*ਉਪਰੋਕਤ ਸ਼ਖਸ਼ੀਅਤ ਨੂੰ ਬਾਵਾ, ਛਾਪਾ ਅਤੇ ਗੋਇਲ ਨੇ "ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ" ਪੁਸਤਕ ਭੇਂਟ ਕੀਤੀ*
ਅੱਜ ਲੁਧਿਆਣਾ ਦੇ ਪ੍ਰਸਿੱਧ ਸਕੂਲ ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਪੱਖੋਵਾਲ ਰੋਡ ਵਿਖੇ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਜਨਰਲ ਸਕੱਤਰ ਫਾਊਂਡੇਸ਼ਨ ਪੰਜਾਬ ਜਸਵੰਤ ਸਿੰਘ ਛਾਪਾ, ਫਾਊਂਡੇਸ਼ਨ ਦੇ ਸਰਪ੍ਰਸਤ ਹੇਮਰਾਜ ਗੋਇਲ, ਫਾਊਂਡੇਸ਼ਨ ਦੀ ਪੰਜਾਬ ਦੀ ਮਹਿਲਾ ਵਿੰਗ ਦੀ ਪ੍ਰਧਾਨ ਕਰਮਜੀਤ ਕੌਰ ਢਿੱਲੋਂ ਅਤੇ ਜਨਰਲ ਸਕੱਤਰ ਸੋਨੀਆ ਅਰੋੜਾ ਨੇ ਵਿੱਦਿਆ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਅਤੇ ਇਤਿਹਾਸ ਨੂੰ ਪਿਆਰ ਕਰਨ ਵਾਲੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਵੰਸ਼ਜ ਰੂਪਾਲੀ ਤਰੇਹਣ ਡਾਇਰੈਕਟਰ ਮਾਨਵ ਰਚਨਾ ਸਕੂਲ ਅਤੇ ਗੌਰਵ ਰਾਏ ਐਗਜੈਕਟਿਵ ਡਾਇਰੈਕਟਰ ਜੋ ਲੁਧਿਆਣਾ ਅਤੇ ਗੁੜਗਾਉਂ ਵਿੱਚ ਸਹੀ ਅਰਥਾਂ ਵਿੱਚ ਮਾਨਵ ਰਚਨਾ ਦਾ ਮਾਟੋ ਲੈ ਕੇ ਸਮਾਜ ਵਿੱਚ ਵਿਚਰ ਰਹੇ ਹਨ, ਉਹਨਾਂ ਨੂੰ ਮਹਾਨ ਯੋਧੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦ ਵਿੱਚ ਸਨਮਾਨ ਪ੍ਰਦਾਨ ਕਰਦੇ ਹੋਏ ਸਰਹਿੰਦ ਫਤਿਹ ਦੀ ਇਤਿਹਾਸਿਕ ਸ਼ਾਲ ਭੇਂਟ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਾਣੀਕਾਰਾਂ 'ਤੇ ਅਧਾਰਿਤ ਬਾਬਾ ਬੰਦਾ ਸਿੰਘ ਬਹਾਦਰ ਚੈਰੀਟੇਬਲ ਟਰੱਸਟ ਰਕਬਾ ਲੁਧਿਆਣਾ ਵੱਲੋਂ ਪ੍ਰਸਿੱਧ ਸਿੱਖ ਵਿਦਵਾਨ ਅਨੁਰਾਗ ਸਿੰਘ ਅਤੇ ਵਿਸ਼ਵ ਪ੍ਰਸਿੱਧ ਆਰਟਿਸਟ ਆਰ.ਐਮ ਸਿੰਘ ਜਿਨ੍ਹਾਂ ਚਾਰ ਭਾਰਤ ਦੇ ਰਾਸ਼ਟਰਪਤੀ ਦੇ ਚਿੱਤਰ ਤਿਆਰ ਕੀਤੇ ਹਨ, ਵੱਲੋਂ ਤਿਆਰ ਕੀਤੀ ਪੁਸਤਕ "ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ" ਉਪਰੋਕਤ ਸ਼ਖਸ਼ੀਅਤਾਂ ਨੂੰ ਸਨਮਾਨ ਸਹਿਤ ਭੇਂਟ ਕੀਤੀ ਗਈ।
ਇਸ ਸਮੇਂ ਸ਼੍ਰੀ ਰਾਏ ਨੇ ਕਿਹਾ ਕਿ ਬੱਚਿਆਂ ਨੂੰ ਜ਼ਿੰਦਗੀ ਦੇ ਹਰ ਖੇਤਰ ਵਿੱਚ ਨਿਪੁੰਨ ਬਣਾਉਣ ਲਈ ਮਾਨਵ ਰਚਨਾ ਸਕੂਲ ਯਤਨ ਕਰਦਾ ਹੈ। ਅਸੀਂ ਵਿਦਿਆਰਥੀਆਂ ਨੂੰ ਜੀਵਨ ਦੇ ਹਰ ਪੱਖ ਨਾਲ ਜੋੜ ਕੇ ਉਸ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਲਈ ਯੋਗ ਟੀਚਰਾਂ ਰਾਹੀਂ ਉਪਰਾਲਾ ਕਰਦੇ ਹਾਂ। ਉਹਨਾਂ ਕਿਹਾ ਕਿ 25 ਸਾਲ ਤੋਂ ਆਪਣੇ ਸਤਿਕਾਰਯੋਗ ਪਿਤਾ ਜੀ ਸ੍ਰੀ ਲਾਜਪਤ ਰਾਏ ਚੱਕਰਵਰਤੀ ਵੱਲੋਂ ਦਰਸਾਏ ਰਸਤੇ 'ਤੇ ਚੱਲ ਕੇ ਵਿਦਿਆ, ਇਤਿਹਾਸ, ਸੱਭਿਆਚਾਰ ਅਤੇ ਸਪੋਰਟਸ ਦੇ ਖੇਤਰ ਵਿੱਚ ਸੇਵਾ ਨਿਭਾ ਰਹੇ ਹਾਂ। ਉਹਨਾਂ ਕਿਹਾ ਕਿ ਸਾਡੇ ਸਕੂਲਾਂ ਦੇ ਪੜ੍ਹੇ ਬੱਚੇ ਉੱਚ ਪਦਵੀਆਂ ਹਾਸਲ ਕਰਕੇ ਵੱਡੀਆਂ ਸੇਵਾਵਾਂ ਨਿਭਾ ਰਹੇ ਹਨ।