ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਨੇ ਜਿਲ੍ਹਾ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ

Apr24,2026 | Jagrati Lahar Bureau | Sangrur



ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ - ਡਾ. ਹਿਤਿੰਦਰ ਕੌਰ

ਸੰਗਰੂਰ,24 ਅਪ੍ਰੈਲ (ਜਗਸੀਰ ਲੌਂਗੋਵਾਲ) - ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਦੇ ਮਕਸਦ ਤਹਿਤ ਸਿਹਤ  ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ . ਹਿਤਿੰਦਰ ਕੌਰ ਨੇ ਜਿਲ੍ਹਾ ਹਸਪਤਾਲ  ਸੰਗਰੂਰ ਦੀ ਅਚਨਚੇਤ ਚੈਕਿੰਗ ਕੀਤੀ।  ਇਸ ਚੈਕਿੰਗ  ਦੌਰਾਨ, ਹਸਪਤਾਲ ਦੀ ਓ.ਪੀ.ਡੀ, ਆਪਰੇਸ਼ਨ ਥੀਏਟਰ, ਵਾਰਡ, ਐਮਰਜੰਸੀ ਸਿਹਤ ਸੇਵਾਵਾਂ, ਜੱਚਾ-ਬੱਚਾ ਸਿਹਤ ਸੇਵਾਵਾਂ, ਲੈਬ, ਆਈ.ਸੀ.ਟੀ.ਸੀ.ਸੈਂਟਰ ਆਦਿ ਦਾ ਨਿਰੀਖਣ ਕੀਤਾ। ਉਹਨਾਂ ਵਾਰਡ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਪੁੱਛ-ਗਿੱਛ ਕੀਤੀ, ਉਹਨਾਂ ਦਾਖਲ ਮਰੀਜ਼ਾਂ ਨੂੰ ਕਿਹਾ ਕਿ ਜੇਕਰ ਉਹਨਾਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕੋਈ ਮੁਸ਼ਕਿਲ ਆਈ ਹੋਵੇ ਤਾਂ ਉਹ ਹਸਪਤਾਲ ਦੇ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਹਸਪਤਾਲ ਦੀ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਮਰੀਜ਼ਾਂ ਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਉਪਲਬਧ ਕਰਾਉਣ ਲਈ ਵੀ ਕਿਹਾ। ਉਹਨਾਂ ਸੰਸਥਾਗਤ ਜਣੇਪੇ ਵਧਾਉਣ ਤੇ ਜ਼ੋਰ ਦੇਣ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮੂਹ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪੋ ਆਪਣੀ ਡਿਊਟੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਉਣ ਅਤੇ ਹਸਪਤਾਲ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਆਪਣਾ ਵਿਵਹਾਰ ਚੰਗਾ ਰੱਖਣ ਤੇ ਸਰਕਾਰ ਆਮ ਲੋਕਾਂ ਲਈ ਉਪਲਬਧ ਸਾਰੀਆਂ ਸਿਹਤ ਸਹੂਲਤਾਂ ਉਹਨਾਂ ਨੂੰ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ। ਇਸ ਦੌਰਾਨ ਉਹਨਾਂ ਨੇ ਜਿਲੇ ਭਰ ਦੇ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੌਮੀ ਪ੍ਰੋਗਰਾਮਾਂ ਸਬੰਧੀ ਰੀਵਿਊ ਮੀਟਿੰਗ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਅਮਰਜੀਤ ਕੌਰ, ਸਹਾਇਕ ਡਾਇਰੈਕਟਰ ਕਮ ਸਟੇਟ ਪ੍ਰੋਗਰਾਮ ਅਫਸਰ (ਐਨ.ਸੀ.ਡੀ.) ਡਾ. ਗਗਨਦੀਪ ਸਿੰਘ ਗਰੋਵਰ, ਕੰਸਲਟੈਂਟ ਡਾ. ਅਰੁਣ ਚੌਧਰੀ ਹਾਜ਼ਰ ਸਨ।

Director-Health-Andf-Family-Wefare-Punjab-Dr-Hitinder-Kaur-Visited-Sangrur-Hospital-



TOP HEADLINES


*ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ
ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ
*ਆਪ ਆਗੂਆਂ ਦੇ ਘਰਾਂ 'ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮ
*ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਅਨੁਸਾਰ ਸਤਲੁਜ ‘ਚ ਮੱ
ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਹਰਜੀਤ ਸਿੰਘ ਪੰ
ਸੁਨੀਲ ਜਾਖੜ ਵੱਲੋਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸੰਸਦਾਂ ਦਾ
ਮਹਿਲਾ ਰਿਜ਼ਰਵੇਸ਼ਨ ਬਿੱਲ ‘ਤੇ ਆਪ ਪਾਰਟੀ ਦੇ ਰੁਖ ਦੇ ਵਿਰੋਧ ਵ
*ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅ
*ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਨੇ ਜਿਲ੍ਹਾ ਹਸਪਤਾਲ ਦਾ
*ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ
ਡੀ.ਆਈ.ਜੀ. ਕੁਲਦੀਪ ਚਾਹਲ ਵੱਲੋਂ ਕ੍ਰਾਈਮ ਰਿਵਿਊ ਮੀਟਿੰਗ ਨਸ਼ਾ ਤ
*ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸ
ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕ
*ਵਾਇਰਲ ਵੀਡੀਓ ਤੋਂ ਸ਼ੁਰੂ ਹੋਇਆ ਮਿਸ਼ਨ, ਗਰੀਬ ਪਰਿਵਾਰ ਤੱਕ ਪਹੁ
ਪੁਲਿਸ ਨੇ ਭਾਜਪਾ ਆਗੂ ਸਰਪੰਚ ਤੋ 50 ਲੱਖ ਰੁਪਏ ਦੀ ਫਰੌਤੀ ਮੰਗਣ
ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵ
*ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋ
ਪ੍ਰੈਸਨਿਜ ਐਂਡ ਪਵਾਇਜ : ਇੰਨੋਸੈਂਟ ਹਾਰਟਸ ਸਪੋਰਟਸ ਹੱਬ ਲੋਹਾਰਾਂ
*ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49907137

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us