ਬਠਿੰਡਾ 14 ਨਵੰਬਰ (ਪਰਵਿੰਦਰ ਜੀਤ ਸਿੰਘ ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਵੱਲੋਂ ਬਠਿੰਡਾ ਸ਼ਹਿਰ ਵਿੱਚ ਗਰੀਨ ਪੈਲੇਸ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਰੱਖੇ ਗਏ ਵੱਡੇ ਪ੍ਰੋਗਰਾਮ ਦਾ ਵਿਰੋਧ ਕੀਤਾ ਗਿਆ ਜਿੱਥੇ ਭਾਜਪਾ ਦੇ ਵੱਡੇ ਆਗੂਆਂ ਨੇ ਆਉਣਾ ਸੀ । ਕਿਸਾਨਾਂ ਦੇ ਜ਼ਬਰਦਸਤ ਵਿਰੋਧ ਸਦਕਾ ਭਾਜਪਾ ਵੱਲੋਂ ਕੀਤੇ ਗਏ ਵੱਡੇ ਪ੍ਰਬੰਧ ਧਰੇ ਧਰਾਏ ਰਹਿ ਗਏ ਅਤੇ ਪੈਲੇਸ ਵਿਚ ਖਾਲੀ ਪਈਆਂ ਕੁਰਸੀਆਂ ਮਹਿਮਾਨਾਂ ਨੂੰ ਉਡੀਕਦੀਆਂ ਰਹੀਆਂ । ਅੱਜ ਬਠਿੰਡਾ ਸ਼ਹਿਰ ਦੀ ਭਾਜਪਾ ਆਗੂ ਵੀਨੂ ਗੋਇਲ ਜੋ ਆਪਣੇ ਆਪ ਨੂੰ ਸਮਾਜ ਸੇਵੀ ਦੱਸਦੀ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਪ੍ਰਬੰਧਕ ਵੀ ਹੈ ਨੇ ਗ੍ਰੀਨ ਪੈਲੇਸ ਵਿੱਚ ਸ਼ਹਿਰ ਵਾਸੀਆਂ ਅਤੇ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਪਹੁੰਚਣ ਲਈ ਕਾਰਡ ਵੰਡੇ ਹੋਏ ਸਨ । ਅੱਜ ਕਿਸਾਨਾਂ ਅਤੇ ਔਰਤਾਂ ਵਲੋਂ ਭਾਜਪਾ ਦਾ ਵਿਰੋਧ ਕਰਨ ਲਈ ਹੋਏ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਜਗਦੇਵ ਸਿੰਘ ਜੋਗੇਵਾਲਾ ਅਤੇ ਪਰਮਜੀਤ ਕੌਰ ਪਿੱਥੋ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ 5 ਜੂਨ 2020 ਨੂੰ ਖੇਤੀ ਵਿਰੋਧੀ ਕਾਲੇ ਕਾਨੂੰਨ ੍ਰਬਿਜਲੀ ਐਕਟ 2020 ਅਤੇ ਪਰਾਲੀ ਸਾੜਨ ਤੇ ਕਿਸਾਨਾਂ ਨੂੰ ਭਾਰੀ ਜੁਰਮਾਨੇ ਤੇ ਸਜ਼ਾਵਾਂ ਵਾਲੇ ਕਾਨੂੰਨ ਲਿਆਂਦੇ ਜਿਨ੍ਹਾਂ ਦਾ ਪੰਜਾਬ ਦੀਆਂ ਸਾਰੀਆਂ ਹੀ ਸੰਘਰਸ਼ਸ਼ੀਲ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਹਨ ਜੁਨ ਤੋਂ ਲੈਕੇ ਪਹਿਲਾਂ ਪੰਜਾਬ ਅੰਦਰ ਅਤੇ ਫਿਰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਭਾਰਤ ਦੀਆਂ 500 ਤੋਂ ਉੱਪਰ ਕਿਸਾਨ ਜਥੇਬੰਦੀਆਂ ਇੱਕ ਸਾਲ ਤੋਂ ਦਿੱਲੀ ਦੇ ਬਾਰਡਰਾਂ ਤੇ ਸੰਘਰਸ਼ ਕਰ ਰਹੀਆਂ ਹਨ ਪਰ ਕੇਂਦਰ ਦੀ ਮੋਦੀ ਸਰਕਾਰ ਇੰਨੇ ਲੰਬੇ ਅਤੇ ਸ਼ਾਂਤੀ ਤੇ ਸਬਰ ਨਾਲ ਚਲਾਏ ਕਿਸਾਨਾਂ ਦੇ ਸੰਘਰਸ਼ ਦੇ ਬਾਵਜੂਦ ਲੋਕਾਂ ਦੇ ਵਿਰੋਧੀ ਅਤੇ ਕਾਰਪੋਰੇਟਾਂ ਦੇ ਹਿੱਤਾਂ ਵਿੱਚ ਲਿਆਂਦੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਾ ਕਰਨ ਤੇ ਅੜੀ ਹੋਈ ਹੈ । ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਦੇਸ਼ ਵਿੱਚ ਭਾਜਪਾ ਦਾ ਹਰ ਥਾਂ ਤੇ ਵਿਰੋਧ ਕਰਨ ਦਾ ਸੱਦਾ ਦਿੱਤਾ ਹੋਇਆ ਹੈ ਜਿਸ ਦੇ ਤਹਿਤ ਅੱਜ ਬਠਿੰਡਾ ਵਿੱਚ ਪਹੁੰਚ ਰਹੇ ਭਾਜਪਾ ਆਗੂਆਂ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵਿਰੋਧ ਕੀਤਾ ਗਿਆ ਤੇ ਉਨ੍ਹਾਂ ਦੇ ਪ੍ਰੋਗਰਾਮ ਨੂੰ ਸਫ਼ਲ ਨਹੀਂ ਹੋਣ ਦਿੱਤਾ ਗਿਆ ਅਤੇ ਅਗੇ ਤੋਂ ਹੋਰ ਵੀ ਤੇਜ਼ ਕਰਨ ਦਾ ਐਲਾਨ ਕੀਤਾ । ਅੱਜ ਦੇ ਇਕੱਠ ਨੂੰ ਜਗਸੀਰ ਸਿੰਘ ਝੁੰਬਾ , ਬਲਜੀਤ ਸਿੰਘ ਪੂਹਲਾ ,ਜਸਪਾਲ ਸਿੰਘ ਕੋਠਾ ਗੁਰੂ ,ਕੁਲਵੰਤ ਸਰਮਾ ਰਾਏ ਕੇ ਕਲਾਂ ,ਬਲਦੇਵ ਸਿੰਘ ਚੌ ਕੇ,ਵਿੰਦਰ ਸਿੰਘ ਜੋਗੇਵਾਲਾ,ਰਣਜੋਧ ਸਿੰਘ ਮਾਹੀਂਨੰਗਲ ,ਕਾਲਾ ਸਿੰਘ ਚੱਠੇ ਵਾਲਾ ਨੇ ਵੀ ਸੰਬੋਧਨ ਕੀਤਾ।
Farmers-protest-against-bjp-punjab-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)