*ਯੁੱਧ ਨਸ਼ਿਆਂ ਵਿਰੁੱਧ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ*

Jul20,2026 | Jagrati Lahar Bureau | Chandigarh


*ਪੰਜਾਬ ਵਿੱਚ ਮੈਥਾਡੋਨ ਬਣਿਆ ਨਸ਼ਿਆਂ ਖ਼ਿਲਾਫ਼ ਨਵਾਂ ਹਥਿਆਰ; 6 ਐਮ.ਐਮ.ਟੀ. ਕਲੀਨਿਕ ਚਾਲੂ, ਜਲਦ ਹੀ ਖੋਲ੍ਹੇ ਜਾਣਗੇ 6 ਹੋਰ ਕਲੀਨਿਕ*

*ਫ਼ਰੀਦਕੋਟ, ਲੁਧਿਆਣਾ, ਪਟਿਆਲਾ, ਗੁਰਦਾਸਪੁਰ, ਮੋਹਾਲੀ ਅਤੇ ਜਲੰਧਰ ਵਿੱਚ ਚੱਲ ਰਹੇ ਹਨ ਸਮਰਪਿਤ ਮੈਥਾਡੋਨ ਕਲੀਨਿਕ*

*ਮੈਥਾਡੋਨ ਮੇਨਟੇਨੈਂਸ ਥੈਰੇਪੀ ਨਾਲ ਇਲਾਜ ਦੇ ਨਤੀਜੇ ਹੋਰ ਬਿਹਤਰ ਹੋਣਗੇ ਅਤੇ ਨਸ਼ਿਆਂ ਦੇ ਸ਼ਿਕਾਰ ਮਰੀਜ਼ਾਂ ਵਿੱਚ ਮੁੜ ਨਸ਼ੇ ਵੱਲ ਪਰਤਣ ਦੀ ਸੰਭਾਵਨਾ ਘਟੇਗੀ: ਡਾ. ਬਲਬੀਰ ਸਿੰਘ*


ਪੰਜਾਬ ਨੇ ਗੰਭੀਰ ਰੂਪ ਵਿੱਚ ਸਿੰਥੈਟਿਕ ਨਸ਼ੇ (ਓਪੀਓਇਡ) ਨਾਲ ਜੂਝ ਰਹੇ ਲੋਕਾਂ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਨਸ਼ਾ ਛੁਡਾਊ ਇਲਾਜ ਮੈਥਾਡੋਨ ਮੇਨਟੇਨੈਂਸ ਥੈਰੇਪੀ (ਐਮਐਮਟੀ) ਦੀ ਸ਼ੁਰੂਆਤ ਕੀਤੀ ਹੈ। ਮੈਥਾਡੋਨ ਦੀ ਸ਼ੁਰੂਆਤ ਸੂਬੇ ਦੀ ਨਸ਼ਿਆਂ ਵਿਰੁੱਧ ਇਲਾਜ-ਕੇਂਦਰਿਤ ਰਣਨੀਤੀ ਨੂੰ ਹੋਰ ਮਜ਼ਬੂਤ ਕਰਨ ਵੱਲ  ਮਹੱਤਵਪੂਰਨ ਕਦਮ ਹੈ।

ਹੁਣ ਤੱਕ ਸੂਬੇ ਵਿੱਚ ਨਸ਼ਾ ਪੀੜਤਾਂ ਦਾ ਇਲਾਜ ਮੁੱਖ ਤੌਰ ’ਤੇ 500 ਤੋਂ ਵੱਧ ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ (ਓਓਏਟੀ) ਕੇਂਦਰਾਂ ਰਾਹੀਂ ਬਿਊਪ੍ਰੇਨੋਰਫਿਨ ਆਧਾਰਿਤ ਓਪੀਓਇਡ ਸਬਸਟੀਚਿਊਸ਼ਨ ਥੈਰੇਪੀ ਨਾਲ ਕੀਤਾ ਜਾਂਦਾ ਸੀ। ਇਸ ਥੈਰੇਪੀ ਵਿੱਚ ਹਾਨੀਕਾਰਕ ਓਪੀਓਇਡ ਦੀ ਥਾਂ ਡਾਕਟਰੀ ਨਿਗਰਾਨੀ ਹੇਠ ਨਿਯੰਤਰਿਤ ਦਵਾਈਆਂ ਦੀ ਵਰਤੋਂ ਕਰਕੇ ਨਸ਼ੇ ਦੇ ਸ਼ਿਕਾਰ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਹੈ। ਹੁਣ, ਮੈਥਾਡੋਨ ਮੇਨਟੇਨੈਂਸ ਥੈਰੇਪੀ ਉਨ੍ਹਾਂ ਮਰੀਜ਼ਾਂ ਲਈ ਇਲਾਜ ਦਾ ਵਾਧੂ ਵਿਕਲਪ ਮੁਹੱਈਆ ਕਰਵਾਏਗੀ, ਜੋ ਲੰਬੇ ਸਮੇਂ ਤੋਂ ਸਿੰਥੈਟਿਕ ਨਸ਼ਿਆਂ ’ਤੇ ਨਿਰਭਰ ਹਨ ਅਤੇ ਜਿਨ੍ਹਾਂ ’ਤੇ ਮੌਜੂਦਾ ਇਲਾਜ ਜ਼ਿਆਦਾ ਅਸਰਦਾਰ ਸਾਬਤ ਨਹੀਂ ਹੋਏ ਹਨ।

ਇਸ ਵੇਲੇ ਪੰਜਾਬ ਵਿੱਚ ਛੇ ਸਮਰਪਿਤ ਮੈਥਾਡੋਨ ਕਲੀਨਿਕ ਚਾਲੂ ਹਨ। ਇਹ ਸਰਕਾਰੀ ਮੈਡੀਕਲ ਕਾਲਜ ਫ਼ਰੀਦਕੋਟ, ਸਿਵਲ ਹਸਪਤਾਲ ਲੁਧਿਆਣਾ, ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਗੁਰਦਾਸਪੁਰ, ਮੋਹਾਲੀ ਤੇ ਜਲੰਧਰ ਦੇ ਜ਼ਿਲ੍ਹਾ ਹਸਪਤਾਲਾਂ ਵਿੱਚ ਸਥਾਪਤ ਕੀਤੇ ਗਏ ਹਨ। ਪੰਜਾਬ ਸਰਕਾਰ ਆਉਣ ਵਾਲੇ ਮਹੀਨਿਆਂ ਵਿੱਚ ਛੇ ਹੋਰ ਐਮ.ਐਮ.ਟੀ. ਕੇਂਦਰ ਸਥਾਪਤ ਕਰਨ ਦੀ ਯੋਜਨਾ ਹੈ, ਜਿਸ ਨਾਲ ਅਜਿਹੇ ਸਮਰਪਿਤ ਕੇਂਦਰਾਂ ਦੀ ਕੁੱਲ ਗਿਣਤੀ ਵੱਧ ਕੇ 12 ਹੋ ਜਾਵੇਗੀ।

ਇਸ ਸਬੰਧੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੈਥਾਡੋਨ ਸਹੂਲਤਾਂ ਦਾ ਵਿਸਤਾਰ ਰਾਜ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਾ ਹਿੱਸਾ ਹੈ, ਜਿਸ ਵਿੱਚ ਖ਼ਾਸ ਤੌਰ ’ਤੇ ਉਨ੍ਹਾਂ ਲੋਕਾਂ ਦੇ ਮੁੜਵਸੇਬੇ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜੋ ਸਿੰਥੈਟਿਕ ਨਸ਼ੇ ’ਤੇ ਨਿਰਭਰ ਹਨ ਅਤੇ ਜਿਨ੍ਹਾਂ ਵਿੱਚ ਮੁੜ ਨਸ਼ੇ ਵੱਲ ਪਰਤਣ ਦਾ ਖ਼ਤਰਾ ਵੱਧ ਹੁੰਦਾ ਹੈ। ਉਨ੍ਹਾਂ ਕਿਹਾ, “ਵਿਸ਼ਵ ਸਿਹਤ ਸੰਸਥਾ  ਅਤੇ ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜ਼ੇਸ਼ਨ (ਐਨਏਸੀਓ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਾਗੂ ਕੀਤੀ ਜਾ ਰਹੀ ਮੈਥਾਡੋਨ ਮੇਨਟੇਨੈਂਸ ਥੈਰੇਪੀ ਲੰਬੇ ਸਮੇਂ ਤੋਂ ਸਿੰਥੈਟਿਕ ਨਸ਼ਿਆਂ ਦੇ ਆਦੀ ਲੋਕਾਂ ਲਈ ਪ੍ਰਭਾਵਸ਼ਾਲੀ ਇਲਾਜ ਦਾ ਵਿਕਲਪ ਹੈ। ਇਹ ਸਮੁੱਚੀ ਇਲਾਜ ਪ੍ਰਣਾਲੀ ਮਰੀਜ਼ਾਂ ਦੇ ਇਲਾਜ ਦੇ ਨਤੀਜਿਆਂ ਵਿੱਚ ਸੁਧਾਰ ਲਿਆਵੇਗੀ ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰ ਅਤੇ ਸਮਾਜ ਵਿੱਚ ਸਫ਼ਲਤਾਪੂਰਵਕ ਮੁੜ ਸਥਾਪਿਤ ਹੋਣ ਵਿੱਚ ਮਦਦ ਕਰੇਗੀ।”

ਨਵੇਂ ਕਲੀਨਿਕ ਵਿਸ਼ੇਸ਼ ਆਊਟਪੇਸ਼ੈਂਟ ਸਹੂਲਤਾਂ ਵਜੋਂ ਕੰਮ ਕਰਨਗੇ, ਜਿੱਥੇ ਮਰੀਜ਼ਾਂ ਨੂੰ ਡਾਕਟਰੀ ਨਿਗਰਾਨੀ ਹੇਠ ਮੈਥਾਡੋਨ ਥੈਰੇਪੀ ਦੇ ਨਾਲ-ਨਾਲ ਮਨੋਵਿਗਿਆਨਕ ਕਾਊਂਸਲਿੰਗ, ਮਨੋਚਿਕਿਤਸਾ ਸਲਾਹ, ਮੁੜ ਨਸ਼ੇ ਦੀ ਲਤ ਤੋਂ ਬਚਾਅ ਸਬੰਧੀ ਸੇਵਾਵਾਂ,ਪਰਿਵਾਰਕ ਕਾਊਂਸਲਿੰਗ ਅਤੇ ਨਿਯਮਿਤ ਫਾਲੋ-ਅੱਪ ਦੀ ਸਹੂਲਤ ਵੀ ਦਿੱਤੀ ਜਾਵੇਗੀ।

ਮਰੀਜ਼ਾਂ ਨੂੰ ਆਪਣੀ ਨਿਰਧਾਰਤ ਖ਼ੁਰਾਕ ਲੈਣ ਲਈ ਹਰ ਰੋਜ਼ ਕਲੀਨਿਕ ਆਉਣਾ ਹੋਵੇਗਾ, ਜਿੱਥੇ ਉਨ੍ਹਾਂ ਨੂੰ ਡਾਕਟਰੀ ਨਿਗਰਾਨੀ ਹੇਠ ਦਵਾਈ ਦਿੱਤੀ ਜਾਵੇਗੀ। ਦਵਾਈ ਦੀ ਹਰ ਖ਼ੁਰਾਕ ਡਾਕਟਰ ਦੀ ਨਿਗਰਾਨੀ ਹੇਠ ਦਿੱਤੀ ਜਾਵੇਗੀ ਤਾਂ ਜੋ ਇਸ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ ਅਤੇ ਸਹੀ ਇਲਾਜ ਯਕੀਨੀ ਬਣਾਈ ਜਾ ਸਕੇ।

ਮੈਥਾਡੋਨ ਥੈਰੇਪੀ ਕੀ ਹੈ?

ਮੈਥਾਡੋਨ, ਓਪੀਓਇਡ ਯੂਜ਼ ਡਿਸਆਰਡਰ ਨਾਲ ਪੀੜਤ ਲੋਕਾਂ ਜਿਵੇਂ ਕਿ ਹੈਰੋਇਨ ਦੀ ਲਤ ਨਾਲ ਜੂਝ ਰਹੇ ਮਰੀਜ਼ਾਂ ਲਈ ਵਿਗਿਆਨਕ ਸਬੂਤਾਂ ’ਤੇ ਆਧਾਰਿਤ ਇੱਕ ਪ੍ਰਭਾਵੀ ਇਲਾਜ ਹੈ। ਮੈਥਾਡੋਨ ਨੂੰ ਵਿਸ਼ਵ ਸਿਹਤ ਸੰਸਥਾ ਦੀ ਜ਼ਰੂਰੀ ਦਵਾਈਆਂ ਦੀ ਮਾਡਲ ਸੂਚੀ ਵਿੱਚ ਓਪੀਓਇਡ ਯੂਜ਼ ਡਿਸਆਰਡਰ ਦੇ ਇਲਾਜ ਲਈ ਵੀ ਸ਼ਾਮਲ ਕੀਤਾ ਗਿਆ ਹੈ। ਇਹ ਦਵਾਈ ਸਿਖਲਾਈ ਪ੍ਰਾਪਤ ਡਾਕਟਰਾਂ ਦੀ ਨਿਗਰਾਨੀ ਹੇਠ ਇੱਕ ਸਮੁੱਚੇ ਇਲਾਜ ਪ੍ਰੋਗਰਾਮ ਤਹਿਤ ਦਿੱਤੀ ਜਾਂਦੀ ਹੈ।

ਮੈਥਾਡੋਨ ਦਿਮਾਗ ਦੇ ਉਨ੍ਹਾਂ ਹੀ ਓਪੀਓਇਡ ਰਿਸੈਪਟਰਾਂ ’ਤੇ ਕੰਮ ਕਰਦੀ ਹੈ, ਜਿਨ੍ਹਾਂ ’ਤੇ ਹੈਰੋਇਨ ਅਤੇ ਹੋਰ ਸਿੰਥੈਟਿਕ ਨਸ਼ੇ ਅਸਰ ਕਰਦੇ ਹਨ। ਨਿਰਧਾਰਤ ਖ਼ੁਰਾਕ ਅਨੁਸਾਰ ਇਹ ਨਸ਼ੇ ਦੀ ਤੀਬਰ ਇੱਛਾ (ਕ੍ਰੇਵਿੰਗ) ਨੂੰ ਕੰਟਰੋਲ ਕਰਦੀ ਹੈ, ਨਸ਼ਾ ਛੱਡਣ ’ਤੇ ਹੋਣ ਵਾਲੇ ਲੱਛਣਾਂ ਤੋਂ ਰਾਹਤ ਦਿੰਦੀ ਹੈ ਅਤੇ ਓਪੀਓਇਡ ਪ੍ਰਤੀ ਸਹਿਣਸ਼ੀਲਤਾ ਪੈਦਾ ਕਰਦੀ ਹੈ, ਜਿਸ ਕਾਰਨ ਮੁੜ ਨਸ਼ਾ ਲੈਣ ਦੀ ਤਲਬ ਮਹਿਸੂਸ ਨਹੀਂ ਹੁੰਦੀ। ਇਸ ਨਾਲ ਮਰੀਜ਼ ਦੀ ਸਿਹਤ ਸਥਿਰ ਰਹਿੰਦੀ ਹੈ ਅਤੇ ਉਹ ਇਲਾਜ, ਰੁਜ਼ਗਾਰ ਅਤੇ ਪਰਿਵਾਰਕ ਜੀਵਨ ਵਿੱਚ ਵਧੇਰੇ ਸੁਚੱਜੇ ਢੰਗ ਨਾਲ ਹਿੱਸਾ ਲੈਣ ਲਗਦਾ ਹੈ।

ਸਮੇਂ ਦੇ ਨਾਲ ਮਰੀਜ਼ ਦੀ ਸਿਹਤ ਦੀ ਸਥਿਤੀ ਅਤੇ ਇਲਾਜ ਵਿੱਚ ਹੋਈ ਪ੍ਰਗਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਥਾਡੋਨ ਦੀ ਖ਼ੁਰਾਕ ਹੌਲੀ-ਹੌਲੀ ਘਟਾਈ ਜਾ ਸਕਦੀ ਹੈ। ਕਿਉਂਕਿ ਮਰੀਜ਼ ਹਰ ਰੋਜ਼ ਕਲੀਨਿਕ ਵਿੱਚ ਡਾਕਟਰੀ ਨਿਗਰਾਨੀ ਹੇਠ ਦਵਾਈ ਲੈਂਦੇ ਹਨ, ਇਸ ਲਈ ਇਸ ਦੀ ਦੁਰਵਰਤੋਂ ਦੀ ਸੰਭਾਵਨਾ ਬਹੁਤ ਘੱਟ ਰਹਿੰਦੀ ਹੈ।

ਮੈਥਾਡੋਨ ਲੰਬੇ ਸਮੇਂ ਤੱਕ ਅਸਰ ਕਰਨ ਵਾਲੀ ਦਵਾਈ ਹੈ। ਇਸ ਦੀ  ਰੋਜ਼ਾਨਾ ਇੱਕ ਖ਼ੁਰਾਕ ਆਮ ਤੌਰ ’ਤੇ ਲਗਭਗ 24 ਘੰਟਿਆਂ ਤੱਕ ਨਸ਼ਾ ਛੱਡਣ ਦੇ ਲੱਛਣਾਂ ਅਤੇ ਨਸ਼ੇ ਦੀ ਤਲਬ ਨੂੰ ਕੰਟਰੋਲ ਵਿੱਚ ਰੱਖਦੀ ਹੈ, ਜਿਸ ਨਾਲ ਮਰੀਜ਼ ਸਾਰਾ ਦਿਨ ਆਮ ਅਤੇ ਸਥਿਰ ਜੀਵਨ ਬਤੀਤ ਕਰ ਸਕਦੇ ਹਨ।

----------

Bhagwant-Mann-Govt-Introduces-Internationally-Accepted-Methadone-Maintenance-Therapy



TOP HEADLINES


*ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਮਰਾਲਾ ਦੇ ਪਿੰਡ ਪੂਨ
ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਸ਼ੰਭੂ ਬ
*ਨੂਰਪੁਰ ਬੇਦੀ ਬਲਾਕ ਦੇ ਪਿੰਡਾਂ ਨੂੰ ਮਿਲਣਗੀਆਂ ਸਿੰਚਾਈ ਸਹੂਲਤਾ
*10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ
*ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕ
ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣ
ਦੇਸ਼ ਭਰ ਤੋਂ ਆਏ ਲੱਖਾਂ ਦੀ ਗਿਣਤੀ ਵਿੱਚ ਨੌਜਵਾਨ ਜੰਤਰ-ਮੰਤਰ 'ਤ
ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਵਜੋਂ ਆਪ ਦੇ ਬਹਾਦਰ ਸਿੰਘ ਓ.ਕੇ.
ਐਨਸੀਡਬਲਯੂ ਦੀ ਚੇਅਰਪਰਸਨ ਨੇ ਬਠਿੰਡਾ ਮਹਿਲਾ ਜੇਲ੍ਹ ਦਾ ਕੀਤਾ ਨਿ
ਇਨੋਸੈਂਟ ਹਾਰਟਸ ਨੇ ਪ੍ਰੇਰਣਾ, ਮਨੋਰੰਜਨ ਅਤੇ ਦੂਰਦਰਸ਼ੀ ਸੋਚ ਨਾਲ
*ਯੁੱਧ ਨਸ਼ਿਆਂ ਵਿਰੁੱਧ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇ
ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸਕੂਲ ਬੱਸ
*‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਦਾ ਸਭ ਤੋਂ ਵੱਧ ਲਾ
ਖੰਨਾ 'ਚ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਕੋਠੀ ਦਾ ਘਿ
*ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ 'ਤੇ 298 ਕਰੋੜ
ਪ੍ਰਧਾਨ ਮੰਤਰੀ ਮੋਦੀ ਦੇ ₹5,470 ਕਰੋੜ ਦੇ ਇੰਫਰਾਸਟਰੱਕਚਰ ਪੈਕੇਜ
*ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੀ.ਐੱਸ.ਪੀ.ਸੀ.ਐੱ
*ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਹਾਸਲ ਕੀਤੀ ₹319 ਕਰੋੜ ਦੀ ਸੰਪ
ਰੀ-ਨੀਟ ਪ੍ਰੀਖਿਆ ਦੇ ਨਤੀਜਿਆਂ ਵਿੱਚ ਵੀ ਭਾਰੀ ਗੜਬੜੀ, ਵਿਚਾਰੇ ਬ
*ਮੇਰੀ ਕਮਾਈ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51037258

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us