ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਨੇ ਮਨਾਇਆ ਸ. ਜਗਦੇਵ ਸਿੰਘ ਜੱਸੋਵਾਲ ਦਾ ਜਨਮ ਦਿਵਸ

Apr30,2024 | Balraj Khanna | Ludhiana

ਸ. ਜਗਦੇਵ ਸਿੰਘ ਜੱਸੋਵਾਲ ਦੇ ਜਨਮ ਦਿਵਸ ਮੌਕੇ ਹਰ ਸਾਲ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਯੋਗਦਾਨ ਦੇਣ ਵਾਲੀ ਸ਼ਖਸੀਅਤ ਨੂੰ ਕੀਤਾ ਜਾਵੇਗਾ ਸਨਮਾਨਿਤ ਲੁਧਿਆਣਾ, 30 ਅਪ੍ਰੈਲ: ਪੰਜਾਬੀ ਵਿਰਸੇ ਦੇ ਬਾਬਾ ਬੋਹੜ ਸਵ. ਸ. ਜਗਦੇਵ ਸਿੰਘ ਜੱਸੋਵਾਲ ਦਾ 89ਵਾਂ ਜਨਮ ਦਿਵਸ ਅੱਜ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਸਥਾਨਕ ਗੁਰਦੇਵ ਨਗਰ ਵਿਖੇ ਉਹਨਾਂ ਦੇ ਨਿਵਾਸ ਸਥਾਨ ਆਲਣਾ ਵਿਖੇ ਫੁੱਲ ਮਲਾਵਾਂ ਭੇਂਟ ਕਰਕੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਉੱਘੇ ਲਿਖਾਰੀ ਤੇ ਕਵੀ ਡਾ. ਗੁਰਭਜਨ ਸਿੰਘ ਗਿੱਲ, ਕ੍ਰਿਸ਼ਨ ਕੁਮਾਰ ਬਾਵਾ, ਰਾਜੀਵ ਕੁਮਾਰ ਲਵਲੀ, ਮਲਕੀਤ ਸਿੰਘ ਦਾਖਾ, ਸ. ਜਗਦੇਵ ਸਿੰਘ ਜੱਸੋਵਾਲ ਜੱਸੋਵਾਲ ਦੇ ਪੋਤਰੇ ਅਮਰਿੰਦਰ ਸਿੰਘ ਜੱਸੋਵਾਲ ਸਣੇ ਕਈ ਹੋਰ ਪਤਵੰਤੀਆਂ ਨੇ ਸ. ਜਸੋਵਾਲ ਦੀ ਸਮਾਜ ਪ੍ਰਤੀ ਦੇਣ ਨੂੰ ਯਾਦ ਕੀਤਾ। ਲੇਖਕ ਅਤੇ ਕਵੀ ਡਾ ਗੁਰਭਜਨ ਗਿੱਲ ਤੇ ਮਾਲਵਾ ਸੱਭਿਆਚਾਰਕ ਮੰਚ ਦੇ ਸਰਪਰਸਤ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਸ. ਜਗਦੇਵ ਸਿੰਘ ਜੱਸੋਵਾਲ 1935 ਚ ਪੈਦਾ ਹੋਏ, ਪਰ ਉਹਨਾਂ ਦੇ ਅਲਵਿਦਾ ਦੀ ਤਾਰੀਕ ਨਹੀਂ ਕਹਿ ਸਕਦੇ। ਭਾਵੇਂ ਉਹ ਸਰੀਰਕ ਰੂਪ ਚਲੇ ਗਏ ਹਨ, ਪਰ ਅਜੇ ਵੀ ਸਾਡੇ ਮਨਾਂ ਵਿਚ ਹਾਜ਼ਰ ਨਾਜ਼ਰ ਹਨ, ਕਿਉਂਕਿ ਅੱਜ ਉਹਨਾਂ ਦੇ ਜਨਮਦਿਨ ਮੌਕੇ ਦੇਸ਼ ਤੇ ਪ੍ਰਦੇਸ਼ ਤੋਂ ਉਨ੍ਹਾਂ ਦੇ ਚਾਹਵਾਨ ਇੱਥੇ ਪਹੁੰਚੇ ਹਨ। ਸ. ਜੱਸੋਵਾਲ ਦਾ ਸਿਆਸਤ ਤੋਂ ਜਿਆਦਾ ਸੱਭਿਆਚਾਰ ਵਿੱਚ ਯੋਗਦਾਨ ਰਿਹਾ। ਸ. ਜਸੋਵਾਲ ਵੱਲੋਂ 1978 ਵਿੱਚ ਪ੍ਰੋ ਮੋਹਨ ਸਿੰਘ ਮੇਲਾ ਸ਼ੁਰੂ ਕਰਵਾਇਆ ਗਿਆ। ਕੋਈ ਅਜਿਹਾ ਕਲਾਕਾਰ ਨਹੀਂ ਹੋਵੇਗਾ ਜਿਹੜਾ ਪ੍ਰੋ ਮੋਹਨ ਸਿੰਘ ਮੇਲੇ ਵਿੱਚ ਨਹੀਂ ਆਇਆ ਹੋਵੇ। ਇਸ ਦੌਰਾਨ ਉਹਨਾਂ ਨੇ ਸ. ਜੱਸੋਵਾਲ ਵੱਲੋਂ ਸੱਭਿਆਚਾਰਕ ਦਿੱਤੇ ਗਏ ਯੋਗਦਾਨ ਨੂੰ ਯਾਦ ਕੀਤਾ। ਇਸ ਮੌਕੇ ਪ੍ਰੋ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਜਿੱਥੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿੱਚ ਸ ਜਗਦੇਵ ਸਿੰਘ ਜੱਸੋਵਾਲ ਦੇ ਯੋਗਦਾਨ ਨੂੰ ਯਾਦ ਕੀਤਾ। ਉਥੇ ਹੀ ਉਹਨਾਂ ਦੇ ਜਨਮ ਦਿਹਾੜੇ ਮੌਕੇ ਐਲਾਨ ਕੀਤਾ ਕਿ ਫਾਊਂਡੇਸ਼ਨ ਵੱਲੋਂ ਹਰ ਸਾਲ ਸਰਦਾਰ ਜਸੋਵਾਲ ਦੇ ਜਨਮਦਿਨ ਮੌਕੇ ਸਭਿਆਚਾਰਕ ਖੇਤਰ ਵਿੱਚ ਅਹਿਮ ਯੋਗਦਾਨ ਦੇਣ ਵਾਲੀਆਂ ਸ਼ਖਸੀਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਦੌਰਾਨ ਕਨੇਡਾ ਦੀ ਧਰਤੀ ਤੋਂ ਦੇਸ਼ ਵਿਦੇਸ਼ ਵਿੱਚ ਚਲਦੇ ਦੇਸ਼ ਪ੍ਰਦੇਸ਼ ਦੇਵੀ ਤੇ ਹੋਸਟ ਅਤੇ ਨਿਊ ਡਾਇਰੈਕਟਰ ਸ ਹਰਜਿੰਦਰ ਸਿੰਘ ਥਿੰਦ ਨੂੰ ਸਨਮਾਨ ਚਿੰਨ ਵੀ ਭੇਟ ਕੀਤਾ ਗਿਆ। ਜਿਨਾਂ ਨੇ ਸਰਦਾਰ ਜਸੋਵਾਲ ਦੀ ਯਾਦ ਨੂੰ ਤਾਜ਼ਾ ਕੀਤਾ ਅਤੇ ਕਿਹਾ ਕਿ ਜੱਸੋਵਾਲ ਸਾਹਿਬ ਦੀ ਪਹੁੰਚ ਵਿਦੇਸ਼ਾਂ ਤੱਕ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਵਿਕਰਮ ਸਵਾਮੀ ਬੀਕਾਨੇਰ, ਪ੍ਰਿਤਪਾਲ ਸਿੰਘ ਧਾਲੀਵਾਲ, ਪ੍ਰਭਸ਼ਰਨ ਸਿੰਘ ਬਰਾੜ, ਗਗਨਦੀਪ ਸਿੰਘ ਸਿੱਧੂ, ਜਗਦੀਪ ਗਿੱਲ, ਐਡਵੋਕੇਟ ਗੁਰਜੀਤ ਸਿੰਘ ਗਿੱਲ, ਐਡਵੋਕੇਟ ਰੋਬਿਨ ਸਿੱਧੂ, ਜਗਦੀਸ਼ ਸ਼ਰਮਾ, ਸਰਵਜੀਤ ਸਿੰਘ ਵਿਰਦੀ, ਜਸਮੇਰ ਢੱਟ, ਰਘਬੀਰ ਸਿੰਘ, ਥਿਏਟਰ ਆਰਟਿਸਟ ਹੇਜ਼ਲ, ਪਰਗਟ ਸਿੰਘ ਗਰੇਵਾਲ, ਜੋਗਿੰਦਰ ਸਿੰਘ ਜੰਗੀ, ਵੀ ਮੌਜੂਦ ਰਹੇ।

Prof-Mohan-Singh-Foundation-Birtday-Jagdev-Singh-Jassowal-Ludhiana-



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49180700

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us