ਪੰਜਾਬ ਖੇਤੀ ਯੂਨੀਵਰਸਿਟੀ ਦੇ ਸੇਵਾਮੁਕਤ ਪ੍ਰੋਫੈਸਰ ਤੇ  ਲੇਖਕ ਡਾ. ਸਾਧੂ ਸਿੰਘ ਦੀ ਸਵੈ ਜੀਵਨੀ  ‘ਕੋਈ ਸਮਝੌਤਾ ਨਹੀਂ’ ਸਰੀ (ਕੈਨੇਡਾ)ਵਿੱਚ ਲੋਕ ਅਰਪਨ

Jun7,2023 | Gautam Jalandhari | Ludhiana



ਸਰੀ(ਕੈਨੇਡਾ)ਵੱਸਦੇ ਨਾਮਵਰ ਵਿਦਵਾਨ ਲੇਖਕ ਤੇ ਪੰਜਾਬ ਖੇਤੀ ਯੂਨੀਵਰਸਿਟੀ ਦੇ ਭਾਸ਼ਾਵਾਂ ਤੇ ਪੱਤਰਕਾਰੀ ਵਿਭਾਗ ਵਿੱਚੋਂ ਸੇਵਾ ਮੁਕਤ ਅਧਿਆਪਕ ਡਾ. ਸਾਧੂ ਸਿੰਘ ਦੀ ਪੁਸਤਕ ‘ਕੋਈ ਸਮਝੌਤਾ ਨਹੀਂ’ ਸਰੀ(ਕੈਨੇਡਾ) ਵਿੱਚ ਲੋਕ ਹਵਾਲੇ ਕੀਤੀ ਗਈ ਹੈ। ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ ਵੱਲੋਂ ਨਾਮਵਰ ਵਿਦਵਾਨ ਡਾ. ਸਾਧੂ ਸਿੰਘ ਦੀ ਨਵ-ਪ੍ਰਕਾਸ਼ਿਤ ਸਵੈ ਜੀਵਨੀ ‘ਕੋਈ ਸਮਝੌਤਾ ਨਹੀਂ’ ਲੋਕ ਅਰਪਨ ਕਰਨ ਅਤੇ ਇਸ ਉੱਪਰ ਵਿਚਾਰ ਚਰਚਾ ਕਰਨ ਲਈ ਪ੍ਰੋਗਰੈਸਿਵ ਕਲਚਰਲ ਸੈਂਟਰ ਸਰੀ ਵਿਖੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਰਘਬੀਰ ਸਿੰਘ ਸਿਰਜਣਾ ਅਤੇ ਡਾ. ਸਾਧੂ ਸਿੰਘ ਨੇ ਕੀਤੀ। ਸਮਾਗਮ ਵਿਚ ਵਿਦਵਾਨਾਂ, ਸਾਹਿਤਕਾਰਾਂ ਅਤੇ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
ਸਟੇਜ ਸੰਚਾਲਕ ਉਨ੍ਹਾਂ ਦੇ ਪੀ ਏ ਯੂ ਵਿੱਚ ਵਿਦਿਆਰਥੀ ਰਹੇ ਸੁਰਿੰਦਰ ਪਾਲ ਸਿੰਘ ਚਾਹਲ ਨੇ ਕੀਤਾ। ਸਮਾਗਮ ਦਾ ਆਰੰਭ ਕਰਦਿਆਂ ਸਭਨਾਂ ਨੂੰ ਜੀ ਆਇਆਂ ਕਿਹਾ। ਉਪਰੰਤ ਡਾ. ਸਾਧੂ ਸਿੰਘ ਦੀ ਪਤਨੀ ਸੁਧਾ, ਉਨ੍ਹਾਂ ਦੀਆਂ ਧੀਆਂ, ਜਵਾਈ, ਹਰਦੀਪ ਅਤੇ ਡਾ. ਰਘਬੀਰ ਸਿੰਘ ਸਿਰਜਣਾ ਵੱਲੋਂ ਪੁਸਤਕ ਰਿਲੀਜ਼ ਕਰਨ ਦੀ ਰਸਮ ਅਦਾ ਕੀਤੀ ਗਈ।
ਪੁਸਤਕ ਉੱਪਰ ਵਿਚਾਰ ਚਰਚਾ ਦੀ ਸ਼ੁਰੂਆਤ ਕਰਦਿਆਂ ਡਾ. ਸਾਧੂ ਬਿਨਿੰਗ ਨੇ ਕਿਹਾ ਕਿ ਪੁਸਤਕ ਦਾ ਪਹਿਲਾ ਅਧਿਆਏ ਪੜ੍ਹਦਿਆਂ ਪਿੰਡ ਅਤੇ ਪਿੰਡ ਦੇ ਬਸ਼ਿੰਦਿਆਂ ਵਿਚਲੇ ਰਿਸ਼ਤੇ ਦੀ ਤਸਵੀਰ ਉੱਭਰ ਕੇ ਸਾਹਮਣੇ ਆਉਂਦੀ ਹੈ। ਉਨ੍ਹਾਂ ਕਿਹਾ ਕਿ ਡਾ. ਸਾਧੂ ਸਿੰਘ ਨੇ ਆਪਣੇ ਸੁਭਾਅ ਅਨੁਸਾਰ ਆਪਣੀ ਜਲਾਵਤਨੀ ਦੀ ਦਾਸਤਾਨ ਨੂੰ ਬੜੇ ਸੰਖੇਪ ਸ਼ਬਦਾਂ ਵਿਚ ਪੇਸ਼ ਕੀਤਾ ਅਤੇ ਉਨ੍ਹਾਂ ਦੀ ਭਾਸ਼ਾ, ਸ਼ੈਲੀ ਬਾਕਮਾਲ ਹੈ। ਡਾ. ਗੁਰਬਾਜ਼ ਸਿੰਘ ਬਰਾੜ ਨੇ ਕਿਹਾ ਕਿ ਡਾ. ਸਾਧੂ ਸਿੰਘ ਦੀ ਵਿਲੱਖਣ ਸ਼ੈਲੀ ਹੈ ਅਤੇ ਉਸ ਵਿੱਚ ਬਹੁਤ ਰਵਾਨੀ ਹੈ ਅਤੇ ਉਹ ਕਿਤੇ ਵੀ ਉਲਾਰ ਨਹੀਂ ਹੁੰਦੇ। ਪੁਸਤਕ ਪੜ੍ਹਦਿਆਂ ਪਤਾ ਲੱਗਦਾ ਹੈ ਕਿ ਹੁਣ ਸਾਡੇ ਰਿਸ਼ਤਿਆਂ ਦੇ ਸਮੀਕਰਨ ਕਿਵੇਂ ਤਬਦੀਲ ਹੋ ਗਏ ਹਨ।
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਨੇ ਕਿਹਾ ਕਿ ਇਹ ਪੁਸਤਕ ਡਾ. ਸਾਧੂ ਸਿੰਘ ਦੀ ਪਿਛਲੀ ਪੁਸਤਕ ‘ਮੇਰੇ ਮੇਹਰਬਾਨ’ ਦੀ ਅਗਲੀ ਕੜੀ ਹੈ ਜੋ ਉਸ ਸਮੇਂ ਦੇ ਪੰਜਾਬ ਦਾ ਇਤਿਹਾਸ, ਸਮਾਜਿਕ ਤੇ ਸੱਭਿਆਚਾਰਕ ਪੱਖ, ਪਿੰਡ ਦੀ ਰਹਿਤਲ, ਬਹਿਤਲ ਦੇ ਝਲਕਾਰੇ  ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਡਾ. ਸਾਧੂ ਸਿੰਘ ਦੀ ਸਰਬਾਂਗੀ, ਸਦਗੁਣੀ ਸ਼ਖ਼ਸੀਅਤ ਦੇ ਬਹੁਤ ਅੰਸ਼ ਅਜੇ ਵੀ ਰਹਿ ਗਏ ਹਨ ਅਤੇ ਉਮੀਦ ਹੈ ਕਿ ਅਗਲੀ ਪੁਸਤਕ ਵਿਚ ਜਲਦੀ ਸਾਡੇ ਸਾਹਮਣੇ ਆਉਣਗੇ।
ਡਾ. ਰਘਬੀਰ ਸਿੰਘ ਸਿਰਜਣਾ ਨੇ ਡਾ. ਸਾਧੂ ਸਿੰਘ ਦੀ ਪ੍ਰਭਾਵਸ਼ਾਲੀ ਸ਼ਖ਼ਸੀਅਤ, ਉਨ੍ਹਾਂ ਦੀ ਵਿਦਵਤਾ, ਅਮੀਰ ਸ਼ਬਦਾਵਲੀ, ਦਿਲ ਟੁੰਬਵੀਂ ਸ਼ੈਲੀ ਅਤੇ ਪੁਸਤਕ ਦੇ ਕਈ ਪੱਖਾਂ ਬਾਰੇ ਵਿਸਥਾਰ ਵਿਚ ਆਪਣੇ ਵਿਚਾਰ ਪ੍ਰਗਟ ਕੀਤੇ। ਖਾਲਸਾ ਕਾਲਜ ਫਾਰ ਵਿਮਨ ਅੰਮ੍ਰਿਤਸਰ ਦੀ ਸਾਬਕਾ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਕਿਹਾ ਕਿ ਡਾ. ਸਾਧੂ ਸਿੰਘ ਨੇ ਹਰ ਫੈਸਲੇ ਨੂੰ ਆਪਣੀ ਮਰਜ਼ੀ ਨਾਲ ਆਪਣੇ ਜ਼ਾਵੀਏ ਤੋਂ ਸਵੀਕਾਰ ਕੀਤਾ ਹੈ ਅਤੇ ਉਨ੍ਹਾਂ ਨੂੰ ਮਾਣ ਹੈ ਕਿ ਜੋ ਵੀ ਕੀਤਾ ਹੈ ਠੀਕ ਕੀਤਾ ਹੈ। ਪੁਸਤਕ ਦੇ ਆਖਰੀ ਕਾਂਡ ਵਿਚ ਅੱਤ ਦੀ ਭਾਵੁਕਤਾ ਦਾ ਪ੍ਰਗਟਾਵਾ ਹੈ।
ਡਾ. ਪ੍ਰਿਥੀਪਾਲ ਸਿੰਘ ਸੋਹੀ ਨੇ ਕਿਹਾ ਕਿ ਡਾ. ਸਾਧੂ ਸਿੰਘ ਨੇ ਆਪਣੀ ਖ਼ੁਦਦਾਰੀ ਨੂੰ ਕਦੇ ਵੀ ਆਂਚ ਨਹੀਂ ਆਉਣ ਦਿੱਤੀ ਅਤੇ ਪਰਿਵਾਰ ‘ਤੇ ਬੜੇ ਔਖੇ ਦਿਨਾਂ ਵਿਚ ਵੀ ਆਪਣੀ ਜ਼ਮੀਰ ਨਾਲ ਕੋਈ ਸਮਝੌਤਾ ਨਹੀਂ ਕੀਤਾ।
ਪ੍ਰੋ. ਹਰਿੰਦਰ ਕੌਰ ਸੋਹੀ ਨੇ ਕਿਹਾ ਕਿ ਪੁਸਤਕ ਅਤੇ ਇਸ ਦਾ ਸਰਵਰਕ ਦਰਸਾਉਂਦਾ ਹੈ ਕਿ ਹਨੇਰੇ ਨਾਲ ਕਦੇ ਵੀ ਸਮਝੌਤਾ ਨਹੀਂ ਹੋਣਾ ਚਾਹੀਦਾ। ਪੰਜਾਬੀ ਕਵੀ ਮੋਹਨ ਗਿੱਲ ਨੇ ਪੁਸਤਕ ਵਿਚਲੀ ਰੌਚਿਕਤਾ ਅਤੇ ਲਿਖਣ ਢੰਗ ਦੀ ਗੱਲ ਕੀਤੀ। ਜਸਕਰਨ ਸਿੰਘ ਸਹੋਤਾ ਨੇ ਕਿਤਾਬ ਵਿਚ ਉੱਘੜੇ ਕੁਝ ਇਸ਼ਾਰਿਆਂ ਦੀ ਗੱਲ ਕਰਦਿਆਂ ਕਿਹਾ ਕਿ ਬੇਸ਼ੱਕ ਅਸੀਂ ਆਪਣੀ ਮਜ਼ਬੂਰੀ ਨਾਲ ਜਾਂ ਆਪਣੀ ਮਰਜ਼ੀ ਨਾਲ ਪਰਵਾਸ ਧਾਰਨ ਕੀਤਾ ਹੈ ਪਰ ਡਾ. ਸਾਧੂ ਸਿੰਘ ਵਾਂਗ ਏਥੇ ਹਰ ਕੋਈ ਸੰਤਾਪ ਭੋਗ ਰਿਹਾ ਹੈ ਅਤੇ ਸਾਰੀ ਜ਼ਿੰਦਗੀ ਭੋਗਦਾ ਰਹੇਗਾ। ਡਾ. ਕਿਰਪਾਲ ਬੈਂਸ, ਅਵਤਾਰ ਗਿੱਲ (ਤਰਕਸ਼ੀਲ ਸੋਸਾਇਟੀ)ਅਤੇ ਨਵਜੋਤ ਢਿੱਲੋਂ ਨੇ ਵੀ ਇਸ ਪੁਸਤਕ ਲਈ ਡਾ. ਸਾਧੂ ਸਿੰਘ ਨੂੰ ਮੁਬਾਰਕਬਾਦ ਦਿੱਤੀ।
ਅੰਤ ਵਿਚ ਡਾ. ਸਾਧੂ ਸਿੰਘ ਨੇ ਸਭਨਾਂ ਬੁਲਾਰਿਆਂ ਅਤੇ ਹਾਜ਼ਰ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਜ਼ਿੰਦਗੀ ਵਿਚ ਥੋੜ੍ਹੀ ਜਿਹੀ ਵੀ ਮਿਲਾਵਟ ਨਹੀਂ ਹੋਣੀ ਚਾਹੀਦੀ ਅਤੇ ਨਾ ਹੀ ਜ਼ਿੰਦਗੀ ਦੇ ਬੁਨਿਆਦੀ ਅਸੂਲਾਂ ਨਾਲ ਕੋਈ ਸਮਝੌਤਾ ਕੀਤਾ ਜਾਣਾ ਚਾਹੀਦਾ ਹੈ। ਸਹਿਯੋਗ ਅਤੇ ਸਾਂਝ ਵਿਚ ਹੀ ਜ਼ਿੰਦਗੀ ਹੈ, ਵਿਰੋਧ ਵਿਚ ਨਹੀਂ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿਚ ਨਿੱਕੀ ਜਿਹੀ ਗੱਲ ਦਾ ਆਸਰਾ ਵੀ ਕਿਸੇ ਨੂੰ ਬੁਲੰਦੀਆਂ ‘ਤੇ ਪੁਚਾ ਸਕਦਾ ਹੈ। ਏਨਾ ਕੁ ਗਿਆਨ ਜ਼ਰੂਰ ਹੋਣਾ ਚਾਹੀਦਾ ਹੈ ਕਿ ਜ਼ਿੰਦਗੀ ਦੀ ਤਾਰ ਨੂੰ ਕਿੰਨਾ ਕੁ ਕੱਸਣਾ ਹੈ ਅਤੇ ਕਿੰਨਾ ਕੁ ਢਿੱਲਾ ਛੱਡਣਾ ਹੈ ਤਾਂ ਜੋ ਜ਼ਿੰਦਗੀ ਦਾ ਸਾਜ਼ ਬੇ ਸੁਰਾ ਨਾ ਹੋਵੇ।
ਇਸ ਮੌਕੇ ਪ੍ਰੋਗਰੈਸਿਵ ਕਲਚਰਲ ਸੈਂਟਰ ਦੇ ਪ੍ਰਬੰਧਕਾਂ ਅਤੇ ਈਸਟ ਇੰਡੀਅਨ ਡਿਫੈਂਸ ਕਮੇਟੀ ਦੇ ਪ੍ਰੋ. ਕਿਰਪਾਲ ਬੈਂਸ, ਇਕਬਾਲ ਪੁਰੇਵਾਲ ਅਤੇ ਸੰਤੋਖ ਢੇਸੀ ਨੇ ਗੁਲਦਸਤਾ ਭੇਂਟ ਕਰ ਕੇ ਡਾ. ਸਾਧੂ ਸਿੰਘ ਦਾ ਸਨਮਾਨ ਕੀਤਾ।

 
 

Gurbhajan-Singh-Gill-An-Eminent-Punjabi-Poet-



TOP HEADLINES


20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ
 ਅਚਾਨਕ ਮਚੇ ਅੱਗ ਦੇ ਭਾਬੜਾਂ ’ਚ ਕਿਸਾਨਾਂ ਦਾ ਸੋਨਾ ਸੜ ਕੇ ਹੋਇਆ
26 ਅਤੇ 27 ਅਪ੍ਰੈਲ ਨੂੰ ਸੂਬੇ ਭਰ ਹੋਵੇਗੀ ਬਰਸਾਤ ਅਤੇ ਚੱਲਣਗਿਆਂ
ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਸਦਮਾ, ਜਵਾਈ
ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵ
ਮੇਨ ਬਾਜ਼ਾਰ ਚ ਚੋਰਾਂ ਨੇ ਮਨਿਆਰੀ ਦੀ ਦੁਕਾਨ ਨੂੰ ਬਣਾਇਆ ਨਿਸ਼ਾਨ
ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ - ਚੋਰੀ ਦੇ 11 ਸਕੂਟਰ ਅਤੇ
ਹਲਕਾ 063 ਲੁਧਿਆਣਾ ਕੇਂਦਰੀ 'ਚ ਵੋਟਰ ਜਾਗਰੂਕਤਾ ਲਈ ਨੁੱਕੜ ਨਾਟਕ
ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਲਸੀ ਨੂੰ
ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਦਾ ਜੇ.ਈ.ਈ. ਮੇਨਜ਼-2024 ਵਿੱ
ਅਚਾਨਕ ਮਚੇ ਅੱਗ ਦੇ ਭਾਬੜਾਂ ’ਚ ਕਿਸਾਨਾਂ ਦਾ ਸੋਨਾ ਸੜ ਕੇ ਹੋਇਆ
ਅਚਾਨਕ ਮਚੇ ਅੱਗ ਦੇ ਭਾਬੜਾਂ ’ਚ ਕਿਸਾਨਾਂ ਦਾ ਸੋਨਾ ਸੜ ਕੇ ਹੋਇਆ
26 ਅਤੇ 27 ਅਪ੍ਰੈਲ ਨੂੰ ਸੂਬੇ ਭਰ ਹੋਵੇਗੀ ਬਰਸਾਤ ਅਤੇ ਚੱਲਣਗਿਆਂ
ਕਾਦੀਆਂ ਪੁਲੀਸ ਵੱਲੋਂ 24 ਘੰਟੇ ਅੰਦਰ ਕਤਲ ਦਾ ਸੱਚ ਸਾਹਮਣੇ ਲਿਆ
Dr Daljit Singh Cheema ਫ਼ਤਹਿਗੜ੍ਹ ਚੂੜੀਆਂ ਤੋਂ ਲਾਈਵ
ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣ
ਚੰਡੀਗੜ੍ਹ ਲਈ ਕਾਂਗਰਸ ਤੇ ਆਪ ਨੇ ਬਣਾਈ ਸਾਂਝੀ ਰਣਨੀਤੀ ਦੋਵਾਂ ਪਾ
ਗਿੱਲ ਅਤੇ ਆਤਮ ਨਗਰ ਹਲਕਿਆਂ 'ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸੈ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42053372

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us