ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਅੱਠ ਨਾਮਵਰ ਲੇਖਕਾਂ ਦਾ ਸਨਮਾਨ

Feb5,2024 | Gautam Jalandhari | Ludhiana

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬੀ ਭਵਨ, ਲੁਧਿਆਣਾ ਵਿਖੇ ਡਾ. ਸੁਰਜੀਤ ਪਾਤਰ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਮੌਕੇ ਅੱਠ ਪ੍ਰਸਿੱਧ ਲੇਖਕਾਂ ਨੂੰ ਸਨਮਾਨਤ ਕੀਤਾ ਗਿਆ। ਪ੍ਰਧਾਨਗੀ ਮੰਡਲ ਚ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਸਿੰਘ ਭੱਠਲ, ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸ. ਰਘਬੀਰ ਸਿੰਘ ਸਿਰਜਣਾ ਅਤੇ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਸ਼ਾਮਲ ਸਨ। ਸਾਲ 2022 ਦੇ ਸਨਮਾਨਾਂ ਵਿਚ ਸ. ਜਗਜੀਤ ਸਿੰਘ ਆਨੰਦ ਯਾਦਗਾਰੀ ਵਾਰਤਕ ਪੁਰਸਕਾਰ ਸ੍ਵ ਸ੍ਰੀ ਸੁਰਜਨ ਜ਼ੀਰਵੀ ਦੇ ਭਤੀਜੇ ਸ. ਮਿਹਰਬਾਨ ਸਿੰਘ ਜ਼ੀਰਵੀ ਨੇ ਪ੍ਰਾਪਤ ਕੀਤਾ। ਸ. ਮੱਲ ਸਿੰਘ ਰਾਮਪੁਰੀ ਯਾਦਗਾਰੀ ਪੁਰਸਕਾਰ ਸ੍ਰੀ ਜੰਗ ਬਹਾਦਰ ਗੋਇਲ ਨੂੰ, ਡਾ. ਰਵਿੰਦਰ ਸਿੰਘ ਰਵੀ ਯਾਦਗਾਰੀ ਪੁਰਸਕਾਰ ਡਾ. ਸੁਰਜੀਤ ਸਿੰਘ ਭੱਟੀ, ਸ. ਕਰਤਾਰ ਸਿੰਘ ਸ਼ਮਸ਼ੇਰ ਯਾਦਗਾਰੀ ਪੁਰਸਕਾਰ ਸ. ਬਲਬੀਰ ਸਿੰਘ ਕੰਵਲ ਦਾ ਸਨਮਾਨ ਡਾ. ਜਸਬੀਰ ਕੌਰ ਨੇ ਪ੍ਰਾਪਤ ਕੀਤਾ। ਭਾਅ ਜੀ ਗੁਰਸ਼ਰਨ ਸਿੰਘ ਯਾਦਗਾਰੀ ਪੁਰਸਕਾਰ ਸ੍ਰੀ ਜਤਿੰਦਰ ਬਰਾੜ, ਪ੍ਰੋ. ਨਿਰਪਜੀਤ ਕੌਰ ਗਿੱਲ ਯਾਦਗਾਰੀ ਪੁਰਸਕਾਰ ਡਾ. ਤੇਜਿੰਦਰ ਹਰਜੀਤ ਦਾ ਸਨਮਾਨ ਉਨ੍ਹਾਂ ਦੇ ਸਪੁੱਤਰ ਸ. ਜ਼ੋਰਾਵਰ ਸਿੰਘ ਨੇ ਪ੍ਰਾਪਤ ਕੀਤਾ। ਸ. ਜਗਜੀਤ ਸਿੰਘ ਲਾਇਲਪੁਰੀ ਯਾਦਗਾਰੀ ਪੁਰਸਕਾਰ ਸ੍ਰੀ ਸਤਪਾਲ ਭੀਖੀ ਨੂੰ ਭੇਟਾ ਕੀਤਾ ਗਿਆ ਸਨਮਾਨਤ ਲੇਖਕਾਂ ਨੂੰ ਇੱਕੀ-ਇੱਕੀ ਹਜ਼ਾਰ ਰੁਪਏ, ਸ਼ੋਭਾ ਪੱਤਰ, ਦੋਸ਼ਾਲੇ ਅਤੇ ਪੁਸਤਕਾਂ ਦੇ ਸੈੱਟ ਭੇਟਾ ਕੀਤੇ ਗਏ। ਮਾਤਾ ਜਸਵੰਤ ਕੌਰ ਸਰਵੋਤਮ ਮੌਲਿਕ ਬਾਲ ਪੁਸਤਕ ਪੁਰਸਕਾਰ ਬਾਲ ਸਾਹਿਤ ਲੇਖਕ ਸ੍ਰੀ ਹਰੀ ਕ੍ਰਿਸ਼ਨ ਮਾਇਰ ਨੂੰ ਭੇਟਾ ਕੀਤਾ ਗਿਆ। ਉਨ੍ਹਾਂ ਨੂੰ ਦਸ ਹਜ਼ਾਰ ਰੁਪਏ, ਦੋਸ਼ਾਲਾ, ਸ਼ੋਭਾ ਪੱਤਰ ਅਤੇ ਦੋਸ਼ਾਲਾ ਭੇਟਾ ਕੀਤਾ ਗਿਆ। ਪ੍ਰਧਾਨਗੀ ਭਾਸ਼ਨ ਦਿੰਦਿਆਂ ਡਾ. ਸੁਰਜੀਤ ਪਾਤਰ ਜੀ ਨੇ ਪੁਰਸਕਾਰ ਪ੍ਰਾਪਤ ਲੇਖਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਨ੍ਹਾਂ ਸ਼ਖ਼ਸੀਅਤਾਂ ਨੂੰ ਅਕਾਡਮੀ ਵਲੋਂ ਪੁਰਸਕਾਰ ਦਿੱਤੇ ਗਏ ਹਨ ਉਨ੍ਹਾਂ ਕਾਰਨ ਇਨ੍ਹਾਂ ਪੁਰਸਕਾਰਾਂ ਦਾ ਮਾਣ ਤਾਂ ਵਧਿਆ ਹੀ ਹੈ ਪਰ ਨਾਲ-ਨਾਲ ਇਨ੍ਹਾਂ ਸਨਮਾਨਤ ਸ਼ਖ਼ਸੀਅਤਾਂ ਦੀ ਸਾਹਿਤ ਅਤੇ ਸਮਾਜ ਪ੍ਰਤੀ ਜ਼ਿੰਮੇਂਵਾਰੀ ਵੀ ਵਧੀ ਹੈ ਕਿਉਂਕਿ ਅੱਜ ਸਾਡਾ ਸਮਾਜ ਜਿਸ ਦੋਰਾਹੇ ਤੇ ਖੜ੍ਹਾ ਹੈ ਉਸ ਨੂੰ ਲੇਖਕ ਹੀ ਸਹੀ ਦਿਸ਼ਾ ਪ੍ਰਦਾਨ ਕਰ ਸਕਦੇ ਹਨ। ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਜਿਨ੍ਹਾਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ ਉਨ੍ਹਾਂ ਦੀ ਸਾਹਿਤਕ ਦੇਣ ਬਹੁਤ ਵੱਡੀ ਹੈ। ਇਹ ਸਾਰੇ ਇਨਾਮ ਲੇਖਕਾਂ ਵੱਲੋਂ ਅਕਾਡਮੀ ਰਾਹੀਂ ਲੇਖਕਾਂ ਨੂੰ ਦਿੱਤੇ ਜਾਂਦੇ ਹਨ। ਡਾ. ਰਘਬੀਰ ਸਿੰਘ ਸਿਰਜਨਾ ਹੋਰਾਂ ਨੇ ਜਿਨ੍ਹਾਂ ਸ਼ਖ਼ਸੀਅਤਾਂ ਦੇ ਨਾਮ ਤੇ ਪੁਰਸਕਾਰ ਦਿੱਤੇ ਗਏ ਉਨ੍ਹਾਂ ਨਾਲ ਬਿਤਾਏ ਹੋਏ ਆਪਣੇ ਪਲਾਂ ਨੂੰ ਸਾਂਝਾ ਕੀਤਾ ਅਤੇ ਪੁਰਸਕਾਰ ਪ੍ਰਾਪਤ ਵਿਦਵਾਨਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਸਾਹਿਤ ਪ੍ਰਤੀ ਦੇਣ ਨੂੰ ਤਾਜ਼ਾ ਕੀਤਾ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਸਨਮਾਨਤ ਸ਼ਖ਼ਸੀਅਤਾਂ ਅਤੇ ਪੁਰਸਕਾਰ ਸਮਾਗਮ ਵਿਚ ਹਾਜ਼ਰ ਲੇਖਕਾਂ, ਸਰੋਤਿਆਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਪੁਰਸਕਾਰ ਪ੍ਰਾਪਤ ਸ਼ਖ਼ਸੀਅਤਾਂ ਬਾਰੇ ਭਾਵਪੂਰਤ ਜਾਣਕਾਰੀ ਸਾਂਝੀ ਕੀਤੀ। ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਮੰਚ ਦੀ ਕਾਰਵਾਈ ਚਲਾਉਂਦਿਆਂ ਇਨ੍ਹਾਂ ਅੱਠਾਂ ਪੁਰਸਕਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਸਨਮਾਨਤ ਸ਼ਖ਼ਸੀਅਤਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਅਕਾਡਮੀ ਇਨ੍ਹਾਂ ਲੇਖਕਾਂ ਦਾ ਸਨਮਾਨ ਕਰਕੇ ਮਾਣ ਮਹਿਸੂਸ ਕਰਦੀ ਹੈ। ਉਪਰੋਕਤ ਸਨਮਾਨਤ ਵਿਦਵਾਨਾਂ ਬਾਰੇ ਤ੍ਰੈਲੋਚਨ ਲੋਚੀ, ਡਾ. ਹਰਵਿੰਦਰ ਸਿੰਘ ਸਿਰਸਾ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਕੇ. ਸਾਧੂ ਸਿੰਘ, ਜਸਵੀਰ ਝੱਜ, ਕਰਮ ਸਿੰਘ ਜ਼ਖਮੀ, ਪਰਮਜੀਤ ਮਾਨ ਹੋਰਾਂ ਨੇ ਸ਼ੋਭਾ ਪੱਤਰ ਪੇਸ਼ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਜੋਗਿੰਦਰ ਸਿੰਘ ਨਿਰਾਲਾ, ਪਰਮਜੀਤ ਕੌਰ ਮਹਿਕ, ਬੀਬੀ ਸੁਰਜੀਤ ਕੌਰ ਯੂ.ਐੱਸ.ਏ., ਇੰਦਰਜੀਤ ਪਾਲ ਕੌਰ, ਸੁਰਿੰਦਰ ਦੀਪ, ਬਲਵਿੰਦਰ ਕੌਰ ਭੱਟੀ, ਸਤੀਸ਼ ਗੁਲਾਟੀ, ਕਿਹਰ ਸਿੰਘ, ਅਮਰਜੀਤ ਸ਼ੇਰਪੁਰੀ, ਦੀਪ ਜਗਦੀਪ, ਡਾ. ਸੰਤੋਖ ਸਿੰਘ ਸੁੱਖੀ, ਸੁਰਜੀਤ ਸਿੰਘ ਮੌਜੀ, ਡਾ. ਲਖਵੀਰ ਸਿੰਘ ਸਿਰਸਾ, ਸੁਰਿੰਦਰ ਕੁਮਾਰ ਬਿਰਹਾ, ਅਰਵਿੰਦਰ, ਨਰਿੰਦਰਪਾਲ ਕੌਰ ਸਮੇਤ ਕਾਫ਼ੀ ਵੱਡੀ ਗਿਣਤੀ ਵਿਚ ਲੇਖਕ ਹਾਜ਼ਰ ਸਨ।

Puanjbi-Sahit-Acadamy-Ludhiana-



TOP HEADLINES


ਹਿਮਾਚਲ ਪ੍ਰਦੇਸ਼ ਵਿਚ ਵਾਪਰਿਆ ਦਰਦਨਾਕ ਹਾਦਸਾ- ਪੰਜਾਬ ਤੋਂ ਮਨਾਲ
ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ
*ਮਿਸ਼ਨ ਕਲੀਨ ਪੰਜਾਬ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ
*ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨ
*ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ*
ਹਲਕਾ ਬਠਿੰਡਾ ਸ਼ਹਿਰੀ ਵਿਖੇ ਕੱਢੇ ਜਾ ਰਹੇ ਰੋਡ ਸ਼ੋਅ ਤੋਂ Cm ਭਗਵ
*ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ
*ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ
* ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.1
ਇੱਕ ਸਾਲ ਤੋਂ 10 ਤੋਂ 12 ਸਾਡੇ ਵੱਲੋਂ ਗੱਡੀਆਂ ਖੈਰ ਦੀਆਂ ਫੜੀਆਂ
ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਵਿੰਗ ਦੇ 84 ਵੱਖ—ਵੱਖ ਵਿਧਾਨ ਸ
*ਈਜ਼ੀ ਜਮ੍ਹਾਂਬੰਦੀ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ
*ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਮਾਨਸੂਨ
ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬ
*ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹ
ਪੰਜਾਬ ਵਿੱਚ ਖੜਗੇ, ਰਾਹੁਲ ਦੀ ਅਗਵਾਈ ਹੇਠ ਚੋਣਾਂ ਲੜੇਗੀ ਕਾਂਗਰਸ
ਪਦਮਜੀਤ ਸਿੰਘ ਮਹਿਤਾ ਲਗਾਤਾਰ ਦੂਜੀ ਵਾਰ ਚੁਣੇ ਗਏ ਨਗਰ ਨਿਗਮ ਬਠਿ
ਇਆਲੀ ਦੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਆਉਣ ਨਾਲ ਪਾਰਟੀ ਵਰਕ
*ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ
*ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50384414

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us