ਲੁਧਿਆਣਾ ਭਾਰਤ ਨਗਰ ਚੌਂਕ ਵਿੱਚ ਪੰਜਾਬੀ ਭਾਸ਼ਾ ਦੀ ਅਣਦੇਖੀ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਗੰਭੀਰ ਨੋਟਿਸ

Sep29,2025 | Jagrati Lahar Bureau | Ludhiana


ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਨਾਲ ਲਗਦਾ ਭਾਰਤ ਨਗਰ ਚੌਂਕ ਕਿਸੇ ਨਿੱਜੀ
ਕੰਪਨੀ ਨੂੰ ਸੌਂਪ ਦਿੱਤਾ ਗਿਆ ਹੈ ਅਤੇ ਉੱਥੇ ਪੰਜਾਬੀ ਦੇ ਲੱਲੇ ਨਾਲ਼ ਅੰਗਰੇਜ਼ੀ ਦੇ
ਅੱਖ਼ਰ ਜੋੜ ਕੇ ਲੁਧਿਆਣਾ ਬਣਾਇਆ ਗਿਆ ਹੈ।ਇਹ ਪੰਜਾਬੀ ਭਾਸ਼ਾ ਦੀ ਤੋਹੀਨ ਹੈ।ਚਾਹੀਦਾ ਤਾਂ
ਇਹ ਸੀ ਕਿ ਸ਼ਹੀਦ ਮੇਜਰ ਭੁਪਿੰਦਰ ਸਿੰਘ ਦਾ ਬੱੁਤ ਚੌਂਕ ਵਿੱਚ ਲਗਾਇਆ ਜਾਂਦਾ।ਜੋ
ਪਹਿਲਾਂ ਲੱਗਿਆ ਹੋਇਆ ਸੀ,ਜਿਵੇਂ ਕਿ ਪ੍ਰੋ. ਮੋਹਨ ਸਿੰਘ ਦਾ ਬੱੁਤ ਪਹਿਲਾ ਆਰਤੀ ਚੌਂਕ
ਲੱਗਿਆ ਹੋਇਆ ਸੀ।ਹੁਣ ਉਹ ਵੀ ੳੱੁਥੋ ਵੀ ਉਤਾਰ ਦਿੱਤਾ ਗਿਆ ਹੈ।ਪ੍ਰੋ. ਮੋਹਨ ਸਿੰਘ ਦੀ
ਯਾਦ ਵਿੱਚ ਲੁਧਿਆਣੇ ਅਕਤੂਬਰ ਮਹੀਨੇ ਹਰ ਸਾਲ ਮੇਲਾ ਲੱਗਦਾ ਹੈ।ਉਹਨਾਂ ਦਾ ਬੱੁਤ ਆਰਤੀ
ਚੌਂਕ ਵਿੱਚ ਲਗਾਇਆ ਜਾਵੇ।
ਉਂਝ ਤਾਂ ਚੌਂਕ ਕਿਸੇ ਨਿੱਜੀ ਕੰਪਨੀ ਨੂੰ ਸੌਂਪ ਦੇਣ ਦੀ ਥਾਂ ਤੇ ਜ਼ਿਲ੍ਹਾ ਪ੍ਰਸਾਸ਼ਨ
ਜਾਂ ਮਿਉਨਿਸਲਪਲ ਕਾਰਪੋਰੇਸ਼ਨ ਰਾਹੀਂ ਸਮਾਰਟ ਸਿਟੀ ਸਕੀਮ ਵਿੱਚ ਵਿਕਸਿਤ ਕੀਤਾ ਜਾਣਾ
ਚਾਹੀਦਾ ਹੈ।ਸੋ ਪੰਜਾਬੀ ਸਾਹਿਤ ਅਕਾਡਮੀ ਧਿਆਨ ਦਵਾਉਣਾ ਚਾਹੰੁਦੀ ਹੈ ਕਿ ਉਕਤ ਭਾਸ਼ਾ ਦੀ
ਅਣਦੇਖੀ ਪੰਜਾਬ ਸਰਕਾਰ ਦੀ ‘ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਇਸਟੈਬਲਿਸਮੈਂਟਸ (ਤਰਮੀਮ
ਪਹਿਲੀ) ਨਿਯਮ 2023’ ਦੀ ਉਲੰਘਣਾ ਹੈ।ਸੋ ਪੰਜਾਬ ਸਰਕਾਰ ਨੂੰ ਪੁਰਜ਼ੋਰ ਅਪੀਲ ਹੈ ਕਿ ਇਸ
ਨਿਰਾਦਰ ਭਰਪੂਰ ਵਰਤਾਰੇ ਨੂੰ ਰੋਕਣ ਦੇ ਆਦੇਸ਼ ਜਾਰੀ ਕੀਤੇ ਜਾਣ ਅਤੇ ਪੰਜਾਬੀ ਭਾਸ਼ਾ ਅਤੇ
ਸਭਿਆਚਾਰ ਦਾ ਧਿਆਨ ਰੱਖਦਿਆਂ ਚੌਂਕ ਵਿੱਚ ਢੁੱਕਵਾਂ ਬੁੱਤ ਲਗਾ ਕੇ ਅਤੇ ਆਰਤੀ ਚੌਂਕ
ਵਿੱਚ ਪ੍ਰੋ. ਮੋਹਣ ਸਿੰਘ ਦਾ ਬੱੁਤ ਲਗਾ ਕੇ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨੂੰ ਮਾਣ
ਮੱਤਾ ਸਥਾਨ ਦਿੱਤਾ ਜਾਵੇ।ਇਹ ਮਸਲਾ ਭਾਸ਼ਾ ਪਸਾਰ ਭਾਇਚਾਰੇ ਦੇ ਆਗੂ ਸ. ਮਹਿੰਦਰ ਸਿੰਘ
ਸੇਖੋਂ ਦੁਆਰਾ ਉਠਾਇਆ ਗਿਆ ਹੈ।ਉਸਦੀ ਪੂਰਨ ਹਮਾਇਤ ਕੀਤੀ ਜਾਂਦੀ ਹੈ।
ਮੰਗ ਕਰਨ ਵਾਲਿਆ ਵਿੱਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ
ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ
ਪੰਧੇਰ ਤੋਂ ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ, ਪੋ੍ਰ. ਗੁਰਭਜਨ ਸਿੰਘ ਗਿੱਲ, ਪ੍ਰੋ.
ਰਵਿੰਦਰ ਭੱਠਲ ਜੀ, ਡਾ. ਲ਼ਖਵਿੰਦਰ ਜੌਹਲ ਜੀ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ.
ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ
ਕੌਰ ਕਾਕੜਾ, ਡਾ. ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤੈ੍ਰਲੋਚਨ ਲੋਚੀ, ਜਸਪਾਲ
ਮਾਨਖੇੜਾ, ਜਨਮੇਜਾ ਸਿੰਘ ਜੌਹਲ, ਜਸਵੀਰ ਝੱਜ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ
ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ),
ਸੰਤੋਖ ਸਿੰਘ ਸੱੁਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਪ੍ਰੋ. ਸਰਘੀ, ਪ੍ਰੇਮ
ਸਾਹਿਲ, ਪ੍ਰੋ. ਬਲਵਿੰਦਰ ਸਿੰਘ ਚਹਿਲ, ਕਰਮਜੀਤ ਸਿੰਘ ਗਰੇਵਾਲ ਅਤੇ ਵਰਗਿਸ ਸਲਾਮਤ
ਸਮੇਤ ਸਮੂਹ ਮੈਂਬਰ ਸ਼ਾਮਲ ਹਨ।

Powered by Froala Editor

Punjab-Sahitya-Academy-Ludhiana-News



TOP HEADLINES


*ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ
ਸੋਹਾਣਾ ਪੁਲੀਸ ਵਲੋਂ 2 ਕਿਲੋ 680 ਗ੍ਰਾਮ ਅਫੀਮ ਸਮੇਤ 2 ਵਿਅਕਤੀ
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾ
*ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂ
ਮੋਹਾਲੀ ਪੁਲੀਸ ਵਲੋਂ ਦੋ ਵਾਹਨ ਚੋਰ ਕਾਬੂ, ਚੋਰੀ ਦੇ ਦੋ ਮੋਟਰ ਸਾ
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍
*ਗੈਂਗਸਟਰਾਂ 'ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466
*ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਸ਼ੀ ਯ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ
*ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ
ਇੰਨੋਸੈਂਟ ਹਾਰਟਸ, ਲੁਹਾਰਾਂ ਵੱਲੋਂ Avgc ਬਾਰੇ ਜਾਣਕਾਰੀ ਭਰਪੂਰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ
*ਗੈਂਗਸਟਰਾਂ ‘ਤੇ ਵਾਰ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀ
*ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਬਾਵਜੂ
ਊਧਮਪੁਰ ’ਚ ਵਾਪਰਿਆ ਵੱਡਾ ਬੱਸ ਹਾਦਸਾ
ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ
*ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564
*ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49859916

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us