ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਲਈ ਡਾ. ਲਖਵਿੰਦਰ ਸਿੰਘ ਜੌਹਲ ਤੇ ਸਾਥੀਆਂ ਵੱਲੋਂ ਮਨੋਰਥ ਪੱਤਰ ਜਾਰੀ

Feb17,2024 | Gautam Jalandhari | Chandigarh

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ 3 ਮਾਰਚ ਨੂੰ ਹੋ ਰਹੀ ਚੋਣ ਲਈ ਲਖਵਿੰਦਰ ਸਿੰਘ ਜੌਹਲ (ਡਾ.) ਦੀ ਅਗਵਾਈ ਵਾਲੀ ਟੀਮ ਵਲੋਂ ਅੱਜ ਮਨੋਰਥ ਪੱਤਰ ਜਾਰੀ ਕਰ ਦਿੱਤਾ ਗਿਆ। ਮਨੋਰਥ ਪੱਤਰ ਅੱਜ ਇਸ ਵਾਰ ਜਨਰਲ ਸਕੱਤਰੀ ਦੇ ਉਮੀਦਵਾਰ ਡਾ. ਗੁਰਇਕਬਾਲ ਸਿੰਘ ਨੇ ਜਾਰੀ ਕੀਤਾ। ਚੋਣ ਮਨੋਰਥ ਪੱਤਰ ਤਿਆਰੀ ਕਮੇਟੀ ਵਿੱਚ ਡਾ. ਲਖਵਿੰਦਰ ਸਿੰਘ ਜੌਹਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨਗੀ ਦੇ ਉਮੀਦਵਾਰ ਡਾਃ ਸ਼ਿੰਦਰਪਾਲ ਸਿੰਘ ਸਾਬਕਾ ਰਜਿਸਟਰਾਰ ਗੁਰੂ ਗਰੰਥ ਸਾਹਿਬ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ, ਜਨਰਲ ਸਕੱਤਰ ਦੇ ਉਮੀਦਵਾਰ ਡਾਃ ਗੁਰਇਕਬਾਲ ਸਿੰਘ ਮੀਤ ਪ੍ਰਧਾਨਗੀ ਲਈ ਉਮੀਦਵਾਰ ਡਾਃ ਭਗਵੰਤ ਸਿੰਘ ਸੰਪਾਦਕ ਜਾਗੋ, ਡਾਃ ਗੁਰਚਰਨ ਕੌਰ ਕੋਚਰ, ਤ੍ਰੈਲੋਚਨ ਲੋਚੀ, ਮਦਨ ਵੀਰਾ ਤੇ ਡਾਃ ਇਕਬਾਲ ਸਿੰਘ ਗੋਦਾਰਾ ਸ਼ਾਮਿਲ ਸਨ। ਡਾਃ ਗੁਰਇਕਬਾਲ ਸਿੰਘ ਨੇ ਦੱਸਿਆ ਕਿ 3 ਮਾਰਚ, 2024 ਨੂੰ ਸਾਲ 2024-26 ਲਈ ਹੋ ਰਹੀ ਚੋਣ ਲਈ ਇਸ ਮਨੋਰਥ ਪੱਤਰ ਵਿੱਚ ਪੰਜਾਬੀ ਸਾਹਿੱਤ ਅਕਾਡਮੀ ਦਾ ਸੰਵਿਧਾਨ ਸੋਧਣ ਲਈ ਵਿਸ਼ੇਸ਼ ਸੁਝਾਅ ਕਮੇਟੀ ਦੀ ਸਥਾਪਨਾ ਕੀਤੀ ਜਾਵੇਗੀ। ਵਿਦੇਸ਼ਾਂ ਵਿਚ ਰਹਿੰਦੇ ਸਰਪ੍ਰਸਤਾਂ ਤੇ ਮੈਂਬਰਜ਼ ਨੂੰ ਅਕਾਡਮੀ ਦੇ ਪ੍ਰਬੰਧ ਵਿਚ ਸੁਚਾਰੂ ਹਿੱਸਾ ਲੈਣ ਲਈ ਭਵਿੱਖ ਮੁਖੀ ਨੇਮ ਬਣਾਏ ਜਾਣਗੇ। ਬਲਰਾਜ ਸਾਹਨੀ ਓਪਨ ਏਅਰ ਥੀਏਟਰ ਦੀ ਮੁਰੰਮਤ ਲਈ ਭਾਰਤ ਸਰਕਾਰ ਜਾਂ ਪੰਜਾਬ ਸਰਕਾਰ ਤੋਂ ਇਲਾਵਾ ਨਿੱਜੀ ਦਾਨਵੀਰਾਂ ਦੀ ਮਦਦ ਨਾਲ, ਇਹ ਕਾਰਜ ਸੰਪੂਰਨ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਵੱਖ ਵੱਖ ਨਾਟਕ ਟੋਲੀਆਂ ਨੂੰ ਇਥੇ ਪੇਸ਼ਕਾਰੀ ਕਰਨ ਲਈ ਸੰਪਰਕ ਕੀਤਾ ਜਾਵੇਗਾ ਤਾਂ ਜੋ ਪੇਸ਼ਾਵਰ ਰੰਗ ਮੰਚ ਨੂੰ ਵਿਕਸਤ ਕਰਨ ਦਾ ਮਾਹੌਲ ਬਣ ਸਕੇ। ਪੰਜਾਬੀ ਭਵਨ ਦੀ ਇਮਾਰਤ ਦੀ ਦਿੱਖ ਨੂੰ ਰੰਗ-ਰੋਗਨ ਕਰਾ ਕੇ ਨਵਿਆਇਆ ਜਾਵੇਗਾ। ਪੰਜਾਬੀ ਭਵਨ ਰੈਫਰੈਂਸ ਲਾਇਬ੍ਰੇਰੀ ਦੀਆਂ ਕਿਤਾਬਾਂ ਨੂੰ ਵੈੱਬਸਾਈਟ ਉੱਤੇ ਪਾਉਣ ਦੇ ਯਤਨ ਆਰੰਭੇ ਜਾਣਗੇ ਅਤੇ ਗੂਗਲ ਵਲੋਂ ਡਿਜੀਟਲ ਡਾਟਾ ਦਾ ਬਹਾਨਾ ਬਣਾ ਕੇ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਵਿਤਕਰੇ ਨੂੰ ਦੂਰ ਕਰਨ ਲਈ ਵੱਖ-ਵੱਖ ਸੰਸਥਾਵਾਂ ਅਤੇ ਸਰਕਾਰੀ ਅਦਾਰਿਆਂ ਨਾਲ ਮਿਲ ਕੇ ਯੂਨੀਕੋਡ ਫੌਂਟ ਵਿਚ ਡਾਟਾ ਉਪਲੱਬਧ ਕਰਵਾਉਣ ਲਈ ਯਤਨ ਕੀਤੇ ਜਾਣਗੇ। ਡਾ. ਗੁਰਇਕਬਾਲ ਸਿੰਘ ਨੇ ਦੱਸਿਆ ਕਿ ਅਕਾਡਮੀ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਕਈ ਸਾਲ ਪਹਿਲਾਂ ਮਿਲੀ ਪ੍ਰਵਾਨਗੀ ਦੇ ਆਧਾਰ ਤੇ ਪੀ ਐੱਚ ਡੀ ਪ੍ਰਾਪਤ ਮੈਂਬਰਜ਼ ਦੀ ਮਦਦ ਨਾਲ ਖੋਜ ਕੇਂਦਰ ਵਿਕਸਿਤ ਕੀਤਾ ਜਾਵੇਗਾ। ਲੋੜੀਂਦੀਆਂ ਸ਼ਰਤਾਂ ਦੀ ਪੂਰਤੀ ਲਈ ਕਿਸੇ ਵੀ ਸਥਾਨਕ ਪੋਸਟਗਰੈਜੂਏਟ ਕਾਲਿਜ ਨਾਲ ਸਹਿਮਤੀ ਸਮਝੌਤਾ ਲਿਖਤੀ ਰੂਪ ਵਿੱਚ ਕੀਤਾ ਜਾਵੇਗਾ। ਪੰਜਾਬੀ ਲੇਖਕਾਂ ਦੀਆਂ ਕਿਤਾਬਾਂ ਉੱਤੇ ਗੋਸ਼ਟੀਆਂ ਕਰਾਉਣ ਅਤੇ ਪੰਜਾਬ ਦੇ ਵੱਖ-ਵੱਖ ਪਿੰਡਾਂ/ਸ਼ਹਿਰਾਂ ਵਿਚ ਕੇਂਦਰੀ ਪੰਜਾਬੀ ਲੇਖਕ ਸਭਾਵਾਂ ਜਾਂ ਹੋਰ ਸੰਸਥਾਵਾਂ ਦੀ ਮੰਗ ਤੇ ਅਕਾਡਮੀ ਵੱਲੋਂ ਇੱਕ ਵਿਦਵਾਨ ਭੇਜਣ ਦੀ ਵਿਵਸਥਾ ਕੀਤੀ ਜਾਵੇਗੀ। ਨਵੇਂ ਲੇਖਕਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ ਵੱਖ ਸਾਹਿੱਤ ਰੂਪਾਂ ਦੀ ਸਿਖਲਾਈ ਕਾਰਜਸ਼ਾਲਾਵਾਂ ਦੇ ਪ੍ਰੋਗਰਾਮ ਕਰਵਾਏ ਜਾਣਗੇ। ਅਕਾਡਮੀ ਦੇ ਹੁਣ ਤੱਕ ਰਹੇ ਫੈਲੋਜ਼ ਤੇ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਲੇਖਕਾਂ ਦੀ ਜ਼ਿੰਦਗੀ ਅਤੇ ਸਾਹਿਤ ਨੂੰ ਦੇਣ ਬਾਰੇ ਲੜੀਵਾਰ ਦਸਤਾਵੇਜ਼ੀ ਫ਼ਿਲਮਾਂ ਬਣਾਈਆਂ ਜਾਣਗੀਆਂ ਅਤੇ ਉਨ੍ਹਾਂ ਦੀਆਂ ਜੀਵਨੀਆਂ ਲਿਖਵਾਈਆਂ ਜਾਣਗੀਆਂ। ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪੰਜਾਬੀ ਭਾਸ਼ਾ ਨੂੰ ਫੌਰੀ ਤੌਰ ਤੇ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਵਿਚਾਰ ਵਟਾਂਦਰੇ ਤੇ ਸਰਕਾਰ ਨਾਲ ਵਾਰਤਾਲਾਪ ਦਾ ਸਿਲਸਿਲਾ ਤੋਰਿਆ ਜਾਵੇਗਾ। ਕਾਨੂੰਨੀ ਵਿਵਸਥਾਵਾਂ ਹੋਣ ਦੇ ਬਾਵਜੂਦ ਪੰਜਾਬੀ ਨੂੰ ਪੰਜਾਬ ਵਿੱਚ ਇਨਸਾਫ਼ ਦੀ ਭਾਸ਼ਾ ਨਹੀਂ ਬਣਾਇਆ ਜਾ ਰਿਹਾ, ਘੱਟੋ ਘੱਟ ਪੰਜਾਬ ਦੀਆਂ ਜ਼ਿਲ੍ਹਾ ਅਦਾਲਤਾਂ ਵਿਚ ਫੌਰੀ ਤੌਰ ਤੇ ਪੰਜਾਬੀ ਲਾਗੂ ਕਰਵਾਈ ਜਾਣ ਲਈ ਹੋਰ ਜਥੇਬੰਦੀਆਂ ਨਾਲ ਤਾਲਮੇਲ ਕਰ ਕੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਕਾਨੂੰਨ ਨੂੰ ਪੰਜਾਬੀ ਵਿਚ ਅਨੁਵਾਦ ਕਰਨ ਵਾਲਾ ਪੰਜਾਬੀ ਭਾਸ਼ਾ (ਵਿਧਾਨਕ) ਕਮਿਸ਼ਨ ਹਕੀਕਤ ਵਿੱਚ ਖ਼ਤਮ ਹੋ ਚੁੱਕਾ ਹੈ। ਇਸ ਦੀ ਪੁਨਰ ਸੁਰਜੀਤੀ ਲਈ ਨਿਰੰਤਰ ਯਤਨ ਕੀਤੇ ਜਾਣਗੇ। ਪੰਜਾਬ ਸਰਕਾਰ ਦੀਆਂ ਵੈੱਬਸਾਈਟਾਂ ਉਪਰ ਉਪਲਬਧ ਬਹੁਤੀ ਸਮੱਗਰੀ ਕੇਵਲ ਅੰਗਰੇਜ਼ੀ ਭਾਸ਼ਾ ਵਿਚ ਹੈ। ਸਰਕਾਰੀ ਹੁਕਮਾਂ ਅਨੁਸਾਰ, ਇਸ ਸੂਚਨਾ ਨੂੰ ਪੰਜਾਬੀ ਵਿਚ ਵੀ ਉਪਲਬਧ ਕਰਵਾਇਆ ਜਾਵੇਗਾ।ਪੰਜਾਬ ਕਲਾ ਪ੍ਰੀਸ਼ਦ, ਭਾਸ਼ਾ ਵਿਭਾਗ ਅਤੇ ਹੋਰ ਸਰਕਾਰੀ/ਨੀਮ ਸਰਕਾਰੀ ਅਦਾਰਿਆਂ ਨੂੰ ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਪਸਾਰ ਲਈ ਜੋ ਧਨ ਰਾਸ਼ੀ ਮਿਲਦੀ ਹੈ ਉਸਦੀ ਵਰਤੋਂ ਉਚਿਤ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਆਵਾਜ਼ ਉਠਾਈ ਜਾਵੇਗੀ। ਭਾਸ਼ਾ ਵਿਭਾਗ ਪੰਜਾਬ ਤੇ ਪੰਜਾਬ ਕਲਾ ਪਰਿਸ਼ਦ ਵਿੱਚ ਨਾਮਜ਼ਦਗੀ ਤੇ ਹੋਰ ਸਬੰਧਿਤ ਕਾਰਜਾਂ ਲਈ ਲੋਕਤੰਤਰੀ ਢੰਗ ਨਾਲ ਚੁਣੀਆਂ ਸੰਸਥਾਵਾਂ ਨੂੰ ਹੀ ਯੋਗ ਸਮਝਣ ਲਈ ਸਰਕਾਰ ਨਾਲ ਲਿਖਾ ਪੜ੍ਹੀ ਕੀਤੀ ਜਾਵੇਗੀ। ਪੰਜਾਬ ਸਰਕਾਰ ਦੇ ਦਫ਼ਤਰਾਂ ਵਿਚ ਹੁੰਦਾ ਸਾਰਾ ਕੰਮ ਕਾਜ ਪੰਜਾਬੀ ਵਿਚ ਕਰਵਾਉਣ ਲਈ ਯਤਨ ਕੀਤੇ ਜਾਣਗੇ। ਪੰਜਾਬ ਸਰਕਾਰ ਵੱਲੋਂ ਸਾਹਿਤਕਾਰਾਂ ਨੂੰ ਦਿੱਤੇ ਜਾਂਦੇ ਪੁਰਸਕਾਰਾਂ ਦੀ ਚੋਣ ਲਈ ਤਰਕ-ਸੰਗਤ ਨਿਯਮ ਬਣਾਉਣ ਲਈ ਸਰਕਾਰ ਨਾਲ ਸੰਪਰਕ ਕੀਤਾ ਜਾਵੇਗਾ। ਪੰਜਾਬ ਲਾਇਬਰੇਰੀ ਐਕਟ ਬਣਾਉਣ ਲਈ ਅਕਾਡਮੀ ਵੱਲੋਂ 2010 ਵਿੱਚ ਆਰੰਭੇ ਕਾਰਜ ਨੂੰ ਮੁੜ ਸੁਰਜੀਤ ਕਰਨ ਲਈ ਪੰਜਾਬ ਸਰਕਾਰ ਨਾਲ ਸੰਪਰਕ ਕੀਤਾ ਜਾਵੇਗਾ। ਪੰਜਾਬੀ ਸਾਹਿੱਤ ਅਕਾਡਮੀ ਦੇ ਕੈਂਪਸ ਅੰਦਰ ਬਣੇ ਸਾਈਂ ਮੀਆਂ ਮੀਰ ਪੁਸਤਕ ਬਾਜ਼ਾਰ ਵਿੱਚ ਪੁਸਤਕ ਵਿਕਰੇਤਾ ਅਦਾਰਿਆਂ ਨੂੰ ਇਹ ਯਕੀਨੀ ਬਣਾਉਣ ਲਈ ਆਦੇਸ਼ ਕੀਤੇ ਜਾਣਗੇ ਕਿ ਉਹ ਅਕਾਡਮੀ ਦੇ ਸਮੂਹ ਮੈਂਬਰਾਂ ਦੀਆਂ ਕਿਤਾਬਾਂ ਵੀ ਪਾਠਕਾਂ ਤੀਕ ਪਹੁੰਚਾਉਣ ਲਈ ਸਮਰੱਥ ਢਾਂਚਾ ਉਸਾਰਨ। ਪੰਜਾਬੀ ਸਾਹਿੱਤ ਅਕਾਡਮੀ ਵੱਲੋਂ ਚਲਾਏ ਜਾ ਰਹੇ -ਪੁਸਤਕ ਵਿਕਰੀ ਕੇਂਦਰ- ਵਿਚ ਅਕਾਡਮੀ ਦੇ ਮੈਂਬਰ, ਅਕਾਡਮੀ ਦਫ਼ਤਰ ਰਾਹੀਂ, ਜੋ ਪੁਸਤਕਾਂ ਵਿਕਰੀ ਲਈ ਰੱਖਦੇ ਹਨ, ਉਨ੍ਹਾਂ ਦਾ ਵਿਕਰੀ ਉਪਰੰਤ ਭੁਗਤਾਨ ਹਰ ਛਿਮਾਹੀ ਕਰਨਾ ਯਕੀਨੀ ਬਣਾਇਆ ਜਾਵੇਗਾ। ਪੰਜਾਬੀ ਸਾਹਿੱਤ ਅਕਾਡਮੀ ਦੀ ਲਾਇਬਰੇਰੀ ,ਦਫ਼ਤਰ ਤੇ ਪੁਸਤਕ ਬਾਜ਼ਾਰ ਨੂੰ ਐਤਵਾਰ ਵਾਲੇ ਦਿਨ ਖੁੱਲ੍ਹਾ ਰੱਖਣ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਛੁੱਟੀ ਵਾਲੇ ਦਿਨ ਖੋਜੀ ਵਿਦਵਾਨ, ਪੁਸਤਕ ਪ੍ਰੇਮੀ ਜਾਂ ਸਾਹਿੱਤਕ ਸਮਾਗਮਾਂ ਚ ਭਾਗ ਲੈਣ ਵਾਲੇ ਸੱਜਣ, ਇਸ ਸੰਸਥਾ ਦਾ ਵੱਧ ਲਾਭ ਲੈ ਸਕਣ। ਪੰਜਾਬੀ ਸਾਹਿਤ ਅਕਾਡਮੀ ਨਿਰੋਲ ਸਾਹਿਤਕ ਅਤੇ ਅਕਾਦਮਿਕ ਸੰਸਥਾ ਹੈ, ਇਸ ਕਰਕੇ ਇਸਦੀ ਮੂਲ ਭਾਵਨਾ ਅਤੇ ਸਰੂਪ ਨੂੰ ਬਚਾ ਕੇ ਰੱਖਣ ਲਈ ਵਚਨਬੱਧਤਾ ਕਾਇਮ ਰੱਖੀ ਜਾਵੇਗੀ। ਪੰਜਾਬੀ ਸਾਹਿਤ ਅਕਾਡਮੀ ਦੇ ਸਾਹਿਤਕ ਸਮਾਗਮਾਂ ਵਿੱਚ ਸਮੂਹ ਮੈਂਬਰ ਸਾਹਿਬਾਨ ਨੂੰ ਬੁਲਾਵਾ ਅਤੇ ਉਹਨਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਸਭ ਮੈਂਬਰਜ਼ ਨੂੰ ਆਪਣੇ ਈ ਮੇਲ ਪਤੇ ਦਫ਼ਤਰ ਨੂੰ ਈ ਕਾਰਡ ਪ੍ਰਾਪਤੀ ਲਈ ਤੁਰੰਤ ਭੇਜੇ ਜਾਣ ਲਈ ਕਿਹਾ ਗਿਆ ਹੈ। ਇਹ ਮਨੋਰਥ ਪੱਤਰ ਵੱਖ ਵੱਖ ਸੰਸਥਾਵਾਂ, ਉੱਘੇ ਲੇਖਕਾਂ ਤੇ ਪੰਜਾਬੀ ਲੇਖਕ ਸਭਾਵਾਂ ਤੋਂ ਲਏ ਮਸ਼ਵਰਿਆਂ ਉਪਰੰਤ ਪਰਵਾਨ ਕਰ ਕੇ ਜਾਰੀ ਕੀਤਾ ਗਿਆ ਹੈ।

Punjabi-Sahit-Acadmy-Ludhiana-Election-Dr-Lakhwinder-Singh-Johal



TOP HEADLINES


ਜ਼ਿਲ੍ਹੇ ਵਿੱਚ ਨੀਟ ਦੀ ਪ੍ਰੀਖਿਆ ਲਈ 2 ਪ੍ਰੀਖਿਆ ਕੇਂਦਰ ਸਥਾਪਿਤ
ਪੰਜਾਬ ਚ ਬਿਜਲੀ ਦੇ ਲੱਗ ਰਹੇ ਕੱਟ ਨੂੰ ਲੈਕੇ ਮੰਤਰੀ ਸੰਜੀਵ ਅਰੋੜ
ਜਸਪਾਲੋਂ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਚ
ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ Jee ਮੇਨਸ-2 2026 ਵਿੱਚ ਸ
ਸਿਹਤ ਵਿਭਾਗ ਵੱਲੋਂ 1,500 ਕਿਲੋ ਸ਼ੱਕੀ ਦੇਸੀ ਘੀ ਬਰਾਮਦ
ਯੁੱਧ ਨਸ਼ਿਆਂ ਵਿਰੁੱਧ ਦੀ ਮੁਹਿਮ ਤਹਿਤ ਖੰਨਾ ਪੁਲਿਸ ਵੱਲੋ ਨਸ਼ਾ
*ਲੁਧਿਆਣਾ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ
ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋ
ਕੋਠੇ ਬੱਗੂ ਨੇੜੇ ਭਿਆਨਕ ਹਾਦਸਾ, ਕਾਰ ਚਾਲਕ ਦੀ ਮੌਤ
2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ
ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --
*ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ
*punjab Witnesses Significant Decline In Gangster-rela
ਜੀਰਾ ਦੀ ਮਖੂ ਪੁਲਿਸ ਵੱਲੋਂ ਹਨੀ ਟਰੈਪ ਗਿਰੋਹ ਦਾ ਪਰਦਾਫਾਸ਼, ਟ
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿ
ਦੀਵਾਨ ਦਾ ਮਾਨ ਸਰਕਾਰ ‘ਤੇ ਹਮਲਾ: ਲੁਧਿਆਣਾ ਵਿੱਚ ਬਿਜਲੀ ਦੇ ਭਾਰ
*ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49882918

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us