ਹਰਿਆਣਾ ਦੇ ਗਵਰਨਰ ਵਲੋਂ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਦੁਆਰਾ ਲਿਖੀ ਗਈ ਪੁਸਤਕ ਨੂੰ ਕੀਤਾ ਲੋਕ ਅਰਪਿਤ

Jul2,2024 | Gautam Jalandhari | Ludhiana



ਹਰਿਆਣਾ ਦੇ ਗਵਰਨਰ ਸ੍ਰੀ ਬੰਧਾਰੂ ਦਤਾਤਰਿਆ ਵਲੋਂ ਅੱਜ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਦੁਆਰਾ ਲਿਖੀ ਗਈ ਪੁਸਤਕ ‘ਖ਼ਿਆਲ ਤੋਂ ਤਹਿਰੀਰ ਤੱਕ’ ਨੂੰ ਲੋਕ ਅਰਪਿਤ ਕੀਤਾ ਗਿਆ।  ਸ੍ਰੀ ਬੰਧਾਰੂ ਦਤਾਤਰਿਆ ਨੇ ਇਸ ਮੌਕੇ ਉੱਪਰ ਇਸ ਪੁਸਤਕ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਿੱਖ ਪੰਥ, ਪੰਜਾਬ, ਉਚੇਰੀ ਸਿੱਖਿਆ ਅਤੇ ਜ਼ਿੰਦਗੀ ਦੇ ਵੱਖ-ਵੱਖ ਪਹਿਲੂਆਂ ਨਾਲ ਜੁੜੇ ਹੋਏ ਲੇਖਾਂ ਉੱਪਰ ਅਧਾਰਿਤ ਇਹ ਪੁਸਤਕ ਲੇਖਕ ਦੇ ਸਰੋਕਾਰਾਂ, ਸੰਵੇਦਨਾ, ਵਿਦਵਤਾ, ਸੁਹਿਰਦਤਾ, ਡੂੰਘੇ ਅਧਿਐਨ ਅਤੇ ਵਿਸ਼ਾਲ ਅਨੁਭਵ  ਨੂੰ ਭਲੀਭਾਂਤ ਮੂਰਤੀਮਾਨ ਕਰਦੀ ਹੈ। ਉਹਨਾਂ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੂੰ ਇਸ ਪੁਸਤਕ ਲਈ ਮੁਬਾਰਕਬਾਦ ਦਿੰਦਿਆ ਕਿਹਾ ਕਿ ਲੇਖਕ ਨੇ ਇਸ ਪੁਸਤਕ ਰਾਹੀਂ ਬੇਹੱਦ ਅਹਿਮ ਮੁੱਦਿਆਂ ਅਤੇ ਵਿਸ਼ਿਆਂ ਬਾਰੇ ਪਾਠਕ ਵਰਗ ਨੂੰ ਸੋਚਣ ਅਤੇ ਵਿਚਾਰਨ ਲਈ ਪ੍ਰੇਰਿਤ ਕੀਤਾ ਹੈ।


ਇਸ ਮੌਕੇ ਉੱਪਰ ਭਾਰਤ ਦੇ ਵਧੀਕ ਸਾਲਿਸਟਰ ਜਨਰਲ ਅਤੇ ਸਾਬਕਾ ਮੈਂਬਰ ਲੋਕ ਸਭਾ ਸ੍ਰੀ ਸੱਤਿਆ ਪਾਲ ਜੈਨ ਵਿਸ਼ੇਸ਼ ਤੌਰ ਉੱਪਰ ਮੌਜੂਦ ਰਹੇ। ਸ੍ਰੀ ਸੱਤਿਆ ਪਾਲ ਜੈਨ ਨੇ ਇਸ ਗੱਲ ਦਾ ਵਿਸ਼ੇਸ਼ ਤੌਰ ਉੱਪਰ ਉਲੇਖ ਕੀਤਾ ਕਿ ਇਹ ਪੁਸਤਕ ਸਿੱਖ ਗੁਰੂ ਸਾਹਿਬਾਨ ਦੇ ਅਦੁੱਤੀ ਫ਼ਲਸਫ਼ੇ ਨੂੰ ਸਮਝਣ ਦੇ ਨਾਲ-ਨਾਲ ਪੰਜਾਬ, ਪੰਜਾਬੀ ਤੇ ਪੰਜਾਬੀਅਤ, ਅਜੋਕੀ ਜੀਵਨ ਸ਼ੈਲੀ ਅਤੇ ਪੰਜਾਬ ਦੇ ਨੌਜਵਾਨ ਪੀੜ੍ਹੀ ਨੂੰ ਦਰਪੇਸ਼ ਚਣੌਤੀਆਂ ਬਾਰੇ ਨਿਵੇਕਲੇ ਪੱਖੋਂ ਸਮਝਣ ਵਿਚ ਸਹਾਈ ਹੋਵੇਗੀ। ਉਹਨਾਂ ਨੇ ਡਾ. ਅਰਵਿੰਦਰ ਸਿੰਘ ਭੱਲਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਿੰਸੀਪਲ ਡਾ. ਭੱਲਾ ਦੀ ਲੇਖਣ ਸ਼ੈਲੀ ਬੇਹੱਦ ਦਿਲਚਸਪ ਤੇ ਰਚਨਾਤਮਕ ਹੋਣ ਦੇ ਨਾਲ-ਨਾਲ ਪਾਠਕਾਂ ਨੂੰ ਵੱਖ-ਵੱਖ ਵਿਸ਼ਿਆਂ ਬਾਰੇ ਪਹਿਲਾਂ ਤੋਂ ਸਥਾਪਤ ਧਾਰਨਾਵਾਂ ਦੀ ਪੜਚੋਲ ਕਰਨ ਅਤੇ ਨਵੇਂ ਸੰਕਲਪ ਸਿਰਜਣ ਲਈ ਪ੍ਰੇਰਿਤ ਕਰਨ ਦੇ ਸਮਰੱਥ ਹੈ।


ਪਿ੍ੰੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਆਪਣੀ ਇਸ ਪੁਸਤਕ ਬਾਰੇ ਜਾਣਕਾਰੀ ਸਾਂਝੇ ਕਰਦੇ ਹੋਏ ਕਿਹਾ ਕਿ ਇਸ ਪੁਸਤਕ ਵਿਚ ਸ਼ਾਮਿਲ ਪੈਂਤੀ ਲੇਖਾਂ ਦਾ ਮੂਲ ਮਨੋਰਥ ਇਹ ਹੈ ਕਿ ਇਹਨਾਂ ਲੇਖਾਂ ਰਾਹੀਂ ਪਾਠਕਾਂ ਨੂੰ ਸਿੱਖ ਗੁਰੂਆਂ ਦੇ ਇਲਾਹੀ ਉਪਦੇਸ਼ਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਹਨਾਂ ਨੂੰ ਪੰਜਾਬ, ਸਿੱਖ ਪੰਥ ਅਤੇ ਸਿੱਖਿਆ ਜਗਤ ਨਾਲ ਜੁੜੇ ਮਸਲਿਆਂ ਬਾਰੇ ਜਾਗਰੂਕ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਸਾਨੂੰ ਵੱਖ-ਵੱਖ ਮੁੱਦਿਆਂ ਬਾਰੇ ਸਤਹੀ ਪੱਧਰ ਉੱਪਰ ਕੋਈ ਰਾਇ ਕਾਇਮ ਕਰਨ ਦੀ ਬਜਾਏ ਵੱਖ-ਵੱਖ ਮੁੱਦਿਆਂ ਬਾਰੇ ਪੂਰੀ ਗੰਭੀਰਤਾ ਨਾਲ ਸੋਚਣ ਵਿਚਾਰਨ ਦੀ ਬੇਹੱਦ ਜ਼ਰੂਰਤ ਹੈ। ਉਹਨਾਂ ਨੇ ਇਸ ਗੱਲ ਦਾ ਇਥੇ ਵਿਸ਼ੇਸ਼ ਤੌਰ ਉੱਪਰ ਉਲੇਖ ਕੀਤਾ ਕਿ ਇਸ ਪੁਸਤਕ ਦਾ ਮੁੱਖਬੰਧ ਸੈਂਟਰਲ ਯੂਨੀਵਰਸਿਟੀ ਆਫ ਹਿਮਾਚਲ ਪ੍ਰਦੇਸ਼ ਦੇ ਚਾਂਸਲਰ ਪਦਮ ਸ਼੍ਰੀ ਡਾ. ਹਰਮੋਹਿੰਦਰ ਸਿੰਘ ਬੇਦੀ ਨੇ ਵਿਸ਼ੇਸ਼ ਤੌਰ ਉੱਪਰ ਲਿਖਿਆ ਹੈ। ਡਾ. ਅਰਵਿੰਦਰ ਸਿੰਘ ਭੱਲਾ ਨੇ ਇਸ ਪੁਸਤਕ ਨੂੰ ਲਿਖਣ ਵਿਚ ਸਹਿਯੋਗ ਅਤੇ ਮਾਰਗ ਦਰਸ਼ਨ ਦੇਣ ਲਈ ਡਾ. ਸ. ਪ. ਸਿੰਘ, ਸਾਬਕਾ ਉੱਪ ਕੁਲਪਤੀ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦਾ ਵਿਸ਼ੇਸ਼ ਤੌਰ ਉੱਪਰ ਧੰਨਵਾਦ ਕੀਤਾ। ਇਥੇ ਇਹ ਗੱਲ ਵਿਸ਼ੇਸ਼ ਤੌਰ ਉੱਪਰ ਜ਼ਿਕਰਯੋਗ ਹੈ ਕਿ ਪਿ੍ੰੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਆਪਣੀਆਂ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਨੂੰ ਨਿਭਾਉਣ ਦੇ ਨਾਲ-ਨਾਲ ਖੋਜ ਕਾਰਜਾਂ ਨੂੰ ਪੂਰੀ ਤਰ੍ਹਾਂ ਸਮਰਪਿਤ ਹਨ। ਹੁਣ ਤੱਕ ਉਨ੍ਹਾਂ ਵੱਲੋਂ ਉਨੀਂ ਕਿਤਾਬਾਂ ਅਤੇ ਅੱਸੀਂ ਤੋਂ ਵੱਧ ਖੋਜ ਪਰਚੇ ਲਿਖੇ ਜਾਣ ਦੇ ਨਾਲ-ਨਾਲ ਦੋ ਖੋਜ ਪ੍ਰਾਜੈਕਟ ਸਫਲਤਾਪੂਰਵਕ ਮੁਕੰਮਲ ਕੀਤੇ ਜਾ ਚੁੱਕੇ ਹਨ। ਇਸ ਮੌਕੇ ਪ੍ਰੋ: ਨਵਪ੍ਰੀਤ ਕੌਰ ਭੱਲਾ, ਸ: ਜਸਬੀਰ ਸਿੰਘ, ਉੱਤਰੀ ਜ਼ੋਨ ਸੰਪਰਕ ਪਰਮੁੱਖ, ਡਾ. ਵਰਿੰਦਰ ਗਰਗ, ਕੇਂਦਰੀ ਸਿਹਤ ਮੰਤਰੀ ਦੇ ਓ.ਐਸ.ਡੀ., ਡਾ. ਹਰੀਸ਼ ਸ਼ਰਮਾ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੀ ਹਾਜ਼ਰ ਸਨ।


Powered by Froala Editor

Haryana-Governer-Gujrawala-Guru-Nanak-Khalsa-College-Ludhiana-



TOP HEADLINES


ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਉਦਯੋਗਪਤੀਆਂ ਨਾਲ ਕੀਤਾ ਲ
ਮੁੱਖ ਮੰਤਰੀ ਮਾਨ ਨੇ ਜਲੰਧਰ ਪੱਛਮੀ ਵਿਚ ਜਨਤਕ ਰੈਲੀਆਂ ਨੂੰ ਕੀਤਾ
ਪੰਜਾਬ ਵਿੱਚ ਆਧਾਰ ਦਾ ਦਾਇਰਾ ਵਧਾਉਣਾ ਵਿਹਾਰਕ ਲਾਗੂਕਰਨ ਵਿਧੀ ਤੇ
ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹ
ਨਸਿਆਂ ਵਿਰੁੱਧ ਲੋਕ ਲਹਿਰ ਪੈਦਾ ਕਰਕੇ ਹੀ ਜੰਗ ਨੂੰ ਜਿੱਤਿਆ ਜਾ ਸ
ਜਲੰਧਰ ਪੱਛਮੀ ਜ਼ਿਮਨੀ ਚੋਣ : ਮੁੱਖਮੰਤਰੀ ਭਗਵੰਤ ਸਿੰਘ ਮਾਨ ਰੈਲੀ
ਡਿਪਟੀ ਕਮਿਸ਼ਨਰ ਵੱਲੋਂ ਸਾਬਕਾ ਐਨ.ਜੀ.ਟੀ. ਚੇਅਰਮੈਨ ਅਤੇ ਮਾਹਿਰਾਂ
ਬਿਲਡਿੰਗ ਐਂਡ ਅੰਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵਲੋਂ ਜ਼
ਸਕੱਤਰ ਮੈਡਮ ਵਿਨੀ ਮਹਾਜਨ ਨੇ ਪਰਾਲੀ ਤੋਂ ਸੀ.ਬੀ.ਜੀ. ਬਣਾਉਣ ਵਾਲ
ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜ
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਔਰਤਾਂ ਦੇ ਸ਼ਸਕਤੀਕਰਨ ਲਈ ਹਰ ਜ਼
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ; 15 ਫ਼ੀ
ਪੰਜਾਬ ਯੂਥ ਕਾਂਗਰਸ 'ਚ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ ਲਿਸਟ
ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਵਿੱਚ ਕੀਤ
ਜੰਗ-ਏ-ਆਜ਼ਾਦੀ ਦੇ ਮਹਾਨ ਅਜਾਦੀ ਘੁਲਾਟੀ ਸਨ ਮੌਲਾਨਾ ਹਬੀਬ ਉਰ ਰਹਿ
ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼
ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣ
ਜਲੰਧਰ ਜ਼ਿਮਨੀ ਚੋਣ 'ਚ ਆਏ ਦਿਨ 'ਆਪ' ਦਾ ਵਧਦਾ ਜਾ ਰਿਹਾ ਹੈ ਗਰਾ
ਓ.ਟੀ.ਐਸ-3 ਦੀ ਸ਼ਾਨਦਾਰ ਸਫਲਤਾ; 137.66 ਕਰੋੜ ਰੁਪਏ ਦਾ ਕਰ ਮਾਲੀ
ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42646529

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us