ਵਿਸ਼ਵ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਡਾ. ਦਲਬੀਰ ਸਿੰਘ ਕਥੂਰੀਆ, ਬੀਬੀ ਸੁਰਜੀਤ ਕੋਰ ਤੇ ਡਾ. ਮਹਿੰਦਰ ਸਿੰਘ ਰਾਏ ਦਾ ਸਨਮਾਨ

Feb20,2024 | Jagrati Lahar Bureau | Ludhiana

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਡਾ. ਦਲਬੀਰ ਸਿੰਘ ਕਥੂਰੀਆ ਬਾਨੀ ਚੇਅਰਮੈਨ, ਵਿਸ਼ਵ ਪੰਜਾਬੀ ਸਭਾ ਟੋਰੰਟੋ, ਬੀਬੀ ਸੁਰਜੀਤ ਕੌਰ ਸੈਕਰਾਮੈਂਟੋ (ਅਮਰੀਕਾ)ਤੇ ਡਾ. ਮਹਿੰਦਰ ਸਿੰਘ ਰਾਏ (ਯੂ ਕੇ )ਨੂੰ ਪੰਜਾਬੀ ਮਾਤ ਭਾਸ਼ਾ ਦੀ ਨਿਰੰਤਰ ਮੁੱਲਵਾਨ ਸੇਵਾ ਲਈ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਵਜੋਂ ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਸ਼ਾਮਿਲ ਹੋਏ। ਸਮਾਗਮ ਦੇ ਆਰੰਭ ਵਿੱਚ ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਨੇ ਸਭ ਨੂੰ ਰਸਮੀ ਤੌਰ ਤੇ ਜੀ ਆਇਆਂ ਕਿਹਾ ਅਤੇ ਮਾਤ ਭਾਸ਼ਾ ਦਿਵਸ ਦੇ ਇਤਿਹਾਸ ਸੰਬੰਧੀ ਅਤੇ ਵਿਦੇਸ਼ਾਂ ਵਿਚ ਪਰਵਾਸੀ ਪੰਜਾਬੀ ਲੇਖਕਾਂ ਵਲੋਂ ਮਾਤ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾਂਦੇ ਯਤਨਾਂ ਬਾਰੇ ਦੱਸਿਆ। ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਬੰਗਲਾ ਦੇਸ਼ ਵਿੱਚ ਮਾਂ ਬੋਲੀ ਬੰਗਲਾ ਲਈ ਕੁਰਬਾਨ ਹੋਏ ਸੂਰਮਿਆਂ ਨੂੰ ਅੱਜ ਦੇ ਦਿਨ ਯਾਦ ਕਰਨਾ ਲਾਜ਼ਮੀ ਹੈ ਕਿਉਂਕਿ ਉਨ੍ਹਾਂ ਦੀ ਕੁਰਬਾਨੀ ਕਾਰਨ ਹੀ ਯੁਨੈਸਕੋ ਨੇ ਇੱਕੀ ਫਰਵਰੀ ਨੂੰ ਵਿਸ਼ਵ ਮਾਤ ਦਿਵਸ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਭਾਸ਼ਾ ਦਾ ਆਪਣਾ ਇਕ ਵੱਖਰਾ ਵਜੂਦ ,ਵੱਖਰੀ ਵਿਸ਼ੇਸ਼ਤਾ ਤੇ ਮਹਾਨਤਾ ਹੁੰਦੀ ਹੈ। ਵੱਧ ਤੋਂ ਵੱਧ ਭਾਸ਼ਾਵਾਂ ਨੂੰ ਸਿੱਖਣਾ ਮਨੁੱਖੀ ਗਿਆਨ ਵਿਚ ਵਾਧਾ ਕਰਦਾ ਹੈ ਪਰੰਤੂ ਆਪਣੀ ਮਾਂ ਬੋਲੀ ਨੂੰ ਨਕਾਰਨਾ ਮਨੁੱਖ ਦੀ ਆਪਣੇ ਆਪ ਨਾਲ ਗੁਸਤਾਖ਼ੀ ਹੈ। ਇਸ ਮੌਕੇ ਬੀਬੀ ਸੁਰਜੀਤ ਸੈਕਰਾਮੈਂਟੋ ਤੇ ਡਾ. ਮੁਹਿੰਦਰ ਸਿੰਘ ਰਾਏ ਨੇ ਪਰਵਾਸੀ ਧਰਤੀ ਤੇ ਪੰਜਾਬੀ ਬੋਲੀ ਦੀ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਪ੍ਰਧਾਨਗੀ ਭਾਸ਼ਣ ਦੇਂਦਿਆਂ ਡਾ. ਦਲਬੀਰ ਸਿੰਘ ਕਥੂਰੀਆ ਨੇ ਕਿਹਾ ਕਿ ਵਿਸ਼ਵ ਪੰਜਾਬੀ ਸਭਾ ਸੰਸਥਾ ਨਿਰੰਤਰ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਅਤੇ ਪਰਵਾਸੀ ਸਾਹਿਤ ਨੂੰ ਪ੍ਰੋਤਸਾਹਿਤ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਨੇ ਆਪਣੀ ਵਿਸ਼ਵ ਪੰਜਾਬੀ ਸਭਾ ਵਲੋਂ ਪੰਜਾਬੀ ਭਾਸ਼ਾ ਤੇ ਪੰਜਾਬੀ ਸਾਹਿਤ ਦੀ ਪ੍ਰਫੁਲਤਾ ਲਈ ਕਰਵਾਏ ਜਾਂਦੇ ਸਾਹਿਤਕ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਆਖੀਰ ਵਿਚ ਪੰਜਾਬੀ ਵਿਭਾਗ ਦੇ ਮੁੱਖੀ ਪ੍ਰੋ. ਸ਼ਰਨਜੀਤ ਕੌਰ ਨੇ ਸਭ ਦਾ ਰਸਮੀ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਮਨਜੀਤ ਸਿੰਘ ਛਾਬੜਾ ਡਾਇਰੈਕਟਰ ਜੀ. ਜੀ. ਐਨ. ਆਈ. ਐਮ. ਟੀ., ਪੰਜਾਬੀ ਵਿਭਾਗ ਦੇ ਡਾ. ਗੁਰਪ੍ਰੀਤ ਸਿੰਘ, ਹਿੰਦੀ ਵਿਭਾਗ ਦੇ ਮੁਖੀ ਪ੍ਰੋ. ਰਜਿੰਦਰ ਕੌਰ ਮਲਹੋਤਰਾ, ਡਾ. ਦਲੀਪ ਸਿੰਘ, ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਸੁਸ਼ਮਿੰਦਰਜੀਤ ਕੌਰ, ਡਾ. ਹਰਗੁਣਜੋਤ ਕੌਰ, ਡਾ. ਭੁਪਿੰਦਰਜੀਤ ਕੌਰ, ਡਾ. ਮਨਦੀਪ ਕੌਰ ਰੰਧਾਵਾ, ਰਾਜਿੰਦਰ ਸਿੰਘ ਸੰਧੂ,ਸ੍ਰੀਮਤੀ ਤੇਜਿੰਦਰ ਕੌਰ ਕਥੂਰੀਆ, ਸ੍ਰੀਮਤੀ ਗੁਰਲੀਨ ਕੌਰ। ਲੱਕੀ,ਕਮਲਜੀਤ ਸਿੰਘ ਲੱਕੀ ਤੇ ਸ. ਕੇਹਰ ਸਿੰਘ ਸੈਕਰਾਮੈਂਟੋ ਵੀ ਹਾਜ਼ਰ ਰਹੇ। ਪ੍ਰੋਗਰਾਮ ਦਾ ਸੰਚਾਲਨ ਪਰਵਾਸੀ ਸਾਹਿਤ ਅਧਿਐਨ ਕੇਂਦਰ ਦੇ ਕੋਆਰਡੀਨੇਟਰ ਡਾ. ਤੇਜਿੰਦਰ ਕੌਰ ਨੇ ਕੀਤਾ।

World-Mother-Language-Day-Gujrawala-Guru-Nank-College-Ludhiana-



TOP HEADLINES


*ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ
ਸੋਹਾਣਾ ਪੁਲੀਸ ਵਲੋਂ 2 ਕਿਲੋ 680 ਗ੍ਰਾਮ ਅਫੀਮ ਸਮੇਤ 2 ਵਿਅਕਤੀ
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾ
*ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂ
ਮੋਹਾਲੀ ਪੁਲੀਸ ਵਲੋਂ ਦੋ ਵਾਹਨ ਚੋਰ ਕਾਬੂ, ਚੋਰੀ ਦੇ ਦੋ ਮੋਟਰ ਸਾ
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍
*ਗੈਂਗਸਟਰਾਂ 'ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466
*ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਸ਼ੀ ਯ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ
*ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ
ਇੰਨੋਸੈਂਟ ਹਾਰਟਸ, ਲੁਹਾਰਾਂ ਵੱਲੋਂ Avgc ਬਾਰੇ ਜਾਣਕਾਰੀ ਭਰਪੂਰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ
*ਗੈਂਗਸਟਰਾਂ ‘ਤੇ ਵਾਰ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀ
*ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਬਾਵਜੂ
ਊਧਮਪੁਰ ’ਚ ਵਾਪਰਿਆ ਵੱਡਾ ਬੱਸ ਹਾਦਸਾ
ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ
*ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564
*ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49859920

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us