ਲੁਧਿਆਣਾ, 19 ਅਕਤੂਬਰ - ਲੁਧਿਆਣਾ ਜ਼ਿਲ੍ਹੇ ਦੇ ਹਲਕਾ ਦਾਖਾ ਅਧੀਨ ਪਿੰਡ ਮੋਰ ਕਰੀਮਾ ਦੀ ਰਮਨਦੀਪ ਕੌਰ ਨੇ ਕੈਨੇਡਾ ਦੀ ਐਲਬਰਟਾ ਸਟੇਟ ਵਿੱਚ ਪੁਲਿਸ ਅਫ਼ਸਰ ਬਣ ਕੇ ਪੂਰੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਰਮਨਦੀਪ ਕੌਰ ਦੇ ਪਿਤਾ ਏ.ਐਸ.ਆਈ. ਹਰੀ ਸਿੰਘ ਵੀ ਪੁਲਿਸ ਵਿਭਾਗ ਵਿੱਚ ਬਤੌਰ ਰੀਡਰ, ਡੀ.ਸੀ.ਪੀ. ਹੈਡ ਕੁਆਰਟਰ, ਲੁਧਿਆਣਾ ਵਿਖੇ ਆਪਣੀ ਸੇਵਾ ਨਿਭਾ ਰਹੇ ਹਨ। ਮਾਤਾ ਬਲਪ੍ਰੀਤ ਕੌਰ ਤੇ ਪਿਤਾ ਏ.ਐਸ.ਆਈ. ਹਰੀ ਸਿੰਘ ਦੇ ਘਰ ਜੰਮੀ ਰਮਨਦੀਪ ਕੌਰ ਨੇ ਆਪਣੀ ਪੜ੍ਹਾਈ ਮੈਡੀਕਲ ਸਟ੍ਰੀਮ ਵਿੱਚ ਸੈਕਰਟ ਹਾਰਟ ਕਾਨਵੈਂਟ ਸਕੂਲ, ਜਗਰਾਉਂ ਤੋਂ ਪੂਰੀ ਕੀਤੀ, ਉਪਰੰਤ ਅਗਲੇਰੀ ਸਿੱਖਿਆ ਲਈ ਕੈਨੇਡਾ ਚਲੀ ਗਈ ਸੀ। ਉੱਥੇ ਰਮਨਦੀਪ ਕੌਰ ਨੇ ਮੈਡੀਕਲ ਦੀ ਪੜ੍ਹਾਈ ਕਰਨ ਤੋਂ ਬਾਅਦ ਪੀ.ਆਰ. ਲੈ ਲਈ ਅਤੇ ਉੱਥੋਂ ਦੀ ਨਾਗਰਿਕਤਾ ਹਾਸਲ ਕੀਤੀ ਅਤੇ ਹੁਣ ਐਲਬਰਟਾ ਸਟੇਟ ਦੇ ਐਡਮਿੰਟਨ ਸ਼ਹਿਰ ਵਿੱਚ ਪੁਲਿਸ ਅਫ਼ਸਰ ਬਣ ਗਈ ਹੈ ਜੋਕਿ ਪੂਰੇ ਪਰਿਵਾਰ ਲਈ ਵੱਡੇ ਮਾਣ ਵਾਲੀ ਗੱਲ ਹੈ। ਰਮਨਦੀਪ ਕੌਰ ਦੇ ਪਿਤਾ ਏ.ਐਸ.ਆਈ. ਹਰੀ ਸਿੰਘ ਨੇ ਦੱਸਿਆ ਕਿ ਉਸ ਦੀ ਧੀ ਬਚਪਨ ਤੋਂ ਹੀ ਉਨ੍ਹਾਂ ਨੂੰ ਵਰਦੀ ਵਿੱਚ ਦੇਖਦੀ ਆਈ ਹੈ ਜਿਸ ਕਰਕੇ ਪੁਲਿਸ ਦੀ ਯੂਨੀਫਾਰਮ ਨਾਲ ਛੋਟੀ ਉਮਰੇ ਹੀ ਲਗਾਅ ਪੈਦਾ ਹੋ ਗਿਆ ਸੀ। ਉਨ੍ਹਾਂ ਹਮੇਸ਼ਾ ਆਪਣੀ ਧੀ ਨੂੰ ਮਿਹਨਤ, ਇਮਾਨਦਾਰੀ ਤੇ ਲਗਨ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ ਹੈ ਅਤੇ ਹੁਣ ਉਨ੍ਹਾਂ ਆਸ ਪ੍ਰਗਟਾਈ ਹੈ ਕਿ ਉਨ੍ਹਾਂ ਦੀ ਧੀ ਬਤੌਰ ਪੁਲਿਸ ਅਫ਼ਸਰ ਸਮੁੱਚੇ ਪੰਜਾਬੀਆਂ ਦਾ ਸਿਰ ਫਕਰ ਨਾਲ ਉੱਚਾ ਕਰੇਗੀ। ਆਪਣੀ ਉਪਲੱਬਧੀ ਦਾ ਸਿਹਰਾ ਆਪਣੇ ਮਾਪਿਆਂ ਅਤੇ ਅਧਿਆਪਕਾਂ ਸਿਰ ਬੰਨਦਿਆਂ ਰਮਨਦੀਪ ਕੌਰ ਨੇ ਕਿਹਾ ਕਿ ਮਾਪਿਆਂ ਦੀ ਚੰਗੀ ਸੇਧ ਸਦਕਾ ਹੀ ਉਹ ਇਸ ਸੁਪਨੇ ਨੂੰ ਸਾਕਾਰ ਕਰ ਸਕੀ ਹੈ। ਉਸਨੇ ਕਿਹਾ ਕਿ ਉਸਦੇ ਮਾਪਿਆਂ ਨੇ ਉਸਨੂੰ ਚੰਗੀ ਸਿੱਖਿਆ ਤੇ ਸੰਸਕਾਰ ਦਿੱਤੇ ਹਨ ਅਤੇ ਹਮੇਸ਼ਾ ਹੀ ਅੱਗੇ ਵੱਧਦੇ ਰਹਿਣ ਲਈ ਪ੍ਰੇਰਿਤ ਕੀਤਾ ਹੈ।
Ramandeep-Kaur-Gosal-Canadian-Police-Officer-Father-Asi-In-Punjab-Police-Village-Mor-Karima-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)