ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਦੇ ਮੈਂਬਰਾਂ
ਅਤੇ ਸਮੂਹ ਮੈਂਬਰਾਂ ਵਲੋਂ ਸ੍ਰੀ ਪੂਰਨ ਸ਼ਾਹ ਕੋਟੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ
ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਸੀਨੀਅਰ ਮੀਤ
ਪ੍ਰਧਾਨ ਡਾ. ਪਾਲ ਕੌਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਅਫ਼ਸੋਸ ਦਾ
ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਸਿੱਧ ਲੋਕ ਗਾਇਕ ਸ੍ਰੀ ਪੂਰਨ ਸ਼ਾਹ ਕੋਟੀ ਦੀ ਭਾਰਤੀ
ਸੂਫ਼ੀ ਸੰਗੀਤ ਅਤੇ ਸੱਭਿਆਚਾਰ ਨੂੰ ਵਡਮੁੱਲੀ ਦੇਣ ਹੈ। ਉਸਤਾਦ ਪੂਰਨ ਸ਼ਾਹ ਕੋਟੀ ਦੇ
ਹੋਣਹਾਰ ਸਪੁੱਤਰ ਮਾਸਟਰ ਸਲੀਮ ਦਾ ਪੰਜਾਬੀ ਗਾਇਕੀ ਵਿਚ ਵਿਲੱਖਣ ਸਥਾਨ ਹੈ। ਮਾਸਟਰ
ਸਲੀਮ ਨੇ ਸੰਗੀਤ ਦੀਆਂ ਬਾਰੀਕੀਆਂ ਆਪਣੇ ਪਿਤਾ ਤੋਂ ਸਿੱਖੀਆਂ ਸਨ। ਪ੍ਰਸਿੱਧ ਲੋਕ ਗਾਇਕ
ਸ੍ਰੀ ਹੰਸ ਰਾਜ ਹੰਸ ਅਤੇ ਸ੍ਰੀ ਸਾਬਰ ਕੋਟੀ ਉਸਤਾਦ ਪੂਰਨ ਸ਼ਾਹ ਕੋਟੀ ਦੇ ਹੋਣਹਾਰ
ਸ਼ਾਗਿਰਦਾਂ ਤੋਂ ਇਲਾਵਾ ਅਨੇਕਾਂ ਸ਼ਾਗਿਰਦ ਸ਼ਾਮਲ ਹਨ।। ਉਨ੍ਹਾਂ ਕਿਹਾ ਉਸਤਾਦ ਪੂਰਨ ਸ਼ਾਹ
ਕੋਟੀ ਦੇ ਦੇਹਾਂਤ ਨਾਲ ਪੰਜਾਬੀ ਲੋਕ ਗਾਇਕੀ, ਸੂਫ਼ੀ ਸੰਗੀਤ ਅਤੇ ਪਰਿਵਾਰ ਨੂੰ ਨਾ
ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਮਾਸਟਰ ਸਲੀਮ
ਅਤੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਹੋਰਨਾਂ ਤੋਂ ਇਲਾਵਾ ਡਾ. ਸੁਖਦੇਵ ਸਿੰਘ
ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ,
ਡਾ. ਪਾਲ ਕੌਰ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ,
ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ
ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਨਮੇਜਾ ਸਿੰਘ
ਜੌਹਲ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ,
ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ
ਸਿੰਘ, ਕੰਵਰਜੀਤ ਭੱਠਲ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਪ੍ਰੋ. ਬਲਵਿੰਦਰ ਸਿੰਘ ਚਹਿਲ,
ਕਰਮਜੀਤ ਸਿੰਘ ਗਰੇਵਾਲ ਅਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਲ ਹਨ।
Powered by Froala Editor
Famous-Punjabi-Folk-Purn-Shah-Koti
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)