ਪ੍ਰਸਿੱਧ ਲੇਖਿਕਾ ਡਾ. ਕੁਲਵਿੰਦਰ ਕੌਰ ਮਿਨਹਾਸ ਦੀ 26ਵੀਂ ਕਿਤਾਬ ਨੋ ਟਰੀ ਨੋ ਲਾਈਫ ਰਿਲੀਜ਼

Nov7,2022 | Shiv Punjabi | Ludhiana

ਪ੍ਰਸਿੱਧ ਲੇਖਿਕਾ ਡਾ. ਕੁਲਵਿੰਦਰ ਕੌਰ ਮਿਨਹਾਸ ਦੀ 26ਵੀਂ ਕਿਤਾਬ ਨੋ ਟਰੀਜ਼ ਨੋ ਲਾਈਫ਼- ਵਿਸ਼ਵ ਪ੍ਰਸਿੱਧ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਪਦਮਸ਼੍ਰੀ ਸੰਤ ਬਲਬੀਰ ਸਿੰਘ ਜੀ ਸੀਚੇਵਾਲ ਵਲੋਂ ਪਵਿੱਤਰ ਵੇਂਈ ਦੋ ਘਾਟ ਤੇ ਰਿਲੀਜ਼ ਕੀਤੀ ਗਈ। ਕੁਝ ਦਿਨ ਪਹਿਲੇ ਡਾ.ਮਿਨਹਾਸ ਦੀ ਪੁਸਤਕ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ- ਪੀ.ਏ.ਯੂ.ਦੇ ਸਾਬਕਾ ਵਾਈਸ ਚਾਂਸਲਰ ਡਾ.ਮਨਜੀਤ ਸਿੰਘ ਕੰਗ ਦੁਆਰਾ ਗਿਆਨ ਅੰਜਨ ਅਕਾਡਮੀ ਵਿਖੇ ਰਿਲੀਜ਼ ਕੀਤੀ ਗਈ ਸੀ। ਪੁਸਤਕ ਨੋ ਟਰੀਜ਼ ਨੋ ਲਾਈਫ਼ ਵੇਈਂ ਕਿਨਾਰੇ ਜਲ ਤੇ ਰੁੱਖਾਂ ਕੋਲ ਰਿਲੀਜ਼ ਕਰਨ ਉਪਰੰਤ ਬੋਹੜ ਦੇ ਰੁੱਖ ਹੇਠਾਂ ਹੋਏ ਸਮਾਗਮ ਦਾ ਨਜ਼ਾਰਾ ਕੁਦਰਤ ਦੇ ਰੰਗ ਵਿੱਚ ਰੰਗਿਆ ਹੋਇਆ ਸੀ। ਇਸ ਅਵਸਰ ਤੇ ਡਾ.ਮਿਨਹਾਸ ਨੇ ਆਪਣੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਰੁੱਖ ਤੇ ਮਨੁੱਖ ਦਾ ਜਨਮ ਤੋਂ ਲੈ ਕੇ ਮੌਤ ਤੱਕ ਅਟੁੱਟ ਰਿਸ਼ਤਾ ਹੈ। ਇਸ ਕਿਤਾਬ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਵਿਚ ਰੁੱਖਾਂ ਦਾ ਮਾਨਵੀਕਰਣ ਕੀਤਾ ਗਿਆ ਹੈ। ਡਾ.ਮਿਨਹਾਸ ਨੇ ਕਿਹਾ ਕਿ ਸੰਤ ਬਲਬੀਰ ਸਿੰਘ ਜੀ ਸੀਚੇਵਾਲ ਵਲੋਂ ਵਾਤਾਵਰਣ ਦੀ ਸੰਭਾਲ ਵਾਸਤੇ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਸੰਸਾਰ ਭਰ ਵਿੱਚ ਹੋ ਰਹੀ ਹੈ। ਵਾਤਾਵਰਣ ਪ੍ਰੇਮੀ ਮਨੋਜ ਕੁਮਾਰ, ਸੁਰਜੀਤ ਸਿੰਘ ਸ਼ੰਟੀ,ਅਧਿਆਪਕਾ ਬਲਬੀਰ ਕੌਰ, ਗੀਤਕਾਰ ਕਿਰਨਦੀਪ ਕੈਰ ਤੇ ਨਰਿੰਦਰ ਸ਼ਾਹਕੋਟੀ ਨੇ ਇਸ ਮੌਕੇ ਪੁਸਤਕ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੇਖਿਕਾ ਨੂੰ ਵਧਾਈ ਦਿੰਦਿਆਂ ਆਪਣੇ ਵਿਚਾਰ ਪ੍ਰਗਟਾਉਂਦਿਆਂ ਕਿਹਾ ਕਿ ਡਾ. ਮਿਨਹਾਸ ਨੇ ਆਪਣੀ ਪੁਸਤਕ ਰਾਹੀਂ ਪਾਠਕਾਂ ਨੂੰ ਕੁਦਰਤ ਨਾਲ ਜੋੜਣ ਦਾ ਜੋ ਉਪਰਾਲਾ ਕੀਤਾ ਗਿਆ ਹੈ ਉਹ ਸ਼ਲਾਘਾਯੋਗ ਹੈ। ਉਹਨਾਂ ਕਿਹਾ ਕਿ ਵਾਤਾਵਰਣ ਸਿੱਧੇ ਤੌਰ ਤੇ ਸਾਡੀ ਸਿਹਤ,ਜੀਵਨ ਤੇ ਆਉਣ ਵਾਲੀਆਂ ਪੀੜੀਆਂ ਦੇ ਭਵਿੱਖ ਨਾਲ ਜੁੜਿਆ ਹੋਇਆ ਮਸਲਾ ਹੈ ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਵਾਤਾਵਰਣ ਦੀ ਰੱਖਿਆ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ।

Dr-kulwinder-kaurminhas-writer-environment-book-no-trees-no-life-sant-balvir-singh-seechewal-



TOP HEADLINES


ਮਾਮਲਾ ਪਾਣੀ ਸਟੋਰ ਕਰਨ ਵਾਲੀਆਂ ਟੈਂਕੀਆਂ ਦੀ ਸਫ਼ਾਈ ਦਾ *ਮੋਹਾ
*ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆ
ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀ ਮੌਤ ਕਮਰੇ ਵਿਚ ਮਿਲੀਆਂ ਲਾਸ਼ਾਂ
ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ,
ਲੁਧਿਆਣਾ 'ਚ ਜੰਗੀ ਪੱਧਰ 'ਤੇ ਲਏ ਜਾ ਰਹੇ ਹਨ ਪਾਣੀ ਦੇ ਨਮੂਨੇ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ
*ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ
ਬਲੌਂਗੀ ਵਿੱਚ ਅਣਅਧਿਕਾਰਤ ਪੀ ਜੀ ਕੇਂਦਰਾਂ ਦੀਆਂ ਇਮਾਰਤਾਂ ਖਾਲੀ
*ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ-ਮੀ
*ਸਥਾਨਕ ਸਰਕਾਰਾਂ ਬਾਰੇ ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ 'ਚ ਵ
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾ
*ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ
ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਤੇ ਕੈਪਟਨ ਗੁਲਜਾਰ ਸਿੰਘ ਨੇ ਨੌ
ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਗੀਤਕਾਰ ਸਰਬਜੀਤ ਸਿੰਘ ਵਿ
ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 20
ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਨੇ ਪੁਲਿਸ ਦਫਤਰਾਂ/ਥਾਣਿਆਂ ਨੂੰ ਹਰਾ ਭਰ
'ਸਰਕਾਰ ਤੁਹਾਡੇ ਦੁਆਰ' ਤਹਿਤ ਸਾਹਨੇਵਾਲ 'ਚ ਸੁਵਿਧਾ ਕੈਂਪ ਆਯੋਜਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42574697

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us