*ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ*

Sep11,2026 | Jagrati Lahar Bureau | Chandigarh



*2,008 ਪਿੰਡਾਂ ਤੇ ਵਾਰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਇੱਕ ਹਫ਼ਤੇ ਅੰਦਰ ਵੰਡੇ ਜਾਣਗੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ*

*ਆਸ਼ਾ ਵਰਕਰਾਂ ਨੂੰ ਘਰ-ਘਰ ਕਾਰਡ ਪਹੁੰਚਾਉਣ ਲਈ ਪ੍ਰਤੀ ਕਾਰਡ 10 ਰੁਪਏ ਮਿਲਣਗੇ; ਪੰਜਾਬ ਨੇ ਦੋ ਹਫ਼ਤਿਆਂ ਵਿੱਚ ਮੁਕੰਮਲ ਵੰਡ ਦਾ ਟੀਚਾ ਮਿਥਿਆ*

*400 ਤੋਂ ਵੱਧ ਲਾਭਪਾਤਰੀਆਂ ਵਾਲੇ 2,008 ਤੋਂ ਵੱਧ ਸਥਾਨਾਂ ’ਤੇ ਲੱਗਣਗੇ ਸਿਹਤ ਯੋਜਨਾ ਕਾਰਡ ਵੰਡ ਕੈਂਪ; ਯੂਨੀਵਰਸਲ ਕਵਰੇਜ ਲਈ ਭਗਵੰਤ ਮਾਨ ਸਰਕਾਰ ਦੀ ਸਮਾਂਬੱਧ ਪਹਿਲਕਦਮੀ: ਡਾ. ਬਲਬੀਰ ਸਿੰਘ*


ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ ਹੋਰ ਤੇਜ਼ੀ ਆਉਣ ਵਾਲੀ ਹੈ ਅਤੇ ਸੂਬਾ ਸਰਕਾਰ ਵੱਲੋਂ ਸਾਰੇ ਯੋਗ ਲਾਭਪਾਤਰੀਆਂ ਨੂੰ ਇਸ ਯੋਜਨਾ ਦੇ ਘੇਰੇ ਵਿੱਚ ਲਿਆਉਣ ਦੇ ਉਪਰਾਲਿਆਂ ਤਹਿਤ ਜਲਦ ਹੀ ਜ਼ਿਲ੍ਹਿਆਂ ਵਿੱਚ ਲਗਭਗ 33 ਲੱਖ ਕਾਰਡ ਉਪਲਬਧ ਹੋਣ ਦੀ ਸੰਭਾਵਨਾ ਹੈ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਲਗਭਗ 31 ਲੱਖ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਪਹਿਲਾਂ ਹੀ ਜ਼ਿਲ੍ਹਿਆਂ ਵਿੱਚ ਉਪਲੱਬਧ ਕਰਵਾਏ ਜਾ ਚੁੱਕੇ ਹਨ, ਜਦਕਿ ਕਰੀਬ 2 ਲੱਖ ਹੋਰ ਕਾਰਡ ਜਲਦ ਉਪਲੱਬਧ ਹੋਣ ਦੀ ਉਮੀਦ ਹੈ।

ਸਰਕਾਰ ਵੱਲੋਂ ਲਗਭਗ 2,008 ਪਿੰਡਾਂ ਅਤੇ ਵਾਰਡਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ 400 ਜਾਂ ਇਸ ਤੋਂ ਵੱਧ ਲਾਭਪਾਤਰੀ ਕਾਰਡ ਲਈ ਯੋਗ ਹਨ। ਇਨ੍ਹਾਂ ਸਥਾਨਾਂ ’ਤੇ ਵਿਸ਼ੇਸ਼ ਵੰਡ ਕੈਂਪ ਲਗਾਏ ਜਾਣਗੇ, ਤਾਂ ਜੋ ਕਾਰਡ ਵੰਡ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਅਤੇ ਲਾਭਪਾਤਰੀਆਂ ਨੂੰ ਆਪਣੇ ਖੇਤਰ ਵਿੱਚ ਹੀ ਕਾਰਡ ਪ੍ਰਾਪਤ ਕਰਨ ਦੀ ਸਹੂਲਤ ਮਿਲ ਸਕੇ।

ਲਾਭਪਾਤਰੀਆਂ ਨੂੰ ਕੈਂਪਾਂ ਸਬੰਧੀ ਪਹਿਲਾਂ ਹੀ ਸੂਚਿਤ ਕੀਤਾ ਜਾਵੇਗਾ। ਆਸ਼ਾ ਵਰਕਰਾਂ, ਆਸ਼ਾ ਫੈਸਿਲੀਟੇਟਰਾਂ, ਸਿਹਤ ਮਿੱਤਰਾਂ ਅਤੇ ਹੋਰ ਫੀਲਡ ਸਟਾਫ਼ ਨੂੰ ਲਾਭਪਾਤਰੀਆਂ ਨੂੰ ਕੈਂਪਾਂ ਤੱਕ ਲਿਆਉਣ ਅਤੇ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਤਾਇਨਾਤ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵੰਡ ਪ੍ਰੋਗਰਾਮ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਤੋਂ ਬਾਅਦ ਕੈਂਪ ਆਧਾਰਿਤ ਵੰਡ ਸ਼ੁਰੂ ਕੀਤੀ ਜਾਵੇਗੀ। ਸਰਕਾਰ ਵੱਲੋਂ ਪ੍ਰੋਗਰਾਮ ਸ਼ੁਰੂ ਹੋਣ ਤੋਂ ਇੱਕ ਹਫ਼ਤੇ ਦੇ ਅੰਦਰ ਇਨ੍ਹਾਂ ਕੈਂਪਾਂ ਵਿੱਚ ਕਾਰਡ ਵੰਡ ਦਾ ਕੰਮ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ।

ਜਿਨ੍ਹਾਂ ਪਿੰਡਾਂ ਅਤੇ ਵਾਰਡਾਂ ਵਿੱਚ 400 ਤੋਂ ਘੱਟ ਲਾਭਪਾਤਰੀ ਹਨ, ਉੱਥੇ ਪਹਿਲਾਂ ਤੋਂ ਚੱਲ ਰਹੀ ਘਰ-ਘਰ ਕਾਰਡ ਵੰਡ ਦੀ ਵਿਵਸਥਾ ਜਾਰੀ ਰਹੇਗੀ। ਕੈਂਪਾਂ ਤੋਂ ਬਾਅਦ ਵੀ ਜਿਹੜੇ ਕਾਰਡ ਵੰਡੇ ਨਹੀਂ ਜਾ ਸਕਣਗੇ, ਉਹ ਵੀ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਰਾਹੀਂ ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚਾਏ ਜਾਣਗੇ।

ਕਾਰਡਾਂ ਨੂੰ ਆਖਰੀ ਪੱਧਰ ਤੱਕ ਪਹੁੰਚਾਉਣ ਲਈ ਪ੍ਰੋਤਸਾਹਿਤ ਕਰਨ ਵਾਸਤੇ ਆਸ਼ਾ ਵਰਕਰਾਂ ਨੂੰ ਹਰੇਕ ਸਫ਼ਲਤਾਪੂਰਵਕ ਵੰਡੇ ਗਏ ਕਾਰਡ ਲਈ 10 ਰੁਪਏ, ਜਦਕਿ ਆਸ਼ਾ ਫੈਸਿਲੀਟੇਟਰਾਂ ਨੂੰ ਪ੍ਰਤੀ ਕਾਰਡ 2 ਰੁਪਏ ਦਿੱਤੇ ਜਾਣਗੇ। ਘਰ-ਘਰ ਕਾਰਡ ਵੰਡ ਦਾ ਰਿਕਾਰਡ ਰੱਖਿਆ ਜਾਵੇਗਾ ਅਤੇ ਸਬੰਧਤ ਸਿਹਤ ਅਧਿਕਾਰੀਆਂ ਵੱਲੋਂ ਪ੍ਰੋਤਸਾਹਨ ਰਾਸ਼ੀ ਦੇ ਦਾਅਵਿਆਂ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ। ਕੈਂਪ ਆਧਾਰਿਤ ਵੰਡ ਮੁਹਿੰਮ ਮੁਕੰਮਲ ਹੋਣ ਤੋਂ ਬਾਅਦ ਬਾਕੀ ਰਹਿੰਦੇ ਕਾਰਡਾਂ ਨੂੰ ਅਗਲੇ ਦੋ ਹਫ਼ਤਿਆਂ ਦੇ ਅੰਦਰ ਘਰ-ਘਰ ਵੰਡ ਪ੍ਰਣਾਲੀ ਰਾਹੀਂ ਵੰਡੇ ਜਾਣਗੇ।

ਸਟੇਟ ਹੈਲਥ ਏਜੰਸੀ ਵੱਲੋਂ ਜ਼ਿਲ੍ਹਿਆਂ ਨੂੰ ਕਾਰਡਾਂ ਦੇ ਨਾਲ-ਨਾਲ ਸੂਚਨਾ, ਸਿੱਖਿਆ ਅਤੇ ਸੰਚਾਰ (ਆਈਈਸੀ) ਸਮੱਗਰੀ ਪਹਿਲਾਂ ਹੀ ਉਪਲੱਬਧ ਕਰਵਾਈ ਜਾ ਚੁੱਕੀ ਹੈ, ਜਿਸ ਵਿੱਚ ਕਾਰਡ ਜੈਕਟਾਂ, ਲਿਫ਼ਾਫ਼ੇ ਅਤੇ ਬਰੋਸ਼ਰ ਵੀ ਸ਼ਾਮਲ ਹਨ।

ਅਧਿਕਾਰੀਆਂ ਨੂੰ ਪੂਰੀ ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕਰਨ ਅਤੇ ਨਿਰਧਾਰਤ ਸਮਾਂ-ਸੀਮਾ ਤੇ ਮਿਆਰੀ ਸੰਚਾਲਨ ਪ੍ਰਕਿਰਿਆ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਸੂਬਾ ਸਰਕਾਰ ਦਾ ਟੀਚਾ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪੂਰੇ ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਮੁਕੰਮਲ ਕਰਨਾ ਹੈ, ਸਰਕਾਰ ਦਾ ਵਿਸ਼ੇਸ਼ ਜ਼ੋਰ ਇਹ ਯਕੀਨੀ ਬਣਾਉਣ ’ਤੇ ਹੈ ਕਿ ਕੋਈ ਵੀ ਯੋਗ ਲਾਭਪਾਤਰੀ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ।


-mukhmantrisehatyojana-punjabhealth-healthcarddistribution-bhagwantmann-punjabgovernment



TOP HEADLINES


ਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪ
ਕਾਂਗਰਸ ਲਾਸ਼ਾਂ 'ਤੇ ਰਾਜਨੀਤੀ ਕਰਨਾ ਬੰਦ ਕਰੇ, ਪੰਜਾਬ 1984 ਵਿੱ
ਅਮਨ ਅਰੋੜਾ ਨੂੰ ਆਪ ਦੀ ਰਾਸ਼ਟਰੀ ਕਾਰਜਕਾਰਨੀ ਤੋਂ ਹਟਾਉਣ ਦੀਆਂ ਖ
*ਫਿੱਲੌਰ ਵਿੱਚ 'ਯੁੱਧ ਨਸ਼ਾ ਮੁਕਤੀ' ਮੁਹਿੰਮ ਦੀ ਰਾਜ ਪੱਧਰੀ ਸਿਖ
*ਭਾਰਤ ਨਗਰ ਚੌਕ ਲੁਧਿਆਣਾ ਵਿਖੇ ਮਹਾਵੀਰ ਚੱਕਰ ਵਿਜੇਤਾ ਸ਼ਹੀਦ ਮੇ
*ਖੰਨਾ 'ਚ ਪ੍ਰੈਸ਼ਰ ਹਾਰਨ ਵਜਾਉਣ ਵਾਲਿਆਂ ਦੀ ਨਹੀਂ ਹੋਵੇਗੀ ਖੈਰ,
ਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹ
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸ
*ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾ
*ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ
*ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵ
ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਟ੍ਰੈਫਿਕ ਪੁਲਿਸ ਵੱ
*ਆਰ.ਆਈ.ਐਮ.ਸੀ. ਵਿੱਚ ਜੁਲਾਈ 2027 ਟਰਮ ਲਈ ਦਾਖ਼ਲਾ ਸ਼ੁਰੂ; ਦਾਖ
ਸੇਫ਼ ਸਕੂਲ ਵਾਹਨ ਦੀ ਟੀਮ ਵੱਲੋਂ ਫਾਜ਼ਿਲਕਾ ਵਿਖੇ 04 ਅਤੇ ਅਬੋਹਰ
*ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ
*ਸੰਗਰੂਰ ਦੇ ਤੂਰ ਬੰਜਾਰਾ 'ਚੋਂ ਭਾਜਪਾ ਆਗੂਆਂ ਨੂੰ ਭਜਾਇਆ, ਆਪ ਦ
*ਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾ
*ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ
ਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ 'ਤੇ ਭਾਜਪਾ ਦੀ ਸਿਆਸਤ
ਰੰਧਾਵਾ ਦਾ ਵੱਡਾ ਦੋਸ਼: ਬਾਰਡਰ ਰੇਂਜ ਦੇ ਪੁਲਿਸ ਅਫ਼ਸਰ ਗੈਂਗਸਟਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51788888

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us