*ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ*

May2,2026 | Rajender Singh Jadon | Chandigarh



*ਸਰਕਾਰ ਵੱਲੋਂ ਲੋਕਾਂ ਨੂੰ ਰਜਿਸਟ੍ਰੇਸ਼ਨ ਵਿੱਚ ਦੇਰੀ ਨਾ ਕਰਨ ਦੀ ਅਪੀਲ; ਵੱਧ ਤੋਂ ਵੱਧ ਕਵਰੇਜ ਯਕੀਨੀ ਬਣਾਉਣ ਲਈ ਕੈੰਪਾਂ  ਵਿੱਚ  ਲਿਆਂਦੀ ਤੇਜ਼ੀ*


ਪੰਜਾਬ ਸਰਕਾਰ ਨੇ ਸੂਬੇ ਵਿੱਚ ਲੋਕਾਂ ਨੂੰ ਕਿਫਾਇਤੀ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਅਹਿਮ ਅਪਡੇਟ ਸਾਂਝਾ ਕੀਤਾ ਹੈ । ਹੁਣ ਤੱਕ ਇਸ ਯੋਜਨਾ ਤਹਿਤ 465.36 ਕਰੋੜ ਰੁਪਏ ਤੋਂ ਵੱਧ ਦਾ ਇਲਾਜ ਕੀਤਾ ਜਾ ਚੁੱਕਾ ਹੈ, 42 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਗਏ ਹਨ ਅਤੇ 2.77 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਇਹ ਦਰਸਾਉਂਦਾ ਹੈ ਕਿ ਵੱਡੀ ਗਿਣਤੀ ਵਿੱਚ ਪਰਿਵਾਰ ਸਿਹਤ ਕਾਰਡ ‘ਤੇ ਭਰੋਸਾ ਕਰ ਰਹੇ ਹਨ ਅਤੇ ਇਸਦਾ ਲਾਭ ਲੈ ਰਹੇ ਹਨ।

ਇਸ ਸਫ਼ਲਤਾ ਦੇ ਬਾਵਜੂਦ, ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਹਨਾਂ ਨੇ ਹਾਲੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ ਉਹ  ਜਲਦੀ ਤੋਂ ਜਲਦੀ ਰਜਿਸਟ੍ਰੇਸ਼ਨ ਕਰਵਾਉਣ । ਸਰਕਾਰ ਨੇ ਜ਼ੋਰ ਦਿੱਤਾ ਹੈ ਕਿ ਮੈਡੀਕਲ ਐਮਰਜੈਂਸੀ ਕਿਸੇ ਵੀ ਸਮੇਂ ਆ ਸਕਦੀ ਹੈ ਅਤੇ ਸਮੇਂ ਸਿਰ ਰਜਿਸਟ੍ਰੇਸ਼ਨ ਪਰਿਵਾਰਾਂ ਨੂੰ ਅਜਿਹੇ ਵੇਲੇ ਆਰਥਿਕ ਬੋਝ ਤੋਂ ਬਚਾ ਸਕਦੀ ਹੈ।

ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ ਨੂੰ ਸੌਖਾ ਅਤੇ ਸਸਤਾ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲਗਭਗ 2.77 ਲੱਖ ਪ੍ਰੀ-ਆਥਰਾਈਜ਼ੇਸ਼ਨ ਬੇਨਤੀਆਂ ‘ਤੇ 465.36 ਕਰੋੜ ਰੁਪਏ ਤੋਂ ਵੱਧ ਖ਼ਰਚ ਅਤੇ 42 ਲੱਖ ਤੋਂ ਵੱਧ ਰਜਿਸਟ੍ਰੇਸ਼ਨਾਂ ਇਸ ਗੱਲ ਦਾ ਸਪਸ਼ੱਟ ਸਬੂਤ ਹਨ ਕਿ ਲੋਕ ਇਸ ਯੋਜਨਾ ‘ਤੇ ਭਰੋਸਾ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ  ਕਰਦਿਆਂ ਕਿਹਾ ਕਿ ਜਿੰਨ੍ਹਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਹ ਦੇਰੀ ਨਾ ਕਰਨ ਕਿਉਂਕਿ ਇਹ ਯੋਜਨਾ ਲੋੜ ਪੈਣ ਤੇ ਵਿੱਤੀ ਸੁਰੱਖਿਆ ਪ੍ਰਦਾਨ ਕਰਦੀ ਹੈ।

ਇਸ ਯੋਜਨਾ ਦੀ ਮੁੱਖ ਵਿਸ਼ੇਸ਼ਤਾ ਇਹ ਹੈ ਕਿ ਇਹ ਸਭ ਲਈ ਲਾਭਕਾਰੀ ਹੈ। ਇਸ ਵਿੱਚ ਉਮਰ, ਲਿੰਗ ਜਾਂ ਆਮਦਨ ਦੇ ਆਧਾਰ ‘ਤੇ ਕੋਈ ਸੀਮਾ ਨਹੀਂ ਹੈ। ਇਸ ਕਰਕੇ ਇਹ ਦੇਸ਼ ਦੇ ਸਭ ਤੋਂ ਸਮਾਵੇਸ਼ੀ ਸਿਹਤ ਪ੍ਰੋਗਰਾਮਾਂ ਵਿੱਚੋਂ ਇੱਕ ਹੈ।

ਯੋਜਨਾ ਅਧੀਨ ਵੱਧ ਤੋਂ ਵੱਧ ਲੋਕਾਂ ਦੀ ਰਜਿਸਟ੍ਰੇਸ਼ਨ ਲਈ ਸਰਕਾਰ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਰੋਜ਼ਾਨਾ ਰਜਿਸਟ੍ਰੇਸ਼ਨ ਕੈਂਪ ਲਗਾ ਰਹੀ ਹੈ। ਇਹ ਕੈਂਪ ਗੁਰਦੁਆਰਿਆਂ, ਪੰਚਾਇਤ ਘਰਾਂ, ਮੰਦਰਾਂ ਅਤੇ ਕਮਿਊਨਿਟੀ ਸੈਂਟਰਾਂ ਵਿਖੇ ਲਗਾਏ ਜਾ ਰਹੇ ਹਨ। ਇੱਥੇ ਸਿੱਖਿਅਤ ਕਰਮਚਾਰੀ ਮੌਜੂਦ ਹੁੰਦੇ ਹਨ,ਜੋ ਲੋਕਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਦੇ ਹਨ ਅਤੇ ਮੌਕੇ ‘ਤੇ ਹੀ ਰਜਿਸਟ੍ਰੇਸ਼ਨ ਪੂਰੀ ਕਰਵਾਉਣ ਵਿੱਚ ਮਦਦ ਕਰਦੇ ਹਨI

ਸਰਕਾਰ ਨੇ ਲੋਕਾਂ ਵਿੱਚ ਪ੍ਰਚਲਿਤ ਕੁੱਝ ਆਮ ਗਲਤਫਹਿਮੀਆਂ ਵੀ ਦੂਰ ਕੀਤੀਆਂ ਹਨ। ਇਹ ਯੋਜਨਾ ਕੇਵਲ ਗਰੀਬ ਪਰਿਵਾਰਾਂ ਲਈ ਨਹੀਂ, ਸਗੋਂ ਪੰਜਾਬ ਦੇ ਹਰ ਨਿਵਾਸੀ ਲਈ ਹੈ। ਰਜਿਸਟ੍ਰੇਸ਼ਨ ਸੁਖਾਲੀ ਹੈ ਅਤੇ ਕੈਂਪਾਂ ਵਿੱਚ ਪੂਰੀ ਸਹਾਇਤਾ ਉਪਲੱਬਧ ਹੈ। ਇਸ ਯੋਜਨਾ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਇਲਾਜ ਨਕਦੀ -ਰਹਿਤ ਹੈ। ਹਰ ਪਰਿਵਾਰ ਨੂੰ ਪ੍ਰਤੀ ਵਰ੍ਹੇ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਮਿਲਦਾ ਹੈ, ਜਿਸ ਵਿੱਚ ਵੱਡੀਆਂ ਸਰਜਰੀਆਂ ਅਤੇ ਗੰਭੀਰ ਬੀਮਾਰੀਆਂ ਵੀ ਸ਼ਾਮਲ ਹਨ।

ਇਸ ਸਬੰਧੀ ਰਜਿਸਟ੍ਰੇਸ਼ਨ ਪ੍ਰਕਿਰਿਆ ਵੀ ਬਹੁਤ ਸੌਖੀ ਹੈ। ਲੋਕ ਬਿਨਾਂ ਕਿਸੇ ਐਪੋਇੰਟਮੈਂਟ ਦੇ, ਆਧਾਰ ਕਾਰਡ ਅਤੇ ਵੋਟਰ ਆਈਡੀ ਵਰਗੇ ਜ਼ਰੂਰੀ ਦਸਤਾਵੇਜ਼ ਨਾਲ ਕਿਸੇ ਵੀ ਕੈਂਪ ਜਾਂ ਕੇਂਦਰ ‘ਤੇ ਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਪ੍ਰਕਿਰਿਆ ਪੂਰੀ ਹੋਣ ‘ਤੇ ਉਨ੍ਹਾਂ ਨੂੰ ਪੁਸ਼ਟੀ ਸਬੰਧੀ ਐਸ.ਐਮ.ਐਸ. ਪ੍ਰਾਪਤ ਹੋ ਜਾਂਦਾ ਹੈ ।

ਪੰਜਾਬ ਸਰਕਾਰ ਲਗਾਤਾਰ ਸੂਬੇ ਦੇ ਪਰਿਵਾਰਾਂ ਨੂੰ ਪ੍ਰੇਰਿਤ ਕਰ ਰਹੀ ਹੈ ਕਿ ਉਹ ਇਸ ਯੋਜਨਾ ਵਿੱਚ ਰਜਿਸਟ੍ਰੇਸ਼ਨ ਕਰਵਾਉਣ, ਤਾਂ ਜੋ ਕਿਸੇ ਨੂੰ ਵੀ ਪੈਸਿਆਂ ਦੀ ਕਮੀ ਕਾਰਨ ਸਿਹਤ ਸੇਵਾਵਾਂ ਨਾਲ ਸਮਝੌਤਾ ਨਾ ਕਰਨਾ ਪਵੇ।

Mukh-mantri-sehat-yojana-crosses-465-cr-in-treatments-more-than-42-lakh-cards-issued



TOP HEADLINES


*ਪਸ਼ੂ-ਧਨ ਦੀ ਸਿਹਤ ਸੰਭਾਲ ‘ਚ ਦੇਰੀ, ਗੈਰਹਾਜ਼ਰੀ ਅਤੇ ਲਾਪਰਵਾਹੀ
ਅਬੋਹਰ ਅਤੇ ਮੋਰਿੰਡਾ ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਹੂੰਝਾ ਫੇ
ਮੋਦੀ ਸ਼੍ਰੀ ਰਾਮ ਮੰਦਰ ਦਾਨ ਚੋਰੀ ਮਾਮਲੇ ਵਿੱਚ ਜਵਾਬਦੇਹੀ ਤੋਂ ਨ
ਅੰਮ੍ਰਿਤਸਰ ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ
ਲੁਧਿਆਣਾ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ;
ਸੰਤ ਬਾਬਾ ਕੁਲਜੀਤ ਸਿੰਘ ਜੀ ਦੀ ਬੇਟੀ ਭਾਜਪਾ ਵਿੱਚ ਸ਼ਾਮਲ
ਰਾਮ ਮੰਦਰ ਦੇ ਡਾਕੂਆਂ ਨੂੰ ਸਜ਼ਾ ਦਿਵਾਉਣ ਲਈ ਐਤਵਾਰ ਨੂੰ ਸੁੰਦਰਕ
*3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤ
*ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅ
**ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤ
ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ 36 ਸਕ
ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘ
ਅਣਅਧਿਕਾਰਿਤ ਈ-ਰਿਕਸ਼ਾ ਵਿਕਰੇਤਾਵਾਂ ਖ਼ਿਲਾਫ਼ ਆਰ.ਟੀ.ਓ. ਮਾਲੇਰਕ
*ਲੁਧਿਆਣਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ: ਲੱਖਾਂ
*ਮੇਅਰ ਇੰਦਰਜੀਤ ਕੌਰ, ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ
ਦੇਸ਼ ਵਿੱਚ ਸ਼ੁੱਧ ਪੈਟਰੋਲ 82 ਰੁਪਏ ਲੀਟਰ ਮਿਲਣਾ ਚਾਹੀਦਾ ਹੈ, ਪ
*ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸ
ਭਗਵੰਤ ਮਾਨ ਸਰਕਾਰ ਨੇ ਜਸਵੰਤ ਸਿੰਘ ਖਾਲੜਾ ਕਤਲ ਕੇਸ ਦੇ ਦੋਸ਼ੀਆਂ
ਲਾਲੜੂ ਪੁਲਿਸ ਨੇ 31 ਹਜ਼ਾਰ ਨਸ਼ੀਲੀਆਂ ਲੋਮੋਟਿਲ ਗੋਲੀਆਂ ਸਮੇਤ ਦ
*ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50929238

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us