ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 'ਤੇ ਪੁੱਜੀ*

Jul25,2026 | Jagrati Lahar Bureau | Chandigarh



*ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਹੋਰ ਜਨ-ਪ੍ਰਤੀਨਿਧੀਆਂ ਵੱਲੋਂ ਸੂਬੇ ਭਰ ਵਿੱਚ 71 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ*

*ਬਾਕੀ 29 ਨਵੇਂ ਆਮ ਆਦਮੀ ਕਲੀਨਿਕ ਵੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੜਾਅਵਾਰ 31 ਜੁਲਾਈ ਤੱਕ ਲੋਕ ਅਰਪਿਤ ਕੀਤੇ ਜਾਣਗੇ*

ਚੰਡੀਗੜ੍ਹ, 25 ਜੁਲਾਈ:


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਮਜ਼ਬੂਤ ਕਰਦਿਆਂ 100 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਦੀ
ਸ਼ੁਰੂਆਤ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਨਾਲ ਕੀਤੀ। ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਵੱਧ ਕੇ 1,090 ਹੋ ਜਾਵੇਗੀ।

ਇਹਨਾਂ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਵਿੱਚ ਵੱਖ ਵੱਖ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਜਨ-ਪ੍ਰਤੀਨਿਧੀਆਂ ਵੱਲੋਂ ਸੂਬੇ ਭਰ ਵਿੱਚ 71 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ ਜਦਕਿ ਬਾਕੀ 29 ਨਵੇਂ ਆਮ ਆਦਮੀ ਕਲੀਨਿਕ ਹੋਰ ਜਨ-ਪ੍ਰਤੀਨਿਧੀਆਂ ਵੱਲੋਂ  ਪੜਾਅਵਾਰ ਵੱਖ ਵੱਖ ਜਿਲ੍ਹਿਆਂ ਵਿੱਚ 31 ਜੁਲਾਈ ਤੱਕ ਲੋਕ ਅਰਪਿਤ ਕੀਤੇ ਜਾਣਗੇ।

ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕਰਦਿਆਂ ਅੱਜ ਕੈਬਨਿਟ ਮੰਤਰੀਆਂ ਵਿੱਚ ਡਾ. ਬਲਜੀਤ ਕੌਰ ਨੇ ਮਲੋਟ ਦੇ ਅੰਬੇਦਕਰ ਭਵਨ, ਡੇਰਾ ਸੱਚਾ ਸੌਦਾ ਰੋਡ ਅਤੇ ਵਾਰਡ ਨੰ.11, ਸ੍ਰੀ ਮੁਕਤਸਰ ਸਾਹਿਬ ਵਿਖੇ 3 ਆਮ ਆਦਮੀ ਕਲੀਨਿਕਾਂ, ਸ੍ਰੀ ਲਾਲ ਚੰਦ ਕਟਾਰੂਚੱਕ ਨੇ 25 ਲੱਖ ਦੀ ਲਾਗਤ ਨਾਲ ਬਣੇ ਪਠਾਨਕੋਟ ਸ਼ਹਿਰ ਵਿਖੇ 1 ਕਲੀਨਿਕ, ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ 1,  ਸ੍ਰੀ ਹਰਦੀਪ ਸਿੰਘ ਮੁੰਡੀਆ ਨੇ ਹਲਕਾ ਸਾਹਨੇਵਾਲ ਵਿੱਚ 76.41 ਲੱਖ ਦੀ ਲਾਗਤ ਨਾਲ ਤਿਆਰ ਹੋਏ 3 ਆਮ ਆਦਮੀ ਕਲੀਨਿਕਾਂ ਨੂੰ ਲੋਕ ਅਰਪਣ ਕੀਤਾ, ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਨਰੋਤਮ ਨਗਰ, ਫੋਕਲ ਪੁਆਇੰਟ ਅਤੇ ਉੱਤਮ ਨਗਰ ਵਿਖੇ 87 ਲੱਖ ਦੀ ਲਾਗਤ ਵਾਲੇ 3 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ, ਇਸੇ ਤਰ੍ਹਾਂ ਸ੍ਰੀ ਮੋਹਿੰਦਰ ਭਗਤ ਨੇ ਜਲੰਧਰ ਦੇ ਸਿਧਾਰਥ ਨਗਰ, ਬੁੱਢਾ ਮੱਲ ਗਰਾਉਂਡ ਅਤੇ ਸਪੋਰਟਸ ਤੇ ਸਰਜੀਕਲ ਕੰਪਲੈਕਸ ਵਿਖੇ 3 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ, ਸੂਬੇ ਦੇ ਵੱਖ-ਵੱਖ ਵਿਧਾਇਕਾਂ ਅਤੇ ਜਨ ਪ੍ਰਤੀਨਿਧੀਆਂ ਵੱਲੋਂ ਵੀ ਆਪਣੇ-ਆਪਣੇ ਹਲਕਿਆਂ ਵਿੱਚ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਸਿਹਤ ਸੇਵਾਵਾਂ ਨੂੰ ਲੋਕਾਂ ਦੀ ਪਹੁੰਚ ਵਿੱਚ ਲਿਆ ਕੇ ਇਲਾਜ ਨੂੰ ਆਸਾਨ, ਸੁਵਿਧਾਜਨਕ ਅਤੇ ਕਿਫਾਇਤੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਹੋਰ ਵੱਧ ਲੋਕਾਂ ਨੂੰ ਪ੍ਰਾਇਮਰੀ ਸਿਹਤ ਸੇਵਾਵਾਂ ਦਾ ਲਾਭ ਮਿਲੇਗਾ

ਪੰਜਾਬ ਸਰਕਾਰ ਨੇ ਸੂਬੇ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇੱਕ ਪ੍ਰਭਾਵਸ਼ਾਲੀ ਮਾਡਲ ਵਿਕਸਤ ਕੀਤਾ ਹੈ। ਇਸ ਵੇਲੇ ਸੂਬੇ ਵਿੱਚ 990 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਕੰਮ ਕਰ ਰਹੇ ਹਨ, ਜਿਨ੍ਹਾਂ ਵਿੱਚੋਂ 414 ਸ਼ਹਿਰੀ ਅਤੇ 576 ਪੇਂਡੂ ਖੇਤਰਾਂ ਵਿੱਚ ਸਥਾਪਿਤ ਹਨ। ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ 107 ਕਿਸਮ ਦੀਆਂ ਜ਼ਰੂਰੀ ਦਵਾਈਆਂ ਅਤੇ 47 ਤਰ੍ਹਾਂ ਦੇ ਲੈਬ ਟੈਸਟ ਪੂਰੀ ਤਰ੍ਹਾਂ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਹਰੇਕ ਕਲੀਨਿਕ ਵਿੱਚ ਮੈਡੀਕਲ ਅਫ਼ਸਰ, ਫਾਰਮਾਸਿਸਟ ਅਤੇ ਸਿਖਲਾਈ ਪ੍ਰਾਪਤ ਸਿਹਤ ਕਰਮਚਾਰੀ ਤਾਇਨਾਤ ਹਨ। ਆਧੁਨਿਕ ਆਈ.ਟੀ. ਪ੍ਰਣਾਲੀ ਰਾਹੀਂ ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਜਾਂਚ, ਇਲਾਜ ਅਤੇ ਦਵਾਈਆਂ ਦੀ ਵੰਡ ਕੀਤੀ ਜਾ ਰਹੀ ਹੈ।

ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਸਿਹਤ ਸੇਵਾਵਾਂ ਦਾ ਦਾਇਰਾ ਵੀ ਵਧਾਇਆ ਗਿਆ ਹੈ। ਹੁਣ ਇੱਥੇ ਗਰਭਵਤੀ ਮਹਿਲਾਵਾਂ ਦੀ ਜਨਮ-ਪੂਰਵ ਦੇਖਭਾਲ, ਕੁੱਤੇ ਦੇ ਕੱਟਣ ਦਾ ਇਲਾਜ, ਪਰਿਵਾਰ ਨਿਯੋਜਨ ਸੇਵਾਵਾਂ, ਉੱਚ ਰਕਤਚਾਪ, ਸ਼ੂਗਰ ਅਤੇ ਹੋਰ ਗੈਰ-ਸੰਚਾਰੀ ਬਿਮਾਰੀਆਂ ਦੀ ਜਾਂਚ ਅਤੇ ਇਲਾਜ ਵਰਗੀਆਂ ਸੇਵਾਵਾਂ ਵੀ ਮੁਫ਼ਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ।

ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ ਉਸ ਦੇ ਘਰ ਦੇ ਨੇੜੇ ਗੁਣਵੱਤਾ ਭਰਪੂਰ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।  ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਸੂਬੇ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਹੋਰ ਵਿਆਪਕ ਹੋਵੇਗੀ।

Aam-Aadmi-Party-Clinic-Punjab



TOP HEADLINES


ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ
ਮਾਲਵਾ 'ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾ
*ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ਮੁੱਖ
ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ), ਲੁਧਿਆਣਾ ਵੱਲੋਂ ਕੱਢਿਆ ਗਿਆ
ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ
ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵ
ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਰਾਜਪਾਲ ਨੂੰ ਆਊਟਸੋਰਸ ਮੁਲਾਜ਼ਮ
ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲੋਕਤੰਤਰ ਦੀ ਸਭ ਤੋਂ ਵੱਡੀ ਜਿੱਤ,
ਪੰਜਾਬ ਸਰਕਾਰ ਵੱਲੋਂ ਡੇਅਰੀ ਫਾਰਮਰਾਂ/ਦੁੱਧ ਉਤਪਾਦਕਾਂ ਨੂੰ ਵੱਡਾ
ਵਿਦਿਆਰਥੀਆਂ ਨੂੰ ਜਿੱਤ ਦੀ ਵਧਾਈ, ਪੇਪਰ ਲੀਕ ਮਾਮਲੇ ਵਿੱਚ ਸਖ਼ਤ
ਇੰਨੋਸੈਂਟ ਹਾਰਟਸ ਵੱਲੋਂ ਦਿਸ਼ਾ–ਐਨ ਇਨੀਸ਼ੀਏਟਿਵ ਦੇ ਤਹਿਤ ਹਾਰਟ,
ਸੁਲਤਾਨਪੁਰ ਲੋਧੀ ਨੇ ਐਸ.ਆਈ.ਆਰ. ਦੇ ਇਨਿਊਮਰੇਸ਼ਨ ਫਾਰਮਾਂ ਦਾ 10
*ਪੰਜਾਬ ਦੇ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲ
ਡਾ. ਦਵਾਰਕਾ ਨਾਥ ਕੋਟਨਿਸ ਹੈਲਥ ਐਂਡ ਐਜੂਕੇਸ਼ਨ ਸੈਂਟਰ ਵੱਲੋਂ ਸਰ
ਬੀਣੇਵਾਲ ਕਿਡਨੈਪ-ਕਤਲ ਮਾਮਲਾ: ਗੜ੍ਹਸ਼ੰਕਰ ਪੁਲਿਸ ਨੇ ਤਿੰਨ ਨੌਜਵ
*ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਸਿੰ
*ਮਾਨਸਾ ਵਿੱਚ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ* *ਜ਼ਿਲ੍ਹਾ
ਨਹਿਰ 'ਚ ਸ਼ਰਾਬ ਨਾਲ ਭਰੀ ਗੱਡੀ ਡਿੱਗਣ ਨਾਲ 2 ਨੌਜਵਾਨ ਲਾਪਤਾ: ਠ
ਮੋਹਾਲੀ ਪੁਲੀਸ ਵਲੋਂ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਦੇ ਖਿਲਾਫ
*ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 'ਮਿਸ਼ਨ ਹਰਿਆਲੀ 202

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51098767

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us