ਫੂਡ ਸੇਫਟੀ ਵਿੰਗ ਕਪੂਰਥਲਾ ਵੱਲੋਂ ਨਡਾਲਾ, ਬੇਗੋਵਾਲ ਅਤੇ ਭੁਲੱਥ ਵਿੱਚ ਚੈਕਿੰਗ; ਮਿਠਾਈਆਂ ਦੇ 8 ਸੈਂਪਲ ਲਏ

Aug24,2026 | Jagrati Lahar Bureau | Kapurthala

 ਰੱਖੜੀ ਦੇ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ ਕਮਲਪ੍ਰੀਤ ਬ੍ਰਾਰ, ਕਮਿਸ਼ਨਰ, ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ ਅਤੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹੇ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।


ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਸਮੂਹ ਫੂਡ ਕਾਰੋਬਾਰੀਆਂ ਨੂੰ ਅਪੀਲ ਕੀਤੀ ਕਿ ਉਹ ਉੱਚ ਗੁਣਵੱਤਾ ਵਾਲਾ ਕੱਚਾ ਮਾਲ ਹੀ ਵਰਤਣ, ਖਾਧ ਪਦਾਰਥ ਸਾਫ਼-ਸੁਥਰੇ ਵਾਤਾਵਰਣ ਵਿੱਚ ਤਿਆਰ ਕਰਨ ਅਤੇ ਤਿਆਰ ਖਾਧ ਸਮੱਗਰੀ ਨੂੰ ਹਰ ਸਮੇਂ ਢੱਕ ਕੇ ਰੱਖਣ ਤਾਂ ਜੋ ਆਮ ਲੋਕਾਂ ਨੂੰ ਸੁਰੱਖਿਅਤ, ਸ਼ੁੱਧ ਅਤੇ ਮਿਆਰੀ ਖਾਧ ਪਦਾਰਥ ਉਪਲਬਧ ਕਰਵਾਏ ਜਾ ਸਕਣ।


ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਦੀ ਯੋਗ ਨਿਗਰਾਨੀ ਹੇਠ ਫੂਡ ਸੇਫਟੀ ਵਿੰਗ ਕਪੂਰਥਲਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਅਭਿਆਨ ਦੀ ਅਗਵਾਈ ਡਾ. ਹਰਜੋਤ ਪਾਲ ਸਿੰਘ, ਸਹਾਇਕ ਕਮਿਸ਼ਨਰ (ਫੂਡ) ਵੱਲੋਂ ਕੀਤੀ ਗਈ, ਜਦਕਿ ਟੀਮ ਵਿੱਚ ਸ਼੍ਰੀ ਰਮਨ ਵਿਰਦੀ, ਫੂਡ ਸੇਫਟੀ ਅਫ਼ਸਰ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ।


ਚੈਕਿੰਗ ਮੁਹਿੰਮ ਦੌਰਾਨ ਟੀਮ ਵੱਲੋਂ ਨਡਾਲਾ, ਬੇਗੋਵਾਲ ਅਤੇ ਭੁਲੱਥ ਖੇਤਰ ਦੀਆਂ ਵੱਖ-ਵੱਖ ਮਿਠਾਈਆਂ ਦੀਆਂ ਦੁਕਾਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਵੱਖ-ਵੱਖ ਦੁਕਾਨਾਂ ਤੋਂ ਕੁੱਲ 8 ਸੈਂਪਲ ਲਏ ਗਏ, ਜਿਨ੍ਹਾਂ ਵਿੱਚ ਬਰਫ਼ੀ, ਢੋਡਾ ਬਰਫ਼ੀ, ਰਸਗੁੱਲਾ, ਗੁਲਾਬ ਜਾਮੁਨ, ਪਤੀਸਾ, ਪੇਠਾ ਅਤੇ ਲੱਡੂ ਆਦਿ ਸ਼ਾਮਲ ਸਨ। ਇਹ ਸਾਰੇ ਸੈਂਪਲ ਜਾਂਚ ਲਈ ਸਟੇਟ ਲੈਬਾਰਟਰੀ ਭੇਜੇ ਜਾ ਰਹੇ ਹਨ ਅਤੇ ਰਿਪੋਰਟ ਆਉਣ ਤੋਂ ਬਾਅਦ ਫੂਡ ਸੇਫਟੀ ਐਕਟ ਤਹਿਤ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


ਟੀਮ ਵੱਲੋਂ ਮੌਕੇ 'ਤੇ ਸਮੂਹ ਕਾਰੋਬਾਰੀਆਂ ਨੂੰ ਸਖ਼ਤ ਹਦਾਇਤ ਦਿੱਤੀ ਗਈ ਕਿ ਦੁਕਾਨਾਂ ਅਤੇ ਰਸੋਈ ਵਿੱਚ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਸਾਰਾ ਸਾਮਾਨ ਕੇਵਲ ਪੱਕੇ ਬਿੱਲ 'ਤੇ ਹੀ ਖਰੀਦਿਆ ਜਾਵੇ।


ਦੁਕਾਨਦਾਰਾਂ ਨੂੰ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਖਾਣੇ ਜਾਂ ਮਿਠਾਈਆਂ ਵਿੱਚ ਕਿਸੇ ਵੀ ਤਰ੍ਹਾਂ ਦੇ ਨਕਲੀ ਜਾਂ ਗੈਰ-ਮਨਜ਼ੂਰਸ਼ੁਦਾ ਰੰਗਾਂ ਦੀ ਵਰਤੋਂ ਬਿਲਕੁਲ ਨਹੀਂ ਕਰਨੀ ਹੈ ਅਤੇ ਮਿਠਾਈਆਂ ਲਈ ਕੇਵਲ ਸਾਫ਼-ਸੁਥਰੇ ਪਾਣੀ ਦੀ ਵਰਤੋਂ ਕੀਤੀ ਜਾਵੇ। ਇਸ ਦੇ ਨਾਲ ਹੀ ਸਮੂਹ ਫੂਡ ਕਾਰੋਬਾਰੀਆਂ ਨੂੰ ਆਪਣੇ ਸਲਾਨਾ ਟਰਨਓਵਰ ਅਨੁਸਾਰ ਫੂਡ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਬਿਨਾਂ ਲਾਇਸੈਂਸ ਕੰਮ ਕਰਨਾ ਕਾਨੂੰਨੀ ਅਪਰਾਧ ਹੈ।


ਫੂਡ ਸੇਫਟੀ ਵਿੰਗ ਵੱਲੋਂ ਦੱਸਿਆ ਗਿਆ ਕਿ ਤਿਉਹਾਰ ਦੌਰਾਨ ਬਾਹਰਲੇ ਸ਼ਹਿਰਾਂ ਜਾਂ ਹੋਰ ਇਲਾਕਿਆਂ ਤੋਂ ਬੱਸਾਂ, ਰੇਲਗੱਡੀਆਂ, ਟ੍ਰਾਂਸਪੋਰਟ ਜਾਂ ਨਿੱਜੀ ਵਾਹਨਾਂ ਰਾਹੀਂ ਆਉਣ ਵਾਲੀਆਂ ਮਿਠਾਈਆਂ ਦੀ ਵੀ ਪੂਰੀ ਜਾਂਚ ਕੀਤੀ ਜਾਵੇਗੀ। ਕਿਸੇ ਵੀ ਦੁਕਾਨ ਵਿੱਚ ਵੇਚੇ ਜਾ ਰਹੇ ਖਾਧ ਪਦਾਰਥ ਦੀ ਗੁਣਵੱਤਾ ਦੀ ਜ਼ਿੰਮੇਵਾਰੀ ਸਬੰਧਤ ਫੂਡ ਬਿਜ਼ਨਸ ਆਪਰੇਟਰ ਦੀ ਹੋਵੇਗੀ।


ਸਹਾਇਕ ਕਮਿਸ਼ਨਰ (ਫੂਡ) ਡਾ. ਹਰਜੋਤ ਪਾਲ ਸਿੰਘ ਨੇ ਅਪੀਲ ਕੀਤੀ ਕਿ ਵਿਕਣ ਵਾਲੀ ਹਰ ਮਿਠਾਈ ਲੋਕਾਂ ਦੀ ਸਿਹਤ ਨਾਲ ਜੁੜੀ ਹੋਈ ਹੈ, ਇਸ ਲਈ ਮੁਨਾਫ਼ੇ ਨਾਲੋਂ ਲੋਕਾਂ ਦੀ ਜਾਨ ਅਤੇ ਸਿਹਤ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ।


ਜੇਕਰ ਕਿਸੇ ਵੀ ਨਾਗਰਿਕ ਨੂੰ ਮਿਲਾਵਟੀ ਜਾਂ ਖ਼ਰਾਬ ਖਾਧ ਪਦਾਰਥਾਂ ਬਾਰੇ ਜਾਣਕਾਰੀ ਮਿਲਦੀ ਹੈ, ਤਾਂ ਉਹ ਇਸ ਦੀ ਸ਼ਿਕਾਇਤ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਨੰਬਰ 01822-233777 ‘ਤੇ ਕਰ ਸਕਦਾ ਹੈ।


-kapurthala-foodsafety-nadala-begowal-bhulath-foodinspection-foodsafetypunjab



TOP HEADLINES


ਮੰਗਲਵਾਰ ਨੂੰ ਗੋਆ ਵਿੱਚ ਈ-20 ਪੈਟਰੋਲ ਦੇ ਖਿਲਾਫ ਕੇਜਰੀਵਾਲ ਦਾ
ਮੋਦੀ ਸਰਕਾਰ ਤੋਂ ਭੰਗ ਹੋਇਆ ਮੋਹ, 73 ਲੱਖ ਕਿਸਾਨਾਂ ਨੇ ਛੱਡੀ ਫਸ
ਫੂਡ ਸੇਫਟੀ ਵਿੰਗ ਕਪੂਰਥਲਾ ਵੱਲੋਂ ਨਡਾਲਾ, ਬੇਗੋਵਾਲ ਅਤੇ ਭੁਲੱਥ
ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਵਲੋਂ ਸੋਹਾਣਾ ਥਾਣਾ ਦੇ ਐਸ ਐਚ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗ
ਵੜਿੰਗ ਨੇ ਹਵਾਰਾ ਨੂੰ ਪੈਰੋਲ ਦੀ ਮੰਗ ਦਾ ਕੀਤਾ ਸਮਰਥਨ
ਭਾਜਪਾ ਕਸਮ ਖਾ ਕੇ ਕਹੇ ਕਿ ਉਹ ਅਕਾਲੀਆਂ ਨਾਲ ਗੱਠਜੋੜ ਨਹੀਂ ਕਰੇ
*ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ ਕਾਬੂ; ਨੌਂ ਪ
ਕਾਂਗਰਸ ਸੰਸਦ ਮੈਂਬਰ ਧਰਮਵੀਰ ਗਾਂਧੀ ਦਾ ਬਿਆਨ ਬੇਹੱਦ ਸ਼ਰਮਨਾਕ ਅ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼
*41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ: ਡਾ. ਬਲਬੀਰ ਸਿੰਘ ਵੱਲੋਂ ਲ
*ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁ
ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਸਰਕਾਰੀ ਪੈਸੇ ਦੀ ਦੁਰਵਰਤੋਂ ਨਹੀਂ ਕਰ ਰਹੇ, ਨਵੀਂ ਪੀੜ੍ਹੀ
ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂ
*ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ
ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ
ਵੜਿੰਗ ਵਿਦ ਵਾਰਿਅਰਜ਼ ਨਸ਼ਿਆਂ ਦੀ ਸਮੱਸਿਆ ਪੰਜਾਬ ਦਾ ਸਭ ਤੋਂ ਗ
*ਤੀਜ ਦੇ ਮੇਲੇ ਤੋਂ ਵੀ ਵੱਡਾ ਹੋਵੇਗਾ 2027 ਵਿੱਚ ਭਗਵੰਤ ਮਾਨ ਦੇ
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51493122

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us