*ਪੰਜਾਬ ਸਰਕਾਰ ਦੀ ਸਿਹਤ ਕ੍ਰਾਂਤੀ ਦਾ ਚਮਕਦਾ ਨਤੀਜਾ - ਖੰਨਾ ਸਰਕਾਰੀ ਹਸਪਤਾਲ ਬਣਿਆ ਸਟੈਮੀ ਦੇ ਇਲਾਜ ਵਿੱਚ ਪੰਜਾਬ ਦਾ ਨੰਬਰ-1 ਸਬ ਡਵੀਜ਼ਨ ਕੇਂਦਰ*

May4,2026 | Ravinder Singh Dhillon | Khanna (ludhiana)



*ਐੱਸ.ਐੱਮ.ਓ ਡਾ. ਮਨਿੰਦਰ ਸਿੰਘ ਭਸੀਨ ਦੀ ਅਗਵਾਈ ਹੇਠ 3 ਸਾਲਾਂ ਵਿੱਚ 100 ਮਰੀਜ਼ਾਂ ਦੀਆਂ ਜਾਨਾਂ ਬਚਾਈਆਂ 
– ਮਿਸ਼ਨ ਅੰਮ੍ਰਿਤ ਤਹਿਤ ਮੁਫ਼ਤ ਇਲਾਜ ਨੇ ਬਣਾਇਆ ਵਿਸ਼ਵਾਸ*


ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਸਿਹਤ ਨੀਤੀਆਂ ਅਤੇ “ਸਿਹਤ ਕ੍ਰਾਂਤੀ” ਦੇ ਸੁਪਨੇ ਨੂੰ ਜ਼ਮੀਨ ‘ਤੇ ਸਾਕਾਰ ਕਰਦੇ ਹੋਏ ਖੰਨਾ ਦਾ ਸਰਕਾਰੀ ਹਸਪਤਾਲ ਇੱਕ ਵੱਡੀ ਉਪਲਬਧੀ ਨਾਲ ਸੂਬੇ ਭਰ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਿੱਚ ਕਾਮਯਾਬ ਰਿਹਾ ਹੈ। ਦਿਲ ਦੇ ਦੌਰੇ (ਸਟੈਮੀ) ਦੇ ਇਲਾਜ ਵਿੱਚ ਇਸ ਹਸਪਤਾਲ ਨੇ ਪਿਛਲੇ ਕਰੀਬ ਤਿੰਨ ਸਾਲਾਂ ਦੌਰਾਨ 100 ਮਰੀਜ਼ਾਂ ਦੀ ਜਾਨ ਬਚਾ ਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਮਹੱਤਵਪੂਰਨ ਉਪਲਬਧੀ ਨਾਲ ਖੰਨਾ ਸਰਕਾਰੀ ਹਸਪਤਾਲ ਨੂੰ ਪੰਜਾਬ ਦਾ ਨੰਬਰ-1 ਸਟੈਮੀ ਇਲਾਜ ਕੇਂਦਰ ਮੰਨਿਆ ਜਾ ਰਿਹਾ ਹੈ।

ਇਸ ਵੱਡੀ ਸਫਲਤਾ ਦੇ ਮੌਕੇ ‘ਤੇ ਹਸਪਤਾਲ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਐੱਸ.ਐੱਮ.ਓ ਡਾ. ਮਨਿੰਦਰ ਸਿੰਘ ਭਸੀਨ ਦੀ ਅਗਵਾਈ ਹੇਠ ਕੇਕ ਕੱਟ ਕੇ ਇਸ ਉਪਲਬਧੀ ਦਾ ਜਸ਼ਨ ਮਨਾਇਆ ਗਿਆ, ਜਿਸ ਵਿੱਚ ਹਸਪਤਾਲ ਦੇ ਸਮੂਹ ਡਾਕਟਰਾਂ ਅਤੇ ਸਟਾਫ ਨੇ ਭਾਗ ਲਿਆ ਅਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਮ.ਓ ਡਾ. ਮਨਿੰਦਰ ਸਿੰਘ ਭਸੀਨ ਨੇ ਦੱਸਿਆ ਕਿ ਇਹ ਪ੍ਰੋਜੈਕਟ ਪਹਿਲਾਂ ICMR ਦੇ ਅਧੀਨ ਸ਼ੁਰੂ ਕੀਤਾ ਗਿਆ ਸੀ, ਪਰ ਹੁਣ ਪੰਜਾਬ ਸਰਕਾਰ ਵੱਲੋਂ ਇਸਨੂੰ “ਮਿਸ਼ਨ ਅੰਮ੍ਰਿਤ” ਤਹਿਤ ਬਹੁਤ ਹੀ ਸਫਲਤਾਪੂਰਵਕ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵਿੱਚ ਸ਼ੁਰੂ ਹੋਈ ਸਿਹਤ ਕ੍ਰਾਂਤੀ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਨਿਰਦੇਸ਼ਾਂ ਅਤੇ ਸਿਹਤ ਵਿਭਾਗ ਪੰਜਾਬ ਦੀ ਡਾਇਰੈਕਟਰ ਡਾ. ਹਿਤੇਂਦਰ ਕੌਰ ਅਤੇ ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੇ ਮਾਰਗਦਰਸ਼ਨ ਹੇਠ ਇਹ ਯੋਜਨਾ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ।

ਡਾ. ਮਨਿੰਦਰ ਭਸੀਨ ਨੇ ਅੱਗੇ ਦੱਸਿਆ ਕਿ ਇਸ ਮਿਸ਼ਨ ਤਹਿਤ ਦਿਲ ਦੇ ਦੌਰੇ ਨਾਲ ਪੀੜਤ ਮਰੀਜ਼ਾਂ ਨੂੰ 35 ਤੋਂ 40 ਹਜ਼ਾਰ ਰੁਪਏ ਦੀ ਕੀਮਤ ਵਾਲਾ ਜੀਵਨ ਰੱਖਿਆ ਟੀਕਾ( ਟਿਨੈਕਟਿਪਲੇਸ) ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਲਗਾਇਆ ਜਾਂਦਾ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਇਸ ਪ੍ਰੋਜੈਕਟ ਦੇ ਪ੍ਰਿੰਸੀਪਲ ਇਨਵੇਸਟੀਗੇਟਰ ਡੀ.ਐਮ.ਸੀ ਦੇ ਮਸ਼ਹੂਰ ਕਾਰਡੀਓਲੋਜਿਸਟ ਡਾ. ਵਿਸ਼ਵ ਮੋਹਨ ਹਨ, ਜਿਨ੍ਹਾਂ ਦੀ ਮੈਡੀਕਲ ਮਾਰਗਦਰਸ਼ਨ ਹੇਠ ਇਸ ਯੋਜਨਾ ਨੂੰ ਹੋਰ ਮਜ਼ਬੂਤੀ ਮਿਲੀ ਹੈ।

ਹਸਪਤਾਲ ਦੀ ਇਸ ਕਾਮਯਾਬੀ ਦੇ ਪਿੱਛੇ ਇੱਕ ਮਜ਼ਬੂਤ ਅਤੇ ਸਮਰਪਿਤ ਮੈਡੀਕਲ ਟੀਮ ਦੀ ਭੂਮਿਕਾ ਬਹੁਤ ਮਹੱਤਵਪੂਰਨ ਰਹੀ ਹੈ। ਐੱਸ.ਐੱਮ.ਓ ਡਾ. ਮਨਿੰਦਰ ਸਿੰਘ ਭਸੀਨ ਨੇ ਦੱਸਿਆ ਕਿ ਉਨ੍ਹਾਂ ਦੀ ਬਣਾਈ ਟੀਮ ਨੂੰ ਮੈਡੀਸਿਨ ਸਪੈਸ਼ਲਿਸਟ ਡਾ. ਸ਼ਾਇਨੀ ਅਗਰਵਾਲ ਲੀਡ ਕਰ ਰਹੇ ਹਨ। ਉਨ੍ਹਾਂ ਦੇ ਨਾਲ ਐਮਰਜੈਂਸੀ ਮੈਡੀਕਲ ਅਫ਼ਸਰ ਡਾ. ਆਕਾਸ਼, ਡਾ. ਫਰੈਂਕੀ, ਡਾ. ਨਵਦੀਪ ਜੱਸਲ, ਡਾ. ਤਾਰਿਕਾ, ਡਾ. ਤਾਰਿਤ ਬੈਰੀ, ਨਰਸਿੰਗ ਸਿਸਟਰ ਕੁਲਵੀਰ ਕੌਰ ਅਤੇ ਐਮਰਜੈਂਸੀ ਦੀਆਂ ਹੋਰ ਸਟਾਫ਼ ਨਰਸਾਂ ਲਗਾਤਾਰ ਮਰੀਜ਼ਾਂ ਦੀ ਸੇਵਾ ਵਿੱਚ ਜੁਟੇ ਹੋਏ ਹਨ। ਇਸ ਟੀਮ ਦੀ ਮਿਹਨਤ, ਤਜਰਬੇ ਅਤੇ ਸਮੇਂ ‘ਤੇ ਕੀਤੀ ਕਾਰਵਾਈ ਨੇ ਹੀ 100 ਤੋਂ ਵੱਧ ਜਾਨਾਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਡਾ.ਮਨਿੰਦਰ  ਭਸੀਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਛਾਤੀ ਵਿੱਚ ਦਰਦ ਜਾਂ ਦਿਲ ਨਾਲ ਸੰਬੰਧਤ ਕੋਈ ਵੀ ਲੱਛਣ ਮਹਿਸੂਸ ਹੁੰਦੇ ਹਨ, ਤਾਂ ਉਹ ਤੁਰੰਤ ਸਰਕਾਰੀ ਹਸਪਤਾਲ ਵਿੱਚ ਪਹੁੰਚਣ। ਉਨ੍ਹਾਂ ਦੱਸਿਆ ਕਿ ਖੰਨਾ ਹਸਪਤਾਲ ਵਿੱਚ ਤੁਰੰਤ ਈ.ਸੀ.ਜੀ ਕੀਤੀ ਜਾਂਦੀ ਹੈ ਅਤੇ ਮਾਹਿਰ ਡਾਕਟਰਾਂ ਦੀ ਟੀਮ ਰਿਪੋਰਟ ਦੇ ਆਧਾਰ ‘ਤੇ ਫੌਰੀ ਇਲਾਜ ਸ਼ੁਰੂ ਕਰਦੀ ਹੈ। ਜੇਕਰ ਮਰੀਜ਼ ਨੂੰ ਸਟੈਮੀ ਦੀ ਪੁਸ਼ਟੀ ਹੁੰਦੀ ਹੈ, ਤਾਂ ਮੁਫ਼ਤ ਜੀਵਨ ਰੱਖਿਆ ਟੀਕਾ ਲਗਾ ਕੇ ਮਰੀਜ਼ ਨੂੰ ਅੱਗੇ ਦੇ ਇਲਾਜ ਲਈ ਡੀ.ਐਮ.ਸੀ ਲੁਧਿਆਣਾ ਜਾਂ ਸੈਕਟਰ-32 ਚੰਡੀਗੜ੍ਹ ਦੇ ਉੱਚ ਸਿਹਤ ਕੇਂਦਰਾਂ ਵਿੱਚ ਰੈਫਰ ਕੀਤਾ ਜਾਂਦਾ ਹੈ। ਓਹਨਾਂ ਦੱਸਿਆ ਕਿ ਇਸ ਟੀਕੇ ਨੂੰ ਛਾਤੀ ਦਰਦ ਸ਼ੁਰੂ ਹੋਣ ਤੋਂ ਬਾਅਦ 6 ਘੰਟੇ ਦਰਮਿਆਨ ਲਗਾਉਣਾ ਜ਼ਰੂਰੀ ਹੁੰਦਾ ਹੈ। 

ਇਹ ਉਪਲਬਧੀ ਸਿਰਫ਼ ਖੰਨਾ ਹਸਪਤਾਲ ਦੀ ਨਹੀਂ, ਸਗੋਂ ਪੰਜਾਬ ਸਰਕਾਰ ਦੀ ਉਸ ਦੂਰਦਰਸ਼ੀ ਸੋਚ ਦਾ ਨਤੀਜਾ ਹੈ, ਜਿਸਦਾ ਮਕਸਦ ਹਰ ਨਾਗਰਿਕ ਤੱਕ ਉੱਚ ਗੁਣਵੱਤਾ ਵਾਲੀ ਸਿਹਤ ਸੇਵਾਵਾਂ ਪਹੁੰਚਾਉਣਾ ਹੈ। ਮਿਸ਼ਨ ਅੰਮ੍ਰਿਤ ਵਰਗੀਆਂ ਯੋਜਨਾਵਾਂ ਨਾਲ ਸਾਬਤ ਹੋ ਰਿਹਾ ਹੈ ਕਿ ਸਰਕਾਰ ਸਿਹਤ ਖੇਤਰ ਵਿੱਚ ਇਨਕਲਾਬੀ ਬਦਲਾਅ ਲਿਆਉਣ ਲਈ ਪੂਰੀ ਤਰ੍ਹਾਂ ਸਫਲ ਅਤੇ ਵਚਨਬੱਧ ਹੈ।

ਖੰਨਾ ਸਰਕਾਰੀ ਹਸਪਤਾਲ ਦੀ ਇਹ ਸਫਲਤਾ ਹੋਰ ਹਸਪਤਾਲਾਂ ਲਈ ਵੀ ਪ੍ਰੇਰਣਾ ਸਰੋਤ ਹੈ ਅਤੇ ਇਹ ਦਰਸਾਉਂਦੀ ਹੈ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਅਤੇ ਟੀਮ ਵਰਕ ਹੋਵੇ, ਤਾਂ ਸਰਕਾਰੀ ਸਿਹਤ ਸੰਸਥਾਵਾਂ ਵੀ ਨਿੱਜੀ ਹਸਪਤਾਲਾਂ ਨਾਲੋਂ ਘੱਟ ਨਹੀਂ ਹਨ।


Khanna-News-



TOP HEADLINES


ਰਾਸ਼ਟਰਪਤੀ ਨਾਲ ਮੁਲਾਕਾਤ ਮਗਰੋਂ Cm ਭਗਵੰਤ ਮਾਨ ਪੰਜਾਬ ਦੇ ਵਿਧਾ
ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸੂਬੇ ਵਿੱਚ ਹੋਣ ਵਾਲੀਆਂ ਨਗਰ
*ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾ
ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕ
*5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ
*ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 58
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ
ਬੰਗਾਲ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਪੀਐਮ ਦੇ ਵਿਜ਼ਨ ਦੀ ਆੰਧੀ
ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰ
*ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ
ਕੇਰਲ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ, ਕਾਂਗਰਸ ਬਣਾਏਗੀ ਸਰਕਾਰ:
*ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ
*ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ
*"ਆਪ" ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨਾਲ ਮਾਣਹਾਨੀ ਮਾਮਲੇ ਵਿੱ
ਮਾਲੇਰਕੋਟਲਾ ਪੁਲਿਸ ਵੱਲੋਂ ਅੰਨੇ ਕਤਲ ਦਾ ਮਾਮਲਾ ਸੁਲਝਾ ਕੇ ਕੀਤੇ
ਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ ਵਜੋਂ ਸੰਭਾਲਿ
*ਪੰਜਾਬ ਸਰਕਾਰ ਦੀ ਸਿਹਤ ਕ੍ਰਾਂਤੀ ਦਾ ਚਮਕਦਾ ਨਤੀਜਾ - ਖੰਨਾ ਸਰਕ
*ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇ
*ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ਡਰੋਨ–ਡਰੱਗਸ–ਗੰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49991256

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us