*ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ*

Aug1,2026 | Jagrati Lahar Bureau | Chandigarh


*ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ 700 ਗ੍ਰਾਮ ਵਜ਼ਨ ਦੀ ਸਮੇਂ ਤੋਂ ਪਹਿਲਾਂ ਜਨਮੀ ਬੱਚੀ ਦੀ ਬਚਾਈ ਜਾਨ, 3 ਲੱਖ ਰੁਪਏ ਦਾ ਕੈਸ਼ਲੈੱਸ ਇਲਾਜ  ਮੁਹੱਈਆ ਕਰਵਾਇਆ*

*ਕਿਸੇ ਵੀ ਪਰਿਵਾਰ ਨੂੰ ਜਾਨ ਬਚਾਉਣ ਲਈ ਇਲਾਜ ਦੇ ਪੈਸੇ ਇਕੱਠੇ ਕਰਨ ਲਈ ਨਹੀਂ ਹੋਣਾ ਪਵੇਗਾ ਮਜਬੂਰ : ਡਾ. ਬਲਬੀਰ ਸਿੰਘ*

*ਨਵਜੰਮੇ ਬੱਚਿਆਂ ਦੇ ਇਲਾਜ ਲਈ 6.28 ਕਰੋੜ ਰੁਪਏ ਦੇ ਕਲੇਮਾਂ ਨਾਲ ਪੰਜਾਬ ਵਿੱਚ 4,400 ਤੋਂ ਵੱਧ ਨਵਜੰਮੇ ਬੱਚਿਆਂ ਦੀ ਜਾਨ ਬਚਾਉਣ ਵਿੱਚ ਮਿਲੀ ਮਦਦ*

*’ਮੁੱਖ ਮੰਤਰੀ ਸਿਹਤ ਯੋਜਨਾ’ ਨਾ ਹੁੰਦੀ ਤਾਂ ਅਸੀਂ ਇਸ ਇਲਾਜ ਦਾ ਖ਼ਰਚ ਕਦੇ ਨਹੀਂ ਝੱਲ ਸਕਦੇ ਸੀ: ਸੂਰਜ, ਬੱਚੀ ਦੇ ਪਿਤਾ*


ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮਐਮਐੱਸਵਾਈ) ਨੇ ਨਵਾਂਸ਼ਹਿਰ ਵਿੱਚ ਸਮੇਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ ਜਨਮੀ ਇੱਕ ਬੱਚੀ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਗਰਭ ਅਵਸਥਾ ਦੇ ਸਿਰਫ਼ 27ਵੇਂ ਹਫ਼ਤੇ ਵਿੱਚ ਅਤੇ ਕੇਵਲ 700 ਗ੍ਰਾਮ ਵਜ਼ਨ ਵਾਲੀ ਇਸ ਬੱਚੀ ਨੂੰ ਇੱਕ ਸੂਚੀਬੱਧ ਨਿੱਜੀ ਹਸਪਤਾਲ ਦੇ ਨਿਓਨੇਟਲ ਇੰਟੈਂਸਿਵ ਕੇਅਰ ਯੂਨਿਟ (ਐਨਆਈਸੀਯੂ) ਵਿੱਚ 50 ਦਿਨਾਂ ਤੱਕ ਵਿਸ਼ੇਸ਼ ਇਲਾਜ ਦਿੱਤਾ ਗਿਆ। ਲਗਭਗ 3 ਲੱਖ ਰੁਪਏ ਦੀ ਲਾਗਤ ਵਾਲਾ ਸਾਰਾ ਇਲਾਜ ਯੋਜਨਾ ਤਹਿਤ ਪੂਰੀ ਤਰ੍ਹਾਂ ਕੈਸ਼ਲੈੱਸ ਮੁਹੱਈਆ ਕਰਵਾਇਆ ਗਿਆ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਦਰਸਾਉਂਦਾ ਹੈ ਕਿ ਮੁੱਖ ਮੰਤਰੀ ਸਿਹਤ ਯੋਜਨਾ ਹਰ ਪਰਿਵਾਰ ਨੂੰ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ, “ਕਿਸੇ ਵੀ ਪਰਿਵਾਰ ਨੂੰ ਜਾਨ ਬਚਾਉਣ ਅਤੇ ਇਲਾਜ ਲਈ ਪੈਸੇ ਇਕੱਠੇ ਕਰਨ ਵਿੱਚੋਂ ਚੋਣ ਕਰਨ ਦੀ ਲੋਡ਼ ਨਹੀਂ  । ਹਰ ਮਾਂ ਸੁਰੱਖਿਅਤ ਜਣੇਪੇ ਦੀ ਹੱਕਦਾਰ ਹੈ ਅਤੇ ਹਰ ਨਵਜੰਮੇ ਬੱਚੇ ਨੂੰ ਜ਼ਿੰਦਗੀ ਜਿਉਣ ਦਾ ਪੂਰਾ ਮੌਕਾ ਮਿਲਣਾ ਚਾਹੀਦਾ ਹੈ।”

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਇਹ ਮਾਮਲਾ ਪੰਜਾਬ ਵਿੱਚ ਉੱਚ-ਜ਼ੋਖਮ ਵਾਲੀਆਂ ਗਰਭ ਅਵਸਥਾਵਾਂ ਅਤੇ ਨਵਜੰਮੇ ਬੱਚਿਆਂ ਦੇ ਇਲਾਜ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਵਧ ਰਹੀ ਵਰਤੋਂ ਨੂੰ ਵੀ ਦਰਸਾਉਂਦਾ ਹੈ। ਅੰਕੜੇ ਦੱਸਦੇ ਹਨ ਕਿ ਉੱਚ-ਜ਼ੋਖਮ ਵਾਲੇ ਜਣੇਪਿਆਂ ਨਾਲ ਸਬੰਧਤ ਕਲੇਮਾਂ ਵਿੱਚ ਸਭ ਤੋਂ ਵੱਡਾ ਹਿੱਸਾ ਨਵਜਨਮੇ ਬੱਚਿਆਂ ਦੀ ਦੇਖਭਾਲ ਦਾ ਹੈ। ਪਿਛਲੇ ਸੱਤ ਮਹੀਨਿਆਂ ਦੌਰਾਨ ‘ਸਪੈਸ਼ਲ ਨਿਓਨੇਟਲ ਕੇਅਰ ਪੈਕੇਜ’ ਤਹਿਤ 1,869 ਨਵਜੰਮੇ ਬੱਚਿਆਂ ਨੂੰ 2.50 ਕਰੋੜ ਦੇ ਕਲੇਮਾਂ ਦਾ ਲਾਭ ਮਿਲਿਆ ਹੈ, ਜਦਕਿ ‘ਇੰਟੈਂਸਿਵ ਨਿਓਨੇਟਲ ਕੇਅਰ ਪੈਕੇਜ’ ਤਹਿਤ 1,719 ਨਵਜੰਮੇ ਬੱਚਿਆਂ ਦੇ ਇਲਾਜ ਲਈ 3.78 ਕਰੋੜ ਰੁਪਏ ਦੇ ਕਲੇਮ ਮਨਜ਼ੂਰ ਕੀਤੇ ਗਏ ਹਨ। ਇਸ ਤੋਂ ਇਲਾਵਾ, ‘ਐਡਵਾਂਸਡ ਨਿਓਨੇਟਲ ਕੇਅਰ ਪੈਕੇਜ’ ਤਹਿਤ 434 ਅਤੇ ‘ਕ੍ਰਿਟੀਕਲ ਕੇਅਰ ਨਿਓਨੇਟਲ ਪੈਕੇਜ’ ਤਹਿਤ 382 ਮਾਮਲਿਆਂ ਨੂੰ ਵੀ ਯੋਜਨਾ ਦਾ ਲਾਭ ਮਿਲਿਆ ਹੈ, ਜਿਸ ਨਾਲ ਗੰਭੀਰ ਪੈਚੀਦਗੀਆਂ ਨਾਲ ਜਨਮੇ ਬੱਚਿਆਂ ਨੂੰ ਜੀਵਨ-ਰੱਖਿਅਕ ਇਲਾਜ ਮੁਹੱਈਆ ਕਰਵਾਇਆ ਗਿਆ। ਮੁੱਖ ਮੰਤਰੀ ਸਿਹਤ ਯੋਜਨਾ ਨਾ ਸਿਰਫ਼ ਲੋਕਾਂ ਦੀਆਂ ਜਾਨਾਂ ਬਚਾ ਰਹੀ ਹੈ, ਸਗੋਂ ਉਨ੍ਹਾਂ ਦੇ ਇਲਾਜ ਦਾ ਆਰਥਿਕ ਬੋਝ ਵੀ ਘਟਾ ਰਹੀ ਹੈ।”

ਇਹ ਬੱਚੀ 9 ਜੂਨ 2026 ਨੂੰ ਨਵਾਂਸ਼ਹਿਰ ਦੇ ਸ਼ਿਵ ਸ਼ੰਕਰ ਮੁਹੱਲਾ ਨਿਵਾਸੀ ਸੂਰਜ ਅਤੇ ਉਨ੍ਹਾਂ ਦੀ ਪਤਨੀ ਦੇ ਘਰ ਜਨਮੀ ਸੀ। ਜਨਮ ਤੋਂ ਤੁਰੰਤ ਬਾਅਦ ਫੇਫੜੇ ਪੂਰੀ ਤਰ੍ਹਾਂ ਵਿਕਸਤ ਨਾ ਹੋਣ ਕਾਰਨ ਉਸ ਨੂੰ ਸਾਹ ਲੈਣ ਵਿੱਚ ਗੰਭੀਰ ਸਮੱਸਿਆ ਆ ਗਈ। ਡਾਕਟਰਾਂ ਨੇ ਤੁਰੰਤ ਉਸ ਨੂੰ ਐਨਆਈਸੀਯੂ ਵਿੱਚ ਦਾਖ਼ਲ ਕਰਕੇ ਵੈਂਟੀਲੇਟਰ ’ਤੇ ਰੱਖਿਆ ਅਤੇ ਅਗਲੇ 50 ਦਿਨਾਂ ਤੱਕ ਉਸ ਦੀ ਲਗਾਤਾਰ ਨਿਗਰਾਨੀ ਅਤੇ ਇਲਾਜ ਕੀਤਾ।

ਆਪਣੀ ਮੈਡੀਕਲ ਟੀਮ ਨਾਲ ਮਿਲ ਕੇ ਬੱਚੀ ਦਾ ਇਲਾਜ ਕਰਨ ਵਾਲੇ ਡਾ. ਹਰਤੇਸ਼ ਸਿੰਘ ਪਾਹਵਾ ਨੇ ਦੱਸਿਆ ਕਿ ਇੰਨੀ ਘੱਟ ਗਰਭ ਅਵਧੀ ਵਿੱਚ ਜਨਮ ਲੈਣ ਵਾਲੇ ਬੱਚੇ ਬਹੁਤ ਨਾਜ਼ੁਕ ਹੁੰਦੇ ਹਨ ਅਤੇ ਉਨ੍ਹਾਂ ਨੂੰ ਚੌਵੀ ਘੰਟੇ ਵਿਸ਼ੇਸ਼ ਡਾਕਟਰੀ ਦੇਖਭਾਲ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ, “ਉੱਨਤ ਨਿਓਨੇਟਲ ਇਲਾਜ, ਉਚਿਤ ਪੋਸ਼ਣ, ਇਨਫੈਕਸ਼ਨ ਕੰਟਰੋਲ ਅਤੇ ਲਗਾਤਾਰ ਨਿਗਰਾਨੀ ਦੀ ਬਦੌਲਤ ਬੱਚੀ ਦੀ ਹਾਲਤ ਹੌਲੀ-ਹੌਲੀ ਸੁਧਰਦੀ ਗਈ ਅਤੇ ਆਖ਼ਰਕਾਰ ਉਸ ਨੂੰ ਸਿਹਤਮੰਦ ਹਾਲਤ ਵਿੱਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਗਭਗ 3 ਲੱਖ ਰੁਪਏ ਦੇ ਪੂਰੇ ਇਲਾਜ ਦਾ ਖ਼ਰਚ ਚੁੱਕਿਆ ਗਿਆ, ਜਿਸ ਨਾਲ ਪਰਿਵਾਰ ਹਸਪਤਾਲ ਦੇ ਬਿਲਾਂ ਦੀ ਚਿੰਤਾ ਕਰਨ ਦੀ ਬਜਾਏ ਆਪਣੀ ਧੀ ਦੇ ਠੀਕ ਹੋਣ ’ਤੇ ਧਿਆਨ ਦੇ ਸਕਿਆ।”

ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦਿਆਂ ਬੱਚੀ ਦੇ ਪਿਤਾ ਸੂਰਜ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਲਈ ਇੰਨੀ ਵੱਡੀ ਰਕਮ ਦਾ ਪ੍ਰਬੰਧ ਕਰਨਾ ਅਸੰਭਵ ਸੀ। ਉਨ੍ਹਾਂ ਕਿਹਾ, “ਕਈ ਅਜਿਹੇ ਪਲ ਆਏ ਜਦੋਂ ਸਾਨੂੰ ਲੱਗਾ ਕਿ ਅਸੀਂ ਆਪਣੀ ਧੀ ਨੂੰ ਗੁਆ ਬੈਠਾਂਗੇ। ਡਾਕਟਰਾਂ ਨੇ ਸਾਨੂੰ ਉਮੀਦ ਦਿੱਤੀ ਅਤੇ ਸਰਕਾਰ ਦੀ ਇਸ ਯੋਜਨਾ ਨੇ ਸਾਨੂੰ ਕਦੇ ਵੀ ਪੈਸਿਆਂ ਦੀ ਚਿੰਤਾ ਨਹੀਂ ਕਰਨ ਦਿੱਤੀ। ਅੱਜ ਅਸੀਂ ਆਪਣੀ ਧੀ ਨੂੰ ਘਰ ਲੈ ਕੇ ਜਾ ਰਹੇ ਹਾਂ ਕਿਉਂਕਿ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ, ਪੰਜਾਬ ਸਰਕਾਰ ਸਾਡੇ ਸਭ ਤੋਂ ਔਖੇ ਸਮੇਂ ਵਿੱਚ ਸਾਡੇ ਨਾਲ ਖੜ੍ਹੀ ਰਹੀ।”

ਰਾਜ ਸਿਹਤ ਏਜੰਸੀ (ਐਸਐਚਏ), ਪੰਜਾਬ ਵੱਲੋਂ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ, ਇਸ ਯੋਜਨਾ ਤਹਿਤ ਹੁਣ ਤੱਕ ਉੱਚ-ਜ਼ੋਖਮ ਵਾਲੀਆਂ ਗਰਭ ਅਵਸਥਾਵਾਂ ਨਾਲ ਸਬੰਧਤ 474 ਮਾਂਵਾਂ ਨੂੰ ਵੀ ਲਾਭ ਮਿਲਿਆ ਹੈ। ਇਨ੍ਹਾਂ ਵਿੱਚ ਮਾਂ ਅਤੇ ਗਰਭ ਵਿੱਚ ਪਲ ਰਹੇ ਬੱਚੇ ਨਾਲ ਸਬੰਧਤ ਗੰਭੀਰ ਹਾਲਾਤ, ਸਮੇਂ ਤੋਂ ਪਹਿਲਾਂ ਜਣੇਪੇ ਦੇ 70 ਮਾਮਲੇ, ਗੰਭੀਰ ਖ਼ੂਨ ਦੀ ਕਮੀ ਦੇ 45 ਮਾਮਲੇ, ਗੰਭੀਰ ਪ੍ਰੀ-ਇਕਲੈਂਪਸੀਆ/ਇਕਲੈਂਪਸੀਆ ਦੇ 19 ਮਾਮਲੇ ਅਤੇ ਭਰੂਣ ਦੀਆਂ ਗੰਭੀਰ ਜਨਮਜਾਤ ਵਿਕਾਰਾਂ ਦੇ ਦੋ ਮਾਮਲੇ ਸ਼ਾਮਲ ਹਨ। ਇਹ ਅੰਕੜੇ ਦਰਸਾਉਂਦੇ ਹਨ ਕਿ ਸਰਕਾਰ ਸਮੇਂ ਸਿਰ ਕੈਸ਼ਲੈੱਸ ਇਲਾਜ ਮੁਹੱਈਆ ਕਰਵਾ ਕੇ ਮਾਂਵਾਂ ਅਤੇ ਨਵਜੰਮੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰਾਂ ਵਚਨਬੱਧ ਹੈ।


Nawanshahr-Baby-Defies-Odds-After-50-Days-Of-Specialised-Nicu-Care-Under-Mukh-Mantri-Sehat-Yojna



TOP HEADLINES


ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਐਲਾਨ ਕੀਤਾ
ਕੇਵਲ ਸਿੰਘ ਢਿੱਲੋ ਨੇ ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਅਹੁ
ਕਾਂਗਰਸ ਹੀ ਇੱਕੋ ਪਾਰਟੀ ਜਿਸ ਵਿੱਚ ਅੰਦਰੂਨੀ ਲੋਕਤੰਤਰ ਹੈ: ਬਘੇਲ
*ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ 'ਸ
ਭਾਜਪਾ ਪੰਜਾਬ ਵੱਲੋਂ ਛੇ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ
ਪੰਜਾਬ ਦੇ ਨੌਜਵਾਨਾਂ ਨੂੰ ਵਿਕਸਿਤ ਭਾਰਤ ਦੇ ਨਿਰਮਾਣ 'ਚ ਯੋਗਦਾਨ
​ਲੁਧਿਆਣਾ ਦੇ ਕਿਦਵਈ ਨਗਰ ਤੇ ਮਿੱਲਰਗੰਜ ਦੇ ਸਕੂਲਜ਼ ਆਫ਼ ਐਮੀਨੈਂਸ
ਫਗਵਾੜਾ ਵਿਖੇ 12 ਅਗਸਤ ਨੂੰ ਹੋਣ ਵਾਲੇ ‘ਇੱਕ ਸ਼ਾਮ ਸ਼ਿਵ ਕੇ ਨਾਮ
ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸਤ ਤਹਿਤ 1.03 ਲੱਖ ਤੋਂ
15 ਲੱਖ ਰੁਪਏ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਹੋਣ ਦੇ ਮਾਮਲੇ ਵ
*ਭਗਵੰਤ ਮਾਨ ਸਰਕਾਰ ਨੇ ਪੰਜਾਬ ਭਰ ਦੇ ਸਫ਼ਾਈ ਸੇਵਕਾਂ ਅਤੇ ਸੀਵਰ
ਚਾਰ ਅਗਸਤ ਨੂੰ ਈ-20 ਦੇ ਖ਼ਿਲਾਫ਼ ਆਈਆਂ 2 ਲੱਖ ਪਟੀਸ਼ਨਾਂ ਲੈ ਕੇ
‘ਹਰ ਬੂਥ ਮਜ਼ਬੂਤ–ਸੰਗਰੂਰ ਕਾਂਗਰਸ ਵੱਲੋਂ ਜ਼ਮੀਨੀ ਪੱਧਰ 'ਤੇ ਸ
ਈ-20 ਦੇ ਖਿਲਾਫ ਟਾਊਨਹਾਲ 'ਚ ਬੋਲੇ ਕੇਜਰੀਵਾਲ-ਦੇਸ਼ ਨੂੰ ਪੰਪਾਂ
ਸ਼ੂਟਿੰਗ ਰੇਂਜ ਫੇਜ਼-6 ਚੋਰੀ ਕਾਂਡ ਸੁਲਝਿਆ, ਮੁੱਖ ਦੋਸ਼ੀ ਗ੍ਰਿਫ
'ਯੁੱਧ ਨਸ਼ਿਆਂ ਵਿਰੁੱਧ' ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮ
*ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵ
*ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲ
ਹਰ ਬੂਥ ਕਾਂਗਰਸ ਮਜ਼ਬੂਤ: ਪਟਿਆਲਾ ਸਾਡੀ ਲੜਾਈ ਭਾਜਪਾ, ਆਪ ਅਤੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51210934

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us