕ ਫੈਸਲਾਕੁੰਨ ਕਦਮ ਹੈ; ਜਿੱਥੇ ਪ੍ਰਸ਼ਾਸਨ ਹਰ ਘਰ ਲਈ ਅਸਲ ਸੁਰੱਖਿਆ ਪ੍ਰਦਾਨ ਕਰਦਾ ਹੈ।

Cashless-Care-Under-Bhagwant-Mann-Govt-s-Mukh-Mantri-Sehat-Yojana



TOP HEADLINES


*ਆਪ ਆਗੂਆਂ ਦੇ ਘਰਾਂ 'ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮ
*ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਅਨੁਸਾਰ ਸਤਲੁਜ ‘ਚ ਮੱ
ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਹਰਜੀਤ ਸਿੰਘ ਪੰ
ਸੁਨੀਲ ਜਾਖੜ ਵੱਲੋਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸੰਸਦਾਂ ਦਾ
ਮਹਿਲਾ ਰਿਜ਼ਰਵੇਸ਼ਨ ਬਿੱਲ ‘ਤੇ ਆਪ ਪਾਰਟੀ ਦੇ ਰੁਖ ਦੇ ਵਿਰੋਧ ਵ
*ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅ
*ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਨੇ ਜਿਲ੍ਹਾ ਹਸਪਤਾਲ ਦਾ
*ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ
ਡੀ.ਆਈ.ਜੀ. ਕੁਲਦੀਪ ਚਾਹਲ ਵੱਲੋਂ ਕ੍ਰਾਈਮ ਰਿਵਿਊ ਮੀਟਿੰਗ ਨਸ਼ਾ ਤ
*ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸ
ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕ
*ਵਾਇਰਲ ਵੀਡੀਓ ਤੋਂ ਸ਼ੁਰੂ ਹੋਇਆ ਮਿਸ਼ਨ, ਗਰੀਬ ਪਰਿਵਾਰ ਤੱਕ ਪਹੁ
ਪੁਲਿਸ ਨੇ ਭਾਜਪਾ ਆਗੂ ਸਰਪੰਚ ਤੋ 50 ਲੱਖ ਰੁਪਏ ਦੀ ਫਰੌਤੀ ਮੰਗਣ
ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵ
*ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋ
ਪ੍ਰੈਸਨਿਜ ਐਂਡ ਪਵਾਇਜ : ਇੰਨੋਸੈਂਟ ਹਾਰਟਸ ਸਪੋਰਟਸ ਹੱਬ ਲੋਹਾਰਾਂ
*ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ
*ਅੰਮ੍ਰਿਤਸਰ ਵਿੱਚ Bjp ਨੂੰ ਮਿਲੀ ਮਜ਼ਬੂਤੀ, ਵੱਖ-ਵੱਖ ਦਲਾਂ ਦੇ
ਵੜਿੰਗ ਨੇ ਪੰਜਾਬ ਭਰ ਵਿੱਚ ਲੱਗ ਰਹੇ ਬੇਹਿਸਾਬ ਬਿਜਲੀ ਦੇ ਕੱਟਾਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49906413

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us