ਚੰਡੀਗੜ੍ਹ, 13 ਫਰਵਰੀ[ਗੁਰਵਿੰਦਰ ਸਿੰਘ] ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਦਿੱਲੀ ਕੂਚ ਸੰਘਰਸ਼ ਨੂੰ ਕਾਂਗਰਸ ਪਾਰਟੀ ਵਲੋਂ ਸਮਰਥਨ ਦੇ ਦਿੱਤਾ ਗਿਆ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਵਲੋਂ ਕਿਸਾਨਾਂ ਨੂੰ ਦਿੱਲੀ ਜਾਣ ਦੀ ਸਲਾਹ ਦੇਣ ਤੋਂ ਬਾਅਦ ਹੁਣ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਸਾਨਾਂ ਨੂੰ ਕਾਨੂੰਨੀ ਸਹਾਇਤਾ ਦੇਣ ਲਈ ਟੋਲ ਫਰੀ ਨੰਬਰ ਜਾਰੀ ਕੀਤਾ ਹੈ। ਕਾਂਗਰਸ ਲੀਗਲ ਸੈਲ ਦੇ ਪ੍ਰਧਾਨ ਵਿਪਨ ਭਾਈ ਦੇ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਸਿੱਧੇ ਤੌਰ ਤੇ ਕਿਸਾਨ ਅੰਦੋਲਨ ਵਿਚ ਹਿੱਸਾ ਨਹੀਂ ਲੈ ਸਕਦੀ ਪਰ ਉਹ ਬਾਹਰੋਂ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ 82838 35469 ਤੇ ਕਾਲ ਕਰ ਸਕਦੇ ਹਨ। ਕਿਸਾਨਾਂ ਦੀਆਂ ਮੰਗਾਂ ਦੀ ਹਮਾਇਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਸਰਹੱਦ ਨੂੰ ਪਾਕਿਸਤਾਨ ਦੀ ਸਰਹੱਦ ਵਿੱਚ ਤਬਦੀਲ ਕੀਤਾ ਗਿਆ ਹੈ, ਉਹ ਬਿਲਕੁਲ ਵੀ ਬਰਦਾਸ਼ਤਯੋਗ ਨਹੀਂ ਹੈ। ਕਿਸਾਨਾਂ ਨੂੰ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਇੱਥੋਂ ਤੱਕ ਕਿਹਾ ਜਾ ਰਿਹਾ ਹੈ ਕਿ ਇਹ ਭੀੜਤੰਤਰ ਹੈ। ਉਹਨਾਂ ਕਿਹਾ ਕਿ ਦੁਨੀਆਂ ਭਰ ਵਿੱਚ ਕਿਸਾਨ ਰੋਸ ਮੁਜ਼ਾਹਰੇ ਕਰ ਰਹੇ ਹਨ ਪਰ ਕੋਈ ਵੀ ਸਰਕਾਰ ਉਨ੍ਹਾਂ ਨੂੰ ਮੌਬ ਸਿਸਟਮ ਨਹੀਂ ਕਹਿ ਰਹੀ। ਉਨ੍ਹਾਂ ਕਿਹਾ ਕਿ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਬਣਾਉਣ ਦੀ ਮੰਗ ਕਰ ਰਹੇ ਹਨ ਤਾਂ ਜੋ ਉਨ੍ਹਾਂ ਦੀਆਂ ਫਸਲਾਂ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਨਾ ਖਰੀਦੀਆਂ ਜਾਣ। ਇਸ ਵਿੱਚ ਕੁੱਝ ਵੀ ਗਲਤ ਨਹੀਂ ਹੈ। ਦਿੱਲੀ ਸਰਕਾਰ ਵਲੋਂ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਬਵਾਨਾ ਸਟੇਡੀਅਮ ਨੂੰ ਜੇਲ੍ਹ ਵਿੱਚ ਬਦਲਣ ਤੋਂ ਇਨਕਾਰ ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਵਿੱਚ ਕਿਸਾਨਾਂ ਦੇ ਮਾਰਚ ਪ੍ਰਤੀ ਇਕਜੁਟਤਾ ਜਾਹਿਰ ਕਰਦਿਆਂ ਕੇਂਦਰ ਸਰਕਾਰ ਦੇ ਬਵਾਨਾ ਸਟੇਡੀਅਮ ਨੂੰ ਅਸਥਾਈ ਜੇਲ੍ਹ ਵਿੱਚ ਬਦਲਣ ਦੇ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦੇ ਗ੍ਰਹਿ ਮੰਤਰੀ ਕੈਲਾਸ਼ ਗਹਿਲੋਤ ਨੇ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਚਿੱਠੀ ਲਿਖ ਕੇ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਸਾਨਾਂ ਦੇ ਮਾਰਚ ਦੇ ਪ੍ਰਤੀ ਇਕਜੁਟਤਾ ਜ਼ਾਹਰ ਕੀਤੀ। ਗਹਿਲੋਤ ਨੇ ਕੁਮਾਰ ਨੂੰ ਲਿਖੀ ਚਿੱਠੀ ਵਿੱਚ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ। ਉਹਨਾਂ ਲਿਖਿਆ ਹੈ ਕਿ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਕਰਨਾ ਹਰੇਕ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ, ਇਸ ਲਈ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨਾ ਗਲਤ ਹੈ। ਗਹਿਲੋਤ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਸਲ ਵਿੱਚ ਉਨ੍ਹਾਂ ਨੂੰ ਗੱਲਬਾਤ ਲਈ ਸੱਦਾ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਕਿਸਾਨ ਸਾਡੇ ਅੰਨਦਾਤਾ ਹਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਇਸ ਤਰ੍ਹਾਂ ਦਾ ਰਵੱਈਆ ਕਰਨਾ ਉਨ੍ਹਾਂ ਦੇ ਜ਼ਖ਼ਮਾਂ ਤੇ ਲੂਣ ਛਿੜਕਣ ਵਰਗਾ ਹੋਵੇਗਾ। ਅਸੀਂ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਵਿੱਚ ਪੱਖਕਾਰ ਨਹੀਂ ਹੋ ਸਕਦੇ।
Kisan-Andolan-13-Feb-2024-Delhi-Chalo
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)