ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਜਿਥੇ ਅੱਜ ਪੂਰੇ ਭਾਰਤ ਵਿਚ ਲਖੀਮਪੁਰ ਖੀਰੀ ਉੱਤਰ ਪ੍ਰਦੇਸ਼ ਦੇ 4 ਕਿਸਾਨ ਇੱਕ ਪੱਤਰਕਾਰ ਕਿਸਾਨ ਅੰਦੋਲਨ ਦੇ ਦੌਰਾਨ ਕੇਂਦਰੀ ਮੰਤਰੀ ਅਜੈ ਮਿਸਰਾ ਟੈਨੀ ਦੇ ਛੋਕਰੇ ਆਸ਼ੀਸ਼ ਮਿਸ਼ਰਾ ਵਲੋਂ ਆਪਣੀ ਗੱਡੀ ਹੇਠ ਦਰੜ ਕੇ ਸ਼ਹੀਦ ਕਰ ਦਿੱਤਾ ਸੀ, ਅੱਜ ਪੂਰੇ ਭਾਰਤ ਵਿਚ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਬਲਵਿੰਦਰ ਸਿੰਘ ਫੌਜੀ ਜੇਠੂਕੇ ਨੇ ਪ੍ਰੈਸ ਨੂੰ ਦੱਸਿਆ ਕਿ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਬਠਿੰਡਾ ਵਿਖੇ ਡੀਸੀ ਬਠਿੰਡਾ ਨੂੰ ਮੰਗ ਪੱਤਰ ਸੌਂਪਿਆ ਗਿਆ ਤੇ ਮੰਗ ਕੀਤੀ ਗਈ ਕਿ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਕਾਤਲ ਆਸ਼ੀਸ਼ ਮਿਸ਼ਰਾ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤੇ ਦੋਸ਼ੀ ਦੇ ਪਿਤਾ ਅਜੈ ਮਿਸਰਾ ਟੈਨੀ ਨੂੰ ਕੇਂਦਰ ਸਰਕਾਰ ਮੰਤਰੀ ਮੰਡਲ ਵਿਚੋਂ ਬਾਹਰ ਦਾ ਰਸਤਾ ਵਿਖਾਵੇ, ਅਤੇ ਇਸ ਸਬੰਧੀ 302 ਦੀਆਂ ਧਾਰਾਵਾਂ ਤਹਿਤ ਜੇਲ੍ਹ ਦੀਆਂ ਸਲਾਖਾਂ ਪਿੱਛੇ ਬੰਦ ਕੀਤੇ 4 ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀਆਂ ਤੇ ਆਰਥਿਕ ਸਹਾਇਤਾ ਦਿੱਤੀ ਜਾਵੇ, ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਪ੍ਰਤੀ ਪ੍ਰੀਵਾਰ45 ਲੱਖ ਰੁਪਏ ਦੀ ਸਹਾਇਤਾ ਤੇ ਜ਼ਖ਼ਮੀਆਂ ਦੇ ਵਾਰਸਾਂ ਨੂੰ ਪ੍ਰਤੀ ਪ੍ਰੀਵਾਰ 10 +10 ਲੱਖ ਰੁਪਏ ਦੀ ਮਦਦ ਕੀਤੀ ਜਾਵੇ। ਇਸ ਦੇ ਨਾਲ ਕਿਸਾਨ ਅੰਦੋਲਨ ਦੇ ਦੌਰਾਨ ਮੰਨੀਆਂ ਗਈਆਂ ਮੰਗਾਂ ਜਿਵੇਂ ਕਿ ਐਮ ਐਸ਼ ਪੀ ਦਾ ਗਰੰਟੀ ਕਾਨੂੰਨ, ਬਿਜਲੀ ਐਕਟ 2020 ਰੱਦ ਕੀਤਾ ਜਾਵੇ, ਝੋਨੇ ਦੀ ਪਰਾਲੀ ਸਾੜਨ ਸਬੰਧੀ ਬਣਾਇਆ ਐਕਟ ਪੱੱਕੇ ਤੌਰ ਤੇ ਰੱਦ ਕੀਤਾ ਜਾਵੇ ਜਿਸ ਵਿੱਚ ਕਿਸਾਨ ਨੂੰ ਪੰਜ ਸਾਲ ਦੀ ਕਿਸਜ਼ਾ ਤੇ ਇੱਕ ਕਰੋੜ ਰੁਪਏ ਜੁਰਮਾਨਾ ਕਰਨ ਦੀ ਤਜਵੀਜ਼ ਹੈ ਅਤੇ ਹੋਰ ਜਿੰਨੀਆਂ ਵੀ ਮੰਗਾਂ ਸਨ ਨੂੰ ਪੂਰਨ ਰੂਪ ਵਿੱਚ ਲਾਗੂ ਕੀਤਾ ਜਾਵੇ। ਸਟੇਜ ਸਮਾਪਤੀ ਤੋਂ ਬਾਅਦ ਕੇਂਦਰੀ ਮੰਤਰੀ ਅਜੈ ਮਿਸਰਾ ਟੈਨੀ ਤੇ ਅਸੀਸ ਮਿਸਰਾ ਦੇ ਪੂਤਲੇ ਫੂਕ ਕੇ ਮੁਜ਼ਾਹਰਾ ਕੀਤਾ ਗਿਆ ਬੁਲਾਰਿਆਂ ਚ ਬੀਕੇਯੂ ਏਕਤਾ ਡਕੌਂਦਾ ਦੇ ਸੂਬ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ,ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਬੀਕੇਯੂ ਲੱਖੋਵਾਲ ਵੱਲੋਂ ਰਾਮਕਰਨ ਸਿੰਘ ਰਾਮਾ, ਜਮਹੂਰੀ ਕਿਸਾਨ ਸਭਾ ਦੇ ਦਰਸ਼ਨ ਸਿੰਘ ਫੁੱਲੋ ਮਿੱਠੀ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਹਨੀ, ਦਿਹਾਤੀ ਮਜ਼ਦੂਰ ਸਭਾ ਦੇ ਪ੍ਰਕਾਸ਼ ਸਿੰਘ ਬਠਿੰਡਾ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ।
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)