ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮੱਦੇਨਜ਼ਰ ਪੁਲਿਸ ਤੇ ਸਿਵਲ ਪ੍ਰਸਾਸਨ ਵਲੋਂ ਉਲੀਕੀਆਂ ਜਾਣਗੀਆਂ ਭਵਿੱਖੀ ਯੋਜਨਾਵਾਂ : ਸ਼ੌਕਤ ਅਹਿਮਦ ਪਰੇ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਨੇ ਆਪਣੇ ਸੂਫੀਆਨਾਂ ਗੀਤਾਂ ਨਾਲ ਕੀਤਾ ਦਰਸ਼ਕਾਂ ਦਾ ਮੰਨੋਰੰਜ਼ਨ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ ਮੁਕਤ ਤੋਂ ਇਲਾਵਾ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਮੱਦੇਨਜ਼ਰ ਵਿਸ਼ੇਸ਼ ਉਪਰਾਲੇ ਤੇ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਕਰਵਾਏ ਗਏ ਪਤੰਗਬਾਜ਼ੀ ਮੁਕਾਬਲੇ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਏਡੀਜੀਪੀ ਰੇਂਜ ਬਠਿੰਡਾ ਸ਼੍ਰੀ ਐਸਪੀਐਸ ਪਰਮਾਰ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਮਿਹਦ ਪਰੇ ਅਤੇ ਐਸਐਸਪੀ ਸ਼੍ਰੀ ਹਰਮਨਵੀਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਹਰ ਖੇਤਰ ਵਿੱਚ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ ਅਤੇ ਇਹ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਬੱਚਿਆਂ ਦੇ ਹੱਥਾਂ ਚ ਕਲਮਾਂ, ਕਿਤਾਬਾਂ ਫੜਾਉਣ ਤੋਂ ਇਲਾਵਾ ਉਨ੍ਹਾਂ ਨੂੰ ਪੰਜਾਬੀ ਸਾਹਿਤ ਤੇ ਸੱਭਿਆਚਾਰ ਨਾਲ ਜੋੜਨ ਲਈ ਸੂਬਾ ਸਰਕਾਰ ਵਿਸ਼ੇਸ਼ ਪ੍ਰੋਗਰਾਮ ਉਲੀਕ ਰਹੀ ਹੈ। ਇਸ ਦੌਰਾਨ ਡਾ. ਬਲਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਦਲਦਲ ਵਿਚੋਂ ਬਾਹਰ ਕੱਢ ਕੇ ਉਨ੍ਹਾਂ ਦਾ ਮਨੋਬਲ ਉੱਚਾ, ਜਿੰਦਗੀ ਚ ਉੱਚ ਮੁਕਾਮ ਹਾਸਲ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਖੇਡਾਂ ਦੇ ਨਾਲ-ਨਾਲ ਪੰਜਾਬ ਦੇ ਇਤਿਹਾਸ ਤੇ ਰੂਹਦਾਰੀ ਸੰਗੀਤ ਨਾਲ ਜੋੜਨਾ ਵੀ ਕਿਸੇ ਪੁੰਨ ਦੇ ਕੰਮ ਤੋਂ ਘੱਟ ਨਹੀਂ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਸਬੰਧੀ ਵਿੱਢੀ ਗਈ ਮੁਹਿੰਮ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਤੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਉਨ੍ਹਾਂ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮੱਦੇਨਜ਼ਰ ਪੁਲਿਸ ਤੇ ਸਿਵਲ ਪ੍ਰਸਾਸਨ ਵਲੋਂ ਭਵਿੱਖ ਚ ਹੋਰ ਵੀ ਨਿਵੇਕਲੀਆਂ ਯੋਜਨਾਵਾਂ ਉਲੀਕੀਆਂ ਜਾਣਗੀਆਂ। ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵਲੋਂ ਨਸ਼ਿਆਂ ਦੀ ਰੋਕਥਾਮ ਦੇ ਮੱਦੇਨਜ਼ਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹੋ-ਜਿਹੇ ਮੁਕਾਬਲੇ ਭਵਿੱਖ ਵਿੱਚ ਵੀ ਉਲੀਕੇ ਜਾਣਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਕਰਵਾਏ ਗਏ ਇਸ ਪਤੰਗਬਾਜੀ ਮੁਕਾਬਲੇ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਜੋੜਨਾ ਹੈ। ਇਸ ਮੌਕੇ ਸ਼੍ਰੀ ਹਰਮਨਬੀਰ ਸਿੰਘ ਗਿੱਲ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਨੇ ਆਪਣੇ ਸੂਫੀਆਨਾਂ ਗੀਤਾਂ ਨਾਲ ਦਰਸ਼ਕਾਂ ਦਾ ਮੰਨੋਰੰਜ਼ਨ ਕੀਤਾ। ਇਸ ਉਪਰੰਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਪੁਲਿਸ ਪ੍ਰਸਾਸ਼ਨ ਵਲੋਂ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਰੰਗ-ਬਿਰੰਗ ਗੁਬਾਰਿਆਂ ਨਾਲ ਪਤੰਗਬਾਜ਼ੀ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਵਜੀਤ ਕਲਸੀ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਪੰਕਜ ਕੁਮਾਰ, ਐਮਸੀ ਸ਼੍ਰੀ ਸੁਖਦੀਪ ਸਿੰਘ ਢਿੱਲੋਂ ਤੋਂ ਇਲਾਵਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)