ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ 12 ਉੱਘੇ ਲੇਖਕਾਂ ਦਾ ਸਨਮਾਨ ਕੀਤਾ ਗਿਆ

Nov13,2022 | Gautam Jalandhari | Ludhiana

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ 12 ਉੱਘੇ ਲੇਖਕਾਂ ਦਾ ਸਨਮਾਨ ਪੰਜਾਬੀ ਭਵਨਂ, ਲੁਧਿਆਣਾ ਵਿਖੇ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਸ੍ਰੀ ਅਰਵਿੰਦ ਜੀ, ਪ੍ਰਧਾਨਗੀ ਮੰਡਲ ਚ ਸ਼ਾਮਲ ਡਾ. ਸੁਰਜੀਤ ਪਾਤਰ, ਸ. ਬਲਦੇਵ ਸਿੰਘ ਸੜਕਨਾਮਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਲਖਵਿੰਦਰ ਸਿੰਘ ਜੌਹਲ ਅਤੇ ਡਾ. ਗੁਰਇਕਬਾਲ ਸਿੰਘ ਹੋਰਾਂ ਸਨਮਾਨ ਦੇਣ ਦੀ ਰਸਮ ਅਦਾ ਕੀਤੀ। ਡਾ. ਰਵਿੰਦਰ ਸਿੰਘ ਰਵੀ ਯਾਦਗਾਰੀ ਪੁਰਸਕਾਰ (ਡਾ. ਤੇਜਵੰਤ ਸਿੰਘ ਗਿੱਲ ਅਤੇ ਡਾ. ਈਸ਼ਵਰ ਦਿਆਲ ਗੌੜ ਨੂੰ), ਕਾਮਰੇਡ ਜਗਜੀਤ ਸਿੰਘ ਆਨੰਦ ਯਾਦਗਾਰੀ ਵਾਰਤਕ ਪੁਰਸਕਾਰ (ਸ. ਹਰਭਜਨ ਸਿੰਘ ਹੁੰਦਲ ਅਤੇ ਡਾ. ਸਵਰਾਜਬੀਰ ਨੂੰ), ਸ. ਜਗਜੀਤ ਸਿੰਘ ਲਾਇਲਪੁਰੀ ਯਾਦਗਾਰੀ ਪੁਰਸਕਾਰ ਸ੍ਰੀ ਸਾਂਵਲ ਧਾਮੀ,( ਡਾ. ਗਗਨਦੀਪ ਸ਼ਰਮਾ, ਡਾ. ਸਰਘੀ ਅਤੇ ਮੈਡਮ ਸਰਬਜੀਤ ਕੌਰ ਜੱਸ ਨੂੰ) ਅਤੇ ਸ. ਮੱਲ ਸਿੰਘ ਰਾਮਪੁਰੀ ਯਾਦਗਾਰੀ ਪੁਰਸਕਾਰ (ਸ. ਰਘਬੀਰ ਸਿੰਘ ਭਰਤ, ਸ੍ਰੀ ਅਤਰਜੀਤ ਅਤੇ ਡਾ. ਕੁਲਦੀਪ ਸਿੰਘ ਨੂੰ) ਭੇਟਾ ਕੀਤਾ ਜਾ ਰਿਹਾ ਹੈ। ਪਲੇਠਾ ਸ. ਕਰਤਾਰ ਸਿੰਘ ਸ਼ਮਸ਼ੇਰ ਯਾਦਗਾਰੀ ਪੁਰਸਕਾਰ ਸ. ਕਿਰਪਾਲ ਸਿੰਘ ਕਜ਼ਾਕ ਜੀ ਨੂੰ ਭੇਟਾ ਕੀਤਾ ਜਾ ਗਿਆ। ਸਨਮਾਨ ਵਿਚ ਸਾਰੇ ਲੇਖਕਾਂ ਨੂੰ ਇੱਕੀ-ਇੱਕੀ ਹਜ਼ਾਰ ਰੁਪਏ, ਦੋਸ਼ਾਲੇ, ਪੁਸਤਕਾਂ ਦੇ ਸੈੱਟ ਅਤੇ ਸ਼ੋਭਾ ਪੱਤਰ ਭੇਟਾ ਕੀਤੇ ਗਏ। ਮੁੱਖ ਮਹਿਮਾਨ ਸ੍ਰੀ ਅਰਵਿੰਦਰ ਜੀ ਨੇ ਆਪਣੇ ਭਾਸ਼ਣ ਵਿਚ ਆਖਿਆ ਕਿ ਸਰਕਾਰਾਂ ਅਤੇ ਦੇਸ਼ ਬਣਦੇ-ਟੁਟਦੇ ਰਹਿੰਦੇ ਨੇ ਪਰ ਸਾਹਿਤਕ ਸੰਸਥਾਵਾਂ ਨੇ ਉਮਰਾਂ ਤੱਕ ਵਿਚਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਕਾਦਮਿਕ ਸੰਸਥਾਵਾਂ ਉਹ ਕੰਮ ਕਰਨ ਜੋ ਲੰਮੇ ਸਮੇਂ ਤੱਕ ਚੱਲੇ। ਉਨ੍ਹਾਂ ਕਿਹਾ ਕਿ ਲਿਖਣ ਦੇ ਤਰੀਕੇ ਵਿਚ ਵੱਖਰਤਾ ਹੋਣਾ ਚਾਹੀਦੀ ਹੈ ਪਰ ਟਕਸਾਲੀ ਰੂਪ ਇਕ ਹੋਣਾ ਚਾਹੀਦਾ ਹੈ। ਡਾ. ਅਰਵਿੰਦਰ ਹੋਰਾਂ ਕਿਹਾ ਕਿ ਕੇਂਦਰੀ ਸੰਸਥਾਵਾਂ ਚ ਵਿਗਿਆਨ ਅਤੇ ਖੋਜ ਦੀ ਪੜ੍ਹਾਈ ਪੰਜਾਬੀ ਵਿਚ ਹੋਣੀ ਚਾਹੀਦੀ ਹੈ। ਪ੍ਰਧਾਨਗੀ ਭਾਸ਼ਨ ਦਿੰਦਿਆਂ ਡਾ. ਸੁਰਜੀਤ ਪਾਤਰ ਹੋਰਾਂ ਕਿਹਾ ਕਿ ਅੱਜ ਦੇ ਇਨਾਮਯਾਫ਼ਤਾ ਲੇਖਕਾਂ ਨੂੰ ਇਨਾਮ ਉਨ੍ਹਾਂ ਦੀ ਲਿਖਤ ਨੂੰ ਧਿਆਨ ਚ ਰੱਖਦਿਆਂ ਮਿਲੇ ਹਨ। ਉਨ੍ਹਾਂ ਕਿਹਾ ਕਿ ਲੇਖਕਾਂ ਦੇ ਸ਼ਬਦ ਜਿਉਦੇ ਹਨ ਤਾਂ ਲੇਖਕ ਵੀ ਜਿਉਦੇ ਰਹਿੰਦੇ ਹਨ। ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਮਹਿਮਾਨਾਂ, ਸਨਮਾਨਿਤ ਸ਼ਖ਼ਸੀਅਤਾਂ, ਪ੍ਰਧਾਨਗੀ ਮੰਡਲ ਵਿਚ ਉਪਸਥਿਤ ਵਿਦਵਾਨਾਂ ਅਤੇ ਸਰੋਤਿਆਂ ਨੂੰ ਜੀ ਆਇਆਂ ਆਖਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਇਨਾਮਾਂ ਬਾਰੇ ਬੋਲਦਿਆਂ ਉਨ੍ਹਾਂ ਵਿਸਥਾਪੂਰਵਕ ਜਾਣਕਾਰੀ ਦਿੱਤੀ। ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਸ਼ਿਆਮ ਸੁੰਦਰ ਦੀਪਤੀ ਹੋਰਾਂ ਨੇ ਧੰਨਵਾਦ ਕਰਦਿਆਂ ਸਨਮਾਨਿਤ ਸ਼ਖ਼ਸੀਅਤਾਂ ਨੂੰ ਵਧਾਈ ਦਿੱਤੀ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਹੋਰਾਂ ਨੇ ਮੰਚ ਸੰਚਾਲਨ ਕਰਦਿਆਂ ਸਭ ਦਾ ਧੰਨਵਾਦ ਕੀਤਾ। ਸਨਮਾਨਿਤ ਸ਼ਖ਼ਸੀਅਤਾਂ ਬਾਰੇ ਸ਼ੋਭਾ ਪੱਤਰ ਪੜ੍ਹੇ ਗਏ ਜਿਨ੍ਹਾਂ ਵਿਚ ਡਾ. ਤੇਜਵੰਤ ਸਿੰਘ ਗਿੱਲ ਹੋਰਾਂ ਬਾਰੇ ਡਾ. ਹਰਵਿੰਦਰ ਸਿੰਘ ਸਿਰਸਾ, ਈਸ਼ਵਰ ਦਿਆਲ ਗੌੜ ਬਾਰੇ ਸ. ਸੁਖਵਿੰਦਰ ਸਿੰਘ, ਸ. ਹਰਭਜਨ ਸਿੰਘ ਹੁੰਦਲ ਦਾ ਸਨਮਾਨ ਉਨ੍ਹਾਂ ਦੇ ਸਪੁੱਤਰ ਡਾ. ਹਰਪ੍ਰੀਤ ਸਿੰਘ ਹੋਰਾਂ ਨੇ ਪ੍ਰਾਪਤ ਕੀਤਾ। ਹੁੰਦਲ ਸਾਹਿਬ ਬਾਰੇ ਸ਼ੋਭਾ ਪੱਤਰ ਸ੍ਰੀ ਬਲਦੇਵ ਸਿੰਘ ਝੱਜ, ਸ੍ਰੀ ਸਵਰਾਜਬੀਰ ਹੋਰਾਂ ਬਾਰੇ ਸ਼ੋਭਾ ਪੱਤਰ ਪ੍ਰੋ. ਰਵਿੰਦਰ ਸਿੰਘ ਭੱਠਲ ਹੋਰਾਂ, ਸ੍ਰੀ ਸਾਂਵਲ ਧਾਮੀ ਬਾਰੇ ਸ਼ੋਭਾ ਪੱਤਰ ਤ੍ਰੈਲੋਚਨ ਲੋਚੀ, ਡਾ. ਗਗਨਦੀਪ ਸ਼ਰਮਾ ਬਾਰੇ ਸ਼ੋਭਾ ਪੱਤਰ ਸ੍ਰੀ ਸੁਰਿੰਦਰ ਕੈਲੇ, ਡਾ. ਸਰਘੀ ਅਤੇ ਸਰਬਜੀਤ ਕੌਰ ਜੱਸ ਦਾ ਸ਼ੋਭਾ ਪੱਤਰ ਡਾ. ਗੁਰਚਰਨ ਕੌਰ ਕੋਚਰ ਨੇ, ਸ. ਰਘਬੀਰ ਸਿੰਘ ਭਰਤ ਦਾ ਸ਼ੋਭਾ ਪੱਤਰ ਜੈਨ ਇਦਰ ਚੌਹਾਨ ਨੇ, ਸ੍ਰੀ ਅਤਰਜੀਤ ਦਾ ਸ਼ੋਭਾ ਪੱਤਰ ਰਵੀ ਰਵਿੰਦਰ ਨੇ, ਡਾ. ਕੁਲਦੀਪ ਸਿੰਘ ਦੀਪ ਹੋਰਾਂ ਦਾ ਸ਼ੋਭਾ ਪੱਤਰ ਸੁਖਜੀਵਨ ਸਿੰਘ ਅਤੇ ਸ. ਕਿਰਪਾਲ ਸਿੰਘ ਕਜ਼ਾਕ ਦਾ ਸ਼ੋਭਾ ਪੱਤਰ ਸ੍ਰੀ ਸੁਖਜੀਤ ਹੋਰਾਂ ਨੇ ਪੇਸ਼ ਕੀਤਾ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਸ੍ਰੀ ਅਰਵਿੰਦਰ ਜੀ ਅਤੇ ਸ. ਬਲਦੇਵ ਸਿੰਘ ਸੜਕਨਾਮਾ ਨੂੰ ਪੁਸਤਕਾਂ ਦੇ ਸੈੱਟ, ਫੁੱਲਾਂ ਦੇ ਗੁਲਦਸਤੇ ਅਤੇ ਦੋਸ਼ਾਲੇ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਦਰਸ਼ਨ ਬੁੱਟਰ, ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ ਪੰਧੇਰ, ਜਤਿੰਦਰ ਸਿੰਘ ਸਿੰਘ ਚੌਹਾਨ, ਜਤਿੰਦਰ ਹਾਂਸ, ਸਤੀਸ਼ ਗੁਲਾਟੀ, ਕਰਮ ਸਿੰਘ ਮਾਛੀਵਾੜਾ, ਰਵੀ ਰਵਿੰਦਰ, ਸ. ਨਸੀਮ, ਮਨਦੀਪ ਡਡਿਆਲ, ਸਵਰਨਜੀਤ ਸਵੀ, ਸ਼ਬਦ ਸਿੰਘ, ਇੰਦਰਜੀਤਪਾਲ ਕੌਰ, ਸੁਰਿੰਦਰ ਦੀਪ, ਡਾ. ਸਵਰਨਜੀਤ ਕੌਰ ਗਰੇਵਾਲ, ਊਸ਼ਾ ਦੀਪਤੀ, ਮਨਦੀਪ ਕੌਰ ਭੰਵਰਾ, ਹਰਭਜਨ ਫੱਲੇਵਾਲਵੀ, ਕਿਰਪਾਲ ਸਿੰਘ ਪੰਨੂੰ, ਜਸਮੇਰ ਸਿੰਘ ਢੱਟ, ਜਗਜੀਤ ਸਿੰਘ ਲੋਹਟਬੱਦੀ, ਸਤਵੀਰ ਸਿੰਘ, ਜਸਪ੍ਰੀਤ ਫਲਕ, ਗੁਰਪ੍ਰੀਤ ਕੌਰ, ਜਸਪ੍ਰੀਤ, ਟੀ. ਲੋਚਲ, ਗੁਰਸ਼ਰਨ ਸਿੰਘ ਨਰੂਲਾ, ਇੰਜ ਡੀ. ਐਮ. ਸਿੰਘ, ਇੰਜ. ਸੁਰਜਨ ਸਿੰਘ, ਦਲਜੀਤ ਸਿੰਘ ਬਾਗੀ, ਸੁਰਿੰਦਰਜੀਤ ਚੌਹਾਨ ਨਾਭਾ, ਨਵਨੀਤ ਸਿੰਘ ਰੈਣੂ, ਜਗਦੀਪ ਸਿੰਘ, ਭੁਪਿੰਦਰ ਸਿੰਘ ਚੌਕੀਮਾਨ ਸਮੇਤ ਕਾਫ਼ੀ ਗਿਣਤੀ ਵਿਚ ਲੇਖਕ ਅਤੇ ਸਰੋਤੇ ਹਾਜ਼ਰ ਸਨ।

Punjabi-sahit-acadamy-ludhiana-



TOP HEADLINES


ਮਾਮਲਾ ਪਾਣੀ ਸਟੋਰ ਕਰਨ ਵਾਲੀਆਂ ਟੈਂਕੀਆਂ ਦੀ ਸਫ਼ਾਈ ਦਾ *ਮੋਹਾ
*ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆ
ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀ ਮੌਤ ਕਮਰੇ ਵਿਚ ਮਿਲੀਆਂ ਲਾਸ਼ਾਂ
ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ,
ਲੁਧਿਆਣਾ 'ਚ ਜੰਗੀ ਪੱਧਰ 'ਤੇ ਲਏ ਜਾ ਰਹੇ ਹਨ ਪਾਣੀ ਦੇ ਨਮੂਨੇ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ
*ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ
ਬਲੌਂਗੀ ਵਿੱਚ ਅਣਅਧਿਕਾਰਤ ਪੀ ਜੀ ਕੇਂਦਰਾਂ ਦੀਆਂ ਇਮਾਰਤਾਂ ਖਾਲੀ
*ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ-ਮੀ
*ਸਥਾਨਕ ਸਰਕਾਰਾਂ ਬਾਰੇ ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ 'ਚ ਵ
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾ
*ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ
ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਤੇ ਕੈਪਟਨ ਗੁਲਜਾਰ ਸਿੰਘ ਨੇ ਨੌ
ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਗੀਤਕਾਰ ਸਰਬਜੀਤ ਸਿੰਘ ਵਿ
ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 20
ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਨੇ ਪੁਲਿਸ ਦਫਤਰਾਂ/ਥਾਣਿਆਂ ਨੂੰ ਹਰਾ ਭਰ
'ਸਰਕਾਰ ਤੁਹਾਡੇ ਦੁਆਰ' ਤਹਿਤ ਸਾਹਨੇਵਾਲ 'ਚ ਸੁਵਿਧਾ ਕੈਂਪ ਆਯੋਜਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42575783

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us