ਸਾਡੀ ਮਹਾਨ ਵਿਰਾਸਤ ਨੂੰ ਸੰਭਾਲਣਾ ਸਾਡਾ ਸਾਰਿਆ ਦਾ ਫ਼ਰਜ : ਗੁਰਮੀਤ ਖੁੱਡੀਆਂ

Feb9,2024 | Parvinder Jit Singh | Bathinda

ਕੌਮ ਹਮੇਸ਼ਾ ਜਿਊਂਦੀ ਹੁੰਦੀ ਹੈ, ਜੋ ਆਪਣੇ ਵਿਰਸੇ ਨੂੰ ਸੰਭਾਲਦੀ ਹੈ : ਜਗਰੂਪ ਸਿੰਘ ਗਿੱਲ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਤੇ ਵਿਰਾਸਤ ਨਾਲ ਜੋੜਨ ਲਈ ਹੋਵੇਗਾ ਸਹਾਈ ਸਿੱਧ : ਜਸਪ੍ਰੀਤ ਸਿੰਘ 17ਵਾਂ ਵਿਰਾਸਤੀ ਮੇਲਾ ਧੂਮ-ਧੜੱਕੇ ਨਾਲ ਸ਼ੁਰੂ ਗੁਰਦੁਆਰਾ ਸਾਹਿਬ ਹਾਜੀ ਰਤਨ ਵਿਖੇ ਅਰਦਾਸ ਤੇ ਦਰਗਾਹ ਉੱਤੇ ਚਾਦਰ ਚੜ੍ਹਾਉਣ ਉਪਰੰਤ ਮੇਲੇ ਦੀ ਹੋਈ ਸ਼ੁਰੂਆਤ ਬਠਿੰਡਾ, 9 ਫ਼ਰਵਰੀ (ਪਰਵਿੰਦਰ ਜੀਤ ਸਿੰਘ)ਸਾਡੀ ਮਹਾਨ ਵਿਰਾਸਤ ਨੂੰ ਸੰਭਾਲਣਾ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ 17ਵੇਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਰਾਸਤੀ ਮੇਲੇ ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਵਿਧਾਇਕ (ਬਠਿੰਡਾ ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ, ਚੇਅਰਮੈਨ ਅਮ੍ਰਿੰਤਲਾਲ ਅਗਰਵਾਲ, ਚੇਅਰਮੈਨ ਜਤਿੰਦਰ ਭੱਲਾ ਤੋਂ ਇਲਾਵਾ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਸ. ਹਰਵਿੰਦਰ ਸਿੰਘ ਖਾਲਸਾ, ਚਮਕੌਰ ਮਾਨ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਵਿਸ਼ੇਸ਼ ਤੌਰ ਤੇ ਮੌਜੂਦ ਰਹੀਆਂ। ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਸਾਰੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਲਈ ਇਹ ਇੱਕ ਬਹੁਤ ਵੱਡਾ ਉਪਰਾਲਾ ਹੈ। ਇਸ ਮੌਕੇ ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜਿੱਥੋ ਤੱਕ ਵੀ ਅੱਜ ਅਸੀਂ ਪਹੁੰਚੇ ਹਾਂ ਇਸ ਸਭ ਸਾਡੀ ਵਿਰਾਸਤ ਦੇ ਸਦਕਾ ਹੀ ਹੈ। ਇਸ ਦੌਰਾਨ ਵਿਧਾਇਕ (ਬਠਿੰਡਾ ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਕੌਮਾਂ ਹੀ ਹਮੇਸ਼ਾ ਜਿਊਂਦਾ ਰਹਿੰਦੀਆਂ ਹਨ ਜੋ ਆਪਣੀ ਵਿਰਾਸਤ ਤੇ ਆਪਣੀ ਮਾਤ ਭਾਸ਼ਾ ਨੂੰ ਸੰਭਾਲ ਕੇ ਰੱਖਦੀਆਂ ਹਨ। ਇਹ ਮੇਲਾ ਨਵੀਂ ਪੀੜ੍ਹੀ ਨੂੰ ਵਿਰਾਸਤ ਤੋਂ ਜਾਣੂ ਕਰਵਾਉਣ ਚ ਸਹਾਈ ਸਿੱਧ ਵੀ ਹੋਵੇਗਾ। ਇਸ ਦੌਰਾਨ ਉਨ੍ਹਾਂ ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਕੀਤੇ ਗਏ ਇਸ 17ਵੇਂ ਵਿਰਾਸਤੀ ਮੇਲੇ ਦੀ ਸ਼ਲਾਘਾ ਕੀਤੀ। ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਇਹ ਤਿੰਨ ਰੋਜ਼ਾ 17ਵਾਂ ਵਿਰਾਸਤੀ ਮੇਲੇ ਦਾ ਆਗਾਜ਼ ਪਹੁੰਚੀਆਂ ਪ੍ਰਮੁੱਖ ਸਖਸ਼ੀਅਤਾਂ ਦੁਆਰਾ ਅੱਜ ਇੱਥੇ ਗੁਰਦੁਆਰਾ ਸ੍ਰੀ ਹਾਜੀ ਰਤਨ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਦਰਗਾਹ ਤੇ ਚਾਦਰ ਚੜ੍ਹਾਉਣ ਨਾਲ ਹੋਇਆ। ਇਸ ਮੌਕੇ ਕੱਢੇ ਗਏ ਵਿਰਾਸਤੀ ਕਾਫ਼ਲੇ ਨੂੰ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਵਲੋਂ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ ਤੋਂ ਇਲਾਵਾ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਨੁਮਾਇੰਦੇ ਸ਼੍ਰੀ ਰਾਮ ਪ੍ਰਕਾਸ਼ ਜਿੰਦਲ, ਸ. ਬਲਦੇਵ ਸਿੰਘ ਚਹਿਲ, ਸ. ਗੁਰਅਵਤਾਰ ਸਿੰਘ ਗੋਗੀ, ਸ਼੍ਰੀ ਗੁਰਮੀਤ ਸਿੰਘ ਸਿੱਧੂ ਆਦਿ ਪ੍ਰਮੁੱਖ ਸ਼ਖਸ਼ੀਅਤਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਆਮ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਗਈ।

Virasati-Mela-Bathinda-



TOP HEADLINES


ਖੇਡਾਂ ਵਤਨ ਪੰਜਾਬ ਦੀਆਂ -2024: ਰਾਜ ਪੱਧਰੀ ਖੇਡਾਂ ਦੇ ਦੂਜਾ
2022 ਦੀਆਂ ਚੋਣਾਂ ਲਈ ਬਰਨਾਲਾ ਤੋਂ ਭਾਜਪਾ ਦੇ ਉਮੀਦਵਾਰ ਧੀਰਜ ਦਦ
ਹਰਜੋਤ ਸਿੰਘ ਬੈਂਸ ਕਰਨਗੇ ਪੰਜਾਬੀ ਮਾਂਹ ਦੇ ਸਮਾਗਮਾਂ ਦੀ ਸ਼ੁਰੂਆਤ
ਮੋਹਾਲੀ ਪੁਲੀਸ ਵੱਲੋਂ ਸ਼ਨੀਵਾਰ ਦੇਰ ਰਾਤ ਜੀਪ ਖੋਹਣ ਵਾਲੇ ਗਿਰੋਹ
ਭਾਰਤ 'ਤੇ ਟਰੂਡੋ ਦੇ ਦੋਸ਼ਾਂ ਨੇ ਦਹਾਕਿਆਂ ਤੋਂ ਲੰਬੇ ਭਾਰਤ-ਕੈਨੇ
*ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤ
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 4 ਹਲਕਿਆਂ ਲਈ ਜ਼ਿਮਨੀ ਚੋਣ ਦੀ ਤ
4 ਸਾਲ ਬਾਅਦ ਆਰੰਭ ਹੋਈ ਮੁਲਤਾਨੀ ਅਗਵਾ ਮਾਮਲੇ ਦੀ ਸੁਣਵਾਈ ਅਦਾਲ
ਕਿਸਾਨ ਦਾ ਚਲਾਨ ਕੱਟਣ ਗਏ ਅਧਿਕਾਰੀਆਂ ਦਾ ਕਿਸਾਨਾਂ ਨੇ ਕੀਤਾ ਘ
ਗਾਹਕ ਨੂੰ ਪ੍ਰੇਸ਼ਾਨ ਕਰਨ ਲਈ ਖਰਾਬ ਕਾਰ ਵੇਚਣ ਵਾਲੀ ਡੀਲਰਸ਼ਿਪ ਨ
ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਨੂੰ ਲੈਕੇ
ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ ਲਈ ਪਿੰਡਾਂ 'ਚ ਡਟੇ ਪ੍ਰਸ਼ਾਸਨਿਕ
ਛੋਟੇ ਸਕੂਲੀ ਬਚਿਆਂ ਨੂੰ ਗੁੱਡ ਟੱਚ ਤੇ ਬੈਡ ਟੱਚ ਬਾਰੇ ਜਾਣੂੰ ਕਰ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਗਲਾਡਾ ਅਧਿਕਾਰੀਆਂ
ਦਿਵਿਆਂਗਜਨ ਵਿਅਕਤੀਆਂ ਨੂੰ ਸਹਾਇਕ ਉਪਕਰਣ ਦੇਣ ਲਈ 06 ਨਵੰਬਰ ਲੱਗ
ਆਪਣੇ ਸਿਹਤ ਰਿਕਾਰਡ ਨੂੰ ਡਿਜੀਟਲ ਰੱਖਣ ਲਈ ਬਣਾਓ ਆਭਾ ਅਕਾਊਂਟ: ਸ
ਪਰਾਲੀ ਪ੍ਰਬੰਧਨ ਮਸ਼ੀਨਰੀ ਸਬੰਧੀ ਔਕੜ ਲਈ ਕਿਸਾਨ ਜਿਲ੍ਹਾ ਖੇਤੀਬਾੜ
50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ.
ਡੀ.ਏ.ਪੀ ਦੇ ਬਦਲ ਦੇ ਤੌਰ ਤੇ ਹੋਰ ਖਾਦਾਂ ਦੀ ਉਪਲਬਧ,ਕਿਸਾਨ ਨਜ਼ਦ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਖਰੀਦੇ ਝੋਨੇ 'ਚੋਂ 70,034 ਮੀਟਰਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 43613890

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us