ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ ₹24.57 ਕਰੋੜ ਜਾਰੀ : ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਵਿੱਚ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ₹51,000 ਦੀ ਸਿੱਧੀ ਮਦਦ Dbt ਰਾਹੀਂ

Mar5,2026 | Jagrati Lahar News | Chandigarh

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਚੰਡੀਗੜ੍ਹ, 05 ਮਾਰਚ:

ਸਮਾਜਿਕ ਨਿਆਂ ਅਤੇ ਸਰਵਪੱਖੀ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਅਮਲੀ ਰੂਪ ਦਿੰਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ  ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਯੋਜਨਾ-ਬੱਧ ਭਲਾਈ ਸਕੀਮਾਂ ਰਾਹੀਂ ਲਗਾਤਾਰ ਕੰਮ ਕਰ ਰਹੀ ਹੈ।

ਇਸੇ ਦਿਸ਼ਾ ਵਿੱਚ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025–26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਧੀਆਂ ਦੇ ਵਿਆਹ ਲਈ 4,817 ਯੋਗ ਲਾਭਪਾਤਰੀਆਂ ਨੂੰ ₹24.57 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ — ਇਨ੍ਹਾਂ 15 ਜ਼ਿਲ੍ਹਿਆਂ ਤੋਂ ਕੁੱਲ 4,817 ਅਰਜ਼ੀਆਂ ਅਸ਼ੀਰਵਾਦ ਪੋਰਟਲ ਰਾਹੀਂ ਪ੍ਰਾਪਤ ਹੋਈਆਂ, ਜਿਨ੍ਹਾਂ ਸਭ ਨੂੰ ਕਵਰ ਕਰਦਿਆਂ ਰਾਸ਼ੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਦੇ 739, ਬਰਨਾਲਾ ਦੇ 172, ਫਰੀਦਕੋਟ ਦੇ 190, ਸ੍ਰੀ ਫਤਹਿਗੜ੍ਹ ਸਾਹਿਬ ਦੇ 124, ਗੁਰਦਾਸਪੁਰ ਦੇ 437, ਹੁਸ਼ਿਆਰਪੁਰ ਦੇ 471 ਅਤੇ ਜਲੰਧਰ ਦੇ 135 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸੇ ਤਰ੍ਹਾਂ ਲੁਧਿਆਣਾ (272), ਮੋਗਾ (260), ਸ੍ਰੀ ਮੁਕਤਸਰ ਸਾਹਿਬ (410), ਪਟਿਆਲਾ (519), ਐਸ.ਏ.ਐਸ. ਨਗਰ (124), ਸੰਗਰੂਰ (305), ਮਾਲੇਰਕੋਟਲਾ (98) ਅਤੇ ਤਰਨਤਾਰਨ (561) ਦੇ ਲਾਭਪਾਤਰੀਆਂ ਨੂੰ ਵੀ ਇਸ ਸਕੀਮ ਅਧੀਨ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਨਾਲ ਸਬੰਧਤ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।

ਉਨ੍ਹਾਂ ਸਪਸ਼ਟ ਕੀਤਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ, ਗਰੀਬੀ ਰੇਖਾ ਤੋਂ ਹੇਠਾਂ ਆਉਂਦਾ ਹੋਣਾ ਅਤੇ ਅਨੁਸੂਚਿਤ ਜਾਤੀ, ਪਿੱਛੜੀ ਸ੍ਰੇਣੀ ਜਾਂ ਹੋਰ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸਬੰਧਤ ਹੋਣਾ ਲਾਜ਼ਮੀ ਹੈ। ਜਿਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ ₹32,790 ਤੋਂ ਘੱਟ ਹੈ, ਉਹਨਾਂ ਦੀਆਂ ਦੋ ਧੀਆਂ ਤੱਕ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਡਾਇਰੈਕਟ ਬੇਨਿਫਿਟ ਟ੍ਰਾਂਸਫਰ (DBT) ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ, ਤਾਂ ਜੋ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮੇਂ-ਸਿਰ ਅਦਾਇਗੀ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਅੰਤ ਵਿੱਚ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਵੇਸ਼ੀ ਵਿਕਾਸ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਵਚਨਬੱਧ ਹੈ, ਤਾਂ ਜੋ ਹਰ ਯੋਗ ਪਰਿਵਾਰ ਤੱਕ ਭਲਾਈ ਸਕੀਮਾਂ ਦਾ ਲਾਭ ਸਨਮਾਨ ਅਤੇ ਪਾਰਦਰਸ਼ਤਾ ਨਾਲ ਪਹੁੰਚ ਸਕੇ।

Mann-Government-Releases-Funds-Scheduled-Caste-Beneficiaries-Dr-Baljit-Kaur



TOP HEADLINES


ਪੰਜਾਬ ਦੇ ਇੱਕ Ips ਅਤੇ ਦੋ Pps ਅਫ਼ਸਰਾਂ ਦੇ ਤਬਾਦਲੇ
*ਗਲਾਡਾ ਦਾ ਜ਼ੀਰੋ-ਟਾਲਰੈਂਸ ਰੁਖ, ਮਨਜ਼ੂਰਸ਼ੁਦਾ ਯੋਜਨਾ ਤੋਂ ਬਾਹ
ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿ
ਜੋਧੇਵਾਲ ਪੁਲਿਸ ਵੱਲੋਂ ਟਰੱਕ ਖੋਹਣ ਵਾਲੇ 3 ਦੋਸ਼ੀ ਕਾਬੂ, ਖੋਹ ਕ
*ਜਦੋਂ ਤੱਕ ਪੰਜਾਬ ਵਿੱਚ 'ਆਪ' ਸਰਕਾਰ ਹੈ, ਮੁਫ਼ਤ ਬਿਜਲੀ ਜਾਰੀ ਰ
*ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸ
ਪੱਤਰਕਾਰ ਗੌਤਮ ਜਲੰਧਰੀ, ਬਲਰਾਜ ਖੰਨਾ ਅਤੇ ਸੱਨੀ ਖੰਨਾ ਦੀ ਮਾਤਾ
ਵਿਧਾਇਕ ਬੱਗਾ ਵੱਲੋਂ ਆਪਣਾ ਕਾਰੋਬਾਰ, ਆਪਣੀ ਪਹਿਚਾਨ ਮੁਹਿੰਮ ਤਹਿ
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ
ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ
ਪੀ.ਪੀ.ਸੀ.ਬੀ. ਵੱਲੋਂ ਐਸ.ਜੀ.ਪੀ.ਸੀ. ਦੇ ਸਹਿਯੋਗ ਸਫਲਤਾਪੂਰਵਕ ਚ
ਹਿੰਦੂ ਨਿਆ ਪੀਠ ਨੇ ਦੀਪਕ ਅਰੋੜਾ ਨੂੰ ਸੌਂਪੀ ਹਿੰਦੂ ਨਿਆ ਪੀਠ ਦੇ
ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ
ਵਿਧਾਇਕ ਬੱਗਾ ਨੇ ਗੁਰੂ ਹਰਰਾਏ ਨਗਰ ਵਿੱਚ 94 ਲੱਖ ਰੁਪਏ ਦੀ ਲਾਗਤ
ਉਦਯੋਗ ਮੰਤਰੀ ਸੰਜੀਵ ਅਰੋੜਾ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸ
ਲੋਕ ਨਿਰਮਾਣ ਵਿਭਾਗ ਵੱਲੋਂ ਬੀਤੇ ਚਾਰ ਸਾਲਾਂ ਵਿੱਚ 1464 ਕਰੋੜ ਰ
*ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁ
*ਨਗਰ ਨਿਗਮ ਕਮਿਸ਼ਨਰ ਨੇ ਬਿਲਡਿੰਗ ਸ਼ਾਖਾ ਵਿੱਚ ਵੱਡੇ ਪੱਧਰ ‘ਤੇ
*ਆਪ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ
*ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ.

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49380774

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us