*6 ਮਹੀਨਿਆਂ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ*

Jul9,2026 | Jagrati Lahar Bureau | Chandigarh


*47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਗਏ ,ਪੰਜਾਬ ਵਿੱਚ ਵੱਧ ਤੋੰ ਵੱਧ ਕਵਰੇਜ ਕਰਕੇ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ ‘ਮੁੱਖ ਮੰਤਰੀ ਸਿਹਤ ਯੋਜਨਾ’*

*ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਦਿਲ, ਆਰਥੋਪੀਡਿਕ ਅਤੇ ਹੋਰ ਗੰਭੀਰ ਬੀਮਾਰੀਆਂ ਦੇ ਮਹਿੰਗੇ ਆਪ੍ਰੇਸ਼ਨਾਂ ਦੇ ਨਾਲ-ਨਾਲ ਰੁਟੀਨ ਸਿਹਤ ਸੇਵਾਵਾਂ ਵੀ ਪੂਰੀ ਤਰ੍ਹਾਂ ਮੁਫ਼ਤ*

*‘ਮੁੱਖ ਮੰਤਰੀ ਸਿਹਤ ਯੋਜਨਾ’ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਬਚਾ ਕੇ ਹਰ ਘਰ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾ ਰਹੀ ਹੈ: ਡਾ. ਬਲਬੀਰ ਸਿੰਘ*

*‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮੁਫ਼ਤ ਇਲਾਜ ਨਾਲ ਮੈਨੂੰ 10 ਸਾਲ ਪੁਰਾਣੇ ਗੋਡਿਆਂ ਦੇ ਦਰਦ ਤੋਂ ਰਾਹਤ ਮਿਲੀ: ਲਾਭਪਾਤਰੀ ਬਲਜਿੰਦਰ ਕੌਰ*

*‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕੈਸ਼ਲੈੱਸ ਇਲਾਜ ਨੇ ਮੇਰੇ ਪਰਿਵਾਰ ਦਾ ਆਰਥਿਕ ਬੋਝ ਘਟਾਇਆ: ਲਾਭਪਾਤਰੀ ਮਾਮੂ ਰਾਮ*


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ‘ਮੁੱਖ ਮੰਤਰੀ ਸਿਹਤ ਯੋਜਨਾ’, ਜਿਸ ਦੀ ਸ਼ੁਰੂਆਤ ਇਸ ਸਾਲ 8 ਜਨਵਰੀ ਨੂੰ ਕੀਤੀ ਗਈ ਸੀ, ਪਿਛਲੇ ਛੇ ਮਹੀਨਿਆਂ ਦੌਰਾਨ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਅਹਿਮ ਪਹਿਲਕਦਮੀ ਵਜੋਂ ਉਭਰੀ ਹੈ। ਇਸ ਸਮੇਂ ਦੌਰਾਨ 2,42,917 ਮਰੀਜ਼ਾਂ ਨੂੰ 4,79,602 ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਗਏ , ਜਿਨ੍ਹਾਂ ਦੀ ਕੁੱਲ ਲਾਗਤ ਲਗਭਗ 852 ਕਰੋੜ ਰੁਪਏ ਰਹੀ। ਇਸ ਯੋਜਨਾ ਨੇ ਹਜ਼ਾਰਾਂ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਰਾਹਤ ਪ੍ਰਦਾਨ ਕੀਤੀ ਹੈ।

ਹੁਣ ਤੱਕ 47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਜਾ ਚੁੱਕੇ ਹਨ। ਇਹ ਯੋਜਨਾ ਸੂਬੇ ਵਿੱਚ ਯੂਨੀਵਰਸਲ ਹੈਲਥ ਕਵਰੇਜ ਦੇ ਟੀਚੇ ਨੂੰ ਤੇਜ਼ੀ ਨਾਲ ਅੱਗੇ ਵਧਾਉਂਦੇ ਹੋਏ ਹਰੇਕ ਯੋਗ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾ ਰਹੀ ਹੈ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਨੇ ਆਮ ਸਿਹਤ ਸੇਵਾਵਾਂ ਦੇ ਨਾਲ-ਨਾਲ ਮਹਿੰਗੇ ਅਤੇ ਵਿਸ਼ੇਸ਼ ਇਲਾਜ ਦੀਆਂ ਜ਼ਰੂਰਤਾਂ ਨੂੰ ਵੀ ਸਫਲਤਾਪੂਰਵਕ ਪੂਰਾ ਕੀਤਾ ਹੈ, ਜਿਸ ਨਾਲ ਹਰ ਨਾਗਰਿਕ ਨੂੰ ਬਿਨਾਂ ਕਿਸੇ ਆਰਥਿਕ ਮੁਸ਼ਕਲ ਦੇ ਮਿਆਰੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਸਿਹਤ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਖਰਚ ਤੋਂ ਸੁਰੱਖਿਆ ਪ੍ਰਦਾਨ ਕਰਨ ਵਾਲੀ ਇੱਕ ਸਮਾਜਿਕ ਸੁਰੱਖਿਆ ਯੋਜਨਾ ਹੈ। 47 ਲੱਖ ਤੋਂ ਵੱਧ ਰਜਿਸਟ੍ਰੇਸ਼ਨ ਅਤੇ 852 ਕਰੋੜ ਦੇ ਕੈਸ਼ਲੈੱਸ ਇਲਾਜ ਇਸ ਗੱਲ ਦਾ ਸਬੂਤ ਹਨ ਕਿ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਉਸ ਸੋਚ ’ਤੇ ਭਰੋਸਾ ਜਤਾਇਆ ਹੈ, ਜਿਸ ਤਹਿਤ ਹਰ ਘਰ ਤੱਕ  ਮਿਆਰੀ ਸਿਹਤ ਸੇਵਾਵਾਂ ਪਹੁੰਚਾਈਆਂ ਜਾ ਰਹੀਆਂ ਹਨ।”

ਯੋਜਨਾ ਦੇ ਲਾਭ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਸਿਹਤ ਮੰਤਰੀ ਨੇ ਕਿਹਾ, “ਕ੍ਰੋਨਿਕ ਹੀਮੋਡਾਇਲਿਸਿਸ ਸਭ ਤੋਂ ਵੱਧ ਲਾਭ ਪ੍ਰਾਪਤ ਕਰਨ ਵਾਲਾ ਇਲਾਜ ਰਿਹਾ ਹੈ। ਇਸ ਤਹਿਤ 1.58 ਲੱਖ ਤੋਂ ਵੱਧ ਡਾਇਲਿਸਿਸ ਸੈਸ਼ਨ ਕੀਤੇ ਗਏ ਹਨ, ਜਿਸ ਨਾਲ ਕਿਡਨੀ ਫੇਲ੍ਹ ਹੋਣ ਕਾਰਨ ਹਫ਼ਤੇ ਵਿੱਚ ਕਈ ਵਾਰ ਡਾਇਲਿਸਿਸ ਕਰਵਾਉਣ ਲਈ ਮਜਬੂਰ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੀ ਹੈ।”

ਉਨ੍ਹਾਂ ਦੱਸਿਆ ਕਿ ਲੈਪਰੋਸਕੋਪਿਕ ਗੌਲਬਲੈਡਰ (ਪਿੱਤੇ ਦੀ ਥੈਲੀ) ਸਰਜਰੀ ਦੇ ਲਗਭਗ 12,400 ਆਪ੍ਰੇਸ਼ਨ ਕੀਤੇ ਗਏ ਹਨ। ਇਸ ਤੋਂ ਇਲਾਵਾ ਪ੍ਰਾਇਮਰੀ ਟੋਟਲ ਨੀ ਰਿਪਲੇਸਮੈਂਟ, ਸੀਜ਼ੇਰੀਅਨ ਡਿਲੀਵਰੀ, ਨਾਰਮਲ ਡਿਲੀਵਰੀ, ਹਿਸਟਰੇਕਟੋਮੀ, ਹਿਪ ਰਿਪਲੇਸਮੈਂਟ ਅਤੇ ਜਨਰਲ ਲੈਪਰੋਟੋਮੀ ਵਰਗੀਆਂ ਸੇਵਾਵਾਂ ਦਾ ਵੀ ਵੱਡੀ ਗਿਣਤੀ ਵਿੱਚ ਲਾਭ ਲਿਆ ਗਿਆ, ਜਿਨ੍ਹਾਂ ਵਿੱਚ ਹਰੇਕ ਦੇ ਲਗਭਗ 8,700 ਤੋਂ 8,900 ਮਾਮਲੇ ਦਰਜ ਕੀਤੇ ਗਏ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿੱਥੇ ਡਾਇਲਿਸਿਸ ਰਾਹੀਂ ਸਭ ਤੋਂ ਵੱਧ ਮਰੀਜ਼ਾਂ ਨੂੰ ਲਾਭ ਮਿਲਿਆ, ਉੱਥੇ ਹੀ ਪੇਚੀਦਾ ਸਰਜਰੀਆਂ ’ਤੇ ਸਭ ਤੋਂ ਵੱਧ ਖਰਚ ਹੋਇਆ। ਪ੍ਰਾਇਮਰੀ ਟੋਟਲ ਨੀ ਰਿਪਲੇਸਮੈਂਟ ’ਤੇ ਲਗਭਗ 70.86 ਕਰੋੜ ਰੁਪਏ ਖਰਚ ਕੀਤੇ ਗਏ, ਜਦਕਿ ਪੀਟੀਸੀਏ ਵਿਦ ਡਾਇਗਨੋਸਟਿਕ ਐਂਜੀਓਗ੍ਰਾਮ (ਦਿਲ ਵਿੱਚ ਸਟੈਂਟ ਪਾਉਣ ਦੀ ਪ੍ਰਕਿਰਿਆ) ’ਤੇ ਲਗਭਗ 70.02 ਕਰੋੜ ਖਰਚ ਹੋਏ। ਇਸ ਤੋਂ ਇਲਾਵਾ ਲੈਪਰੋਸਕੋਪਿਕ ਗੌਲਬਲੈਡਰ ਸਰਜਰੀ ’ਤੇ ਲਗਭਗ 36.28 ਕਰੋੜ ਖਰਚ ਕੀਤੇ ਗਏ। ਹਿਪ ਰਿਪਲੇਸਮੈਂਟ, ਸਪਾਈਨ ਸਰਜਰੀ, ਕੋਰੋਨਰੀ ਆਰਟਰੀ ਬਾਈਪਾਸ ਗ੍ਰਾਫਟਿੰਗ (ਸੀਏਬੀਜੀ), ਕੈਟਰੇਕਟ ਆਪ੍ਰੇਸ਼ਨ, ਬਾਈਲੇਟਰਲ ਹਰਨੀਆ ਰਿਪੇਅਰ ਅਤੇ ਹਿਸਟਰੇਕਟੋਮੀ ਵੀ ਯੋਜਨਾ ਤਹਿਤ ਸਭ ਤੋਂ ਵੱਧ ਖਰਚ ਵਾਲੇ ਇਲਾਜਾਂ ਵਿੱਚ ਸ਼ਾਮਲ ਰਹੇ।

ਉਨ੍ਹਾਂ ਕਿਹਾ, “ਇਲਾਜ ਦੇ ਅੰਕੜੇ ਸਪੱਸ਼ਟ ਤੌਰ ’ਤੇ ਦਰਸਾਉਂਦੇ ਹਨ ਕਿ ਮੁੱਖ ਮੰਤਰੀ ਸਿਹਤ ਯੋਜਨਾ ਵਿਆਪਕ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ। ਜਿੱਥੇ ਹਜ਼ਾਰਾਂ ਲਾਭਪਾਤਰੀਆਂ ਨੂੰ ਹਰ ਰੋਜ਼ ਡਾਇਲਿਸਿਸ, ਜਣੇਪੇ ਸਬੰਧੀ ਸਿਹਤ ਸੇਵਾਵਾਂ ਅਤੇ ਐਮਰਜੈਂਸੀ ਇਲਾਜ ਮਿਲ ਰਹੇ ਹਨ, ਉੱਥੇ ਦਿਲ, ਆਰਥੋਪੀਡਿਕ ਅਤੇ ਹੋਰ ਗੰਭੀਰ ਸਰਜਰੀਆਂ ਦੀ ਲੋੜ ਵਾਲੇ ਮਰੀਜ਼ਾਂ ਨੂੰ ਵੀ ਪੂਰੀ ਤਰ੍ਹਾਂ ਮੁਫ਼ਤ ਅਤੇ ਗੁਣਵੱਤਾ ਵਾਲਾ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।”

ਲਾਭਪਾਤਰੀਆਂ ਦੀ ਜ਼ੁਬਾਨੀ

ਇਹ ਯੋਜਨਾ ਪੰਜਾਬ ਦੇ ਹਜ਼ਾਰਾਂ ਲਾਭਪਾਤਰੀਆਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੀ ਹੈ।

ਸੰਗਰੂਰ ਦੀ ਰਹਿਣ ਵਾਲੀ ਬਲਜਿੰਦਰ ਕੌਰ, ਜੋ ਲਗਭਗ 10 ਸਾਲਾਂ ਤੋਂ ਗੋਡਿਆਂ ਦੇ ਗੰਭੀਰ ਦਰਦ ਤੋਂ ਪੀੜਤ ਸੀ , ਨੇ ਇਸ ਯੋਜਨਾ ਤਹਿਤ ਮੁਫ਼ਤ ਗੋਡਾ ਬਦਲਾਅ (ਨੀ ਰਿਪਲੇਸਮੈਂਟ) ਕਰਵਾਇਆ। ਉਨ੍ਹਾਂ ਕਿਹਾ, “10 ਸਾਲਾਂ ਤੱਕ ਗੋਡਿਆਂ ਦੇ ਦਰਦ ਨਾਲ ਝੂਜਣ ਤੋਂ ਬਾਅਦ ਮੈਨੂੰ ਸਿਹਤ ਕਾਰਡ ਰਾਹੀਂ ਮੁਫ਼ਤ ਇਲਾਜ ਮਿਲਿਆ। ਅੱਜ ਮੈਂ ਦਰਦ ਤੋਂ ਮੁਕਤ ਹੋ ਕੇ ਖੁਸ਼ਹਾਲ ਜੀਵਨ ਜੀ ਰਹੀ ਹਾਂ।”

ਪਟਿਆਲਾ ਵਾਸੀ ਮਾਮੂ ਰਾਮ ਲਈ ਇਹ ਸਿਹਤ ਕਾਰਡ ਮੁਸ਼ਕਲ ਸਮੇਂ ਵਿੱਚ ਜੀਵਨਦਾਤਾ ਸਾਬਤ ਹੋਇਆ। ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲੇ ਮੁਫ਼ਤ ਇਲਾਜ ਨੇ ਨਾ ਸਿਰਫ਼ ਮੇਰੀ ਸਿਹਤ ਵਿੱਚ ਸੁਧਾਰ ਕੀਤਾ, ਸਗੋਂ ਮੇਰੇ ਪਰਿਵਾਰ ’ਤੇ ਪੈਣ ਵਾਲਾ ਆਰਥਿਕ ਬੋਝ ਵੀ ਘਟਾਇਆ। ਮੈਂ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣਾ ਸਿਹਤ ਕਾਰਡ ਜ਼ਰੂਰ ਬਣਵਾਉਣ, ਤਾਂ ਜੋ ਮੁਸ਼ਕਲ ਸਮੇਂ ਵਿੱਚ ਇਲਾਜ ਦੇ ਖਰਚ ਦੀ ਚਿੰਤਾ ਨਾ ਕਰਨੀ ਪਵੇ।”

ਲੁਧਿਆਣਾ ਦੀ ਬੀਨਾ ਦੇਵੀ ਲੰਬੇ ਸਮੇਂ ਤੋਂ ਗੌਲਸਟੋਨ (ਪਿੱਤੇ ਦੀ ਪੱਥਰੀ) ਤੋਂ ਪੀੜਤ ਸਨ, ਪਰ ਆਰਥਿਕ ਤੰਗੀ ਕਾਰਨ ਆਪ੍ਰੇਸ਼ਨ ਨਹੀਂ ਕਰਵਾ ਸਕਦੇ ਸਨ। ਉਨ੍ਹਾਂ ਕਿਹਾ, “ਸਿਹਤ ਕਾਰਡ ਦੀ ਮਦਦ ਨਾਲ ਮੈਨੂੰ ਮੁਫ਼ਤ ਇਲਾਜ ਮਿਲਿਆ ਅਤੇ ਹੁਣ ਮੈਂ ਸਿਹਤਮੰਦ ਜੀਵਨ ਵੱਲ ਵੱਧ ਰਹੀ ਹਾਂ।”

ਇਸ ਯੋਜਨਾ ਨੇ ਪਟਿਆਲਾ ਦੇ ਇੱਕ ਬੱਚੇ ਅਮਨਦੀਪ ਸਿੰਘ ਨੂੰ ਵੀ ਸਮੇਂ ਸਿਰ ਜੀਵਨ ਬਚਾਉਣ ਵਾਲਾ ਇਲਾਜ ਮੁਹੱਈਆ ਕਰਵਾਇਆ। ਉਸ ਦਾ ਅਪੈਂਡਿਕਸ ਫਟ ਗਿਆ ਸੀ ਅਤੇ ਪਰਿਵਾਰ ਐਮਰਜੈਂਸੀ ਆਪ੍ਰੇਸ਼ਨ ਦੇ ਖਰਚ ਨੂੰ ਲੈ ਕੇ ਚਿੰਤਤ ਸੀ। ਪਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਇਲਾਜ ਮਿਲਣ ਨਾਲ ਡਾਕਟਰਾਂ ਨੇ ਬਿਨਾਂ ਕਿਸੇ ਦੇਰੀ ਦੇ ਆਪ੍ਰੇਸ਼ਨ ਕੀਤਾ ਅਤੇ ਪਰਿਵਾਰ ਨੂੰ ਵੱਡੀ ਰਾਹਤ ਮਿਲੀ।

ਫਾਜ਼ਿਲਕਾ ਦੇ ਕਿਸਾਨ ਅੰਗਰੇਜ ਸਿੰਘ, ਜਿਨ੍ਹਾਂ ਨੇ ਪਰਕਿਊਟੇਨੀਅਸ ਨੇਫਰੋਲਿਥੋਟੋਮੀ (ਪੀਸੀਐਨਐਲ) ਰਾਹੀਂ ਕਿਡਨੀ ਸਟੋਨ ਦਾ ਇਲਾਜ ਕਰਵਾਇਆ, ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਆਮ ਲੋਕਾਂ ਲਈ ਵਰਦਾਨ ਵਾਂਗ ਹੈ। ਮੈਂ ਇਲਾਜ ਦੇ ਖਰਚ ਨੂੰ ਲੈ ਕੇ ਬਹੁਤ ਚਿੰਤਤ ਸੀ, ਪਰ ਹਸਪਤਾਲ ਪਹੁੰਚਣ ’ਤੇ ਪਤਾ ਲੱਗਾ ਕਿ ਮੈਨੂੰ ਯੋਜਨਾ ਤਹਿਤ ਕੈਸ਼ਲੈੱਸ ਇਲਾਜ ਮਿਲੇਗਾ। ਇਸ ਤੋਂ ਬਾਅਦ ਮੇਰੀਆਂ ਸਾਰੀਆਂ ਚਿੰਤਾਵਾਂ ਦੂਰ ਹੋ ਗਈਆਂ।”

ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਸੂਚੀਬੱਧ ਹਸਪਤਾਲਾਂ ਦਾ ਨੈੱਟਵਰਕ ਵਧਾਉਣ, ਜਨ-ਜਾਗਰੂਕਤਾ ਮੁਹਿੰਮ ਤੇਜ਼ ਕਰਨ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਸੌਖਾ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ, ਤਾਂ ਜੋ ਹਰ ਯੋਗ ਪਰਿਵਾਰ ਇਸ ਯੋਜਨਾ ਦਾ ਲਾਭ ਲੈ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਆਰਥਿਕ ਕਮੀ ਕਾਰਨ ਮਿਆਰੀ ਸਿਹਤ ਸੇਵਾਵਾਂ ਤੋਂ ਵਾਂਝਾ ਨਾ ਰਹੇ। ਡਾਇਲਿਸਿਸ, ਮੈਟਰਨਲ ਸਿਹਤ ਸੇਵਾਵਾਂ ਅਤੇ ਐਮਰਜੈਂਸੀ ਇਲਾਜ ਤੋਂ ਲੈ ਕੇ ਦਿਲ, ਹੱਡੀਆਂ ਅਤੇ ਰੀੜ੍ਹ ਦੀ ਹੱਡੀ ਦੀਆਂ ਮਹਿੰਗੀਆਂ ਸਰਜਰੀਆਂ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰੇ ਜ਼ਰੂਰੀ ਇਲਾਜ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਇਹ ਯੋਜਨਾ ਪੰਜਾਬ ਵਿੱਚ ਸਰਕਾਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾ ਰਹੀ ਹੈ ਅਤੇ ਯੂਨੀਵਰਸਲ ਹੈਲਥ ਕਵਰੇਜ ਦੀ ਦਿਸ਼ਾ ਵਿੱਚ ਨਵਾਂ ਮੀਲਪੱਥਰ ਸਥਾਪਿਤ ਕਰ ਰਹੀ ਹੈ।

Over-2-42-Lakh-Patients-Receive-4-79-Lakh-Cashless-Treatments-Worth-852-Crore-Under-Mukh-Mantri-Sehat-Yojana-In-6-Months



TOP HEADLINES


*ਪਸ਼ੂ-ਧਨ ਦੀ ਸਿਹਤ ਸੰਭਾਲ ‘ਚ ਦੇਰੀ, ਗੈਰਹਾਜ਼ਰੀ ਅਤੇ ਲਾਪਰਵਾਹੀ
ਅਬੋਹਰ ਅਤੇ ਮੋਰਿੰਡਾ ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਹੂੰਝਾ ਫੇ
ਮੋਦੀ ਸ਼੍ਰੀ ਰਾਮ ਮੰਦਰ ਦਾਨ ਚੋਰੀ ਮਾਮਲੇ ਵਿੱਚ ਜਵਾਬਦੇਹੀ ਤੋਂ ਨ
ਅੰਮ੍ਰਿਤਸਰ ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ
ਲੁਧਿਆਣਾ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ;
ਸੰਤ ਬਾਬਾ ਕੁਲਜੀਤ ਸਿੰਘ ਜੀ ਦੀ ਬੇਟੀ ਭਾਜਪਾ ਵਿੱਚ ਸ਼ਾਮਲ
ਰਾਮ ਮੰਦਰ ਦੇ ਡਾਕੂਆਂ ਨੂੰ ਸਜ਼ਾ ਦਿਵਾਉਣ ਲਈ ਐਤਵਾਰ ਨੂੰ ਸੁੰਦਰਕ
*3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤ
*ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅ
**ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤ
ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ 36 ਸਕ
ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘ
ਅਣਅਧਿਕਾਰਿਤ ਈ-ਰਿਕਸ਼ਾ ਵਿਕਰੇਤਾਵਾਂ ਖ਼ਿਲਾਫ਼ ਆਰ.ਟੀ.ਓ. ਮਾਲੇਰਕ
*ਲੁਧਿਆਣਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ: ਲੱਖਾਂ
*ਮੇਅਰ ਇੰਦਰਜੀਤ ਕੌਰ, ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ
ਦੇਸ਼ ਵਿੱਚ ਸ਼ੁੱਧ ਪੈਟਰੋਲ 82 ਰੁਪਏ ਲੀਟਰ ਮਿਲਣਾ ਚਾਹੀਦਾ ਹੈ, ਪ
*ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸ
ਭਗਵੰਤ ਮਾਨ ਸਰਕਾਰ ਨੇ ਜਸਵੰਤ ਸਿੰਘ ਖਾਲੜਾ ਕਤਲ ਕੇਸ ਦੇ ਦੋਸ਼ੀਆਂ
ਲਾਲੜੂ ਪੁਲਿਸ ਨੇ 31 ਹਜ਼ਾਰ ਨਸ਼ੀਲੀਆਂ ਲੋਮੋਟਿਲ ਗੋਲੀਆਂ ਸਮੇਤ ਦ
*ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50926563

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us