ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ: ਮੁੱਖ ਮੰਤਰੀ**ਫਗਵਾੜਾ ਵਿੱਚ ਜੱਚਾ-ਬੱਚਾ ਸੰਭਾਲ ਹਸਪਤਾਲ ਕੀਤਾ ਲੋਕਾਂ ਨੂੰ ਸਮਰਪਿਤ

Nov1,2022 | Gautam Jalandhari | Jagraon

** ਡਾਕਟਰੀ ਅਮਲੇ ਨੂੰ ਆਪਣੇ ਫ਼ਰਜ਼ ਪੂਰੇ ਸਮਰਪਣ ਤੇ ਵਚਨਬੱਧਤਾ ਨਾਲ ਨਿਭਾਉਣ ਲਈ ਕਿਹਾ** ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਆਮ ਆਦਮੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਨੂੰ ਮੁੱਖ ਤਰਜੀਹ ਦਿੱਤੀ ਹੈ। ਇੱਥੇ ਸਥਾਨਕ ਸਬ-ਡਿਵੀਜ਼ਨਲ ਹਸਪਤਾਲ ਵਿੱਚ ਜੱਚਾ-ਬੱਚਾ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਨਵਾਂ ਬਣਿਆ ਹਸਪਤਾਲ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰੇਗਾ।ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਇਨ੍ਹਾਂ ਹਸਪਤਾਲਾਂ ਰਾਹੀਂ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਵਿੱਚ ਅਜਿਹੇ ਹੋਰ ਹਸਪਤਾਲ ਬਣਾਏ ਜਾਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਖ਼ਾਲੀ ਪਈਆਂ ਆਸਾਮੀਆਂ ਭਰਨ ਲਈ ਵੱਡੇ ਪੱਧਰ ਉਤੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਇਕੋ-ਇਕ ਮਕਸਦ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਮੈਡੀਕਲ ਤੇ ਪੈਰਾ-ਮੈਡੀਕਲ ਸਟਾਫ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ ਤੇ ਸੰਜੀਦਗੀ ਨਾਲ ਨਿਭਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਲੋਕਾਂ ਲਈ ਸਰਕਾਰੀ ਹਸਪਤਾਲਾਂ ਵਿਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਤਾਂ ਕਿ ਲੋਕਾਂ ਨੂੰ ਇਲਾਜ ਤੇ ਜਾਂਚ ਦੀਆਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਮੁੱਖ ਮੰਤਰੀ ਨੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਅਪਰੇਸ਼ਨ ਥੀਏਟਰ, ਟੀਕਾਕਰਨ ਵਾਰਡ, ਓ.ਪੀ.ਡੀ. ਆਦਿ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਤਾਂ ਕਿ ਹਸਪਤਾਲ ਵਿਚ ਸਰਕਾਰੀ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਭਗਵੰਤ ਮਾਨ ਨੇ ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ ਨਾਲ ਵੀ ਵਿਸਥਾਰ ਵਿਚ ਗੱਲਬਾਤ ਕਰਕੇ ਹਸਪਤਾਲ ਦੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਆਈ.ਜੀ. ਡਾਕਟਰ ਐਸ. ਭੂਪਤੀ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸ.ਐਸ.ਪੀ. ਨਵਨੀਤ ਸਿੰਘ ਬੈਂਸ, ਆਪ ਨੇਤਾ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਆਪ ਦੇ ਜ਼ਿਲ੍ਹਾ ਪ੍ਰਧਾਨ ਨਿਕਿਤਾ ਸਿਖਲਾਨੀ, ਮੰਜੂ ਰਾਣਾ, ਸੱਜਣ ਸਿੰਘ ਚੀਮਾ ਤੇ ਹੋਰ ਹਾਜ਼ਰ ਸਨ।

Bhagwant-Mann-Cm-Punjab-



TOP HEADLINES


ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ
ਡਿਪਟੀ ਕਮਿਸ਼ਨਰ ਵਲੋਂ ਮਿਆਵਾਕੀ ਫੋਰੈਸਟ ਪ੍ਰੋਜੈਕਟ ਦਾ ਉਦਘਾਟਨ
ਪੰਜਾਬ ਪੁਲਿਸ ਵੱਲੋਂ ਫਾਜ਼ਿਲਕਾ ਤੋਂ ਰਾਜਸਥਾਨ ਅਧਾਰਤ ਹਥਿਆਰਾਂ ਦ
ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ
ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ
ਚਾਨਣ ਵਾਲਾਂ ਨੂੰ ਬਣਾਵਾਂਗੇ ਸਰਹੱਦੀ ਖੇਤਰ ਦੀ ਸਿੱਖਿਆ ਦਾ ਧੂਰਾ-
ਲੁਧਿਆਣਾ ਵਿੱਚ ਬਣਾਈ ਗਈ ਆਜ਼ਾਦੀ ਘੁਲਾਟੀਆਂ ਦੀ ਦੀਵਾਰ ਵਿਚ ਸ਼ਹੀ
ਲੁਧਿਆਣਾ ਦੇ ਵਿਕਾਸ ਕਾਰਜਾਂ 'ਤੇ ਲਗਭਗ 29.08 ਕਰੋੜ ਰੁਪਏ ਖਰਚ ਕ
 *ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ, ਉਸ ਦਾ ਕਾਰਿੰਦਾ 40,00
ਫਾਜਿ਼ਲਕਾ ਜਿ਼ਲ੍ਹੇ ਵਿਚ 21 ਹੋਰ ਆਮ ਆਦਮੀ ਕਲੀਨਿਕ ਸ਼ੁਰੂ—ਡਿਪਟੀ
 *ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਹਿਲਾਂ ਵਿਖੇ ਆਮ ਆਦਮੀ
ਭਗਵੰਤ ਮਾਨ ਸਰਕਾਰ ਨੇ ਸਿਹਤ ਦੇ ਖੇਤਰ ਵਿੱਚ ਸ਼ਾਨਦਾਰ ਮਾਡਲ ਸਫ਼ਲ
ਪ੍ਰਧਾਨ ਮੰਤਰੀ ਮੋਦੀ ਵਲੋਂ ਪਰਿਕਸ਼ਾ ਪੇ ਚਰਚਾ ਵਿਦਿਆਰਥੀਆਂ ਦਾ ਜੀ
ਲੁਧਿਆਣਾ 'ਚ 34 ਨਵੇਂ ਆਮ ਆਦਮੀ ਕਲੀਨਿਕ ਸਮਰਪਿਤ, ਕੁੱਲ ਗਿਣਤੀ 4
ਸਿੱਖ ਮਾਰਸ਼ਲ ਆਰਟ 'ਗੱਤਕਾ' ਬਾਰੇ ਵਰਕਸ਼ਾਪ 28 ਜਨਵਰੀ ਨੂੰ ਲੁਧਿ
ਮੋਗਾ ਵਿੱਚ 9 ਹੋਰ ਆਮ ਆਦਮੀ ਕਲੀਨਿਕ ਹੋਏ ਲੋਕਾਂ ਨੂੰ ਸਮਰਪਿਤ, ਕ
Live : ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਲਏ ਅਹਿਮ ਫੈਸਲਿਆਂ ਬਾ
Live: ਮੁੱਖਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਸ੍ਰੀ ਅੰਮ
ਲੁਧਿਆਣਾ ਸੀਆਈਏ ਟੀਮ ਨੇ 100 ਹੇਰੋਇਨ 4 ਪਿਸਟਲ 7 ਲੱਖ 70 ਹਜ਼ਾਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 36445005

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us