ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੀ.ਐਮ.ਸੀ ਲੁਧਿਆਣਾ ਨੇ 100 ਤੋਂ ਵੱਧ ਬਾਲ ਸਰਜਰੀਆਂ ਕਰਕੇ ਵੱਡਾ ਮੀਲ ਪੱਥਰ ਸਥਾਪਿਤ ਕੀਤਾ

Oct4,2026 | Jagrati Lahar Bureau | Ludhiana



ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਬਾਲ ਸਰਜਰੀ ਵਿਭਾਗ ਦਾ ਕੀਤਾ ਸਨਮਾਨ; ਲੋੜਵੰਦ ਬੱਚਿਆਂ ਨੂੰ ਜੀਵਨ ਰੱਖਿਅਕ ਇਲਾਜ ਮੁਹੱਈਆ ਕਰਵਾਉਣ ਲਈ ਡਾਕਟਰਾਂ ਦੀ ਸ਼ਲਾਘਾ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਨੂੰ ਮਿਆਰੀ ਅਤੇ ਬਰਾਬਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ


ਲੁਧਿਆਣਾ, 4 ਅਕਤੂਬਰ:

ਸਰਵ ਵਿਆਪਕ ਅਤੇ ਬਰਾਬਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀ.ਐਮ.ਸੀ.), ਲੁਧਿਆਣਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 100 ਤੋਂ ਵੱਧ ਬਾਲ ਸਰਜਰੀਆਂ ਸਫਲਤਾਪੂਰਵਕ ਕਰਨ ਲਈ ਬਾਲ ਸਰਜਰੀ ਵਿਭਾਗ ਦੀ ਟੀਮ ਨੂੰ ਵਧਾਈ ਦਿੱਤੀ।

ਇਸ ਸਬੰਧੀ ਸੀ.ਐਮ.ਸੀ. ਲੁਧਿਆਣਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਸਰਕਾਰ ਅਤੇ ਮੈਡੀਕਲ ਸੰਸਥਾ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ। ਯੋਜਨਾ ਤਹਿਤ ਨਵਜੰਮੇ ਬੱਚਿਆਂ ਅਤੇ ਹੋਰ ਬੱਚਿਆਂ ਦੀਆਂ ਕਈ ਤਰ੍ਹਾਂ ਦੀਆਂ ਗੁੰਝਲਦਾਰ ਸਰਜਰੀਆਂ ਕੀਤੀਆਂ ਗਈਆਂ ਹਨ, ਜਿਸ ਨਾਲ ਵੱਖ-ਵੱਖ ਸਮਾਜਿਕ ਅਤੇ ਆਰਥਿਕ ਪਿਛੋਕੜ ਵਾਲੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਦੇਸ਼ ਲੋਕਾਂ ਨੂੰ ਉੱਚ ਪੱਧਰੀ ਡਾਕਟਰੀ ਇਲਾਜ ਮੁਫ਼ਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਹਰ ਨਾਗਰਿਕ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਈਆਂ ਜਾ ਸਕਣ।

ਸਿਹਤ ਮੰਤਰੀ ਨੇ ਬਾਲ ਸਰਜਨਾਂ, ਅਨੱਸਥੀਸੀਓਲੋਜਿਸਟਾਂ, ਨਰਸਿੰਗ ਸਟਾਫ਼ ਅਤੇ ਸੀ.ਐਮ.ਸੀ. ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਮਰਪਣ, ਮਿਹਨਤ ਅਤੇ ਹਮਦਰਦੀ ਭਰੇ ਰਵੱਈਏ ਸਦਕਾ ਗੰਭੀਰ ਸਰਜਰੀਆਂ ਦੀ ਲੋੜ ਵਾਲੇ ਬੱਚਿਆਂ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਬਿਹਤਰ ਇਲਾਜ ਮਿਲ ਰਿਹਾ ਹੈ।

ਇਸ ਮੌਕੇ ਸੀ.ਐਮ.ਸੀ. ਲੁਧਿਆਣਾ ਦੇ ਬਾਲ ਸਰਜਰੀ ਵਿਭਾਗ ਅਤੇ ਪ੍ਰਬੰਧਕਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪੰਜਾਬ ਸਰਕਾਰ ਦਾ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਸੂਬੇ ਦੇ ਹਰ ਯੋਗ ਅਤੇ ਲੋੜਵੰਦ ਬੱਚੇ ਨੂੰ ਵਿਸ਼ੇਸ਼ ਬਾਲ ਸਰਜਰੀ ਸੇਵਾਵਾਂ ਪ੍ਰਦਾਨ ਕਰਨ ਲਈ ਯਤਨ ਜਾਰੀ ਰਹਿਣਗੇ।
--------

Cmc-Ludhiana-Health-Minister-Dr-Balbir-Singh-



TOP HEADLINES


*ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰ
ਗੁਰੂ ਨਾਨਕ ਸਟੇਡੀਅਮ ’ਚ ਅਗਨੀਵੀਰ ਭਰਤੀ ਰੈਲੀ ਦਾ ਆਗਾਜ਼
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੀ.ਐਮ.ਸੀ ਲੁਧਿਆਣਾ ਨੇ 100 ਤੋਂ
ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰ
ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਵੱਲੋਂ ਦਿੱਲੀ ਵਿੱਚ ਸੀਨੀਅਰ
ਖੰਨਾ ਵਿੱਚ ਨਸ਼ੇ ਤੇ ਐਚਆਈਵੀ/ਏਡਜ਼ ਖ਼ਿਲਾਫ਼ ਜਾਗਰੂਕਤਾ ਮੁਹਿੰਮ
ਹਲਕਾ ਵਿਧਾਇਕ ਮੌੜ ਨੂੰ ਪਾਰਟੀ ਵਿੱਚੋ ਖਾਰਜ ਕਰਨ ਤੇ ਹਲਕੇ ਦੇ ਲੋ
ਖੰਨਾ ’ਚ ਲਲਹੇੜੀ ਰੋਡ ਪੁਲ ’ਤੇ ਦਰਦਨਾਕ ਹਾਦਸਾ
ਕੰਮ ਦੀ ਰਾਜਨੀਤੀ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪ
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਨੀਤੀਆਂ ਅਤੇ ਸੰਗਤ ਨਾ
*ਲੁਧਿਆਣਾ ਦੇ ਸਨਅਤਕਾਰਾਂ ‘ਤੇ ਦਰਜ ਐੱਫਆਈਆਰ ਵਾਪਸ ਲਓ- ਅਨਿਲ ਸਰ
*ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ
ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿ
*ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰ
*ਇੰਨੋਸੈਂਟ ਹਾਰਟਸ ਸਕੂਲ, ਨੂਰਪੁਰ ਵਿਖੇ ਜ਼ਿਲ੍ਹਾ ਪੱਧਰੀ ਹੈਂਡਬਾ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ
ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ
*ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰ
*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52221044

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us