ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ
ਸਮੂਹ ਮੈਂਬਰਾਂ ਵਲੋਂ ਅਕਾਡਮੀ ਦੇ ਸਰਪ੍ਰਸਤ ਅਤੇ ਉੱਘੇ ਰਾਜਨੀਤੀਵਾਨ ਸ. ਹਰਵਿੰਦਰ
ਸਿੰਘ ਹੰਸਪਾਲ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਉੱਘੇ ਅਰਥਸ਼ਾਸਤਰੀ ਡਾ.
ਮਨਮੋਹਨ ਸਿੰਘ ਜੀ ਦੇ ਦੇਹਾਂਤ ’ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ
ਕਰਦਿਆਂ ਦਸਿਆ ਕਿ ਸ. ਹਰਵਿੰਦਰ ਸਿੰਘ ਹੰਸਪਾਲ ਜੀ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ
ਦੇ ਸਰਪ੍ਰਸਤ ਹੋਣ ਦੇ ਨਾਲ ਨਾਲ ਆਪਣੇ ਰਾਜਨੀਤਕ ਜੀਵਨ ਵਿਚ ਭਾਵੇਂ ਕਿਸੇ ਧਿਰ ਵਿਚ ਵੀ
ਰਹੇ, ਸਾਫ਼ ਸੁਥਰੀ ਰਾਜਨੀਤੀ ਕਰਦੇ ਰਹੇ। ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ
ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੰਸਪਾਲ ਜੀ ਬਹੁਤ ਹੀ ਮਿਲਣਸਾਰ ਇਨਸਾਨ ਸਨ।
ਉਹ ਤਾਉਮਰ ਮਾਂ ਬੋਲੀ ਦੇ ਮਸਲਿਆਂ ਲਈ ਸਹਿਯੋਗੀ ਰਹੇ। ਉਨ੍ਹਾਂ ਦੇ ਦੇਹਾਂਤ ਨਾਲ ਸਾਨੂੰ
ਸਾਰਿਆਂ ਨੂੰ ਵੱਡਾ ਘਾਟਾ ਪਿਆ ਹੈ।
ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦਸਿਆ ਸ. ਹਰਵਿੰਦਰ ਸਿੰਘ
ਹੰਸਪਾਲ ਲੰਮੇ ਸਮੇਂ ਤੋਂ ਨਾਮਧਾਰੀ ਦਰਬਾਰ ਵਿਖੇ ਸੇਵਾਵਾਂ ਨਿਭਾ ਰਹੇ ਸਨ। ਉਹ ਅਨੇਕਾਂ
ਵਾਰ ਪੰਜਾਬੀ ਸਾਹਿਤ ਅਕਾਡਮੀ ਵਲੋਂ ਕਰਵਾਏ ਜਾਂਦੇ ਸਮਾਗਮਾਂ ਮੌਕੇ ਪੰਜਾਬੀ ਭਵਨ ਆਉਦੇ
ਰਹਿੰਦੇ ਸਨ ਅਤੇ ਪੰਜਾਬੀ ਹਿਤੈਸ਼ੀ ਸੰਸਥਾਵਾਂ ਨਾਲ ਸਰਗਰਮੀ ਨਾਲ ਜੁੜੇ ਰਹੇ।
ਉੱਘੇ ਅਰਥਸ਼ਾਸਤਰੀ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਹੋਰਾਂ ਨੇ
ਆਪਣੇ ਕਾਰਜ ਕਾਲ ਦੌਰਾਨ ਬਹੁਤ ਹੀ ਮਹੱਤਵਪੂਰਨ ਲੋਕ ਪੱਖੀ ਅਤੇ ਪੰਜਾਬ ਹਿਤੈਸੀ ਫ਼ੈਸਲੇ
ਲਏ ਜਿਸ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ
ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਅਨੂਪ ਸਿੰਘ, ਡਾ.
ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਸੁਰਿੰਦਰ ਕੈਲੇ,
ਜਨਮੇਜਾ ਸਿੰਘ ਜੌਹਲ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ ਕੋਚਰ, ਡਾ.
ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਸਵੀਰ ਝੱਜ, ਡਾ. ਹਰੀ ਸਿੰਘ
ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ
(ਸਤਿਨਾਮ ਸਿੰਘ), ਡਾ. ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ,
ਵਰਗਿਸ ਸਲਾਮਤ, ਪ੍ਰੋ. ਸਰਘੀ, ਦੀਪ ਜਗਦੀਪ ਸਿੰਘ, ਕਰਮਜੀਤ ਸਿੰਘ ਗਰੇਵਾਲ, ਪ੍ਰੋ.
ਬਲਵਿੰਦਰ ਸਿੰਘ ਚਹਿਲ, ਪ੍ਰੇਮ ਸਾਹਿਲ ਅਤੇ ਸਮੂਹ ਮੈਂਬਰ ਸ਼ਾਮਲ ਹਨ।
Powered by Froala Editor
Punjabi-Sahit-Academy-Ludhiana-Mourned-Sad-Demise-Dr-Manmohan-Singh-Harwinder-Hanspal-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)