ਸਮਰਾਲਾ ਤੇ ਦੋਰਾਹਾ ’ਚ ਫੂਡ ਸੇਫਟੀ ਟੀਮ ਦੀ ਵੱਡੀ ਕਾਰਵਾਈ: 6 ਸੈਂਪਲ ਲਏ, 25 ਕਿਲੋ ਖਰਾਬ ਭੋਜਨ ਨਸ਼ਟ; ਫੂਡ ਵਿਕਰੇਤਾਵਾਂ ਨੂੰ ਸਫ਼ਾਈ ਪ੍ਰਤੀ ਕੀਤਾ ਜਾਗਰੂਕ
Oct12,2026
| Vishal | Ludhiana
ਲੋਕਾਂ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਵਾਲਾ ਸਾਮਾਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮਾਨਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਆਸ਼ੀਸ਼ ਚਾਵਲਾ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਵੱਲੋਂ ਸਮਰਾਲਾ ਅਤੇ ਦੋਰਾਹਾ ਖੇਤਰ ਵਿੱਚ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਮਠਿਆਈਆਂ, ਰੈਸਟੋਰੈਂਟਾਂ ਵਿੱਚ ਵਰਤੇ ਜਾਣ ਵਾਲੇ ਖਾਣਾ ਪਕਾਉਣ ਦੇ ਤੇਲ ਅਤੇ ਤਿਆਰ ਭੋਜਨ ਦੇ ਕੁੱਲ ਛੇ ਸੈਂਪਲ ਲਏ ਗਏ। ਇਸ ਤੋਂ ਇਲਾਵਾ, ਲਗਭਗ 25 ਕਿਲੋਗ੍ਰਾਮ ਖਰਾਬ ਹੋ ਚੁੱਕੀਆਂ ਖਾਣ-ਪੀਣ ਵਾਲੀਆਂ ਵਸਤਾਂ ਅਤੇ ਆਟੇ ਨੂੰ ਨਸ਼ਟ ਕਰਵਾਇਆ ਗਿਆ। ਫੂਡ ਬਿਜ਼ਨਸ ਆਪਰੇਟਰਾਂ ਨੂੰ ਭੋਜਨ ਸੁਰੱਖਿਆ ਅਤੇ ਸਫ਼ਾਈ ਦੇ ਮਾਪਦੰਡਾਂ ਦੀ ਪਾਲਣਾ ਕਰਨ ਲਈ ਜਾਗਰੂਕ ਕਰਨ ਵਾਸਤੇ ਵਿਸ਼ੇਸ਼ ਕੈਂਪ ਵੀ ਲਗਾਇਆ ਗਿਆ।
ਫੂਡ ਸੇਫਟੀ ਅਫ਼ਸਰ ਯੋਗੇਸ਼ ਗੋਇਲ ਦੀ ਅਗਵਾਈ ਹੇਠ ਸਮਰਾਲਾ ਵਿਖੇ ਕੀਤੀ ਗਈ ਜਾਂਚ ਦੌਰਾਨ ਇੱਕ ਮਠਿਆਈ ਦੀ ਦੁਕਾਨ ਤੋਂ ਗੁਲਾਬ ਜਾਮੁਨ ਅਤੇ ਬੇਸਨ ਬਰਫ਼ੀ ਦੇ ਦੋ ਸੈਂਪਲ ਲਏ ਗਏ। ਇਨ੍ਹਾਂ ਸੈਂਪਲਾਂ ਨੂੰ ਨਿਰਧਾਰਤ ਪ੍ਰਕਿਰਿਆ ਅਨੁਸਾਰ ਜਾਂਚ ਲਈ ਭੇਜਿਆ ਜਾਵੇਗਾ, ਤਾਂ ਜੋ ਇਨ੍ਹਾਂ ਦੀ ਗੁਣਵੱਤਾ ਅਤੇ ਸੁਰੱਖਿਆ ਸਬੰਧੀ ਮਾਪਦੰਡਾਂ ਦੀ ਜਾਂਚ ਕੀਤੀ ਜਾ ਸਕੇ। ਇਸ ਮੌਕੇ ਮਠਿਆਈ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਮਠਿਆਈਆਂ ਤਿਆਰ ਕਰਨ ਲਈ ਮਿਆਰੀ ਅਤੇ ਸੁਰੱਖਿਅਤ ਸਮੱਗਰੀ ਦੀ ਵਰਤੋਂ ਕਰਨ ਅਤੇ ਤਿਆਰ ਮਠਿਆਈਆਂ ਨੂੰ ਸਾਫ਼-ਸੁਥਰੇ ਵਾਤਾਵਰਣ ਵਿੱਚ ਢੱਕ ਕੇ ਰੱਖਣ, ਤਾਂ ਜੋ ਇਨ੍ਹਾਂ ਨੂੰ ਧੂੜ, ਮੱਖੀਆਂ ਅਤੇ ਹੋਰ ਦੂਸ਼ਿਤ ਕਰਨ ਵਾਲੇ ਤੱਤਾਂ ਤੋਂ ਬਚਾਇਆ ਜਾ ਸਕੇ।
ਦੋਰਾਹਾ ਵਿਖੇ ਦੋ ਰੈਸਟੋਰੈਂਟਾਂ ਦੀ ਜਾਂਚ ਦੌਰਾਨ ਵਰਤੇ ਹੋਏ ਖਾਣਾ ਪਕਾਉਣ ਵਾਲੇ ਤੇਲ ਦੇ ਤਿੰਨ ਸੈਂਪਲ ਅਤੇ ਆਲੂ ਦੀ ਸਬਜ਼ੀ ਦਾ ਇੱਕ ਸੈਂਪਲ ਲਿਆ ਗਿਆ। ਰੈਸਟੋਰੈਂਟ ਸੰਚਾਲਕਾਂ ਨੂੰ ਖਾਣਾ ਪਕਾਉਣ ਵਾਲੇ ਤੇਲ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਇਸ ਦੀ ਬੇਲੋੜੀ ਵਾਰ-ਵਾਰ ਵਰਤੋਂ ਤੋਂ ਬਚਣ ਲਈ ਕਿਹਾ ਗਿਆ। ਇਸ ਦੇ ਨਾਲ ਹੀ ਰਸੋਈ, ਭਾਂਡਿਆਂ ਅਤੇ ਖਾਣਾ ਤਿਆਰ ਕਰਨ ਵਾਲੇ ਸਥਾਨਾਂ ਦੀ ਨਿਯਮਤ ਸਫ਼ਾਈ, ਸਾਫ਼ ਪਾਣੀ ਦੀ ਵਰਤੋਂ ਅਤੇ ਤਿਆਰ ਭੋਜਨ ਨੂੰ ਸੁਰੱਖਿਅਤ ਢੰਗ ਨਾਲ ਸਟੋਰ ਕਰਨ ਸਬੰਧੀ ਵੀ ਹਦਾਇਤਾਂ ਦਿੱਤੀਆਂ ਗਈਆਂ।
ਜਾਂਚ ਮੁਹਿੰਮ ਦੌਰਾਨ ਲਗਭਗ 25 ਕਿਲੋਗ੍ਰਾਮ ਖਰਾਬ ਹੋ ਚੁੱਕੀਆਂ ਤਿਆਰ ਖਾਣ-ਪੀਣ ਵਾਲੀਆਂ ਵਸਤਾਂ ਅਤੇ ਆਟੇ ਨੂੰ ਨਸ਼ਟ ਕਰਵਾਇਆ ਗਿਆ, ਤਾਂ ਜੋ ਇਹ ਮਨੁੱਖੀ ਖਪਤ ਵਿੱਚ ਨਾ ਆ ਸਕਣ। ਫੂਡ ਬਿਜ਼ਨਸ ਆਪਰੇਟਰਾਂ ਨੂੰ ਕਿਹਾ ਗਿਆ ਕਿ ਉਹ ਆਪਣੇ ਅਦਾਰਿਆਂ ਵਿੱਚ ਸਟੋਰ ਕੀਤੇ ਭੋਜਨ ਦੀ ਨਿਯਮਤ ਜਾਂਚ ਕਰਨ ਅਤੇ ਖਰਾਬ ਜਾਂ ਮਨੁੱਖੀ ਖਪਤ ਲਈ ਅਣਉਚਿਤ ਵਸਤਾਂ ਨੂੰ ਤੁਰੰਤ ਵੱਖ ਕਰਕੇ ਨਿਯਮਾਂ ਅਨੁਸਾਰ ਨਿਪਟਾਉਣ। ਉਨ੍ਹਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਖਪਤਕਾਰਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ।
ਇਸੇ ਲੜੀ ਤਹਿਤ ਦਫ਼ਤਰ ਐੱਸ.ਡੀ.ਐੱਮ. ਸਮਰਾਲਾ ਵਿਖੇ ਫੂਡ ਸੇਫਟੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਸਮਰਾਲਾ ਅਤੇ ਮਾਛੀਵਾੜਾ ਸਾਹਿਬ ਖੇਤਰ ਦੇ ਮਠਿਆਈ ਵਿਕਰੇਤਾਵਾਂ, ਡੇਅਰੀ ਮਾਲਕਾਂ ਅਤੇ ਕਰਿਆਨਾ ਸਟੋਰਾਂ ਦੇ ਸੰਚਾਲਕਾਂ ਨੇ ਭਾਗ ਲਿਆ। ਕੈਂਪ ਦੌਰਾਨ ਡਿਪਟੀ ਮਾਸ ਮੀਡੀਆ ਅਫ਼ਸਰ ਸ੍ਰੀ ਰਜਿੰਦਰ ਸਿੰਘ ਅਤੇ ਫੂਡ ਸੇਫਟੀ ਅਫ਼ਸਰ ਯੋਗੇਸ਼ ਗੋਇਲ ਨੇ ਭੋਜਨ ਸੁਰੱਖਿਆ, ਸਫ਼ਾਈ ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਚੰਗੀਆਂ ਸਫ਼ਾਈ ਪ੍ਰਥਾਵਾਂ (Good Hygiene Practices—GHP) ਅਤੇ ਚੰਗੀਆਂ ਨਿਰਮਾਣ ਪ੍ਰਥਾਵਾਂ (Good Manufacturing Practices—GMP) ਦੀ ਮਹੱਤਤਾ ਬਾਰੇ ਸਮਝਾਉਂਦਿਆਂ ਕਿਹਾ ਕਿ ਭੋਜਨ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੱਚੇ ਮਾਲ ਦੀ ਖਰੀਦ ਤੋਂ ਲੈ ਕੇ ਭੋਜਨ ਦੀ ਤਿਆਰੀ, ਸਟੋਰੇਜ ਅਤੇ ਵਿਕਰੀ ਤੱਕ ਹਰ ਪੜਾਅ ’ਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ।
ਕੈਂਪ ਦੌਰਾਨ ਭਾਗੀਦਾਰਾਂ ਨੂੰ ਭੋਜਨ ਤਿਆਰ ਕਰਨ ਵਾਲੀਆਂ ਥਾਵਾਂ, ਰਸੋਈਆਂ, ਕਾਊਂਟਰਾਂ ਅਤੇ ਭਾਂਡਿਆਂ ਦੀ ਨਿਯਮਤ ਸਫ਼ਾਈ ਕਰਨ, ਕਰਮਚਾਰੀਆਂ ਵੱਲੋਂ ਨਿੱਜੀ ਸਫ਼ਾਈ ਦਾ ਧਿਆਨ ਰੱਖਣ ਅਤੇ ਹੱਥਾਂ ਨੂੰ ਸਹੀ ਢੰਗ ਨਾਲ ਧੋਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੂੰ ਕੱਚੇ ਅਤੇ ਤਿਆਰ ਭੋਜਨ ਨੂੰ ਵੱਖ-ਵੱਖ ਰੱਖਣ, ਦੁੱਧ, ਪਨੀਰ, ਖੋਆ ਅਤੇ ਦਹੀਂ ਵਰਗੀਆਂ ਜਲਦੀ ਖਰਾਬ ਹੋਣ ਵਾਲੀਆਂ ਵਸਤਾਂ ਨੂੰ ਢੁਕਵੇਂ ਤਾਪਮਾਨ ’ਤੇ ਸਟੋਰ ਕਰਨ ਅਤੇ ਖਾਣਾ ਪਕਾਉਣ ਵਾਲੇ ਤੇਲ ਦੀ ਵਰਤੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਕਰਨ ਦੀ ਸਲਾਹ ਦਿੱਤੀ ਗਈ। ਇਸ ਦੇ ਨਾਲ ਹੀ ਭੋਜਨ ਦੀ ਖਰੀਦ ਸਮੇਂ ਉਸ ਦੀ ਗੁਣਵੱਤਾ, ਪੈਕਿੰਗ, ਲੇਬਲਿੰਗ ਅਤੇ ਮਿਆਦ ਦੀ ਜਾਂਚ ਕਰਨ ਅਤੇ ਸਾਰੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਆਪਣੇ ਕਾਰੋਬਾਰ ਦੀ ਕਿਸਮ ਅਤੇ ਲਾਗੂ ਨਿਯਮਾਂ ਅਨੁਸਾਰ ਐੱਫ.ਐੱਸ.ਐੱਸ.ਏ.ਆਈ. (FSSAI) ਰਜਿਸਟ੍ਰੇਸ਼ਨ ਜਾਂ ਲਾਇਸੈਂਸ ਪ੍ਰਾਪਤ ਕਰਨ ਲਈ ਵੀ ਕਿਹਾ ਗਿਆ।
ਜ਼ਿਲ੍ਹਾ ਸਿਹਤ ਅਫ਼ਸਰ ਡਾ. ਆਸ਼ੀਸ਼ ਚਾਵਲਾ ਨੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਅਪੀਲ ਕੀਤੀ ਕਿ ਉਹ ਭੋਜਨ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਨੂੰ ਆਪਣੀ ਨੈਤਿਕ ਅਤੇ ਕਾਨੂੰਨੀ ਜ਼ਿੰਮੇਵਾਰੀ ਸਮਝਣ ਅਤੇ ਲੋਕਾਂ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਭੋਜਨ ਦੀ ਗੁਣਵੱਤਾ ਅਤੇ ਸਫ਼ਾਈ ਦੇ ਮਾਪਦੰਡਾਂ ਨੂੰ ਯਕੀਨੀ ਬਣਾਉਣਾ ਜਨਤਕ ਸਿਹਤ ਦੀ ਸੁਰੱਖਿਆ ਲਈ ਬੇਹੱਦ ਜ਼ਰੂਰੀ ਹੈ। ਫੂਡ ਸੇਫਟੀ ਟੀਮ ਨੇ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਿਹਤ ਦੀ ਰੱਖਿਆ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਜਾਂਚ, ਸੈਂਪਲਿੰਗ ਅਤੇ ਜਾਗਰੂਕਤਾ ਮੁਹਿੰਮਾਂ ਲਗਾਤਾਰ ਜਾਰੀ
-foodsafetypunjab-samralanews-dorahanews-foodsafetyinspection-publichealth