ਜਨਾਬ ਇਸ਼ਤਿਆਕ ਅਹਿਮਦ ਨਾਲ ਕੀਤਾ ਸੰਵਾਦ ; ਲੁਧਿਆਣੇ ਤੋਂ ਲਾਹੌਰ ਦੇਸ਼ ਵੰਡ ਦੇ ਆਰ-ਪਾਰ

Apr11,2024 | Gautam Jalandhari | Ludhiana

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪ੍ਰੋਫ਼ੈਸਰ ਈਮੈਰਿਟਸ ਆਫ਼ ਪੋਲਿਟੀਕਲ ਸਾਇੰਸ ਸਟਾਕਹੋਮ ਯੂਨੀਵਰਸਿਟੀ ਸਵੀਡਨ ਤੋਂ ਜਨਾਬ ਇਸ਼ਤਿਆਕ ਅਹਿਮਦ ਲੁਧਿਆਣੇ ਤੋਂ ਲਾਹੌਰ ਦੇਸ਼ ਵੰਡ ਦੇ ਆਰ-ਪਾਰ ਵਿਸ਼ੇ ਤੇ ਪੰਜਾਬੀ ਭਵਨ, ਲੁਧਿਆਣਾ ਵਿਖੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਸਮਾਗਮ ਦੇ ਆਰੰਭ ਚ ਸਵਾਗਤ ਕਰਦਿਆਂ ਕਿਹਾ ਜਨਾਬ ਇਸ਼ਤਿਆਕ ਅਹਿਮਦ ਜੀ ਸਾਡੇ ਕੋਲ ਇਹ ਸੰਦੇਸ਼ ਲੈ ਕੇ ਆਏ ਹਨ ਕਿ ਅਸੀਂ ਪੰਜਾਬੀ ਕਿਵੇਂ ਵੱਖਰੀ ਤੇ ਗੌਰਵਸ਼ਾਲੀ ਪਛਾਣ ਰੱਖਦੇ ਹਾਂ। ਹੁਣ ਅਸੀਂ ਭਾਵੇਂ ਵੱਖ-ਵੱਖ ਹੋ ਗਏ ਹਾਂ ਪਰ ਅਸੀਂ ਇਹ ਤਾਂ ਕਰ ਹੀ ਸਕਦੇ ਹਾਂ ਕਿ ਸਾਡੇ ਸੰਬੰਧ ਬਹੁਤ ਮਿੱਤਰਤਾ ਭਰਪੂਰ ਰਹਿਣ। ਸਮਾਗਮ ਦਾ ਪ੍ਰਧਾਨਗੀ ਭਾਸ਼ਣ ਦਿੰਦਿਆਂ ਡਾ. ਅਮਰਜੀਤ ਸਿੰਘ ਹੇਅਰ ਨੇ ਕਿਹਾ ਕਿ ਆਪ ਸਟਾਕਹੋਮ ਯੂਨੀਵਰਸਿਟੀ ਸਵੀਡਨ ਚ ਰਾਜਨੀਤੀ ਦੇ ਪ੍ਰੋਫ਼ੈਸਰ ਹੁੰਦੇ ਹੋਏ ਸਿੰਘਾਪੁਰ ਦੀ ਨੈਸ਼ਨਲ ਯੂਨੀਵਰਸਿਟੀ ਵਿਖੇ ਇੰਸਟੀਚਿਊਟ ਆਫ਼ ਸਾਊਥ ਸਟੱਡੀਜ਼ ਦੇ ਆਨਰੇਰੀ ਸੀਨੀਅਰ ਫ਼ੈਲੋ ਵੀ ਹਨ। ਵੱਖ-ਵੱਖ ਹੋਰ ਸੰਸਥਾਵਾਂ ਦੇ ਅਹੁਦਿਆਂ ਤੇ ਰਹਿੰਦੇ ਹੋਏ ਵੀ ਆਪ ਦਾ ਮਨ ਪੰਜਾਬੀਅਤ ਲਈ ਤੜਫਦਾ ਰਹਿੰਦਾ ਹੈ ਜਿਸ ਕਰਕੇ ਆਪ ਵੱਖ-ਵੱਖ ਮੁਲਕਾਂ ਵਿਚ ਜਾ ਕੇ ਪੰਜਾਬੀਅਤ ਦੀ ਗੱਲ ਕਰਦੇ ਰਹਿੰਦੇ ਹਨ। ਜਨਾਬ ਇਸ਼ਤਿਆਕ ਅਹਿਮਦ ਨਾਲ ਜਾਣ-ਪਛਾਣ ਕਰਵਾਉਦਿਆਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪ੍ਰੋਫ਼ੈਸਰ ਡਾ. ਸੁਰਜੀਤ ਸਿੰਘ ਨੇ ਕਿਹਾ ਦੋਹਾਂ ਪੰਜਾਬਾਂ ਵਿਚਕਾਰ ਇਨਸਾਨੀ ਸਾਂਝਾ ਦੀ ਗੱਲ ਕਰਨ ਵਾਲੇ ਪ੍ਰਮੁੱਖ ਵਿਦਵਾਨਾਂ ਵਿਚੋਂ ਇਕ ਹਨ। ਇਸ਼ਤਿਆਕ ਅਹਿਮਦ ਚਾਹੁੰਦੇ ਨੇ ਪੰਜਾਬ ਦੇ ਬਾਰਡਰ ਖੁੱਲਣੇ ਚਾਹੀਦੇ ਹਨ ਅਤੇ ਮੁਸਾਫ਼ਰਾਂ ਦੀ ਆਵਾਜਾਈ ਅਤੇ ਵਪਾਰਕ ਗਤੀ-ਵਿਧੀਆਂ ਨੂੰ ਖੁੱਲ੍ਹ ਮਿਲਣੀ ਚਾਹੀਦੀ ਹੈ। ਪੰਜਾਬੀ ਸਾਹਿਤ ਅਕਾਡਮੀ ਦੇ ਸਕੱਤਰ ਸਰਗਰਮੀਆਂ ਡਾ. ਹਰੀ ਸਿੰਘ ਜਾਚਕ, ਦਫ਼ਤਰ ਸਕੱਤਰ ਸ੍ਰੀ ਜਸਵੀਰ ਝੱਜ ਅਤੇੇ ਹਾਜ਼ਰ ਅਹੁਦੇਦਾਰਾਂ ਨੇ ਜਨਾਬ ਇਸ਼ਤਿਆਕ ਅਹਿਮਦ ਹੋਰਾਂ ਨੂੰ ਬੁਕੇ ਦੇ ਕੇ ਸਵਾਗਤ ਕੀਤਾ। ਇਸ ਮੌਕੇ ਸ੍ਰੀ ਰਣਧੀਰ ਕੰਵਲ ਨੇ ਸਾਹਿਤ ਲੁਧਿਆਣਵੀ ਦੀ ਗ਼ਜ਼ਲ ਤਰੰਨਮ ਚ ਪੇਸ਼ ਕੀਤੀ। ਜਨਾਬ ਇਸ਼ਤਿਆਕ ਅਹਿਮਦ ਆਪਣੀ ਗੱਲ ਕਰਦਿਆਂ ਅਤੇ ਸ. ਗੁਰਪ੍ਰੀਤ ਸਿੰਘ ਤੂਰ, ਦੀਪ ਜਗਦੀਪ ਸਿੰਘ, ਰਮੇਸ਼ ਕੌਸ਼ਲ, ਆਰ. ਕੇ. ਗੋਇਲ, ਬਲਵਿੰਦਰ ਸਿੰਘ ਗਲੈਕਸੀ ਆਦਿ ਵਲੋਂ ਕੀਤੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਲੁਧਿਆਣਾ ਤੇ ਲਾਹੌਰ ਦੇ ਗੂੜੇ ਰਿਸ਼ਤੇ ਹਨ। ਸਾਹਿਰ ਲੁਧਿਆਣਵੀ ਪਾਕਿਸਤਾਨ ਜਾ ਕੇ ਇਕ ਸਾਲ ਦੇ ਅੰਦਰ-ਅੰਦਰ ਵਾਪਸ ਆ ਗਿਆ ਸੀ। ਪਾਕਿਸਤਾਨ ਭਾਰਤ ਦੀ ਵੰਡ ਜਿੰਨ੍ਹਾ ਕਰਕੇ ਹੋਈ ਜਿਸ ਦਾ ਸੰਤਾਪ ਅਸੀਂ ਅੱਜ ਤੱਕ ਹੰਢਾ ਰਹੇ ਹਾਂ। ਉਨ੍ਹਾਂ ਨੇ ਸਾਹਿਰ ਦੀ ਇਕ ਰਚਨਾ ਪੁਰਸੋਜ਼ ਆਵਾਜ਼ ਖ਼ੂਬਸੂਰਤ ਤਰੰਨਮ ਵਿਚ ਗਾ ਕੇ ਹਾਜ਼ਰੀਨ ਦਾ ਮਨ ਜਿੱਤ ਲਿਆ। ਇਸ ਸਮੇਂ ਉਕਤ ਦੇ ਨਾਲ-ਨਾਲ ਸੁਰਿੰਦਰ ਕੈਲੇ, ਡਾ. ਗੁਰਇਕਬਾਲ ਸਿੰਘ, ਸਹਿਜਪ੍ਰੀਤ ਸਿੰਘ ਮਾਂਗਟ, ਜਨਮੇਜਾ ਸਿੰਘ ਜੌਹਲ, ਕਰਮਜੀਤ ਸਿੰਘ ਗਰੇਵਾਲ, ਅਮਰਜੀਤ ਸਿੰਘ ਗਰੇਵਾਲ, ਸਵਰਨਜੀਤ ਸਵੀ, ਸਤੀਸ਼ ਗੁਲਾਟੀ, ਰਾਮ ਸਿੰਘ, ਡਾ. ਗੁਰਚਰਨ ਕੌਰ ਕੋਚਰ, ਇੰਦਰਜੀਤਪਾਲ ਕੌਰ, ਮਨਦੀਪ ਕੌਰ ਭੰਮਰਾ, ਸੁਰਿੰਦਰ ਦੀਪ, ਕੁਲਵਿੰਦਰ ਕੌਰ ਕਿਰਨ, ਭਗਵਾਨ ਢਿੱਲੋਂ, ਮਲਕੀਅਤ ਸਿੰਘ ਔਲਖ, ਪਰਮਜੀਤ ਕੌਰ ਮਹਿਕ, ਦੀਪ ਲੁਧਿਆਣਵੀ, ਅੰਮਿ੍ਰਤਬੀਰ ਕੌਰ, ਅਨਿਲ ਫ਼ਤਹਿਗੜਜੱਟਾਂ ਸੁਰਜੀਤ ਸਿੰਘ ਲਾਂਬੜਾ, ਬਲਕੌਰ ਸਿੰਘ ਗਿੱਲ, ਹਰਦੀਪ ਲੱਧੜ, ਮੀਤ ਅਨਮੋਲ, ਰਵੀ ਰਵਿੰਦਰ, ਸਰਬਜੀਤ ਸਿੰਘ ਵਿਰਦੀ, ਗੁਰਪ੍ਰੀਤ ਕੌਰ ਸਮੇਤ ਕਾਫ਼ੀ ਗਿਣਤੀ ਵਿਚ ਲੇਖਕ ਹਾਜ਼ਰ ਸਨ।

Punjabi-Sahit-Acadamy-Ludhiana-Janab-Ishitiyak-Ahmed-Discussion-Ludhiana-To-Lahore-



TOP HEADLINES


ਜ਼ਿਲ੍ਹੇ ਵਿੱਚ ਨੀਟ ਦੀ ਪ੍ਰੀਖਿਆ ਲਈ 2 ਪ੍ਰੀਖਿਆ ਕੇਂਦਰ ਸਥਾਪਿਤ
ਪੰਜਾਬ ਚ ਬਿਜਲੀ ਦੇ ਲੱਗ ਰਹੇ ਕੱਟ ਨੂੰ ਲੈਕੇ ਮੰਤਰੀ ਸੰਜੀਵ ਅਰੋੜ
ਜਸਪਾਲੋਂ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਚ
ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ Jee ਮੇਨਸ-2 2026 ਵਿੱਚ ਸ
ਸਿਹਤ ਵਿਭਾਗ ਵੱਲੋਂ 1,500 ਕਿਲੋ ਸ਼ੱਕੀ ਦੇਸੀ ਘੀ ਬਰਾਮਦ
ਯੁੱਧ ਨਸ਼ਿਆਂ ਵਿਰੁੱਧ ਦੀ ਮੁਹਿਮ ਤਹਿਤ ਖੰਨਾ ਪੁਲਿਸ ਵੱਲੋ ਨਸ਼ਾ
*ਲੁਧਿਆਣਾ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ
ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋ
ਕੋਠੇ ਬੱਗੂ ਨੇੜੇ ਭਿਆਨਕ ਹਾਦਸਾ, ਕਾਰ ਚਾਲਕ ਦੀ ਮੌਤ
2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ
ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --
*ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ
*punjab Witnesses Significant Decline In Gangster-rela
ਜੀਰਾ ਦੀ ਮਖੂ ਪੁਲਿਸ ਵੱਲੋਂ ਹਨੀ ਟਰੈਪ ਗਿਰੋਹ ਦਾ ਪਰਦਾਫਾਸ਼, ਟ
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿ
ਦੀਵਾਨ ਦਾ ਮਾਨ ਸਰਕਾਰ ‘ਤੇ ਹਮਲਾ: ਲੁਧਿਆਣਾ ਵਿੱਚ ਬਿਜਲੀ ਦੇ ਭਾਰ
*ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49881892

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us